Cross Reference
Proverbs 13:20
ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।
Matthew 24:4
ਯਿਸੂ ਨੇ ਆਖਿਆ, “ਸਾਵੱਧਾਨ ਰਹਿਣਾ ਕਿਸੇ ਕੋਲੋਂ ਵੀ ਧੋਖਾ ਨਾ ਖਾਣਾ।
1 Corinthians 5:6
ਤੁਹਾਡੇ ਲਈ ਸ਼ੇਖੀ ਮਾਰਨੀ ਚੰਗੀ ਨਹੀਂ। ਤੁਸੀਂ ਇਹ ਅਖਾਣ ਸੁਣਿਆ ਹੈ, “ਚੁਟਕੀ ਭਰ ਖਮੀਰ ਨਾਲ ਤੌਣ ਉਫ਼ਣ ਆਉਂਦੀ ਹੈ।”
Ephesians 5:6
ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।
1 Corinthians 6:9
ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ।
Galatians 6:7
ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ।
2 Timothy 2:16
ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ।
Proverbs 9:6
ਆਪਣੇ ਮੂਰਖ ਦੋਸਤਾਂ ਨੂੰ ਪਿੱਛੇ ਛੱਡ ਦਿਓ, ਫ਼ੇਰ ਤੁਸੀਂ ਜਿਉਂਗੇ, ਮਿਹਨਤ ਨਾਲ ਸਮਝਦਾਰੀ ਦੇ ਰਾਹ ਤੇ ਚੱਲੋ।”
Matthew 24:24
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸੱਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ।
Hebrews 12:15
ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।
2 Peter 2:18
ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।