1 Corinthians 10:31
ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ।
1 Corinthians 10:31 in Other Translations
King James Version (KJV)
Whether therefore ye eat, or drink, or whatsoever ye do, do all to the glory of God.
American Standard Version (ASV)
Whether therefore ye eat, or drink, or whatsoever ye do, do all to the glory of God.
Bible in Basic English (BBE)
So then, if it is a question of food or drink, or any other thing, whatever you do, do all to the glory of God.
Darby English Bible (DBY)
Whether therefore ye eat, or drink, or whatever ye do, do all things to God's glory.
World English Bible (WEB)
Whether therefore you eat, or drink, or whatever you do, do all to the glory of God.
Young's Literal Translation (YLT)
Whether, then, ye eat, or drink, or do anything, do all to the glory of God;
| Whether | εἴτε | eite | EE-tay |
| therefore | οὖν | oun | oon |
| ye eat, | ἐσθίετε | esthiete | ay-STHEE-ay-tay |
| or | εἴτε | eite | EE-tay |
| drink, | πίνετε | pinete | PEE-nay-tay |
| or | εἴτε | eite | EE-tay |
| whatsoever | τι | ti | tee |
| do, ye | ποιεῖτε | poieite | poo-EE-tay |
| do | πάντα | panta | PAHN-ta |
| all | εἰς | eis | ees |
| to the | δόξαν | doxan | THOH-ksahn |
| glory | θεοῦ | theou | thay-OO |
| of God. | ποιεῖτε | poieite | poo-EE-tay |
Cross Reference
Colossians 3:17
ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
Colossians 3:23
ਹਰ ਕੰਮ ਜਿਹੜਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ।
1 Peter 4:11
ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
Deuteronomy 12:18
ਤੁਹਾਨੂੰ ਉਹ ਭੇਟਾ ਸਿਰਫ਼ ਯਹੋਵਾਹ ਦੀ ਹਾਜ਼ਰੀ ਵਿੱਚ ਹੀ ਖਾਣੀਆਂ ਚਾਹੀਦੀਆਂ ਹਨ, ਯਹੋਵਾਹ, ਤੁਹਾਡੇ ਪਰਮੇਸ਼ੁਰ, ਦੁਆਰਾ ਚੁਣੇ ਹੋਏ ਸਥਾਨ ਵਿੱਚ। ਤੁਹਾਨੂੰ ਉੱਥੇ ਜਾਕੇ ਆਪਣੇ ਪੁੱਤਰਾਂ, ਧੀਆਂ, ਤੁਹਾਡੇ ਸਾਰੇ ਨੌਕਰਾਂ ਅਤੇ ਆਪਣੇ ਸ਼ਹਿਰ ਦੇ ਲੇਵੀਆਂ ਸਮੇਤ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਮਿਲਕੇ ਆਨੰਦ ਮਾਣੋ। ਤੁਸੀਂ ਉਨ੍ਹਾਂ ਚੀਜ਼ਾਂ ਦਾ ਆਨੰਦ ਮਾਣੋ ਜਿਨ੍ਹਾਂ ਵਾਸਤੇ ਤੁਸੀਂ ਘਾਲਣਾ ਕੀਤੀ ਹੈ।
Luke 11:41
ਇਸ ਲਈ ਜੋ ਕੁਝ ਵੀ ਅੰਦਰ ਹੈ, ਉਹ ਲੋੜਵੰਦ ਨੂੰ ਦਿਉ। ਫ਼ੇਰ ਤੁਹਾਡੇ ਲਈ ਸਭ ਕੁਝ ਸ਼ੁੱਧ ਹੋ ਜਾਵੇਗਾ।
Deuteronomy 12:7
ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਂਗੇ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉੱਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਆਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਂਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ।
Deuteronomy 12:12
ਉਸ ਥਾਂ ਆਪਣੇ ਸਮੂਹ ਲੋਕਾਂ ਨਾਲ ਆਉਣਾ-ਆਪਣੇ ਬੱਚਿਆਂ, ਆਪਣੇ ਸਾਰੇ ਨੌਕਰਾਂ ਅਤੇ ਆਪਣੇ ਕਸਬੇ ਵਿੱਚ ਰਹਿੰਦੇ ਲੇਵੀਆਂ ਨਾਲ। (ਇਨ੍ਹਾਂ ਲੇਵੀਆਂ ਕੋਲ ਧਰਤੀ ਦਾ ਆਪਣਾ ਕੋਈ ਹਿੱਸਾ ਨਹੀਂ ਹੋਵੇਗਾ।) ਇੱਥੇ ਇਕੱਠੇ ਹੋਕੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਆਨੰਦ ਮਾਨਣਾ।
Nehemiah 8:16
ਤਾਂ ਲੋਕਾਂ ਨੇ ਟਹਿਣੀਆਂ ਇਕੱਠੀਆਂ ਕੀਤੀਆਂ ਤੇ ਆਪਣੇ ਲਈ ਡੇਰੇ ਬਣਾਏ। ਉਨ੍ਹਾਂ ਨੇ ਆਪਣੀਆਂ ਹੀ ਛੱਤਾਂ ਅਤੇ ਵਿਹੜਿਆਂ ਵਿੱਚ ਤੇਰੇ ਲਾਏ। ਉਨ੍ਹਾਂ ਨੇ ਮੰਦਰ ਦੇ ਵਿਹੜੇ ਵਿੱਚ ਵੀ ਤੇਰੇ ਲਾਏ। ਇਹ ਡੇਰੇ ਜਲ ਫਾਟਕ ਅਤੇ ਅਫਰਾਈਮ ਦੇ ਫਾਟਕ ਦੇ ਖੁਲੇ ਮੈਦਾਨ ਵਿੱਚ ਲਗਾਏ ਗਏ ਸਨ।
Zechariah 7:5
“ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, ‘ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਂ!