1 Kings 1:37
ਮੇਰੇ ਮਹਾਰਾਜ ਅਤੇ ਪਾਤਸ਼ਾਹ, ਯਹੋਵਾਹ ਤੇਰੇ ਅੰਗ-ਸੰਗ ਸੀ ਅਤੇ ਹੁਣ ਮੈਨੂੰ ਉਮੀਦ ਹੈ ਕਿ ਉਹ ਸੁਲੇਮਾਨ ਦੇ ਅੰਗ-ਸੰਗ ਹੋਵੇਗਾ! ਮੈਨੂੰ ਉਮੀਦ ਹੈ ਕਿ ਸੁਲੇਮਾਨ ਦਾ ਰਾਜ ਤੈਥੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੋਵੇਗਾ।”
1 Kings 1:37 in Other Translations
King James Version (KJV)
As the LORD hath been with my lord the king, even so be he with Solomon, and make his throne greater than the throne of my lord king David.
American Standard Version (ASV)
As Jehovah hath been with my lord the king, even so be he with Solomon, and make his throne greater than the throne of my lord king David.
Bible in Basic English (BBE)
As the Lord has been with my lord the king, even so may he be with Solomon and make the seat of his authority greater than that of my lord King David.
Darby English Bible (DBY)
As Jehovah has been with my lord the king, even so be he with Solomon, and make his throne greater than the throne of my lord king David.
Webster's Bible (WBT)
As the LORD hath been with my lord the king, even so let him be with Solomon, and make his throne greater than the throne of my lord king David.
World English Bible (WEB)
As Yahweh has been with my lord the king, even so be he with Solomon, and make his throne greater than the throne of my lord king David.
Young's Literal Translation (YLT)
as Jehovah hath been with my lord the king, so is He with Solomon, and doth make his throne greater than the throne of my lord king David.'
| As | כַּֽאֲשֶׁ֨ר | kaʾăšer | ka-uh-SHER |
| the Lord | הָיָ֤ה | hāyâ | ha-YA |
| hath been | יְהוָה֙ | yĕhwāh | yeh-VA |
| with | עִם | ʿim | eem |
| lord my | אֲדֹנִ֣י | ʾădōnî | uh-doh-NEE |
| the king, | הַמֶּ֔לֶךְ | hammelek | ha-MEH-lek |
| even so | כֵּ֖ן | kēn | kane |
| be | יִֽהְיֶ֣ | yihĕye | yee-heh-YEH |
| he with | עִם | ʿim | eem |
| Solomon, | שְׁלֹמֹ֑ה | šĕlōmō | sheh-loh-MOH |
| and make his throne | וִֽיגַדֵּל֙ | wîgaddēl | vee-ɡa-DALE |
| greater | אֶת | ʾet | et |
| כִּסְא֔וֹ | kisʾô | kees-OH | |
| throne the than | מִ֨כִּסֵּ֔א | mikkissēʾ | MEE-kee-SAY |
| of my lord | אֲדֹנִ֖י | ʾădōnî | uh-doh-NEE |
| king | הַמֶּ֥לֶךְ | hammelek | ha-MEH-lek |
| David. | דָּוִֽד׃ | dāwid | da-VEED |
Cross Reference
1 Samuel 20:13
ਜੇਕਰ ਮੇਰਾ ਪਿਉ ਤੈਨੂੰ ਮਾਰਨਾ ਚਾਹੁੰਦਾ ਹੋਇਆ, ਮੈਂ ਤੈਨੂੰ ਖਬਰ ਕਰ ਦੇਵਾਂਗਾ ਅਤੇ ਤੈਨੂੰ ਇੱਥੋਂ ਸੁੱਖੀ-ਸਾਂਦੀ ਭਜਾ ਦੇਵਾਂਗਾ। ਜੇ ਮੈਂ ਇੰਝ ਨਾ ਕਰ ਸੱਕਾਂ ਯਹੋਵਾਹ ਮੈਨੂੰ ਸਜ਼ਾ ਦੇਵੇ। ਯਹੋਵਾਹ ਕਰੇ ਕਿ ਜਿਵੇਂ ਯਹੋਵਾਹ ਮੇਰੇ ਪਿਉ ਦੇ ਨਾਲ ਰਿਹਾ ਉਵੇਂ ਹੀ ਯਹੋਵਾਹ ਤੇਰੇ ਨਾਲ ਰਹੇ।
Joshua 1:17
ਤੂੰ ਜੋ ਵੀ ਆਖੇਂਗਾ ਅਸੀਂ ਮੰਨਾਗੇ, ਉਵੇਂ ਹੀ ਜਿਵੇਂ ਅਸੀਂ ਮੂਸਾ ਦੀ ਗੱਲ ਮੰਨੀ ਸੀ। ਅਸੀਂ ਯਹੋਵਾਹ ਪਾਸੋਂ ਸਿਰਫ਼ ਇੱਕ ਚੀਜ਼ ਮੰਗਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਤੇਰਾ ਪਰਮੇਸ਼ੁਰ ਉਸੇ ਤਰ੍ਹਾਂ ਤੇਰੇ ਨਾਲ ਹੋਵੇ ਜਿਵੇਂ ਉਹ ਮੂਸਾ ਦੇ ਨਾਲ ਸੀ।
Joshua 1:5
ਮੈਂ ਤੁਹਾਡੇ ਨਾਲ ਹੋਵਾਂਗਾ ਉਵੇਂ ਹੀ ਜਿਵੇਂ ਮੈਂ ਮੂਸਾ ਦੇ ਨਾਲ ਸਾਂ। ਜ਼ਿੰਦਗੀ ਭਰ ਕੋਈ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਮੈਂ ਤੁਹਾਡਾ ਸਾਥ ਨਹੀਂ ਛੱਡਾਂਗਾ। ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ।
Romans 8:31
ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।
Matthew 1:23
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
Daniel 7:14
“ਜਿਹੜਾ ਬੰਦਾ ਮਨੁੱਖ ਵਾਂਗ ਦਿਖਾਈ ਦਿੰਦਾ ਸੀ ਉਸ ਨੂੰ ਅਧਿਕਾਰ, ਪਰਤਾਪ ਅਤੇ ਪੂਰੀ ਹਕੂਮਤੀ ਸ਼ਕਤੀ ਦਿੱਤੀ ਗਈ। ਹਰ ਕੌਮ ਅਤੇ ਹਰ ਭਾਸ਼ਾ ਦੇ ਲੋਕ ਉਸਦੀ ਉਪਾਸਨਾ ਕਰਨਗੇ। ਉਸਦੀ ਹਕੂਮਤ ਹਮੇਸ਼ਾ ਰਹੇਗੀ। ਉਸਦਾ ਰਾਜ ਸਦਾ ਰਹੇਗਾ। ਇਸਦਾ ਕਦੇ ਨਾਸ਼ ਨਹੀਂ ਹੋਵੇਗਾ।
Isaiah 8:10
ਲੜਾਈ ਲਈ ਆਪਣੀਆਂ ਵਿਉਂਤਾਂ ਬਣਾਓ! ਤੁਹਾਡੀਆਂ ਵਿਉਂਤਾਂ ਨਿਸਫ਼ਲ ਹੋ ਜਾਣਗੀਆਂ। ਆਪਣੀਆਂ ਫ਼ੌਜਾਂ ਨੂੰ ਹੁਕਮ ਦਿਓ! ਤੁਹਾਡੇ ਹੁਕਮ ਫ਼ਿਜ਼ੂਲ ਹੋਣਗੇ। ਕਿਉਂ ਕਿ ਪਰਮੇਸ਼ੁਰ ਸਾਡੇ ਨਾਲ ਹੈ!
Psalm 89:27
ਮੈਂ ਉਸ ਨੂੰ ਆਪਣਾ ਪਹਿਲੋਠਾ ਪੁੱਤਰ ਬਣਾਵਾਂਗਾ। ਉਹ ਧਰਤੀ ਦਾ ਕਰਾਰ ਹੋਵੇਗਾ।
Psalm 72:17
ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।
Psalm 72:8
ਉਸ ਦੇ ਰਾਜ ਨੂੰ ਸਾਗਰ ਤੋਂ ਸਾਗਰ, ਫ਼ਰਾਤ ਨਦੀ ਤੋਂ ਲੈ ਕੇ ਧਰਤੀ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ।
Psalm 46:11
ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ। ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।
Psalm 46:7
ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ। ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰੱਖਿਅਤ ਥਾਂ ਹੈ।
2 Chronicles 1:1
ਸੁਲੇਮਾਨ ਦੀ ਬੁੱਧੀ ਲਈ ਮੰਗ ਸੁਲੇਮਾਨ ਬੜਾ ਸ਼ਕਤੀਸ਼ਾਲੀ ਰਾਜਾ ਬਣ ਗਿਆ ਕਿਉਂ ਕਿ ਯਹੋਵਾਹ ਉਸਦਾ ਪਰਮੇਸ਼ੁਰ ਉਸ ਦੇ ਨਾਲ ਸੀ, ਜਿਸਨੇ ਕਿ ਉਸ ਨੂੰ ਇੰਨਾ ਮਹਾਨ ਬਣਾਇਆ।
1 Chronicles 28:20
ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਹ ਵੀ ਕਿਹਾ, “ਬਹਾਦੁਰ ਹੋਕੇ ਅਤੇ ਸ਼ਕਤੀਸ਼ਾਲੀ ਹੋਕੇ ਇਸ ਕਾਰਜ ਨੂੰ ਪੂਰਾ ਕਰ। ਤੂੰ ਕਿਸੇ ਗੱਲੋ ਘਬਰਾਈ ਨਾ, ਕਿਉਂ ਕਿ ਯਹੋਵਾਹ ਪਰਮੇਸ਼ੁਰ ਮੇਰਾ ਪ੍ਰਭੂ ਤੇਰੇ ਅੰਗ-ਸੰਗ ਹੈ। ਉਹ ਕਾਰਜ ਦੇ ਪੂਰਾ ਮੁਕੰਮਲ ਹੋਣ ਤੀਕ ਤੇਰੀ ਮਦਦ ਕਰੇਗਾ। ਉਹ ਤੈਨੂੰ ਛੱਡੇਗਾ ਨਹੀਂ ਅਤੇ ਜਦ ਤੀਕ ਉਸਦਾ ਮੰਦਰ ਮੁਕੰਮਲ ਨਾ ਹੋਵੇਗਾ ਉਹ ਤੇਰੇ ਸੰਗ ਰਹੇਗਾ।
2 Kings 2:9
ਜਦੋਂ ਉਨ੍ਹਾਂ ਨੇ ਦਰਿਆ ਪਾਰ ਕਰ ਲਿਆ ਤਾਂ ਏਲੀਯਾਹ ਨੇ ਅਲੀਸ਼ਾ ਨੂੰ ਕਿਹਾ, “ਇਸ ਤੋਂ ਪਹਿਲਾਂ ਕਿ ਪਰਮੇਸ਼ੁਰ ਮੈਨੂੰ ਤੇਰੇ ਤੋਂ ਜੁਦਾਅ ਕਰ ਦੇਵੇ, ਦੱਸ ਤੂੰ ਕਿ ਮੈਂ ਤੇਰੇ ਲਈ ਕੀ ਕਰਾਂ?” ਅਲੀਸ਼ਾ ਨੇ ਕਿਹਾ, “ਤੇਰੇ ਆਤਮੇ ਦਾ ਦੋਹਰਾ ਹਿੱਸਾ ਮੇਰੇ ਉੱਤੇ ਹੋਵੇ।”
1 Kings 3:7
ਹੇ ਯਹੋਵਾਹ ਮੇਰੇ ਪਰਮੇਸ਼ੁਰ, ਤੂੰ ਮੈਨੂੰ ਮੇਰੇ ਪਿਤਾ ਦੀ ਥਾਵੇਂ ਸਿੰਘਾਸਣ ਗੱਦੀ ਉੱਪਰ ਬੈਠਣ ਦੀ ਆਗਿਆ ਦਿੱਤੀ ਹੈ, ਪਰ ਮੈਂ ਇੱਕ ਛੋਟਾ ਬੱਚਾ ਹਾਂ ਅਤੇ ਲੋਕਾਂ ਦੀ ਅਗਵਾਈ ਲਈ ਅਨੁਭਵ ਦਾ ਕੱਚਾ ਹਾਂ।
2 Samuel 24:3
ਪਰ ਯੋਆਬ ਨੇ ਪਾਤਸ਼ਾਹ ਨੂੰ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਲੋਕਾਂ ਨੂੰ ਉਸ ਨਾਲੋਂ ਜਿੰਨੇ ਉਹ ਹਨ ਜੇਕਰ ਸੌ ਗੁਣਾ ਵੀ ਵੱਧ ਕਰ ਦੇਵੇ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀਆਂ ਅੱਖਾਂ ਵੀ ਇਹ ਗੱਲ ਵੇਖਣ, ਪਰ ਇਸ ਗੱਲ ਦੇ ਕਾਰਣ ਮੇਰੇ ਮਹਾਰਾਜ ਪਾਤਸ਼ਾਹ ਦਾ ਮਨ ਕਿਸ ਲਈ ਖੁਸ਼ ਹੁੰਦਾ ਹੈ ਅਤੇ ਤੁਸੀਂ ਇੰਝ ਕਿਉਂ ਕਰਨਾ ਚਾਹੁੰਦੇ ਹੋ?”
Exodus 3:12
ਪਰਮੇਸ਼ੁਰ ਨੇ ਆਖ਼ਿਆ, “ਤੂੰ ਅਜਿਹਾ ਕਰ ਸੱਕਦਾ ਹੈਂ ਕਿਉਂਕਿ ਮੈਂ ਤੇਰੇ ਅੰਗ-ਸੰਗ ਹੋਵਾਂਗਾ। ਇਹ ਸਬੂਤ ਹੋਵੇਗਾ ਕਿ ਮੈਂ ਤੈਨੂੰ ਭੇਜ ਰਿਹਾ ਹਾਂ; ਜਦੋਂ ਤੂੰ ਲੋਕਾਂ ਨੂੰ ਮਿਸਰ ਤੋਂ ਬਾਹਰ ਲਿਆਵੇਂਗਾ, ਤੂੰ ਆਕੇ ਇਸ ਪਰਬਤ ਤੇ ਮੇਰੀ ਉਪਾਸਨਾ ਕਰੇਂਗਾ।”