1 Corinthians 10:6 in Punjabi

Punjabi Punjabi Bible 1 Corinthians 1 Corinthians 10 1 Corinthians 10:6

1 Corinthians 10:6
ਅਤੇ ਇਹ ਗੱਲਾਂ ਜਿਹੜੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ।

1 Corinthians 10:51 Corinthians 101 Corinthians 10:7

1 Corinthians 10:6 in Other Translations

King James Version (KJV)
Now these things were our examples, to the intent we should not lust after evil things, as they also lusted.

American Standard Version (ASV)
Now these things were our examples, to the intent we should not lust after evil things, as they also lusted.

Bible in Basic English (BBE)
Now these things were for an example to us, so that our hearts might not go after evil things, as they did.

Darby English Bible (DBY)
But these things happened [as] types of us, that we should not be lusters after evil things, as they also lusted.

World English Bible (WEB)
Now these things were our examples, to the intent we should not lust after evil things, as they also lusted.

Young's Literal Translation (YLT)
and those things became types of us, for our not passionately desiring evil things, as also these did desire.

Now
ταῦταtautaTAF-ta
these
things
δὲdethay
were
τύποιtypoiTYOO-poo
our
ἡμῶνhēmōnay-MONE
examples,
ἐγενήθησανegenēthēsanay-gay-NAY-thay-sahn
to
the
intent
εἰςeisees
we
τὸtotoh
evil

should
μὴmay
not
εἶναιeinaiEE-nay
lust
after
ἡμᾶςhēmasay-MAHS

ἐπιθυμητὰςepithymētasay-pee-thyoo-may-TAHS
things,
κακῶνkakōnka-KONE
as
καθὼςkathōska-THOSE
they
also
κἀκεῖνοιkakeinoika-KEE-noo
lusted.
ἐπεθύμησανepethymēsanape-ay-THYOO-may-sahn

Cross Reference

Numbers 11:4
70 ਵਡੇਰੇ ਆਗੂ ਉਹ ਵਿਦੇਸ਼ੀ ਜਿਹੜੇ ਇਸਰਾਏਲ ਦੇ ਲੋਕਾਂ ਨਾਲ ਰਲ ਗਏ ਸਨ, ਉਨ੍ਹਾਂ ਨੇ ਖਾਣ ਲਈ ਹੋਰਨਾਂ ਚੀਜ਼ਾਂ ਦੀ ਆਪਣੀ ਇੱਛਾ ਦਰਸਾਈ। ਛੇਤੀ ਹੀ ਇਸਰਾਏਲ ਦੇ ਸਮੂਹ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ ਅਤੇ ਆਖਿਆ, “ਸਾਨੂੰ ਖਾਣ ਲਈ ਮਾਸ ਕੌਣ ਦੇਵੇਗਾ?

1 Corinthians 10:11
ਜੋ ਗੱਲਾਂ ਉਨ੍ਹਾਂ ਲੋਕਾਂ ਨਾਲ ਵਾਪਰੀਆਂ ਸਾਡੇ ਲਈ ਉਦਾਹਰਣ ਹਨ। ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਹਨ। ਅਸੀਂ ਇਤਹਾਸ ਦੇ ਅੰਤਿਮ ਸਮੇਂ ਵਿੱਚ ਜਿਉਂ ਰਹੇ ਹਾਂ।

Jude 1:7
ਸਦੂਮ ਅਤੇ ਅਮੂਰਾਹ ਦੇ ਸ਼ਹਿਰ ਨੂੰ ਵੀ ਚੇਤੇ ਕਰੋ ਅਤੇ ਉਨ੍ਹਾਂ ਦੇ ਆਲੇ ਦੁਆਲੇ ਦੇ ਬਾਕੀ ਸ਼ਹਿਰਾਂ ਨੂੰ ਵੀ। ਉਹ ਵੀ ਉਨ੍ਹਾਂ ਦੂਤਾਂ ਵਾਂਗ ਹੀ ਹਨ। ਉਹ ਸ਼ਹਿਰ ਜਿਨਸੀ ਗੁਨਾਹ ਅਤੇ ਹੋਰ ਮੰਦੇ ਕੰਮਾਂ ਨਾਲ ਭਰੇ ਹੋਏ ਸਨ। ਉਹ ਸਦੀਵੀ ਅੱਗ ਦੀ ਸਜ਼ਾ ਭੁਗਤ ਰਹੇ ਹਨ। ਉਨ੍ਹਾਂ ਦੀ ਸਜ਼ਾ ਸਾਡੇ ਲਈ ਇੱਕ ਮਿਸਾਲ ਹੈ।

2 Peter 2:6
ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁੜਨਗੇ।

1 Peter 3:21
ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁੱਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂ ਕਿ ਯਿਸੂ ਮਸੀਹ ਮੌਤ ਤੋਂ ਜਿਵਾਲਿਆ ਗਿਆ ਸੀ।

Hebrews 9:24
ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹੜਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉੱਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।

Hebrews 4:11
ਇਸ ਲਈ ਅਸੀਂ ਉਸ ਵਿਸ਼ਰਾਮ ਵਿੱਚ ਵੜਨ ਲਈ ਸਖਤ ਕੋਸ਼ਿਸ਼ ਕਰੀਏ। ਸਾਨੂੰ ਅਜਿਹੇ ਢੰਗ ਵਿੱਚ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਾਡੇ ਵਿੱਚੋਂ ਕੋਈ ਵੀ ਉਨ੍ਹਾਂ ਦੇ ਉਦਾਹਰਣ ਦਾ ਅਨੁਸਰਣ ਕਰਕੇ ਉਨ੍ਹਾਂ ਵਾਂਗ ਵਿਸ਼ਰਾਮ ਨਾ ਗੁਆ ਲਵੇ, ਜੋ ਆਗਿਆਕਾਰੀ ਨਹੀਂ ਸਨ।

Romans 5:14
ਪਰ ਆਦਮ ਦੇ ਸਮੇਂ ਤੋਂ ਲੈ ਕੇ ਮੂਸਾ ਦੇ ਸਮੇਂ ਤੀਕ ਵੀ ਸਭਨਾਂ ਮਨੁੱਖਾਂ ਨੂੰ ਹੀ ਮੌਤ ਆਈ। ਆਦਮ ਇਸ ਲਈ ਮਰਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਨਹੀਂ ਕੀਤੀ। ਪਰ ਜਿਨ੍ਹਾਂ ਨੇ ਆਦਮ ਵਾਂਗ ਪਾਪ ਨਹੀਂ ਕੀਤਾ ਮਰਨਾ ਉਨ੍ਹਾਂ ਨੂੰ ਵੀ ਪਿਆ। ਆਦਮ ਉਸਦਾ ਉਦਾਹਰਣ ਸੀ ਜੋ ਆਉਣ ਵਾਲਾ ਸੀ।

Zephaniah 3:6
ਪਰਮੇਸ਼ੁਰ ਆਖਦਾ ਹੈ, “ਮੈਂ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਦਿੱਤਾ ਹੈ। ਮੈਂ ਉਨ੍ਹਾਂ ਦੇ ਸੁਰੱਖਿਆ ਵਾਲੇ ਬੁਰਜ ਤਬਾਹ ਕਰ ਦਿੱਤੇ ਹਨ। ਮੈਂ ਉਨ੍ਹਾਂ ਦੀਆਂ ਸਭ ਸੜਕਾਂ ਅਤੇ ਗਲੀਆਂ ਵੀਰਾਨ ਕਰ ਦਿੱਤੀਆਂ ਹਨ। ਹੁਣ, ਓੱਥੇ ਹੋਰ ਵੱਧੇਰੇ ਕੋਈ ਵਿਅਕਤੀ ਨਹੀਂ ਜਾਂਦਾ। ਉਨ੍ਹਾਂ ਦੇ ਸ਼ਹਿਰ ਵੀਰਾਨ ਹੋ ਗਏ ਹਨ। ਹੁਣ ਉੱਥੇ ਕੋਈ ਨਹੀਂ ਰਹਿੰਦਾ।

Psalm 106:14
ਮਾਰੂਥਲ ਵਿੱਚ ਸਾਡੇ ਪੁਰਖਿਆਂ ਨੂੰ ਬਹੁਤ ਭੁੱਖ ਲਗੀ ਅਤੇ ਉਨ੍ਹਾਂ ਨੇ ਬੀਆਬਾਨ ਵਿੱਚ ਪਰਮੇਸ਼ੁਰ ਦੀ ਪਰੱਖ ਕੀਤੀ।

Psalm 78:27
ਪਰਮੇਸ਼ੁਰ ਨੇ ਤੇਮਾਨ ਵੱਲੋਂ ਹਵਾ ਵਗਾਈ ਅਤੇ ਨੀਲਾ ਅਕਾਸ਼ ਕਾਲਾ ਹੋ ਗਿਆ ਕਿਉਂਕਿ ਉੱਥੇ ਪੰਛੀਆਂ ਦੀ ਬਹੁਤਾਇਤ ਸੀ।

Numbers 11:31
ਬਟੇਰ ਆਉਂਦੇ ਹਨ ਫ਼ੇਰ ਯਹੋਵਾਹ ਨੇ ਸਮੁੰਦਰ ਵੱਲੋਂ ਤੇਜ਼ ਹਵਾ ਵਗਾਈ। ਹਵਾ ਨੇ ਬਟੇਰਾਂ ਨੂੰ ਉਸ ਇਲਾਕੇ ਵੱਲ ਵਹਾ ਦਿੱਤਾ ਬਟੇਰਾ ਨੇ ਡੇਰੇ ਦੇ ਸਾਰੇ ਪਾਸੇ ਉਡਾਰੀ ਲਾਈ ਉੱਥੇ ਇੰਨੇ ਬਟੇਰ ਸਨ ਕਿ ਧਰਤੀ ਕੱਜੀ ਗਈ। ਬਟੇਰ ਤਕਰੀਬਨ ਤਿੰਨ ਫੁੱਟ ਗਹਿਰੇ ਧਰਤੀ ਉੱਤੇ ਸਨ। ਉੱਥੇ ਹਰ ਦਿਸ਼ਾ ਵਿੱਚ ਬਟੇਰ ਹੀ ਬਟੇਰ ਸਨ ਜਿੱਥੇ ਤੱਕ ਕਿ ਬੰਦਾ ਇੱਕ ਦਿਨ ਵਿੱਚ ਚੱਲ ਸੱਕਦਾ ਸੀ।