Cross Reference
Exodus 6:21
ਯਿਸਹਾਰ ਦੇ ਪੁੱਤਰ ਸਨ ਕੋਰਹ, ਨਫ਼ਗ ਅਤੇ ਜ਼ਿਕਰੀ।
Numbers 16:1
ਕੁਝ ਆਗੂ ਮੂਸਾ ਦੇ ਖਿਲਾਫ਼ ਹੋ ਜਾਂਦੇ ਹਨ ਕੋਰਹ, ਦਾਥਾਨ, ਅਬੀਰਾਮ ਅਤੇ ਓਨ ਮੂਸਾ ਦੇ ਵਿਰੁੱਧ ਹੋ ਗਏ। (ਕੋਰਹ ਯਿਸਹਾਰ ਦਾ ਪੁੱਤਰ ਸੀ। ਯਿਸਹਾਰ ਕਹਾਥ ਦਾ ਪੁੱਤਰ ਸੀ। ਅਤੇ ਕਹਾਥ ਲੇਵੀ ਦਾ ਪੁੱਤਰ ਸੀ। ਦਾਥਾਨ ਅਤੇ ਅਬੀਰਾਮ, ਅਲੀਆਬ ਦੇ ਪੁੱਤਰ ਭਰਾ ਸਨ। ਅਤੇ ਓਨ, ਪਲਤ ਦਾ ਪੁੱਤਰ ਸੀ। ਦਾਥਾਨ, ਅਬੀਰਾਮ ਅਤੇ ਓਨ ਰਊਬੇਨ ਦੇ ਉੱਤਰਾਧਿਕਾਰੀ ਸਨ।)
Numbers 26:10
ਇਹ ਉਹ ਸਮਾਂ ਸੀ ਜਦੋਂ ਧਰਤੀ ਪਾਟ ਗਈ ਸੀ ਅਤੇ ਕੋਰਹ ਅਤੇ ਉਸ ਦੇ ਸਾਰੇ ਅਨੁਯਾਈਆਂ ਨੂੰ ਨਿਗਲ ਗਈ ਸੀ। ਅਤੇ 250 ਆਦਮੀ ਮਾਰੇ ਗਏ ਸਨ। ਇਹ ਇਸਰਾਏਲ ਦੇ ਸਮੂਹ ਲੋਕਾਂ ਲਈ ਇੱਕ ਚਿਤਾਵਨੀ ਸੀ।
Psalm 42:1
ਦੂਜਾ ਭਾਗ (ਜ਼ਬੂਰ 42-72) ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਹਿਰਨ ਨੂੰ ਵੱਗਦੀ ਧਾਰਾ ਦੇ ਪਾਣੀ ਦੀ ਪਿਆਸ ਲਗਦੀ ਹੈ। ਹੇ ਪਰਮੇਸ਼ੁਰ, ਇਸੇ ਤਰ੍ਹਾਂ ਹੀ ਮੇਰੀ ਰੂਹ ਤੁਹਾਡੇ ਲਈ ਪਿਆਸੀ ਹੈ।
Psalm 44:1
ਨਿਰਦੇਸ਼ਕ ਲਈ: ਕੋਰਹ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ। ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ। ਉਨ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ।
Psalm 45:1
ਨਿਰਦੇਸ਼ਕ ਲਈ: “ਸੋਸਨ ਦੀ ਧੁਨ।” ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਪਿਆਰਾ ਗੀਤ। ਮੇਰਾ ਮਨ ਸੁਹਣੇ ਸ਼ਬਦਾਂ ਨਾਲ ਭਰਿਆ ਹੈ ਜਦੋਂ ਮੈਂ ਇਹ ਗੱਲਾਂ ਆਪਣੇ ਰਾਜੇ ਲਈ, ਲਿਖ ਰਿਹਾ ਹਾਂ। ਮੇਰੀ ਜ਼ੁਬਾਨ ਵਿੱਚੋਂ ਸ਼ਬਦ ਇਉਂ ਨਿਕਲਦੇ ਹਨ ਜਿਵੇਂ ਸ਼ਬਦ ਕਿਸੇ ਕੁਸ਼ਲ ਲਿਖਾਰੀ ਦੀ ਕਲਮ ਵਿੱਚੋਂ ਨਿਕਲਦੇ ਹਨ।
Psalm 49:1
ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਗੀਤ। ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ। ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।
Psalm 84:1
ਨਿਰਦੇਸ਼ਕ ਲਈ: ਗਿੱਤੀਥ ਦੀ ਸੰਗਤ ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਸਰਬ ਸ਼ਕਤੀਮਾਨ ਯਹੋਵਾਹ, ਤੁਹਾਡਾ ਮੰਦਰ ਸੱਚਮੁੱਚ ਹੀ ਪਿਆਰਾ ਹੈ।
Psalm 85:1
ਨਿਰਦੇਸ਼ਕ ਲਈ: ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਯਹੋਵਾਹ, ਆਪਣੇ ਦੇਸ਼ ਉੱਤੇ ਮਿਹਰਬਾਨ ਹੋਵੋ। ਉਨ੍ਹਾਂ ਨੂੰ ਜਲਾਵਤਨੀ ਵਿੱਚ ਉਨ੍ਹਾਂ ਦੇ ਦੇਸ਼ ਵਿੱਚ ਵਾਪਸ ਲਿਆ।