1 Chronicles 5:17
ਯੋਥਾਮ ਅਤੇ ਯਰਾਬੁਆਮ ਪਾਤਸ਼ਾਹ ਦੇ ਦਿਨੀ ਇਨ੍ਹਾਂ ਸਾਰੇ ਲੋਕਾਂ ਦੇ ਨਾਉਂ ਗਾਦ ਦੇ ਘਰਾਣੇ ਦੇ ਇਤਹਾਸ ਦੀਆਂ ਕੁੱਲ ਪੱਤ੍ਰੀਆਂ ਲਿਖੀਆਂ ਗਈਆਂ। ਯੋਥਾਮ ਉਨ੍ਹੀ ਦਿਨੀ ਯਹੂਦਾਹ ਦਾ ਪਾਤਸ਼ਾਹ ਸੀ ਅਤੇ ਯਰਾਬੁਆਮ ਇਸਰਾਏਲ ਦਾ।
All | כֻּלָּם֙ | kullām | koo-LAHM |
genealogies by reckoned were these | הִתְיַחְשׂ֔וּ | hityaḥśû | heet-yahk-SOO |
in the days | בִּימֵ֖י | bîmê | bee-MAY |
of Jotham | יוֹתָ֣ם | yôtām | yoh-TAHM |
king | מֶֽלֶךְ | melek | MEH-lek |
of Judah, | יְהוּדָ֑ה | yĕhûdâ | yeh-hoo-DA |
days the in and | וּבִימֵ֖י | ûbîmê | oo-vee-MAY |
of Jeroboam | יָֽרָבְעָ֥ם | yārobʿām | ya-rove-AM |
king | מֶֽלֶךְ | melek | MEH-lek |
of Israel. | יִשְׂרָאֵֽל׃ | yiśrāʾēl | yees-ra-ALE |
Cross Reference
2 Kings 14:16
ਯਹੋਆਸ਼ ਨੂੰ ਮਰਨ ਉਪਰੰਤ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਅਤੇ ਉਸ ਦੇ ਬਾਅਦ ਉਸਦਾ ਪੁੱਤਰ ਯਾਰਾਬੁਆਮ ਪਾਤਸ਼ਾਹ ਬਣਿਆ।
2 Kings 14:28
ਯਾਰਾਬੁਆਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲੀ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਇਸ ਵਿੱਚ ਯਾਰਾਬੁਆਮ ਨੇ ਜਦ ਇਸਰਾਏਲ ਲਈ ਦੰਮਿਸਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ ਜਿੱਤ ਲਿਆਂਦਾ ਇਹ ਕਹਾਣੀ ਵੀ ਉਸ ਵਿੱਚ ਸ਼ਾਮਿਲ ਹੈ।
2 Kings 15:32
ਯੋਥਾਮ ਦਾ ਯਹੂਦਾਹ ਵਿੱਚ ਰਾਜ ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗ ਪਿਆ।
2 Kings 15:5
ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜ੍ਹੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ।
2 Kings 14:23
ਦੂਜੇ ਯਾਰਾਬੁਆਮ ਨੇ ਇਸਰਾਏਲ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤਰ ਅਮਸਯਾਹ ਦੇ 15ਵਰ੍ਹੇ ਵਿੱਚ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ 41ਵਰ੍ਹੇ ਰਾਜ ਕੀਤਾ।
2 Chronicles 27:1
ਯੋਥਾਮ ਦਾ ਰਾਜ ਯੋਥਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 16 ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਯਰੂਸ਼ਾਹ ਸੀ ਜੋ ਸਾਦੋਕ ਦੀ ਧੀ ਸੀ।