1 Chronicles 16:17
ਯਹੋਵਾਹ ਨੇ ਇਸ ਨੂੰ ਯਾਕੂਬ ਲਈ ਇੱਕ ਸ਼ਰ੍ਹਾ ਬਣਾ ਦਿੱਤੀ ਅਤੇ ਇਹ ਇਸਰਾਏਲ ਨਾਲ ਇੱਕ ਇਕਰਾਰਨਾਮਾ ਹੈ। ਜੋ ਹਮੇਸ਼ਾ ਲਈ ਜਾਰੀ ਰਹੇਗਾ
1 Chronicles 16:17 in Other Translations
King James Version (KJV)
And hath confirmed the same to Jacob for a law, and to Israel for an everlasting covenant,
American Standard Version (ASV)
And confirmed the same unto Jacob for a statute, To Israel for an everlasting covenant,
Bible in Basic English (BBE)
And he gave it to Jacob for a law, and to Israel for an eternal agreement;
Darby English Bible (DBY)
And he confirmed it unto Jacob for a statute, Unto Israel for an everlasting covenant,
Webster's Bible (WBT)
And which he confirmed to Jacob for a law, and to Israel for an everlasting covenant,
World English Bible (WEB)
Confirmed the same to Jacob for a statute, To Israel for an everlasting covenant,
Young's Literal Translation (YLT)
And He establisheth it to Jacob for a statute, To Israel -- a covenant age-during.
| And hath confirmed | וַיַּֽעֲמִידֶ֤הָ | wayyaʿămîdehā | va-ya-uh-mee-DEH-ha |
| the same to Jacob | לְיַֽעֲקֹב֙ | lĕyaʿăqōb | leh-ya-uh-KOVE |
| law, a for | לְחֹ֔ק | lĕḥōq | leh-HOKE |
| and to Israel | לְיִשְׂרָאֵ֖ל | lĕyiśrāʾēl | leh-yees-ra-ALE |
| for an everlasting | בְּרִ֥ית | bĕrît | beh-REET |
| covenant, | עוֹלָֽם׃ | ʿôlām | oh-LAHM |
Cross Reference
Genesis 35:11
ਪਰਮੇਸ਼ੁਰ ਨੇ ਉਸ ਨੂੰ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ। ਹਾਂ। ਅਤੇ ਮੈਂ ਤੈਨੂੰ ਇਹ ਅਸੀਸ ਦਿੰਦਾ ਹਾਂ: ਬਹੁਤ ਔਲਾਦ ਪੈਦਾ ਕਰ ਅਤੇ ਮਹਾਨ ਕੌਮ ਦੀ ਸਾਜਨਾ ਕਰ। ਹੋਰ ਕੌਮਾਂ ਅਤੇ ਹੋਰ ਰਾਜੇ ਤੇਰੇ ਤੋਂ ਪੈਦਾ ਹੋਣਗੇ।
Genesis 17:7
ਮੈਂ ਆਪਣਾ ਇਕਰਾਰਨਾਮਾ ਮੇਰੇ ਅਤੇ ਤੇਰੇ ਅਤੇ ਤੇਰੇ ਉੱਤਰਾਧਿਕਾਰੀਆਂ ਵਿੱਚਕਾਰ ਹਮੇਸ਼ਾ ਲਈ ਸਦੀਵੀ ਇਕਰਾਰਨਾਮੇ ਵਜੋਂ ਸਥਾਪਿਤ ਕਰ ਰਿਹਾ ਹਾਂ। ਮੈਂ ਤੇਰਾ ਪਰਮੇਸ਼ੁਰ ਹੋਵਾਂਗਾ ਅਤੇ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਪਰਮੇਸ਼ੁਰ ਹੋਵਾਂਗਾ।
Exodus 3:17
ਅਤੇ ਮੈਂ ਨਿਆਂ ਕੀਤਾ ਹੈ ਕਿ ਮੈਂ ਤੁਹਾਨੂੰ ਉਨ੍ਹਾਂ ਮੁਸੀਬਤਾਂ ਵਿੱਚੋਂ ਕੱਢ ਲਵਾਂ ਜਿਹੜੀਆਂ ਤੁਸੀਂ ਮਿਸਰ ਵਿੱਚ ਸਹਾਰ ਰਹੇ ਹੋ। ਮੈਂ ਤੁਹਾਨੂੰ ਉਸ ਧਰਤੀ ਤੇ ਲੈ ਜਾਵਾਂਗਾ ਜਿਹੜੀ ਹੁਣ ਬਹੁਤ ਸਾਰੇ ਲੋਕਾਂ; ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੀ ਹੈ। ਮੈਂ ਤੁਹਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਤੇ ਲੈ ਜਾਵਾਂਗਾ।’
Joshua 24:11
“‘ਫ਼ੇਰ ਤੁਸੀਂ ਯਰਦਨ ਨਦੀ ਪਾਰ ਕਰਕੇ ਯਰੀਹੋ ਸ਼ਹਿਰ ਨੂੰ ਚੱਲੇ ਗਏ ਯਰੀਹੋ ਦੇ ਲੋਕਾਂ ਨੇ ਤੁਹਾਡੇ ਵਿਰੁੱਧ ਲੜਾਈ ਕੀਤੀ। ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸੀ, ਹਿੱਵੀ ਅਤੇ ਯਬੂਸੀ ਲੋਕ ਵੀ ਤੁਹਾਡੇ ਨਾਲ ਲੜੇ। ਪਰ ਮੈਂ ਤੁਹਾਨੂੰ ਇਜਾਜ਼ਤ ਦਿੱਤੀ ਕਿ ਉਨ੍ਹਾਂ ਸਾਰਿਆਂ ਨੂੰ ਹਰਾ ਦਿਉ।
2 Samuel 23:5
“ਪਰਮੇਸ਼ੁਰ ਨੇ ਮੇਰਾ ਪਰਿਵਾਰ ਬਲਵਾਨ ਤੇ ਸੁਰੱਖਿਅਤ ਕੀਤਾ ਉਸ ਨੇ ਸਦਾ ਲਈ ਮੇਰੇ ਨਾਲ ਇਕਰਾਰਨਾਮਾ ਕੀਤਾ ਜੋ ਸਾਰੀਆਂ ਗੱਲਾਂ ਵਿੱਚ ਠੀਕ ਅਤੇ ਪੱਕਾ ਹੈ ਜ਼ਰੂਰ ਹੀ ਉਹ ਮੈਨੂੰ ਹਮੇਸ਼ਾ ਜੇਤੂ ਰੱਖੇਗਾ ਅਤੇ ਮੇਰੀਆਂ ਇੱਛਾਵਾਂ ਪੂਰੀਆਂ ਕਰੇਗਾ!
Psalm 78:10
ਉਨ੍ਹਾਂ ਨੇ ਪਰਮੇਸ਼ੁਰ ਨਾਲ ਆਪਣੇ ਕਰਾਰ ਨੂੰ ਨਹੀਂ ਰੱਖਿਆ। ਉਨ੍ਹਾਂ ਨੇ ਉਸ ਦੇ ਉਪਦੇਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
Isaiah 55:3
ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ।
Jeremiah 11:2
“ਯਿਰਮਿਯਾਹ, ਇਸ ਇਕਰਾਰਨਾਮੇ ਦੇ ਸ਼ਬਦਾਂ ਨੂੰ ਸੁਣ। ਯਹੂਦਾਹ ਦੇ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਦੱਸ। ਇਨ੍ਹਾਂ ਗੱਲਾਂ ਬਾਰੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੱਸ।
Hebrews 13:20
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।