1 Corinthians 1:20 in Punjabi

Punjabi Punjabi Bible 1 Corinthians 1 Corinthians 1 1 Corinthians 1:20

1 Corinthians 1:20
ਕਿੱਥੇ ਹਨ ਅਕਲਮੰਦ ਲੋਕ? ਕਿੱਥੇ ਹਨ ਵਿਦਵਾਨ? ਕਿੱਥੇ ਹਨ ਇਸ ਦੁਨੀਆਂ ਦੇ ਫ਼ਲਸਫ਼ੀ? ਪਰਮੇਸ਼ੁਰ ਨੇ ਇਸ ਸੰਸਾਰ ਦੀ ਸਿਆਣਪ ਨੂੰ ਮੂਰੱਖਤਾ ਬਣਾ ਦਿੱਤਾ ਹੈ।

1 Corinthians 1:191 Corinthians 11 Corinthians 1:21

1 Corinthians 1:20 in Other Translations

King James Version (KJV)
Where is the wise? where is the scribe? where is the disputer of this world? hath not God made foolish the wisdom of this world?

American Standard Version (ASV)
Where is the wise? where is the scribe? where is the disputer of this world? hath not God made foolish the wisdom of the world?

Bible in Basic English (BBE)
Where is the wise? where is he who has knowledge of the law? where is the man of this world who has a love of discussion? has not God made foolish the wisdom of this world?

Darby English Bible (DBY)
Where [is the] wise? where scribe? where disputer of this world? has not God made foolish the wisdom of the world?

World English Bible (WEB)
Where is the wise? Where is the scribe? Where is the lawyer of this world? Hasn't God made foolish the wisdom of this world?

Young's Literal Translation (YLT)
where `is' the wise? where the scribe? where a disputer of this age? did not God make foolish the wisdom of this world?

Where
ποῦpoupoo
is
the
wise?
σοφόςsophossoh-FOSE
where
ποῦpoupoo
scribe?
the
is
γραμματεύςgrammateusgrahm-ma-TAYFS
where
ποῦpoupoo
is
the
disputer
συζητητὴςsyzētētēssyoo-zay-tay-TASE
this
of
τοῦtoutoo
world?
αἰῶνοςaiōnosay-OH-nose
hath
not
τούτουtoutouTOO-too

οὐχὶouchioo-HEE
God
ἐμώρανενemōranenay-MOH-ra-nane
made
foolish
hooh
the
θεὸςtheosthay-OSE

τὴνtēntane
wisdom
σοφίανsophiansoh-FEE-an
of
this
τοῦtoutoo

κόσμουkosmouKOH-smoo
world?
τούτουtoutouTOO-too

Cross Reference

Romans 1:22
ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ।

Job 12:17
ਪਰਮੇਸ਼ੁਰ ਸਮਝਦਾਰਾਂ ਤੋਂ ਉਨ੍ਹਾਂ ਦੀ ਸਿਆਣਪ ਖੋਹ ਲੈਂਦਾ ਹੈ ਅਤੇ ਆਗੂਆਂ ਨੂੰ ਮੂਰੱਖਾਂ ਵਾਂਗ ਵਿਹਾਰ ਕਰਨ ਲਾ ਦਿੰਦਾ ਹੈ।

Isaiah 44:25
ਨਕਲੀ ਨਬੀ ਝੂਠ ਬੋਲਦੇ ਹਨ, ਪਰ ਯਹੋਵਾਹ ਉਨ੍ਹਾਂ ਦੇ ਝੂਠ ਨੂੰ ਗ਼ਲਤ ਸਿੱਧ ਕਰ ਦਿੰਦਾ ਹੈ। ਯਹੋਵਾਹ ਜਾਦੂ ਟੂਣੇ ਕਰਨ ਵਾਲੇ ਲੋਕਾਂ ਨੂੰ ਮੂਰਖ ਬਣਾ ਦਿੰਦਾ ਹੈ। ਯਹੋਵਾਹ ਸਿਆਣਿਆਂ ਨੂੰ ਉਲਝਣ ਵਿੱਚ ਪਾ ਦਿੰਦਾ ਹੈ। ਉਹ ਸੋਚਦੇ ਹਨ ਕਿ ਉਹ ਬਹੁਤ ਕੁਝ ਜਾਣਦੇ ਹਨ ਪਰ ਯਹੋਵਾਹ ਉਨ੍ਹਾਂ ਨੂੰ ਮੂਰੱਖਾਂ ਵਰਗੇ ਬਣਾ ਦਿੰਦਾ ਹੈ।

Isaiah 33:18
ਤੁਸੀਂ ਆਪਣੀਆਂ ਅਤੀਤ ਦੀਆਂ ਮੁਸੀਬਤਾਂ ਬਾਰੇ ਸੋਚੋਗੇ। ਤੁਸੀਂ ਸੋਚੋਗੇ, “ਦੂਸਰੇ ਦੇਸ਼ਾਂ ਦੇ ਉਹ ਲੋਕ ਕਿੱਥੋ ਹਨ? ਉਹ ਲੋਕ ਅਜਿਹੀਆਂ ਭਾਸ਼ਾਵਾਂ ਬੋਲਦੇ ਸਨ ਜਿਨ੍ਹਾਂ ਨੂੰ ਅਸੀਂ ਸਮਝ ਨਹੀਂ ਸੱਕਦੇ ਸਾਂ। ਹੋਰਨਾਂ ਧਰਤੀਆਂ ਦੇ ਉਹ ਅਧਿਕਾਰੀ ਅਤੇ ਕਰ ਉਗਰਾਹੁਣ ਵਾਲੇ ਕਿੱਥੋ ਹਨ? ਕਿੱਥੋ ਨੇ ਉਹ ਜਾਸੂਸ ਜਿਹੜੇ ਸਾਡੇ ਸੁਰੱਖਿਆ ਮ੍ਮੁਨਾਰਿਆਂ ਦੀ ਗਿਣਤੀ ਕਰਦੇ ਸਨ? ਉਹ ਸਾਰੇ ਹੀ ਚੱਲੇ ਗਏ ਹਨ ਅਤੇ ਤੁਸੀਂ ਉਨ੍ਹਾਂ ਨੂੰ ਹੋਰ ਵੱਧੇਰੇ ਨਹੀਂ ਵੇਖੋਁਗੇ।”

1 Corinthians 3:19
ਕਿਉਂ? ਕਿਉਂਕਿ ਇਸ ਦੁਨੀਆਂ ਦੀ ਸਿਆਣਪ ਪਰਮੇਸ਼ੁਰ ਲਈ ਮੂਰੱਖਤਾ ਹੈ। ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ, “ਉਹ ਸਿਆਣੇ ਲੋਕਾਂ ਨੂੰ ਉਨ੍ਹਾਂ ਦੇ ਚੁਸਤ ਚਲਾਕੀਆਂ ਵਾਲੇ ਅਮਲਾਂ ਤੋਂ ਫ਼ੜਦਾ ਹੈ।”

1 Corinthians 2:6
ਪਰਮੇਸ਼ੁਰ ਦੀ ਸਿਆਣਪ ਅਸੀਂ ਆਤਮਕ ਤੌਰ ਤੇ ਪ੍ਰੌਢ਼ ਲੋਕਾਂ ਨੂੰ ਸਿਆਣਪ ਵੀ ਸਿੱਖਾਉਂਦੇ ਹਾਂ, ਪਰ ਉਹ ਸਿਆਣਪ ਇਸ ਦੁਨੀਆਂ ਦੇ ਨਾਲ ਸੰਬੰਧਿਤ ਨਹੀਂ ਹੈ। ਇਹ ਇਸ ਦੁਨੀਆਂ ਦੇ ਹਾਕਮਾਂ ਦੀ ਸਿਆਣਪ ਨਹੀਂ ਹੈ। ਉਨ੍ਹਾਂ ਹਾਕਮਾਂ ਦੀ ਸਿਆਣਪ ਨਸ਼ਟ ਹੋ ਰਹੀ ਹੈ।

1 Corinthians 1:19
ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਅਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ, ਮੈਂ ਸੂਝਵਾਨਾਂ ਦੀ ਸੂਝ ਨਿਕਾਰਥਕ ਬਣਾਂ ਦਿਆਂਗਾ।”

Isaiah 53:1
ਜਿਨ੍ਹਾਂ ਗੱਲਾਂ ਦਾ ਅਸੀਂ ਐਲਾਨ ਕੀਤਾ ਸੀ ਉਨ੍ਹਾਂ ਬਾਰੇ ਕਿਸਨੇ ਯਕੀਨ ਕੀਤਾ? ਕਿਸਨੇ ਸੱਚਮੁੱਚ ਯਹੋਵਾਹ ਦੀ ਸਜ਼ਾ ਨੂੰ ਪ੍ਰਵਾਨ ਕੀਤਾ ਸੀ?

Job 12:24
ਪਰਮੇਸ਼ੁਰ ਆਗੂਆਂ ਨੂੰ ਮੂਰਖ ਬਣਾ ਦਿੰਦਾ ਹੈ ਉਹ ਉਨ੍ਹਾਂ ਨੂੰ ਮਾਰੂਬਲ ਅੰਦਰ ਭਟਕਣ ਲਾਉਂਦਾ ਹੈ।

Job 12:20
ਪਰਮੇਸ਼ੁਰ ਭਰੋਸੇ ਯੋਗ ਸਲਾਹਕਾਰਾਂ ਨੂੰ ਖਾਮੋਸ਼ ਕਰ ਦਿੰਦਾ ਹੈ, ਉਹ ਬਜ਼ੁਰਗ ਲੋਕਾਂ ਦੀ ਸਿਆਣਪ ਖੋਹ ਲੈਂਦਾ ਹੈ।

2 Samuel 17:23
ਅਹੀਥੋਫ਼ਲ ਦਾ ਖੁਦਕੁਸ਼ੀ ਕਰਨਾ ਜਦੋਂ ਅਹੀਥੋਫ਼ਲ ਨੇ ਵੇਖਿਆ ਕਿ ਇਸਰਾਏਲੀਆਂ ਨੇ ਉਸਦੀ ਸਲਾਹ ਨੂੰ ਨਹੀਂ ਮੰਨਿਆ ਤਾਂ ਉਸ ਨੇ ਆਪਣੇ ਖੋਤੇ ਨੂੰ ਕਸਿਆ ਅਤੇ ਆਪਣੇ ਖੋਤੇ ਤੇ ਕਾਠੀ ਪਾਕੇ ਉਸ ਉੱਪਰ ਚੜ੍ਹ ਕੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਵਾਪਸ ਮੁੜ ਗਿਆ। ਉਸ ਨੇ ਆਪਣੇ ਪਰਿਵਾਰ ਨੂੰ ਸੁਧਾਰ ਕੇ ਆਪਣੇ ਆਪਨੂੰ ਫ਼ਾਹਾ ਦੇ ਦਿੱਤਾ। ਜਦੋਂ ਅਹੀਥੋਫ਼ਲ ਮਰ ਗਿਆ ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦੀ ਸਮਾਧ ਵਿੱਚ ਹੀ ਦੱਬ ਦਿੱਤਾ।

2 Samuel 17:14
ਅਬਸ਼ਾਲੋਮ ਅਤੇ ਸਾਰੇ ਇਸਰਾਏਲੀਆਂ ਨੇ ਕਿਹਾ, “ਹੂਸ਼ਈ ਅਰਕੀ ਦੀ ਸਲਾਹ ਅਹੀਥੋਫ਼ਲ ਦੀ ਸਲਾਹ ਕੋਲੋਂ ਚੰਗੀ ਹੈ।” ਉਨ੍ਹਾਂ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਇਹ ਯਹੋਵਾਹ ਦੀ ਵਿਉਂਤ ਸੀ। ਯਹੋਵਾਹ ਨੇ ਅਹੀਥੋਫ਼ਲ ਦੀ ਸਲਾਹ ਨੂੰ ਨਕਾਰਾ ਸਿੱਧ ਕਰਨ ਦੀ ਸਲਾਹ ਦਿੱਤੀ ਸੀ ਕਿਉਂ ਕਿ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਨੂੰ ਉਲਟਾ ਪਾਉਣ ਲਈ ਅੱਗੇ ਹੀ ਠਹਿਰਾ ਦਿੱਤਾ ਸੀ ਕਿ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।

2 Samuel 16:23
ਉਸ ਵਕਤ ਅਹੀਥੋਫ਼ਲ ਦੀ ਸਲਾਹ ਜੋ ਉਨ੍ਹਾਂ ਦਿਨਾਂ ਵਿੱਚ ਉਹ ਦਿੰਦਾ ਸੀ ਅਜਿਹੀ ਹੁੰਦੀ ਸੀ ਜੋ ਇਉਂ ਜਾਣੀ ਜਾਂਦੀ ਸੀ ਕਿ ਉਸ ਨੇ ਉਹ ਪਰਮੇਸ਼ੁਰ ਦੀ ਬਾਣੀ ਦੇ ਰਾਹੀਂ ਇਹ ਪਾਈ ਹੈ। ਇਸ ਲਈ ਦਾਊਦ ਅਤੇ ਅਬਸ਼ਾਲੋਮ ਦੋਨਾਂ ਲਈ ਉਸਦੀ ਬਾਣੀ ਬੜੀ ਮਹੱਤਵਯੋਗ ਸੀ।

2 Samuel 15:31
ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।” ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ।”

Isaiah 19:11
“ਸੋਆਨ ਸ਼ਹਿਰ ਦੇ ਆਗੂ ਮੂਰਖ ਹਨ। ਫ਼ਿਰਊਨ ਦੇ ‘ਸਿਆਣੇ ਸਲਾਹਕਾਰ’ ਗ਼ਲਤ ਸਲਾਹ ਦਿੰਦੇ ਹਨ। ਉਹ ਆਗੂ ਆਖਦੇ ਹਨ ਕਿ ਉਹ ਸਿਆਣੇ ਹਨ। ਉਹ ਆਖਦੇ ਹਨ ਕਿ ਉਹ ਰਾਜਿਆਂ ਦੇ ਪੁਰਾਣੇ ਖਾਨਦਾਨ ਵਿੱਚੋਂ ਹਨ। ਪਰ ਜਿਵੇਂ ਉਹ ਸੋਚਦੇ ਹਨ ਉਹ ਸਿਆਣੇ ਨਹੀਂ ਹਨ।”