1 Chronicles 22:6
ਫ਼ਿਰ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਸੱਦਿਆ। ਦਾਊਦ ਨੇ ਸੁਲੇਮਾਨ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਮੰਦਰ ਦੇ ਨਿਰਮਾਣ ਕਰਨ ਦੇ ਬਾਰੇ ਦੱਸਿਆ।
1 Chronicles 22:6 in Other Translations
King James Version (KJV)
Then he called for Solomon his son, and charged him to build an house for the LORD God of Israel.
American Standard Version (ASV)
Then he called for Solomon his son, and charged him to build a house for Jehovah, the God of Israel.
Bible in Basic English (BBE)
Then he sent for his son Solomon, and gave him orders for the building of a house for the Lord, the God of Israel.
Darby English Bible (DBY)
And he called for Solomon his son, and charged him to build a house for Jehovah the God of Israel.
Webster's Bible (WBT)
Then he called for Solomon his son, and charged him to build a house for the LORD God of Israel.
World English Bible (WEB)
Then he called for Solomon his son, and charged him to build a house for Yahweh, the God of Israel.
Young's Literal Translation (YLT)
And he calleth for Solomon his son, and chargeth him to build a house to Jehovah, God of Israel,
| Then he called | וַיִּקְרָ֖א | wayyiqrāʾ | va-yeek-RA |
| for Solomon | לִשְׁלֹמֹ֣ה | lišlōmō | leesh-loh-MOH |
| son, his | בְנ֑וֹ | bĕnô | veh-NOH |
| and charged | וַיְצַוֵּ֙הוּ֙ | wayṣawwēhû | vai-tsa-WAY-HOO |
| build to him | לִבְנ֣וֹת | libnôt | leev-NOTE |
| an house | בַּ֔יִת | bayit | BA-yeet |
| for the Lord | לַֽיהוָ֖ה | layhwâ | lai-VA |
| God | אֱלֹהֵ֥י | ʾĕlōhê | ay-loh-HAY |
| of Israel. | יִשְׂרָאֵֽל׃ | yiśrāʾēl | yees-ra-ALE |
Cross Reference
Numbers 27:18
ਇਸ ਲਈ ਯਹੋਵਾਹ ਨੇ ਮੂਸਾ ਨੂੰ ਆਖਿਆ, “ਨੂਨ ਦਾ ਪੁੱਤਰ ਯਹੋਸ਼ੁਆ ਨਵਾਂ ਆਗੂ ਹੋਵੇਗਾ। ਉਹ ਬਹੁਤ ਸਿਆਣਾ ਹੈ। ਉਸ ਨੂੰ ਨਵਾਂ ਆਗੂ ਬਣਾ ਦੇ।
1 Timothy 6:13
ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ।
1 Timothy 5:21
ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।
Acts 20:25
“ਅਤੇ ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੋਬਾਰਾ ਵੇਖ ਨਹੀਂ ਸੱਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਵੀ ਕਹੀ।
Acts 1:2
ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ।
Matthew 28:18
ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
Deuteronomy 31:23
ਫ਼ੇਰ ਯਹੋਵਾਹ ਨੇ ਨੂਨ ਦੇ ਪੁੱਤਰ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ, “ਤਕੜਾ ਅਤੇ ਬਹਾਦਰ ਬਣ। ਤੂੰ ਇਸਰਾਏਲ ਦੇ ਲੋਕਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਂਗਾ ਜਿਸਦਾ ਮੈਂ ਉਨ੍ਹਾਂ ਨੂੰ ਇਕਰਾਰ ਕੀਤਾ ਹੈ। ਅਤੇ ਮੈਂ ਤੇਰੇ ਨਾਲ ਹੋਵਾਂਗਾ।”
Deuteronomy 31:14
ਯਹੋਵਾਹ ਮੂਸਾ ਅਤੇ ਯਹੋਸ਼ੁਆ ਨੂੰ ਸੱਦਦਾ ਹੈ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਤੇਰੇ ਦੇਹਾਂਤ ਦਾ ਸਮਾ ਨੇੜੇ ਹੈ। ਯਹੋਸ਼ੁਆ ਨੂੰ ਲੈ ਕੇ ਅਤੇ ਮੰਡਲੀ ਵਲੇ ਤੰਬੂ ਕੋਲ ਆ ਜਾ। ਮੈਂ ਯਹੋਸ਼ੁਆ ਨੂੰ ਦੱਸਾਂਗਾ ਕਿ ਉਸ ਨੇ ਕੀ ਕਰਨਾ ਹੈ।” ਇਸ ਲਈ ਮੂਸਾ ਅਤੇ ਯਹੋਸ਼ੁਆ ਮੰਡਲੀ ਵਾਲੇ ਤੰਬੂ ਵੱਲ ਚੱਲੇ ਗਏ।
Numbers 27:23
ਫ਼ੇਰ ਮੂਸਾ ਨੇ ਇਹ ਦਰਸਾਉਣ ਲਈ ਉਸ ਉੱਤੇ ਆਪਣੇ ਹੱਥ ਰੱਖੇ, ਕਿ ਉਹੀ ਨਵਾਂ ਆਗੂ ਸੀ। ਜਿਵੇਂ ਯਹੋਵਾਹ ਚਾਹੁੰਦਾ ਸੀ ਕਿ ਉਹ ਕਰੇ।
2 Timothy 4:1
ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹੜਾ ਉਨ੍ਹਾਂ ਸਾਰੇ ਲੋਕਾਂ ਦਾ ਨਿਆਂ ਕਰੇਗਾ ਜੋ ਜਿਉਂਦੇ ਹਨ ਅਤੇ ਜਿਹੜੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,