1 Chronicles 11
1 ਇਸਰਾਏਲ ਉੱਪਰ ਦਾਊਦ ਦਾ ਪਾਤਸ਼ਾਹ ਚੁਣਿਆ ਜਾਣਾ ਇਸਰਾਏਲ ਦੇ ਸਾਰੇ ਲੋਕ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਨ੍ਹਾਂ ਦਾਊਦ ਨੂੰ ਕਿਹਾ, “ਅਸੀਂ ਤੁਹਾਡਾ ਹੀ ਲਹੂ-ਮਾਸ ਹਾਂ।
2 ਅਤੀਤ ਵਿੱਚ, ਤੂੰ ਸਾਨੂੰ ਜੰਗ ਵਿੱਚ ਲੈ ਗਿਆ ਉਦੋਂ ਵੀ ਜਦੋਂ ਸ਼ਾਊਲ ਰਾਜਾ ਸੀ। ਯਹੋਵਾਹ ਨੇ ਤੈਨੂੰ ਆਖਿਆ ਸੀ, ‘ਦਾਊਦ, ਤੂੰ ਮੇਰੇ ਲੋਕਾਂ ਇਸਰਾਏਲੀਆਂ ਦਾ ਅਯਾਲੀ ਹੋਵੇਂਗਾ ਅਤੇ ਮੇਰੇ ਲੋਕਾਂ, ਇਸਰਾਏਲੀਆਂ ਦਾ ਆਗੂ ਹੋਵੇਂਗਾ।’”
3 ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਦਾਊਦ ਪਾਤਸ਼ਾਹ ਕੋਲ ਆਏ। ਦਾਊਦ ਨੇ ਯਹੋਵਾਹ ਦੇ ਸਾਹਮਣੇ ਇਨ੍ਹਾਂ ਆਗੂਆਂ ਨਾਲ ਇੱਕ ਇਕਰਾਰਨਾਮਾ ਬਣਾਇਆ। ਫ਼ੇਰ ਉਨ੍ਹਾਂ ਨੇ ਦਾਊਦ ਨੂੰ ਮਸਹ ਕੀਤਾ ਅਤੇ ਉਸ ਨੂੰ ਇਸਰਾਏਲ ਉੱਤੇ ਪਾਤਸ਼ਾਹ ਥਾਪਿਆ। ਇਹ ਓਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਸਮੂਏਲ ਰਾਹੀਂ ਇਕਰਾਰ ਕੀਤਾ ਸੀ।
4 ਦਾਊਦ ਦਾ ਯਰੂਸ਼ਲਮ ਤੇ ਕਬਜ਼ਾ ਦਾਊਦ ਅਤੇ ਇਸਰਾਏਲ ਦੇ ਸਾਰੇ ਲੋਕ ਯਰੂਸ਼ਲਮ ਸ਼ਹਿਰ ਵਿੱਚ ਪਹੁੰਚੇ। ਉਨ੍ਹੀ ਦਿਨੀ ਯਰੂਸ਼ਲਮ ਨੂੰ ਯਬੂਸ ਨਾਉਂ ਨਾਲ ਜਾਣਿਆ ਜਾਂਦਾ ਸੀ ਤੇ ਉਸ ਸ਼ਹਿਰ ਦੇ ਲੋਕਾਂ ਨੂੰ ਯਬੂਸੀ ਆਖਿਆ ਜਾਂਦਾ ਸੀ। ਉਸ ਸ਼ਹਿਰ ਦੇ ਲੋਕਾਂ ਨੇ
5 ਦਾਊਦ ਨੂੰ ਆਖਿਆ, “ਤੂੰ ਸਾਡੇ ਨਗਰ ਵਿੱਚ ਦਾਖਲ ਨਹੀਂ ਹੋ ਸੱਕਦਾ।” ਪਰ ਦਾਊਦ ਨੇ ਉਨ੍ਹਾਂ ਨੂੰ ਹਰਾਇਆ। ਉਸ ਨੇ ਸੀਯੋਨ ਦਾ ਕਿਲਾ ਜਿੱਤ ਲਿਆ ਜੋ ਉਪਰੰਤ ਦਾਊਦ ਦਾ ਸ਼ਹਿਰ ਕਹਾਇਆ।
6 ਦਾਊਦ ਨੇ ਆਖਿਆ, “ਜੋ ਕੋਈ ਵੀ ਯਬੂਸੀਆਂ ਤੇ ਹਮਲੇ ਦੀ ਅਗਵਾਈ ਕਰੇਗਾ, ਉਹੀ ਮੇਰੀ ਸੈਨਾ ਦਾ ਪ੍ਰਧਾਨ ਹੋਵੇਗਾ।” ਤਾਂ ਸਰੂਯਾਹ ਦੇ ਪੁੱਤਰ ਯੋਆਬ ਨੇ ਹਮਲਾ ਕੀਤਾ ਤੇ ਉਹ ਸੈਨਾ ਦਾ ਪ੍ਰਧਾਨ ਬਣਿਆ।
7 ਦਾਊਦ ਨੇ ਫ਼ਿਰ ਉੱਥੇ ਗੜ੍ਹ ਨੂੰ ਆਪਣਾ ਘਰ ਬਣਾਇਆ। ਇਸੇ ਕਾਰਣ ਉਹ ਦਾਊਦ ਦਾ ਨਗਰ ਅਖਵਾਇਆ।
8 ਦਾਊਦ ਨੇ ਮਿਲੋ ਤੋਂ ਲੈ ਕੇ ਸ਼ਹਿਰ ਦੇ ਦੁਆਲੇ ਦੀ ਕੰਧ ਤੀਕ ਕਿਲੇ ਦੇ ਆਲੇ-ਦੇਆਲੇ ਸ਼ਹਿਰ ਨਿਰਮਾਣ ਕੀਤਾ ਅਤੇ ਯੋਆਬ ਨੇ ਸ਼ਹਿਰ ਦੇ ਹੋਰ ਹਿਸਿਆਂ ਦੀ ਮੁਰੰਮਤ ਕੀਤੀ।
9 ਦਾਊਦ ਦਿਨ ਬਰ ਦਿਨ ਹੋਰ ਸ਼ਕਤੀਸ਼ਾਲੀ ਹੁੰਦਾ ਗਿਆ ਅਤੇ ਸਰਬ ਸ਼ਕੀਤਮਾਨ ਯਹੋਵਾਹ ਉਸ ਦੇ ਨਾਲ ਸੀ।
10 ਤਿੰਨ ਨਾਇੱਕ ਦਾਊਦ ਦੇ ਖਾਸ ਸਿਪਾਹੀਆਂ ਦੇ ਆਗੂਆਂ ਦੀ ਸੂਚੀ ਇਹ ਹੈ। ਇਹ ਨਾਇੱਕ ਦਾਊਦ ਦੇ ਨਾਲ ਉਸ ਦੇ ਦੇ ਰਾਜ ਵਿੱਚ ਬੜੇ ਸ਼ਕਤੀਸ਼ਾਲੀ ਹੋਏ। ਉਨ੍ਹਾਂ ਨੇ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਦਾਊਦ ਦਾ ਪੱਖ ਲਿਆ ਅਤੇ ਉਸ ਨੂੰ ਰਾਜਾ ਬਣਾ ਦਿੱਤਾ। ਇਹ ਸਭ ਪਰਮੇਸ਼ੁਰ ਦੇ ਇਕਰਾਰ ਅਨੁਸਾਰ ਹੋਇਆ।
11 ਦਾਊਦ ਦੇ ਖਾਸ ਸਿਪਾਹੀਆਂ ਦੀ ਸੂਚੀ ਇਸ ਤਰ੍ਹਾਂ ਸੀ: ਹਕਮੋਨੀ ਯਾਸ਼ਾਬਆਮ ਜੋ ਕਿ ਰਥਵਾਨਾਂ ਦਾ ਮੁਖੀਆ ਸੀ ਉਸ ਨੇ 300 ਮਨੁੱਖਾਂ ਨੂੰ ਬਰਛਾ ਚਲਾਕੇ ਇੱਕੋ ਵਾਰ ਮਾਰ ਸੁੱਟਿਆ ਸੀ।
12 ਇਸ ਤੋਂ ਬਾਅਦ ਦੋਦੋ ਦਾ ਪੁੱਤਰ ਅਲਆਜ਼ਾਰ ਸੀ, ਜਿਹੜਾ ਕਿ ਅਹੋਹ ਤੋਂ ਸੀ। ਇਹ ਤਿੰਨ ਨਾਇੱਕਾਂ ਵਿੱਚੋਂ ਇੱਕ ਸੀ।
13 ਅਲਆਜ਼ਾਰ ਦਾਊਦ ਦੇ ਨਾਲ ਫ਼ਸਦੰਮੀਮ ਵਿੱਚ ਸੀ ਅਤੇ ਉੱਥੇ ਫ਼ਲਿਸਤੀ ਯੁੱਧ ਕਰਨ ਨੂੰ ਇਕੱਠੇ ਹੋਏ ਸਨ। ਉੱਥੇ ਪੈਲੀ ਦਾ ਇੱਕ ਟੁਕੜਾ ਜੌਆਂ ਨਾਲ ਭਰਪੂਰ ਸੀ ਅਤੇ ਇਸਰਾਏਲੀ ਲੋਕ ਉੱਥੋਂ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ।
14 ਪਰ ਇਹ ਤਿੰਨੇ ਨਾਇੱਕ ਉਸ ਖੇਤ ਵਿੱਚ ਖੜੋਤੇ ਰਹੇ ਫ਼ਲਿਸਤੀਆਂ ਨੂੰ ਹਰਾ ਕੇ ਉਸ ਨੂੰ ਬਚਾਇਆ ਇਉਂ ਯਹੋਵਾਹ ਨੇ ਇਸਰਾਏਲੀਆਂ ਨੂੰ ਵੱਡੀ ਜਿੱਤ ਦਿੱਤੀ ਸੀ।
15 ਇੱਕ ਵਾਰ ਦਾਊਦ ਅਦੁੱਲਾਮ ਦੀ ਗੁਫ਼ਾ ਵਿੱਚ ਸੀ ਅਤੇ ਫ਼ਲਿਸਤੀ ਫ਼ੌਜ ਹੇਠਾਂ ਰਫ਼ਾਈਮ ਦੀ ਵਾਦੀ ਵਿੱਚ ਸੀ। ਇਹ 3 ਨਾਇੱਕ ਜੋ 30 ਵਿੱਚੋਂ ਸਨ, ਜ਼ਮੀਨ ਉੱਪਰ ਰੀਂਗਦੇ ਹੋਏ ਦਾਊਦ ਕੋਲ ਗੁਫ਼ਾ ਵਿੱਚ ਪਹੁੰਚੇ।
16 ਇੱਕ ਵਾਰੀ ਹੋਰ ਦਾਊਦ ਕਿਲ੍ਹੇ ਵਿੱਚ ਸੀ ਅਤੇ ਫ਼ਲਿਸਤੀ ਸਿਪਾਹੀਆਂ ਦਾ ਇੱਕ ਦਸਤਾ ਬੈਤਲਹਮ ਵਿੱਚ ਸੀ।
17 ਦਾਊਦ ਨੂੰ ਆਪਣੀ ਭੂਮੀ ਦੇ ਪਾਣੀ ਦੀ ਤਲਬ ਹੋਈ। ਤਾਂ ਉਸ ਨੇ ਆਖਿਆ, “ਕਾਸ਼! ਕੋਈ ਬੈਤਲਹਮ ਦੇ ਉਸ ਖੂਹ ਦਾ ਜਿਹੜਾ ਫਾਟਕ ਦੇ ਕੋਲ ਹੈ, ਮੈਨੂੰ ਪਾਣੀ ਪਿਲਾਵੇ।” (ਅਸਲ ਵਿੱਚ ਇਉਂ ਉਹ ਸਿਰਫ਼ ਆਖ ਰਿਹਾ ਸੀ, ਵਾਸਤਵ ’ਚ ਮੰਗ ਨਹੀਂ ਸੀ ਰਿਹਾ।)
18 ਪਰ ਉਨ੍ਹਾਂ ਤਿੰਨਾਂ ਨਾਇੱਕਾਂ ਨੇ ਫ਼ਲਿਸਤੀਆ ਦੇ ਡੇਰੇ ਰਾਹੀਂ ਆਪਣੇ ਰਾਹ ਲਈ ਲੜਕੇ ਬੈਤਲਹਮ ਦੇ ਫ਼ਾਟਕ ਦੇ ਖੂਹ ਵਿੱਚੋਂ ਪਾਣੀ ਭਰਕੇ ਦਾਊਦ ਨੂੰ ਲਿਆ ਕੇ ਦਿੱਤਾ। ਪਰ ਦਾਊਦ ਨੇ ਉਹ ਪਾਣੀ ਪੀਣ ਤੋਂ ਇਨਕਾਰ ਕਰ ਦਿੱਤਾ ਸਗੋਂ ਉਸ ਨੇ ਇਸ ਪਾਣੀ ਨੂੰ ਧਰਤੀ ਉੱਤੇ ਡੋਲ੍ਹ ਕੇ ਯਹੋਵਾਹ ਨੂੰ ਭੇਟ ਕਰ ਦਿੱਤਾ।
19 ਦਾਊਦ ਨੇ ਕਿਹਾ, “ਹੇ ਪਰਮੇਸ਼ੁਰ! ਇਹ ਪਾਣੀ ਮੈਂ ਕਿਵੇਂ ਪੀ ਸੱਕਦਾ ਹਾਂ? ਇਹ ਤਾਂ ਉਨ੍ਹਾਂ ਮਨੁੱਖਾਂ ਦਾ ਲਹੂ ਪੀਣ ਬਰਾਬਰ ਹੋਵੇਗਾ ਜਿਹੜੇ ਆਪਣੀ ਜਾਨ ਨੂੰ ਜੋਖਿਮ ਵਿੱਚ ਪਾ ਕੇ ਇਸ ਨੂੰ ਮੇਰੇ ਲਈ ਲੈ ਕੇ ਆਏ ਹਨ।” ਇਸ ਕਾਰਣ ਦਾਊਦ ਨੇ ਇਹ ਪਾਣੀ ਪੀਣ ਤੋਂ ਇਨਕਾਰ ਕੀਤਾ। ਇਸ ਤਰ੍ਹਾਂ ਦੀਆਂ ਕਈ ਬਹਾਦੁਰੀਆਂ ਉਨ੍ਹਾਂ ਤਿੰਨਾਂ ਨਾਇੱਕਾਂ ਨੇ ਵਿਖਾਈਆਂ।
20 ਹੋਰ ਬਹਾਦੁਰ ਸਿਪਾਹੀ ਯੋਆਬ ਦਾ ਭਰਾ ਅਬਸ਼ਈ ਇਨ੍ਹਾਂ ਤਿੰਨਾਂ ਨਾਇੱਕਾਂ ਦਾ ਆਗੂ ਸੀ। ਉਹ 300 ਸਿਪਾਹੀਆਂ ਨਾਲ ਲੜਿਆ ਅਤੇ ਉਨ੍ਹਾਂ ਨੂੰ ਆਪਣੇ ਬਰਛੇ ਨਾਲ ਮਾਰ ਮੁਕਾਇਆ। ਅਬਸ਼ਈ ਵੀ ਇਨ੍ਹਾਂ ਤਿੰਨਾਂ ਨਾਇੱਕਾਂ ਜਿੰਨਾ ਹੀ ਪ੍ਰਸਿੱਧ ਸੀ।
21 ਅਬਸ਼ਈ ਉਨ੍ਹਾਂ ਤੀਹਾਂ ਨਾਇੱਕਾਂ ਤੋਂ ਵੱਧੇਰੇ ਪ੍ਰਸਿੱਧ ਸੀ ਅਤੇ ਉਨ੍ਹਾਂ ਦਾ ਮੁਖੀਆ ਬਣਿਆ ਹਾਲਾਂਕਿ ਉਹ ਉਨ੍ਹਾਂ ਤਿੰਨਾਂ ਨਾਇੱਕਾਂ ਵਿੱਚੋਂ ਨਹੀਂ ਸੀ।
22 ਯਹੋਯਾਦਾ ਦਾ ਪੁੱਤਰ ਬਨਾਯਾਹ ਇੱਕ ਕਬਸਿਏਲੀ ਸੂਰਮੇ ਦਾ ਪੁੱਤਰ ਸੀ, ਜਿਸਨੇ ਵੱਡੀ ਸੂਰਮਤਾਈ ਕੀਤੀ ਸੀ। ਬਨਾਯਾਹ ਨੇ ਮੋਆਬ ਦੇ ਦੋ ਸਭ ਤੋਂ ਵੱਧ ਬਹਾਦੁਰਾਂ ਨੂੰ ਮਾਰ ਸੁੱਟਿਆ। ਇੱਕ ਵਾਰੀ ਜਦੋਂ ਬਰਫ਼ ਦੀ ਰੁੱਤ ਸੀ ਤਾਂ ਬਨਾਯਾਹ ਇੱਕ ਸੁਰਂਗ ਜਿਹੀ ਵਿੱਚ ਜਿਹੜੀ ਕਿ ਜ਼ਮੀਨ ਵਿੱਚ ਖੁੱਡ ਵਾਂਗ ਸੀ, ਜਾ ਕੇ ਉੱਥੇ ਇੱਕ ਸ਼ੇਰ ਨੂੰ ਮਾਰ ਆਇਆ।
23 ਅਤੇ ਉਸ ਨੇ ਇੱਕ ਸਾਢੇ ਸੱਤ ਫੁੱਟ ਲੰਬੇ ਮਿਸਰੀ ਸਿਪਾਹੀ ਨੂੰ ਵੀ ਮਾਰ ਸੁੱਟਿਆ। ਉਸ ਮਿਸਰੀ ਜੁਆਨ ਕੋਲ ਇੱਕ ਭਾਰਾ ਲੰਬਾ ਬਰਛਾ ਸੀ ਜੋ ਕਿ ਜੁਲਾਹੇ ਦੀ ਤੁਰ ਵਰਗਾ ਵੱਡਾ ਸੀ, ਅਤੇ ਬਨਾਯਾਹ ਕੋਲ ਸਿਰਫ਼ ਇੱਕ ਸੋਟਾ ਸੀ। ਬਨਾਯਾਹ ਨੇ ਉਸ ਮਿਸਰੀ ਦੇ ਹੱਥੋਂ ਉਸਦਾ ਬਰਛਾ ਖੋਹਿਆ ਅਤੇ ਉਸ ਮਿਸਰੀ ਸਿਪਾਹੀ ਨੂੰ ਉਸ ਦੇ ਹੀ ਬਰਛੇ ਨਾਲ ਮਾਰ ਮੁਕਾਇਆ।
24 ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਅਜਿਹੀਆਂ ਅਨੇਕਾਂ ਬਹਾਦੁਰ ਕਰਨੀਆਂ ਕੀਤੀਆਂ ਅਤੇ ਤਿੰਨਾ ਨਾਇੱਕਾਂ ਜਿੰਨਾਂ ਹੀ ਮਸ਼ਹੂਰ ਹੋ ਗਿਆ।
25 ਬਨਾਯਾਹ 30 ਨਾਇੱਕਾਂ ਤੋਂ ਵੱਧੇਰੇ ਪ੍ਰਸਿੱਧ ਹੋਇਆ, ਪਰ ਉਹ ਉਨ੍ਹਾਂ ਤਿੰਨਾਂ ਨਾਇੱਕਾਂ ਵਿੱਚੋਂ ਨਹੀਂ ਸੀ। ਦਾਊਦ ਨੇ ਬਨਾਯਾਹ ਨੂੰ ਆਪਣੇ ਰੱਖਿਅਕਾ ਦਾ ਮੁਖੀਆ ਥਾਪਿਆ।
26 ਤੀਹ ਨਾਇੱਕ ਤੀਹ ਨਾਇੱਕ ਸਿਪਾਹੀਆਂ ਦੇ ਨਾਂ ਇਉਂ ਸਨ: ਯੋਆਬ ਦਾ ਭਰਾ ਅਸਾਹੇਲ, ਬੈਤਲਹਮ ਤੋਂ ਦੋਦੋ ਦਾ ਪੁੱਤਰ ਅਲਹਾਨਾਨ।
27 ਹਰੋਰ ਦਾ ਸ਼ੰਮੋਥ, ਪਲੋਨੀ ਹਲਸ,
28 ਤਕੋਆ ਤੋਂ ਇੱਕੇਸ਼ ਦਾ ਪੁੱਤਰ ਈਰਾ, ਅੰਨਥੋਥ ਤੋਂ ਅਬੀਅਜ਼ਰ,
29 ਹੁਸ਼ਾਥ ਤੋਂ ਸਿੱਬਕਈ, ਆਹੋਹ ਤੋਂ ਈਲਈ,
30 ਨਟੋਫ਼ਾਥ ਮਹਰਈ ਤੋਂ, ਨਟੋਫ਼ਾਥ ਤੋਂ ਬਅਨਾਹ ਦਾ ਪੁੱਤਰ ਹੇਲਦ,
31 ਬਿਨਯਾਮੀਨ ਵਿੱਚ ਗਿਬਆਹ ਚੋ ਰੀਬਈ ਦਾ ਪੁੱਤਰ ਈਥਈ, ਪਰਆਥੋਨ ਤੋਂ ਬਨਾਯਾਹ,
32 ਗਾਅਸ਼ ਘਾਟੀ ਤੋਂ ਹੂਰਈ, ਅਬੀਏਲ ਅਰਬਾਥੀ,
33 ਬਹਰੂਮੀ ਅਜ਼ਮਾਵਥ, ਸ਼ਅਲਬੋਨ ਤੋਂ ਅਲਯਹਬਾ,
34 ਗਿਜ਼ੋਨੀ ਹਾਸੇਮ ਦੇ ਪੁੱਤਰ, ਹਰਾਰੀ ਸ਼ਾਗੇ ਦਾ ਪੁੱਤਰ ਯੋਨਾਥਾਨ,
35 ਹਗਰੀ ਸਾਕਾਰ ਦਾ ਪੁੱਤਰ ਅਹੀਆਮ, ਊਰ ਦਾ ਪੁੱਤਰ ਅਲੀਫ਼ਾਲ,
36 ਮਕੇਰਾਥ ਦਾ ਹੇਫ਼ਰ, ਪਲੋਨੀ ਅਹੀਯਾਹ,
37 ਕਰਮਲੀ ਹਸਰੋ, ਅਜ਼ਬਈ ਦਾ ਪੁੱਤਰ ਨਅਰਈ,
38 ਨਾਥਾਨ ਦਾ ਭਰਾ ਯੋਏਲ, ਹਗਰੀ ਦਾ ਪੁੱਤਰ ਮਿਬਹਾਰ,
39 ਸਲਕ ਅੰਮੋਨੀ, ਬੇਰੋਥ ਤੋਂ ਨਹਰਈ ਸਰੂਯਾਹ ਦੇ ਪੁੱਤਰ ਯੋਆਬ ਦਾ ਸ਼ਸਤ੍ਰ ਚੁੱਕਣ ਵਾਲਾ ਸੀ।
40 ਯਿਥਰੀ ਈਰਾ, ਯਿਥਰੀ ਗਾਰੇਬ,
41 ਹਿੱਤੀ ਊਰੀਯਾਹ, ਅਹਲਈ ਦਾ ਪੁੱਤਰ ਜ਼ਾਬਾਦ,
42 ਰਊਬੇਨ ਦੇ ਪਰਵਿਾਰ-ਸਮੂਹ ਤੋਂ ਸ਼ੀਜ਼ਾ ਦਾ ਪੁੱਤਰ ਅਦੀਨਾ। (ਅਦੀਨਾ ਰਊਬੇਨ ਪਰਵਿਾਰ-ਸਮੂਹ ਦਾ ਆਗੂ ਸੀ ਅਤੇ 30 ਨਾਇੱਕਾਂ ਵਿੱਚੋਂ ਇੱਕ ਸੀ।)
43 ਮਅਕਾਹ ਦਾ ਪੁੱਤਰ ਹਾਨਾਨ, ਯੋਸ਼ਾਫ਼ਾਟ ਦਾ ਮਿਥਨੀ,
44 ਉੱਜੀਯਾਹ ਅਸ਼ਤਾਰਾਥੀ, ਅਰੋਏਰ ਤੋਂ ਹੋਥਾਮ ਦੇ ਪੁੱਤਰ ਸ਼ਾਮਾ ਤੇ ਯਈੇਏਲ,
45 ਸ਼ਿਮਰੀ ਦਾ ਪੁੱਤਰ ਯਦੀਅਏਲ, ਅਤੇ ਉਸ ਦੇ ਭਰਾ ਯੋਹਾ ਅਤੇ ਤੀਸੀ,
46 ਮਹਵੀ ਅਲੀਏਲ, ਅਲਨਅਮ ਦੇ ਪੁੱਤਰ ਯਿਰੀਬਈ ਅਤੇ ਯੋਸ਼ਵਯਾਹ, ਅਤੇ ਮੋਆਬੀ ਯਿਥਮਾਹ।
47 ਅਲੀਏਲ, ਓਬੇਦ, ਯਅਸੀਏਲ ਅਤੇ ਮਸੋਬਾਯਾਥੀ।
1 Then all Israel gathered themselves to David unto Hebron, saying, Behold, we are thy bone and thy flesh.
2 And moreover in time past, even when Saul was king, thou wast he that leddest out and broughtest in Israel: and the Lord thy God said unto thee, Thou shalt feed my people Israel, and thou shalt be ruler over my people Israel.
3 Therefore came all the elders of Israel to the king to Hebron; and David made a covenant with them in Hebron before the Lord; and they anointed David king over Israel, according to the word of the Lord by Samuel.
4 And David and all Israel went to Jerusalem, which is Jebus; where the Jebusites were, the inhabitants of the land.
5 And the inhabitants of Jebus said to David, Thou shalt not come hither. Nevertheless David took the castle of Zion, which is the city of David.
6 And David said, Whosoever smiteth the Jebusites first shall be chief and captain. So Joab the son of Zeruiah went first up, and was chief.
7 And David dwelt in the castle; therefore they called it the city of David.
8 And he built the city round about, even from Millo round about: and Joab repaired the rest of the city.
9 So David waxed greater and greater: for the Lord of hosts was with him.
10 These also are the chief of the mighty men whom David had, who strengthened themselves with him in his kingdom, and with all Israel, to make him king, according to the word of the Lord concerning Israel.
11 And this is the number of the mighty men whom David had; Jashobeam, an Hachmonite, the chief of the captains: he lifted up his spear against three hundred slain by him at one time.
12 And after him was Eleazar the son of Dodo, the Ahohite, who was one of the three mighties.
13 He was with David at Pas-dammim, and there the Philistines were gathered together to battle, where was a parcel of ground full of barley; and the people fled from before the Philistines.
14 And they set themselves in the midst of that parcel, and delivered it, and slew the Philistines; and the Lord saved them by a great deliverance.
15 Now three of the thirty captains went down to the rock to David, into the cave of Adullam; and the host of the Philistines encamped in the valley of Rephaim.
16 And David was then in the hold, and the Philistines’ garrison was then at Bethlehem.
17 And David longed, and said, Oh that one would give me drink of the water of the well of Bethlehem, that is at the gate!
18 And the three brake through the host of the Philistines, and drew water out of the well of Bethlehem, that was by the gate, and took it, and brought it to David: but David would not drink of it, but poured it out to the Lord,
19 And said, My God forbid it me, that I should do this thing: shall I drink the blood of these men that have put their lives in jeopardy? for with the jeopardy of their lives they brought it. Therefore he would not drink it. These things did these three mightiest.
20 And Abishai the brother of Joab, he was chief of the three: for lifting up his spear against three hundred, he slew them, and had a name among the three.
21 Of the three, he was more honourable than the two; for he was their captain: howbeit he attained not to the first three.
22 Benaiah the son of Jehoiada, the son of a valiant man of Kabzeel, who had done many acts; he slew two lionlike men of Moab: also he went down and slew a lion in a pit in a snowy day.
23 And he slew an Egyptian, a man of great stature, five cubits high; and in the Egyptian’s hand was a spear like a weaver’s beam; and he went down to him with a staff, and plucked the spear out of the Egyptian’s hand, and slew him with his own spear.
24 These things did Benaiah the son of Jehoiada, and had the name among the three mighties.
25 Behold, he was honourable among the thirty, but attained not to the first three: and David set him over his guard.
26 Also the valiant men of the armies were, Asahel the brother of Joab, Elhanan the son of Dodo of Bethlehem,
27 Shammoth the Harorite, Helez the Pelonite,
28 Ira the son of Ikkesh the Tekoite, Abiezer the Antothite,
29 Sibbecai the Hushathite, Ilai the Ahohite,
30 Maharai the Netophathite, Heled the son of Baanah the Netophathite,
31 Ithai the son of Ribai of Gibeah, that pertained to the children of Benjamin, Benaiah the Pirathonite,
32 Hurai of the brooks of Gaash, Abiel the Arbathite,
33 Azmaveth the Baharumite, Eliahba the Shaalbonite,
34 The sons of Hashem the Gizonite, Jonathan the son of Shage the Hararite,
35 Ahiam the son of Sacar the Hararite, Eliphal the son of Ur,
36 Hepher the Mecherathite, Ahijah the Pelonite,
37 Hezro the Carmelite, Naarai the son of Ezbai,
38 Joel the brother of Nathan, Mibhar the son of Haggeri,
39 Zelek the Ammonite, Naharai the Berothite, the armourbearer of Joab the son of Zeruiah,
40 Ira the Ithrite, Gareb the Ithrite,
41 Uriah the Hittite, Zabad the son of Ahlai,
42 Adina the son of Shiza the Reubenite, a captain of the Reubenites, and thirty with him,
43 Hanan the son of Maachah, and Joshaphat the Mithnite,
44 Uzzia the Ashterathite, Shama and Jehiel the sons of Hothan the Aroerite,
45 Jediael the son of Shimri, and Joha his brother, the Tizite,
46 Eliel the Mahavite, and Jeribai, and Joshaviah, the sons of Elnaam, and Ithmah the Moabite,
47 Eliel, and Obed, and Jasiel the Mesobaite.