1 Kings 13:19
ਤਦ ਪਰਮੇਸ਼ੁਰ ਦਾ ਮਨੁੱਖ ਉਸ ਬੁੱਢੇ ਨਬੀ ਦੇ ਘਰ ਉਸ ਨਾਲ ਚੱਲਾ ਗਿਆ ਅਤੇ ਜਾਕੇ ਖਾਧਾ-ਪੀਤਾ ਵੀ।
1 Kings 13:19 in Other Translations
King James Version (KJV)
So he went back with him, and did eat bread in his house, and drank water.
American Standard Version (ASV)
So he went back with him, and did eat bread in his house, and drank water.
Bible in Basic English (BBE)
So he went back with him, and had a meal in his house and a drink of water.
Darby English Bible (DBY)
Then he went back with him, and ate bread in his house, and drank water.
Webster's Bible (WBT)
So he went back with him, and ate bread in his house, and drank water.
World English Bible (WEB)
So he went back with him, and ate bread in his house, and drank water.
Young's Literal Translation (YLT)
And he turneth back with him, and eateth bread in his house, and drinketh water.
| So he went back | וַיָּ֣שָׁב | wayyāšob | va-YA-shove |
| with | אִתּ֗וֹ | ʾittô | EE-toh |
| eat did and him, | וַיֹּ֥אכַל | wayyōʾkal | va-YOH-hahl |
| bread | לֶ֛חֶם | leḥem | LEH-hem |
| in his house, | בְּבֵית֖וֹ | bĕbêtô | beh-vay-TOH |
| and drank | וַיֵּ֥שְׁתְּ | wayyēšĕt | va-YAY-shet |
| water. | מָֽיִם׃ | māyim | MA-yeem |
Cross Reference
Genesis 3:6
ਔਰਤ ਨੇ ਦੇਖਿਆ ਕਿ ਰੁੱਖ ਬੜਾ ਸੋਹਣਾ ਸੀ। ਉਸ ਨੇ ਦੇਖਿਆ ਕਿ ਫ਼ਲ ਖਾਣ ਲਈ ਚੰਗਾ ਸੀ ਅਤੇ ਇਹ ਕਿ ਰੁੱਖ ਉਸ ਨੂੰ ਸਿਆਣੀ ਬਣਾ ਸੱਕਦਾ ਸੀ। ਇਸ ਲਈ ਔਰਤ ਨੇ ਰੁੱਖ ਤੋਂ ਫ਼ਲ ਤੋੜਿਆ ਅਤੇ ਖਾ ਲਿਆ। ਉਸਦਾ ਪਤੀ ਵੀ ਉਸ ਦੇ ਨਾਲ ਸੀ, ਇਸ ਲਈ ਉਸ ਨੇ ਫ਼ਲ ਵਿੱਚੋਂ ਕੁਝ ਹਿੱਸਾ ਉਸ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
Deuteronomy 13:1
ਝੂਠੇ ਨਬੀ “ਹੋ ਸੱਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਪਨਿਆਂ ਦੀ ਵਿਆਖਿਆ ਕਰੇ। ਹੋ ਸੱਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਸੰਕੇਤ ਜਾਂ ਚਮਤਕਾਰ ਦਿਖਾਵੇਗਾ।
Deuteronomy 13:3
ਉਸ ਬੰਦੇ ਦੀ ਗੱਲ ਨਹੀਂ ਸੁਨਣੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡਾ ਇਮਤਿਹਾਨ ਲੈ ਰਿਹਾ ਹੈ। ਯਹੋਵਾਹ ਇਹ ਜਾਨਣਾ ਚਾਹੁੰਦਾ ਹੈ ਕਿ ਕੀ ਤੁਸੀਂ ਉਸ ਨੂੰ ਤਨੋ-ਮਨੋ ਪਿਆਰ ਕਰਦੇ ਹੋ ਜਾਂ ਨਹੀਂ।
Deuteronomy 13:5
ਇਹ ਵੀ ਕਿ, ਤੁਹਾਨੂੰ ਉਸ ਨਬੀ ਜਾਂ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ ਜਿਹੜਾ ਸੁਪਨਿਆਂ ਦੀ ਵਿਆਖਿਆ ਕਰਦਾ ਹੈ। ਕਿਉਂਕਿ ਉਸ ਨੇ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਤੋਂ ਬੇਮੁਖ ਹੋਣ ਲਈ ਆਖਿਆ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ, ਜਿੱਥੇ ਤੁਸੀਂ ਗੁਲਾਮ ਸੀ। ਉਸ ਬੰਦੇ ਨੇ ਤੁਹਾਨੂੰ ਉਸ ਤਰ੍ਹਾਂ ਦੀ ਜ਼ਿੰਦਗੀ ਨਾਲੋਂ ਤੋੜਨ ਦੀ ਕੋਸ਼ਿਸ਼ ਕੀਤੀ ਸੀ ਜਿਸਦਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ। ਇਸ ਲਈ ਤੁਹਾਨੂੰ ਉਸ ਬੰਦੇ ਨੂੰ ਮਾਰਕੇ ਆਪਣੇ ਲੋਕਾਂ ਵਿੱਚੋਂ ਉਸ ਬਦੀ ਨੂੰ ਖਤਮ ਕਰ ਦੇਣਾ ਚਾਹੀਦਾ ਹੈ।
Deuteronomy 18:20
ਝੂਠੇ ਨਬੀਆਂ ਦੀ ਪਛਾਣ “ਪਰ ਕੋਈ ਨਬੀ ਅਜਿਹੀ ਗੱਲ ਵੀ ਆਖ ਸੱਕਦਾ ਹੈ ਜਿਹੜੀ ਮੈਂ ਉਸ ਨੂੰ ਆਖਣ ਲਈ ਨਹੀਂ ਕਹੀ ਸੀ। ਅਤੇ ਉਹ ਇਹ ਵੀ ਆਖ ਸੱਕਦਾ ਹੈ ਕਿ ਉਹ ਮੇਰੇ ਵੱਲੋਂ ਬੋਲ ਰਿਹਾ ਹੈ। ਜੇ ਅਜਿਹਾ ਵਾਪਰੇ, ਤਾਂ ਉਸ ਨਬੀ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਇਹ ਵੀ ਕਿ, ਕੋਈ ਨਬੀ ਅਜਿਹਾ ਵੀ ਆਵੇ ਜਿਹੜਾ ਹੋਰਨਾ ਦੇਵਤਿਆਂ ਵੱਲੋਂ ਬੋਲੇ। ਉਸ ਨਬੀ ਨੂੰ ਵੀ ਮਾਰ ਮੁਕਾਉਣਾ ਚਾਹੀਦਾ ਹੈ।
1 Kings 13:9
ਯਹੋਵਾਹ ਦਾ ਇਹ ਹੁਕਮ ਸੀ ਕਿ ਇੱਥੋਂ ਕੁਝ ਨਹੀਂ ਖਾਣਾ-ਪੀਣਾ ਤੇ ਮੈਨੂੰ ਯਹੋਵਾਹ ਨੇ ਇਹ ਵੀ ਹੁਕਮ ਦਿੱਤਾ ਸੀ ਕਿ ਜਿਸ ਰਾਹ ਤੋਂ ਇੱਥੇ ਪਹੁੰਚੇ ਉਸ ਰਾਹ ਤੋਂ ਵਾਪਿਸ ਵੀ ਨਹੀਂ ਜਾਣਾ।”
Acts 4:19
ਪਰ ਪਤਰਸ ਤੇ ਯੂਹੰਨਾ ਨੇ ਉਨ੍ਹਾਂ ਆਗੂਆਂ ਨੂੰ ਜਵਾਬ ਦਿੱਤਾ, “ਤੁਹਾਡੇ ਅਨੁਸਾਰ ਕੀ ਠੀਕ ਹੈ? ਪਰਮੇਸ਼ੁਰ ਕੀ ਚਾਹੇਗਾ? ਕੀ ਅਸੀਂ ਪਰਮੇਸ਼ੁਰ ਨੂੰ ਮੰਨੀਏ ਜਾ ਤੁਹਾਨੂੰ?
2 Peter 2:18
ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।