1 Chronicles 16:26 in Punjabi

Punjabi Punjabi Bible 1 Chronicles 1 Chronicles 16 1 Chronicles 16:26

1 Chronicles 16:26
ਕਿਉਂਕਿ ਬਾਕੀ ਸਾਰੀਆਂ ਕੌਮਾਂ ਦੇ ਬਾਕੀ ਸਾਰੇ ਦੇਵਤੇ ਕੇਵਲ ਪੱਥਰ ਦੇ ਬੁੱਤ ਹਨ, ਪਰ ਯਹੋਵਾਹ ਆਕਾਸ਼ਾਂ ਦਾ ਕਰਤਾ ਹੈ।

1 Chronicles 16:251 Chronicles 161 Chronicles 16:27

1 Chronicles 16:26 in Other Translations

King James Version (KJV)
For all the gods of the people are idols: but the LORD made the heavens.

American Standard Version (ASV)
For all the gods of the peoples are idols: But Jehovah made the heavens.

Bible in Basic English (BBE)
For all the gods of the nations are false gods; but the Lord made the heavens.

Darby English Bible (DBY)
For all the gods of the peoples are idols; But Jehovah made the heavens.

Webster's Bible (WBT)
For all the gods of the people are idols: but the LORD made the heavens.

World English Bible (WEB)
For all the gods of the peoples are idols: But Yahweh made the heavens.

Young's Literal Translation (YLT)
For all gods of the peoples `are' nought, And Jehovah the heavens hath made.

For
כִּ֠יkee
all
כָּלkālkahl
the
gods
אֱלֹהֵ֤יʾĕlōhêay-loh-HAY
of
the
people
הָֽעַמִּים֙hāʿammîmha-ah-MEEM
idols:
are
אֱלִילִ֔יםʾĕlîlîmay-lee-LEEM
but
the
Lord
וַֽיהוָ֖הwayhwâvai-VA
made
שָׁמַ֥יִםšāmayimsha-MA-yeem
the
heavens.
עָשָֽׂה׃ʿāśâah-SA

Cross Reference

Psalm 102:25
ਤੁਸੀਂ ਬਹੁਤ ਪਹਿਲਾਂ ਦੁਨੀਆਂ ਸਾਜੀ ਸੀ। ਤੁਸੀਂ ਆਪਣੇ ਹੱਥੀਂ ਅਕਾਸ਼ ਬਣਾਇਆ ਸੀ।

Leviticus 19:4
“ਮੇਰੇ ਵੱਲੋਂ ਨਿਕੰਮੇ ਬੁੱਤਾਂ ਵੱਲ ਨਾ ਪਰਤੋਂ। ਆਪਣੇ ਲਈ ਢਾਲੀਆਂ ਹੋਈਆਂ ਮੂਰਤੀਆਂ ਨਾ ਬਣਾਉ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

Isaiah 44:24
ਯਹੋਵਾਹ ਨੇ ਤੁਹਾਨੂੰ ਸਾਜਿਆ, ਜਿਵੇਂ ਤੁਸੀਂ ਹੋ। ਯਹੋਵਾਹ ਨੇ ਇਹ ਕਾਰਜ ਉਦੋਂ ਕੀਤਾ ਜਦੋਂ ਹਾਲੇ ਤੁਸੀਂ ਆਪਣੀ ਮਾਂ ਦੇ ਗਰਭ ਅੰਦਰ ਸੀ। ਯਹੋਵਾਹ ਆਖਦਾ ਹੈ, “ਮੈਂ, ਯਹੋਵਾਹ ਨੇ, ਹਰ ਸ਼ੈਅ ਸਾਜੀ! ਮੈਂ ਖੁਦ ਓੱਥੇ ਅਕਾਸ਼ ਰੱਖੇ ਸਨ! ਮੈਂ ਆਪਣੇ ਸਾਹਮਣੇ ਧਰਤੀ ਵਿਛਾਈ।”

Isaiah 42:5
ਯਹੋਵਾਹ ਦੁਨੀਆਂ ਦਾ ਹਾਕਮ ਤੇ ਸਿਰਜਣਹਾਰਾ ਹੈ ਸੱਚੇ ਪਰਮੇਸ਼ੁਰ, ਯਹੋਵਾਹ ਨੇ ਇਹ ਗੱਲਾਂ ਆਖੀਆਂ। (ਯਹੋਵਾਹ ਨੇ ਅਕਾਸ਼ਾਂ ਨੂੰ ਸਾਜਿਆ। ਯਹੋਵਾਹ ਨੇ ਅਕਾਸ਼ਾਂ ਨੂੰ ਧਰਤੀ ਉੱਤੇ ਫ਼ੈਲਾਇਆ। ਉਸ ਨੇ ਧਰਤੀ ਉਤਲੀ ਹਰ ਚੀਜ਼ ਨੂੰ ਵੀ ਸਾਜਿਆ। ਯਹੋਵਾਹ ਧਰਤੀ ਉੱਤੇ ਸਮੂਹ ਲੋਕਾਂ ਵਿੱਚ ਜੀਵਨ ਫੂਕਦਾ ਹੈ। ਯਹੋਵਾਹ ਧਰਤੀ ਉੱਤੇ ਤੁਰਨ-ਫ਼ਿਰਨ ਵਾਲੇ ਹਰ ਬੰਦੇ ਨੂੰ ਰੂਹ ਪ੍ਰਦਾਨ ਕਰਦਾ ਹੈ।)

Revelation 14:7
ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਪਰਮੇਸ਼ੁਰ ਤੋਂ ਡਰੋ ਅਤੇ ਉਸ ਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਆਂ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸ ਨੇ ਸਵਰਗ, ਧਰਤੀ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।”

1 Corinthians 8:4
ਇਸ ਲਈ ਮੈਂ ਇਹ ਮੂਰਤੀਆਂ ਨੂੰ ਭੇਟ ਮਾਸ ਖਾਣ ਬਾਰੇ ਆਖਦਾ ਹਾਂ: ਅਸੀਂ ਜਾਣਦੇ ਹਾਂ ਕਿ ਦੁਨੀਆਂ ਵਿੱਚ ਮੂਰਤੀਆਂ ਕੁਝ ਵੀ ਨਹੀਂ ਹਨ। ਅਸੀਂ ਇਹ ਵੀ ਜਾਣਦੇ ਹਾਂ ਕਿ ਇੱਥੇ ਇੱਕ ਅਤੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ।

Acts 19:26
ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹੜੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।

Jeremiah 10:10
ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ। ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ। ਧਰਤੀ ਹਿੱਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ। ਅਤੇ ਉਹ ਵਿਦੇਸ਼ੀ ਉਸ ਦੇ ਕਹਿਰ ਨੂੰ ਨਹੀਂ ਰੋਕ ਸੱਕਦੇ।

Isaiah 44:9
ਝੂਠੇ ਦੇਵਤੇ ਫ਼ਜ਼ੂਲ ਹਨ ਜਿਹੜੇ ਲੋਕ ਮੂਰਤੀਆਂ ਬਣਾਉਂਦੇ ਹਨ, ਬੇਕਾਰ ਹਨ। ਉਹ ਉਨ੍ਹਾਂ ਮੂਰਤੀਆਂ ਨੂੰ ਪਿਆਰ ਕਰਦੇ ਹਨ ਪਰ ਉਹ ਮੂਰਤੀਆਂ ਬੇਕਾਰ ਹਨ। ਉਹ ਮੂਰਤੀਆਂ ਖੁਦ ਸਾਬਤ ਕਰਦੀਆਂ ਹਨ ਕਿ ਉਹ ਵਿਅਰਬ ਹਨ। ਕਿਉਂ ਕਿ ਉਹ ਵੇਖ ਨਹੀਂ ਸੱਕਦੀਆਂ ਅਤੇ ਉਹ ਕੁਝ ਨਹੀਂ ਸਮਝਦੀਆਂ। ਇਸ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਬਣਾਇਆ ਸ਼ਰਮਸਾਰ ਹੋਣਗੇ।

Isaiah 40:26
ਦੇਖੋ ਅਕਾਸ਼ ਵੱਲ। ਕਿਸਨੇ ਸਾਜਿਆ ਉਨ੍ਹਾਂ ਸਮੂਹ ਤਾਰਿਆਂ ਨੂੰ? ਕਿਸਨੇ ਸਾਜਿਆ ਉਨ੍ਹਾਂ ਸਮੂਹ “ਫ਼ੌਜਾਂ” ਨੂੰ ਅਕਾਸ਼ ਅੰਦਰ? ਕੌਣ ਜਾਣਦਾ ਹੈ ਹਰ ਤਾਰੇ ਨੂੰ ਉਸ ਦੇ ਨਾਮ ਨਾਲ? ਸੱਚਾ ਪਰਮੇਸ਼ੁਰ ਹੈ ਬਹੁਤ ਮਜ਼ਬੂਤ ਅਤੇ ਸ਼ਕਤੀਵਾਨ। ਇਸ ਲਈ ਕੋਈ ਵੀ ਤਾਰਾ ਇਨ੍ਹਾਂ ਵਿੱਚ ਨਹੀਂ ਗੁੰਮ ਹੁੰਦਾ।

Psalm 115:4
ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ। ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।