1 Corinthians 10:22
ਕੀ ਅਸੀਂ ਪ੍ਰਭੂ ਨੂੰ ਈਰਖਾਲੂ ਬਨਾਉਣਾ ਚਾਹੁੰਦੇ ਹਾਂ। ਕੀ ਅਸੀਂ ਉਸ ਦੇ ਨਾਲੋਂ ਬਲਵਾਨ ਹਾਂ? ਨਹੀਂ।
1 Corinthians 10:22 in Other Translations
King James Version (KJV)
Do we provoke the Lord to jealousy? are we stronger than he?
American Standard Version (ASV)
Or do we provoke the Lord to jealousy? are we stronger than he?
Bible in Basic English (BBE)
Or may we be the cause of envy to the Lord? are we stronger than he?
Darby English Bible (DBY)
Do we provoke the Lord to jealousy? are we stronger than he?
World English Bible (WEB)
Or do we provoke the Lord to jealousy? Are we stronger than he?
Young's Literal Translation (YLT)
do we arouse the Lord to jealousy? are we stronger than He?
| ἢ | ē | ay | |
| jealousy? to Lord provoke we Do | παραζηλοῦμεν | parazēloumen | pa-ra-zay-LOO-mane |
| the | τὸν | ton | tone |
| we are | κύριον | kyrion | KYOO-ree-one |
| μὴ | mē | may | |
| stronger | ἰσχυρότεροι | ischyroteroi | ee-skyoo-ROH-tay-roo |
| than he? | αὐτοῦ | autou | af-TOO |
| ἐσμεν | esmen | ay-smane |
Cross Reference
Deuteronomy 32:21
ਉਨ੍ਹਾਂ ਨੇ ਮੈਨੂੰ (ਭੂਤਾ ਨਾਲ) ਜਿਹੜੇ ਦੇਵਤੇ ਨਹੀਂ ਹਨ, ਈਰਖਾਲੂ ਬਣਾ ਦਿੱਤਾ ਸੀ। ਉਨ੍ਹਾਂ ਨੇ ਮੈਨੂੰ ਉਨ੍ਹਾਂ ਬੁੱਤਾਂ ਨਾਲ ਨਾਰਾਜ਼ ਕਰ ਦਿੱਤਾ ਸੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਬਾਰੇ ਈਰਖਾਲੂ ਬਣਾ ਦਿਆਂਗਾ ਜਿਹੜੇ ਸੱਚੀ ਕੌਮ ਨਹੀਂ ਹਨ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨਾਲ ਨਾਰਾਜ਼ ਕਰ ਦਿਆਂਗਾ ਜਿਹੜੇ ਮੂਰਖ ਕੌਮ ਹਨ।
Ezekiel 22:14
ਕੀ ਤੁਸੀਂ ਉਦੋਂ ਬਹਾਦਰ ਬਣੋਂਗੇ? ਕੀ ਤੁਸੀਂ ਉਦੋਂ ਮਜ਼ਬੂਤ ਬਣੋਂਗੇ ਜਿਸ ਵੇਲੇ ਮੈਂ ਤੁਹਾਨੂੰ ਸਜ਼ਾ ਦੇਣ ਲਈ ਆਵਾਂਗਾ! ਨਹੀਂ! ਮੈਂ ਯਹੋਵਾਹ ਹਾਂ। ਮੈਂ ਬੋਲ ਦਿੱਤਾ ਹੈ। ਅਤੇ ਮੈਂ ਉਹੋ ਗੱਲਾਂ ਕਰਾਂਗਾ ਜੋ ਮੈਂ ਆਖੀਆਂ ਸੀ!
Ecclesiastes 6:10
ਜੋ ਕੁਝ ਵੀ ਹੈ, ਪਹਿਲਾਂ ਹੀ ਇਸਦਾ ਨਾਮ ਹੈ ਅਤੇ ਇਹ ਚੰਗੀ ਤਰ੍ਹਾਂ ਪਤਾ ਕਿ ਲੋਕੀਂ ਕੀ ਹਨ, ਅਤੇ ਕਿ ਉਹ ਉਸ ਨਾਲ ਦਲੀਲਬਾਜ਼ੀ ਨਹੀਂ ਕਰ ਸੱਕਦੇ ਜੋ ਉਨ੍ਹਾਂ ਤੋਂ ਵੱਧੇਰੇ ਤਕੜਾ ਹੈ। ਕਿਉਂ ਕਿ ਗੱਲ-ਬਾਤ ਨੂੰ ਲਂਮਿਆਂ ਪਾਉਣਾ ਇਸਦੀ ਅਰਬਹੀਣਤਾ ਨੂੰ ਵੱਧਾਉਂਦਾ ਹੈ। ਕਿਸੇ ਵਿਅਕਤੀ ਲਈ ਇਸਦਾ ਕੀ ਲਾਭ ਹੈ?
Deuteronomy 32:16
ਹੋਰਨਾ ਦੇਵਿਤਆ ਦੀ ਉਪਾਸਨਾ ਕਰਕੇ ਉਨ੍ਹਾਂ ਨੇ ਉਸ ਨੂੰ ਈਰਖਾਲੂ ਬਣਾ ਦਿੱਤਾ। ਉਨ੍ਹਾਂ ਨੇ ਉਨ੍ਹਾਂ ਭੈੜੇ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਪਰਮੇਸ਼ੁਰ ਨੂੰ ਬਹੁਤ ਗੁੱਸੇ ਕਰ ਦਿੱਤਾ।
Hebrews 10:31
ਇੱਕ ਪਾਪੀ ਲਈ ਜਿਉਂਦੇ ਪਰਮੇਸ਼ੁਰ ਦੇ ਵੱਸ ਪੈਣਾ ਬਹੁਤ ਭਿਆਨਕ ਹੋਵੇਗਾ।
Zephaniah 1:18
ਉਨ੍ਹਾਂ ਦਾ ਸੋਨਾ-ਚਾਂਦੀ ਕਿਸੇ ਕੰਮ ਨਾ ਆਵੇਗਾ। ਉਸ ਵਕਤ ਯਹੋਵਾਹ ਬਹੁਤ ਕਰੋਧ ਵਿੱਚ ਅਤੇ ਬੇਚੈਨ ਹੋਵੇਗਾ। ਯਹੋਵਾਹ ਸਾਰੀ ਦੁਨੀਆਂ ਤਬਾਹ ਕਰ ਦੇਵੇਗਾ। ਉਹ ਧਰਤੀ ਉੱਪਰ ਹਰ ਚੀਜ਼ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦੇਵੇਗਾ।”
Isaiah 45:9
ਪਰਮੇਸ਼ੁਰ ਆਪਣੀ ਸ਼੍ਰਿਸ਼ਟੀ ਉੱਤੇ ਕਾਬੂ ਰੱਖਦਾ ਹੈ “ਇਨ੍ਹਾਂ ਲੋਕਾਂ ਵੱਲ ਦੇਖੋ! ਇਹ ਉਸ ਨਾਲ ਦਲੀਲਾਂ ਕਰ ਰਹੇ ਹਨ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਨੂੰ ਮੇਰੇ ਨਾਲ ਦਲੀਲਾਂ ਕਰਦੇ ਹੋਏ ਦੇਖੋ! ਉਹ ਮਿੱਟੀ ਦੇ ਟੁੱਟੇ ਹੋਏ ਬਰਤਨ ਦੇ ਟੁਕੜਿਆਂ ਵਰਗੇ ਹਨ। ਬੰਦਾ ਨਰਮ ਅਤੇ ਗਿੱਲੀ ਮਿੱਟੀ ਨੂੰ ਬਰਤਨ ਬਨਾਉਣ ਲਈ ਇਸਤੇਮਾਲ ਕਰਦਾ ਹੈ। ਅਤੇ ਮਿੱਟੀ ਇਹ ਨਹੀਂ ਪੁੱਛਦੀ, ‘ਬੰਦਿਆ, ਤੂੰ ਕੀ ਕਰ ਰਿਹਾ ਹੈਂ?’ ਉਹ ਚੀਜ਼ਾਂ ਜਿਹੜੀਆਂ ਬਣਾਈਆਂ ਗਈਆਂ ਹੁੰਦੀਆਂ ਹਨ, ਉਨ੍ਹਾਂ ਕੋਲ ਇਹ ਪੁੱਛਣ ਦੀ ਸ਼ਕਤੀ ਨਹੀਂ ਹੁੰਦੀ ਕਿ ਉਨ੍ਹਾਂ ਨੂੰ ਕੌਣ ਬਣਾਉਂਦਾ ਹੈ। ਲੋਕ ਇਸ ਮਿੱਟੀ ਵਰਗੇ ਹਨ।
Psalm 78:58
ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ। ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ।
Job 40:9
ਕੀ ਤੇਰੇ ਬਾਜ਼ੂ ਇੰਨੇ ਤਾਕਤਵਰ ਹਨ ਜਿਵੇਂ ਪਰਮੇਸ਼ੁਰ ਦਾ ਬਾਜ਼ੂ ਹੈਂ? ਕੀ ਤੇਰੀ ਆਵਾਜ਼ ਪਰਮੇਸ਼ੁਰ ਦੀ ਆਵਾਜ਼ ਵਰਗੀ ਹੈ ਜਿਹੜੀ ਗਰਜ ਵਾਂਗ ਉੱਚੀ ਹੈ?
Job 9:4
ਪਰਮੇਸ਼ੁਰ ਬਹੁਤ ਸਿਆਣਾ ਹੈ ਤੇ ਉਸਦੀ ਸ਼ਕਤੀ ਬਹੁਤ ਮਹਾਨ ਹੈ। ਕੋਈ ਵੀ ਬੰਦਾ ਪਰਮੇਸ਼ੁਰ ਨਾਲ ਨਹੀਂ ਲੜ ਸੱਕਦਾ ਤੇ ਜ਼ਖਮ ਖਾਧੇ ਬਿਨਾ ਨਹੀਂ ਰਹਿ ਸੱਕਦਾ।
Joshua 24:19
ਫ਼ੇਰ ਯਹੋਸ਼ੁਆ ਨੇ ਆਖਿਆ, “ਇਹ ਸੱਚ ਨਹੀਂ ਹੈ। ਤੁਸੀਂ ਯਹੋਵਾਹ ਦੀ ਸੇਵਾ ਕਰਦੇ ਰਹਿਣ ਦੇ ਯੋਗ ਨਹੀਂ ਹੋਵੋਂਗੇ। ਯਹੋਵਾਹ ਪਰਮੇਸ਼ੁਰ ਪਵਿੱਤਰ ਹੈ ਅਤੇ ਪਰਮੇਸ਼ੁਰ ਆਪਣੇ ਬੰਦਿਆਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹੈ। ਪਰਮੇਸ਼ੁਰ ਤੁਹਾਨੂੰ ਕਦੇ ਮਾਫ਼ ਨਹੀਂ ਕਰੇਗਾ ਜੇ ਤੁਸੀਂ ਇਸ ਤਰ੍ਹਾਂ ਉਸ ਦੇ ਵਿਰੁੱਧ ਹੋ ਜਾਵੋਂਗੇ।
Deuteronomy 6:15
ਯਹੋਵਾਹ, ਤੁਹਾਡਾ ਪਰਮੇਸ਼ੁਰ, ਹਮੇਸ਼ਾ ਤੁਹਾਡੇ ਅੰਗ-ਸੰਗ ਹੈ। ਅਤੇ ਯਹੋਵਾਹ ਆਪਣੇ ਲੋਕਾਂ ਦਾ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ! ਇਸ ਲਈ ਜੇ ਤੁਸੀਂ ਉਨ੍ਹਾਂ ਹੋਰਨਾ ਦੇਵਿਤਆਂ ਦੇ ਪਿੱਛੇ ਲੱਗੋਂਗੇ, ਉਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ ਅਤੇ ਤੁਹਾਨੂੰ ਧਰਤੀ ਦੀ ਸਤਹ ਤੋਂ ਤਬਾਹ ਕਰ ਦੇਵੇਗਾ।
Deuteronomy 4:24
ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਆਪਣੇ ਲੋਕਾਂ ਦੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ। ਅਤੇ ਯਹੋਵਾਹ ਉਸ ਅਗਨੀ ਵਰਗਾ ਹੋ ਸੱਕਦਾ ਹੈ ਜਿਹੜੀ ਤਬਾਹ ਕਰ ਦਿੰਦੀ ਹੈ!
Exodus 34:14
ਕਿਸੇ ਵੀ ਹੋਰ ਦੇਵਤੇ ਦੀ ਉਪਾਸਨਾ ਨਾ ਕਰੋ। ਮੈਂ ਯਾਹਵੇਹ ਕਾਨਾਹ ਹਾਂ-ਈਰਖਾਲੂ ਯਹੋਵਾਹ। ਇਹ ਮੇਰਾ ਨਾਮ ਹੈ। ਮੈਂ ਏਲ ਕਾਨਾਹ ਹਾਂ-ਈਰਖਾਲੂ ਪਰਮੇਸ਼ੁਰ।
Exodus 20:5
ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।