1 Kings 1:29 in Punjabi

Punjabi Punjabi Bible 1 Kings 1 Kings 1 1 Kings 1:29

1 Kings 1:29
ਫੇਰ ਪਾਤਸ਼ਾਹ ਨੇ ਇੱਕ ਇਕਰਾਰ ਕੀਤਾ ਅਤੇ ਆਖਿਆ, “ਯਹੋਵਾਹ ਪਰਮੇਸ਼ੁਰ ਨੇ ਮੈਨੂੰ ਹਰ ਖਤਰੇ ਤੋਂ ਬਚਾਇਆ ਹੈ। ਜਿੰਨਾ ਪ੍ਰਪੱਕ ਕਿ ਯਹੋਵਾਹ ਜਿਉਂਦਾ ਹੈ, ਮੈਂ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ।

1 Kings 1:281 Kings 11 Kings 1:30

1 Kings 1:29 in Other Translations

King James Version (KJV)
And the king sware, and said, As the LORD liveth, that hath redeemed my soul out of all distress,

American Standard Version (ASV)
And the king sware, and said, As Jehovah liveth, who hath redeemed my soul out of all adversity,

Bible in Basic English (BBE)
And the king took an oath, and said, By the living Lord, who has been my saviour from all my troubles,

Darby English Bible (DBY)
And the king swore, and said, [As] Jehovah liveth, who has redeemed my soul out of all distress,

Webster's Bible (WBT)
And the king swore, and said, As the LORD liveth, that hath redeemed my soul out of all distress,

World English Bible (WEB)
The king swore, and said, As Yahweh lives, who has redeemed my soul out of all adversity,

Young's Literal Translation (YLT)
And the king sweareth and saith, `Jehovah liveth, who hath redeemed my soul out of all adversity;

And
the
king
וַיִּשָּׁבַ֥עwayyiššābaʿva-yee-sha-VA
sware,
הַמֶּ֖לֶךְhammelekha-MEH-lek
said,
and
וַיֹּאמַ֑רwayyōʾmarva-yoh-MAHR
As
the
Lord
חַיḥayhai
liveth,
יְהוָ֕הyĕhwâyeh-VA
that
אֲשֶׁרʾăšeruh-SHER
hath
redeemed
פָּדָ֥הpādâpa-DA

אֶתʾetet
my
soul
נַפְשִׁ֖יnapšînahf-SHEE
out
of
all
מִכָּלmikkālmee-KAHL
distress,
צָרָֽה׃ṣārâtsa-RA

Cross Reference

2 Samuel 4:9
ਪਰ ਦਾਊਦ ਨੇ ਰੇਕਾਬ ਅਤੇ ਉਸ ਦੇ ਭਰਾ ਬਆਨਾਹ ਨੂੰ ਆਖਿਆ, “ਜਿਉਂਦੇ ਜੀਅ ਯਹੋਵਾਹ ਦੀ ਸੌਂਹ, ਜਿਸਨੇ ਮੇਰੀ ਜਾਨ ਨੂੰ ਸਭਨਾਂ ਦੁੱਖਾਂ ਤੋਂ ਛੁਟਕਾਰਾ ਦਿੱਤਾ।

Psalm 138:7
ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ। ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ।

Psalm 136:24
ਪਰਮੇਸ਼ੁਰ ਨੇ ਸਾਨੂੰ ਸਾਡੇ ਦੁਸ਼ਮਣਾ ਤੋਂ ਬਚਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।

Psalm 72:14
ਰਾਜਾ ਉਨ੍ਹਾਂ ਨੂੰ ਜ਼ਾਲਮ ਲੋਕਾਂ ਤੋਂ ਬਚਾਉਂਦਾ ਹੈ, ਜਿਹੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ। ਰਾਜੇ ਲਈ ਉਨ੍ਹਾਂ ਲੋਕਾਂ ਦਾ ਜੀਵਨ ਬਹੁਤ ਮਹੱਤਵਪੂਰਣ ਹੈ।

Psalm 34:19
ਹੋ ਸੱਕਦਾ ਨੇਕ ਬੰਦਿਆਂ ਨੂੰ ਔਕੜਾਂ ਆਉਣ। ਪਰ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੀ ਹਰ ਔਕੜ ਤੋਂ ਬਚਾਵੇਗਾ।

2 Kings 5:20
ਪਰ ਪਰਮੇਸ਼ੁਰ ਦੇ ਮਨੁੱਖ, ਅਲੀਸ਼ਾ ਦੇ ਸੇਵਕ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਉਸ ਨੂੰ ਇਨਕਾਰ ਕਰਕੇ ਉਸ ਨੂੰ ਵਰਜ ਦਿੱਤਾ ਤੇ ਉਸ ਦੇ ਹੱਥੋਂ ਤੋਹਫ਼ੇ ਸਵੀਕਾਰ ਨਹੀਂ ਕੀਤੇ। ਜਿਉਂਦੇ ਯਹੋਵਾਹ ਦੀ ਸੌਂਹ ਮੈਂ ਸੱਚਮੁੱਚ ਉਸ ਦੇ ਪਿੱਛੇ ਨੱਸਾਂਗਾ ਅਤੇ ਉਸ ਕੋਲੋਂ ਕੁਝ ਲੈ ਆਵਾਂਗਾ।”

2 Kings 5:16
ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦਾ ਸੇਵਕ ਹਾਂ ਤੇ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਦੇ ਮੈਂ ਅੱਗੇ ਖਲੋਤਾ ਹਾਂ ਕਿ ਮੈਂ ਕੁਝ ਵੀ ਕਬੂਲ ਨਹੀਂ ਕਰਾਂਗਾ।” ਨਅਮਾਨ ਨੇ ਅਲੀਸ਼ਾ ਨੂੰ ਉਹ ਸੁਗਾਤ ਕਬੂਲ ਕਰਨ ਲਈ ਬਹੁਤ ਜ਼ਿਦ ਕੀਤੀ ਪਰ ਅਲੀਸ਼ਾ ਨੇ ਇਨਕਾਰ ਕੀਤਾ।

2 Kings 4:30
ਪਰ ਬੱਚੇ ਦੀ ਮਾਂ ਨੇ ਆਖਿਆ, “ਜਿਉਂਦੇ ਯਹੋਵਾਹ ਦੀ ਅਤੇ ਤੇਰੀ ਸੌਂਹ ਕਿ ਮੈਂ ਤੈਨੂੰ ਨਹੀਂ ਛੱਡਾਂਗੀ।” ਤਾਂ ਅਲੀਸ਼ਾ ਉੱਥੋਂ ਉੱਠ ਕੇ ਉਸ ਦੇ ਮਗਰ ਤੁਰ ਪਿਆ।

1 Kings 18:10
ਮੈਂ ਯਹੋਵਾਹ ਤੇਰੇ ਪਰਮੇਸ਼ੁਰ, ਦੇ ਜੀਵਨ ਦੀ ਸੌਂਹ ਖਾਂਦਾ ਕਿ ਅਜਿਹੀ ਕੋਈ ਕੌਮ ਜਾਂ ਰਾਜ ਨਹੀਂ ਜਿੱਥੇ ਰਾਜੇ ਨੇ ਤੈਨੂੰ ਨਾ ਲੱਭਿਆ ਹੋਵੇ। ਜਦ ਕਿਸੇ ਵੀ ਰਾਜ ਜਾਂ ਕੌਮ ਨੇ ਉਸ ਨੂੰ ਕਿਹਾ ਕਿ ਤੂੰ ਉੱਥੇ ਨਹੀਂ ਹੈਂ, ਉਸ ਨੇ ਉਨ੍ਹਾਂ ਨੂੰ ਸੌਂਹ ਚੁਕਾਈ ਕਿ ਤੂੰ ਓੱਥੇ ਨਹੀਂ ਸੀ।

1 Kings 17:1
ਏਲੀਯਾਹ ਅਤੇ ਸੋਕਾ ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”

1 Kings 2:24
ਯਹੋਵਾਹ ਨੇ ਮੈਨੂੰ ਇਸਰਾਏਲ ਦਾ ਪਾਤਸ਼ਾਹ ਬਣਾਇਆ ਅਤੇ ਮੈਨੂੰ ਉਹ ਸਿੰਘਾਸਣ ਦਿੱਤਾ ਹੈ ਜੋ ਪਹਿਲਾਂ ਮੇਰੇ ਪਿਤਾ ਦਾਊਦ ਦਾ ਸੀ। ਯਹੋਵਾਹ ਨੇ ਆਪਣਾ ਵਚਨ ਨਿਭਾਇਆ ਤੇ ਇਹ ਰਾਜ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸੌਂਪਿਆ। ਇਸ ਲਈ ਹੁਣ, ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਅੱਜ ਅਦੋਨੀਯਾਹ ਮਰੇਗਾ।”

2 Samuel 12:5
ਦਾਊਦ ਨੂੰ ਉਸ ਧਨਾਢ ਤੇ ਬੜਾ ਕਰੋਧ ਆਇਆ ਤਾਂ ਉਸ ਨੇ ਨਾਥਾਨ ਨੂੰ ਆਖਿਆ, “ਜਿਉਂਦੇ ਯਹੋਵਾਹ ਦੀ ਸੌਂਹ, ਜਿਸ ਮਨੁੱਖ ਨੇ ਇਹ ਕੰਮ ਕੀਤਾ ਸੋ ਵੱਢਣ ਯੋਗ ਹੈ।

1 Samuel 20:21
ਤਦ ਮੈਂ ਕਿਸੇ ਮੁੰਡੇ ਨੂੰ ਉਹ ਤੀਰ ਲੱਭਕੇ ਲਿਆਉਣ ਨੂੰ ਆਖਾਂਗਾ। ਜੇ ਮੈਂ ਮੁੰਡੇ ਨੂੰ ਆਖਾਂ, ਵੇਖ ਤੀਰ ਤੇਰੇ ਇਸ ਪਾਸੇ ਹਨ ਲੱਭਕੇ ਲਿਆ ਤਾਂ ਤੂੰ ਬਾਹਰ ਨਿਕਲ ਆਵੀਂ ਕਿਉਂ ਜੋ ਫ਼ੇਰ ਤੇਰੇ ਲਈ ਸਮਝੀਂ ਸਭ ਠੀਕ ਹੈ ਅਤੇ ਜਿਉਂਦੇ ਯਹੋਵਾਹ ਦੀ ਸੌਂਹ ਕਿ ਕੋਈ ਮੁਸ਼ਕਿਲ ਨਹੀਂ।

1 Samuel 19:6
ਸ਼ਾਊਲ ਨੇ ਯੋਨਾਥਾਨ ਦੀ ਸਾਰੀ ਗੱਲ ਸੁਣੀ ਅਤੇ ਸੌਂਹ ਖਾਕੇ ਆਖਿਆ, “ਜਿਉਂਦੇ ਯਹੋਵਾਹ ਦੀ ਸ਼ੌਂਹ, ਦਾਊਦ ਮਾਰਿਆ ਨਾ ਜਾਵੇਗਾ।”

1 Samuel 14:45
ਪਰ ਸਿਪਾਹੀਆਂ ਨੇ ਸ਼ਾਊਲ ਨੂੰ ਕਿਹਾ, “ਯੋਨਾਥਾਨ ਨੇ ਇਸਰਾਏਲ ਦੇ ਲਈ ਅੱਜ ਇੰਨੀ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਕੀ ਉਸ ਨੂੰ ਫ਼ਿਰ ਵੀ ਮਰਨਾ ਪਵੇਗਾ? ਇੰਝ ਨਹੀਂ ਹੋ ਸੱਕਦਾ! ਅਸੀਂ ਜਿਉਂਦੇ ਪਰਮੇਸ਼ੁਰ ਦੀ ਸੌਂਹ ਚੁਕੱਦੇ ਹਾਂ ਕਿ ਯੋਨਾਥਾਨ ਨੂੰ ਕੋਈ ਦੁੱਖ ਨਹੀਂ ਦੇਵੇਗਾ ਅਸੀਂ ਯੋਨਾਥਾਨ ਦਾ ਵਾਲ ਵੀ ਵਿੰਗਾ ਹੋਣ ਜਾਂ ਧਰਤੀ ਉੱਤੇ ਨਾ ਡਿੱਗਣ ਦੇਵਾਂਗੇ। ਪਰਮੇਸ਼ੁਰ ਨੇ ਉਸਦੀ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕਰਨ ਵਿੱਚ ਅੱਜ ਮਦਦ ਕੀਤੀ ਹੈ।” ਤਾਂ ਇੰਝ ਲੋਕਾਂ ਨੇ ਯੋਨਾਥਾਨ ਨੂੰ ਮਰਨੋ ਬਚਾ ਲਿਆ, ਉਸ ਨੂੰ ਮਰਨ ਨਾ ਦਿੱਤਾ ਗਿਆ।

1 Samuel 14:39
ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਨੇ ਕਿ ਇਸਰਾਏਲ ਨੂੰ ਬਚਾਇਆ ਹੈ ਕਿ ਜੇਕਰ ਮੇਰੇ ਆਪਣੇ ਪੁੱਤਰ ਯੋਨਾਥਾਨ ਤੋਂ ਵੀ ਇਹ ਪਾਪ ਹੋਇਆ ਹੋਵੇਗਾ ਤਾਂ ਉਹ ਵੀ ਬਖਸ਼ਿਆ ਨਹੀਂ ਜਾਵੇਗਾ। ਉਸ ਨੂੰ ਵੀ ਮਰਨਾ ਪਵੇਗਾ।” ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਇੱਕ ਸ਼ਬਦ ਵੀ ਨਾ ਬੋਲਿਆ।

Judges 8:19
ਗਿਦਾਉਨ ਨੇ ਆਖਿਆ, “ਉਹ ਬੰਦੇ ਮੇਰੇ ਭਰਾ ਸਨ! ਮੇਰੀ ਮਾਂ ਦੇ ਪੁੱਤਰ! ਯਹੋਵਾਹ ਸਾਖੀ ਹੈ, ਜੇ ਤੁਸੀਂ ਉਨ੍ਹਾਂ ਨੂੰ ਨਾ ਮਾਰਿਆ ਹੁੰਦਾ ਮੈਂ ਹੁਣ ਤੁਹਾਨੂੰ ਨਹੀਂ ਸੀ ਮਾਰਨਾ।”

Genesis 48:16
ਉਹ ਦੂਤ ਸੀ, ਜਿਸਨੇ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ ਸੀ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਨ੍ਹਾਂ ਮੁੰਡਿਆਂ ਨੂੰ ਅਸੀਸ ਦੇਵੇ। ਹੁਣ ਇਨ੍ਹਾਂ ਮੁੰਡਿਆਂ ਨੂੰ ਮੇਰਾ ਅਤੇ ਸਾਡੇ ਪੁਰਖਿਆਂ ਅਬਰਾਹਾਮ ਅਤੇ ਇਸਹਾਕ ਦਾ ਨਾਮ ਮਿਲੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਵੱਧ ਫ਼ੁੱਲ ਕੇ ਧਰਤੀ ਦੇ ਮਹਾਨ ਪਰਿਵਾਰ ਅਤੇ ਕੌਮਾਂ ਬਨਣ।”