1 Kings 14:23 in Punjabi

Punjabi Punjabi Bible 1 Kings 1 Kings 14 1 Kings 14:23

1 Kings 14:23
ਲੋਕਾਂ ਨੇ ਆਪਣੇ ਲਈ ਉੱਚਿਆਂ ਥਾਵਾਂ ਨੂੰ ਬਣਾਇਆ ਅਤੇ ਹਰ ਉੱਚੇ ਪਹਾੜ ਉੱਤੇ ਹਰ ਬਿਰਛ ਦੇ ਹੇਠਾਂ ਉੱਚੇ ਥਾਵਾਂ ਨੂੰ ਅਤੇ ਯਾਦਗਾਰੀ ਬੁੱਤ ਅਤੇ ਝੂਠੇ ਪੂਜਨੀਕ ਥੰਮ ਖੜ੍ਹੇ ਕੀਤੇ।

1 Kings 14:221 Kings 141 Kings 14:24

1 Kings 14:23 in Other Translations

King James Version (KJV)
For they also built them high places, and images, and groves, on every high hill, and under every green tree.

American Standard Version (ASV)
For they also built them high places, and pillars, and Asherim, on every high hill, and under every green tree;

Bible in Basic English (BBE)
For they made high places and upright stones and wood pillars on every high hill and under every green tree;

Darby English Bible (DBY)
And they also built for themselves high places, and columns, and Asherahs on every high hill and under every green tree;

Webster's Bible (WBT)
For they also built for themselves high places, and images and groves, on every high hill, and under every green tree.

World English Bible (WEB)
For they also built them high places, and pillars, and Asherim, on every high hill, and under every green tree;

Young's Literal Translation (YLT)
And they build -- also they -- for themselves high places, and standing-pillars, and shrines, on every high height, and under every green tree;

For
they
וַיִּבְנ֨וּwayyibnûva-yeev-NOO
also
גַםgamɡahm
built
הֵ֧מָּהhēmmâHAY-ma
places,
high
them
לָהֶ֛םlāhemla-HEM
and
images,
בָּמ֥וֹתbāmôtba-MOTE
groves,
and
וּמַצֵּב֖וֹתûmaṣṣēbôtoo-ma-tsay-VOTE
on
וַֽאֲשֵׁרִ֑יםwaʾăšērîmva-uh-shay-REEM
every
עַ֚לʿalal
high
כָּלkālkahl
hill,
גִּבְעָ֣הgibʿâɡeev-AH
under
and
גְבֹהָ֔הgĕbōhâɡeh-voh-HA
every
וְתַ֖חַתwĕtaḥatveh-TA-haht
green
כָּלkālkahl
tree.
עֵ֥ץʿēṣayts
רַֽעֲנָֽן׃raʿănānRA-uh-NAHN

Cross Reference

Deuteronomy 12:2
ਤੁਸੀਂ ਇਹ ਧਰਤੀ ਉਨ੍ਹਾਂ ਕੌਮਾਂ ਕੋਲੋਂ ਖੋਹ ਲਵੋਂਗੇ ਜਿਹੜੀਆਂ ਹੁਣ ਉੱਥੇ ਰਹਿੰਦੀਆਂ ਹਨ। ਤੁਹਾਨੂੰ ਉਨ੍ਹਾਂ ਸਾਰੀਆਂ ਥਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ ਜਿੱਥੇ ਇਨ੍ਹਾਂ ਕੌਮਾਂ ਦੇ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਇਹ ਥਾਵਾਂ ਉੱਚੇ ਪਹਾੜਾਂ ਉੱਤੇ, ਪਹਾੜੀਆਂ ਉੱਤੇ ਅਤੇ ਹਰੇ ਰੁੱਖਾਂ ਹੇਠਾਂ ਹਨ।

Isaiah 57:5
ਤੁਸੀਂ ਹਰੇਕ ਹਰੇ ਰੁੱਖ ਹੇਠਾਂ ਸਿਰਫ਼ ਝੂਠੇ ਦੇਵਤਿਆਂ ਦੀ ਉਪਾਸਨਾ ਕਰਨੀ ਚਾਹੁੰਦੇ ਹੋ। ਤੁਸੀਂ ਹਰ ਨਦੀ ਕੰਢੇ ਬੱਚਿਆਂ ਨੂੰ ਮਾਰ ਦਿੰਦੇ ਹੋ ਤੇ ਪਬਰੀਲੀਆਂ ਥਾਵਾਂ ਉੱਤੇ ਉਨ੍ਹਾਂ ਦੀ ਬਲੀ ਚੜ੍ਹਾਉਂਦੇ ਹੋ।

Ezekiel 16:24
“ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਦ ਤੂੰ ਝੂਠੇ ਦੇਵਤੇ ਦੀ ਉਪਾਸਨਾ ਕਰਣ ਲਈ ਉਹ ਟਿੱਲਾ ਉਸਾਰਿਆ। ਤੂੰ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ ਸੜਕ ਦੀ ਹਰ ਨੁਕਰ ਤੇ ਉਹ ਸਥਾਨ ਬਣਾਏ।

2 Kings 17:9
ਅਤੇ ਇਸਰਾਏਲੀਆਂ ਨੇ ਛੁੱਪੇ-ਲੁਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ ਜੋ ਚੰਗੇ ਨਹੀਂ ਸਨ। ਅਤੇ ਉਨ੍ਹਾਂ ਨੇ ਪਹਿਰੇਦਾਰਾਂ ਦੇ ਗੁੰਮਟ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੀਕ ਆਪਣੇ ਸਾਰੇ ਸ਼ਹਿਰਾਂ ਵਿੱਚ ਉੱਚੀਆਂ ਥਾਵਾਂ ਬਣਾਈਆਂ।

Micah 5:14
ਮੈਂ ਤੇਰੇ ਅਸ਼ੇਰਾਹ ਦੇ ਥੰਮਾਂ ਨੂੰ ਵੱਢ ਸੁੱਟਾਂਗਾ ਅਤੇ ਤੇਰੇ ਸ਼ਹਿਰਾਂ ਨੂੰ ਤਬਾਹ ਕਰ ਦੇਵਾਂਗਾ।

Ezekiel 20:28
ਪਰ ਮੈਂ ਫ਼ੇਰ ਵੀ ਉਨ੍ਹਾਂ ਨੂੰ ਉਸ ਧਰਤੀ ਤੇ ਲਿਆਂਦਾ ਜਿਸ ਨੂੰ ਦੇਣ ਦਾ ਮੈਂ ਇਕਰਾਰ ਕੀਤਾ ਸੀ। ਉਨ੍ਹਾਂ ਨੇ ਸਾਰੀਆਂ ਪਹਾੜੀਆਂ ਅਤੇ ਹਰੇ ਰੁੱਖਾਂ ਨੂੰ ਦੇਖਿਆ, ਇਸ ਲਈ ਉਹ ਉਨ੍ਹਾਂ ਸਾਰੀਆਂ ਥਾਵਾਂ ਉੱਤੇ ਉਪਾਸਨਾ ਕਰਨ ਲਈ ਗਏ। ਅਤੇ ਉਹ ਉਨ੍ਹਾਂ ਥਾਵਾਂ ਉੱਤੇ ਆਪਣੀਆਂ ਬਲੀਆਂ ਅਤੇ ਕ੍ਰੋਧ ਦਿਵਾਉਣ ਦੇ ਚੜ੍ਹਾਵੇ ਲੈ ਗਏ। ਉਨ੍ਹਾਂ ਨੇ ਅਜਿਹੀਆਂ ਬਲੀਆਂ ਚੜ੍ਹਾਈਆਂ ਜਿਹੜੀਆਂ ਮਿੱਠੀ ਸੁਗੰਧ ਵਾਲੀਆਂ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਥਾਵਾਂ ਉੱਤੇ ਪੀਣ ਦੀਆਂ ਭੇਟਾਂ ਵੀ ਦਿੱਤੀਆਂ।

Jeremiah 17:2
ਉਨ੍ਹਾਂ ਦੇ ਬੱਚੇ ਜਾਣਦੇ ਨੇ ਉਨ੍ਹਾਂ ਜਗਵੇਦੀਆਂ ਬਾਰੇ ਜਿਹੜੀਆਂ ਸਮਰਪਿਤ ਕੀਤੀਆਂ ਗਈਆਂ ਸਨ ਝੂਠੇ ਦੇਵਤਿਆਂ ਨੂੰ। ਉਹ ਉਨ੍ਹਾਂ ਥੰਮਾਂ ਨੂੰ ਯਾਦ ਕਰਦੇ ਹਨ ਜਿਹੜੇ ਦੇਵੀ ਅਸ਼ੇਰਾਹ ਲਈ ਰੁੱਖਾਂ ਦਰਮਿਆਨ ਅਤੇ ਪਹਾੜੀਆਂ ਦੇ ਉੱਪਰ ਉਸਾਰੇ ਗਏ ਸਨ।

Jeremiah 3:13
ਪਰ ਤੁਹਾਨੂੰ ਆਪਣੇ-ਆਪ ਨੂੰ ਪਛਾਣ ਲੈਣਾ ਚਾਹੀਦਾ ਹੈ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸੀ। ਇਹ ਤੁਹਾਡਾ ਪਾਪ ਹੈ। ਤੁਸੀਂ ਹੋਰਨਾਂ ਕੌਮਾਂ ਦੇ ਲੋਕਾਂ ਦੇ ਬੁੱਤਾਂ ਦੀ ਉਪਾਸਨਾ ਕੀਤੀ ਸੀ। ਹਰੇਕ ਹਰੇ ਰੁੱਖ ਹੇਠਾਂ ਤੁਸੀਂ ਉਨ੍ਹਾਂ ਬੁੱਤਾਂ ਦੀ ਉਪਾਸਨਾ ਕੀਤੀ ਸੀ। ਤੁਸੀਂ ਮੇਰਾ ਹੁਕਮ ਨਹੀਂ ਮੰਨਿਆ ਸੀ।’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

Jeremiah 2:20
“ਯਹੂਦਾਹ, ਬਹੁਤ ਚਿਰ ਪਹਿਲਾਂ ਤੂੰ ਆਪਣਾ ਗੁਲਾਮੀ ਦਾ ਜੂਲਾ ਲਾਹ ਸੁੱਟਿਆ ਸੀ। ਤੂੰ ਰੱਸੇ ਤੋੜ ਦਿੱਤੇ ਸਨ, ਜਿਨ੍ਹਾਂ ਰਾਹੀਂ ਮੈਂ ਤੈਨੂੰ ਕਾਬੂ ਕਰਦਾ ਸੀ। ਤੂੰ ਮੈਨੂੰ ਆਖਿਆ ਸੀ, ‘ਮੈਂ ਤੁਹਾਡੀ ਸੇਵਾ ਨਹੀਂ ਕਰਾਂਗਾ!’ ਤੂੰ ਉਸ ਵੇਸਵਾ ਸੀ ਜਿਹੜੀ ਹਰ ਉੱਚੀ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਹੇਠਾਂ ਖੜੀ ਹੁੰਦੀ ਹੈ।

2 Chronicles 28:4
ਆਹਾਜ਼ ਨੇ ਉਚਿਆਂ ਥਾਵਾਂ, ਟਿਲਿਆਂ ਉੱਪਰ ਅਤੇ ਹਰੇ ਰੁੱਖਾਂ ਦੇ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪਾਂ ਧੁਖਾਈਆਂ।

2 Kings 21:3
ਮਨੱਸ਼ਹ ਨੇ ਫ਼ਿਰ ਉੱਚੀਆਂ ਥਾਵਾਂ ਨੂੰ ਬਣਾਇਆ। ਜਿਹੜੀਆਂ ਕਿ ਉਸ ਦੇ ਪਿਤਾ ਹਿਜ਼ਕੀਯਾਹ ਨੇ ਨਸ਼ਟ ਕਰਵਾਈਆਂ ਸਨ। ਉਸ ਨੇ ਮੁੜ ਤੋਂ ਜਗਵੇਦੀਆਂ, ਬਆਲ ਦੇਵਤੇ ਲਈ ਬਣਵਾਈਆਂ ਅਤੇ ਅਸ਼ੀਰਾਹ ਦੇ ਟੁੰਡ (ਖੰਭ) ਬਣਵਾਏ ਜਿਵੇਂ ਕਿ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਬਣਵਾਏ ਸਨ। ਮਨੱਸ਼ਹ ਨੇ ਸਾਰੇ ਸੁਰਗੀ ਲਸ਼ਕਰਾਂ ਨੂੰ ਮੱਥਾ ਟੇਕਿਆ ਤੇ ਉਹਨਾਂ ਉਪਾਸਨਾ ਕੀਤੀ।

1 Kings 14:15
ਯਹੋਵਾਹ ਇਸਰਾਏਲ ਨੂੰ ਮਾਰੇਗਾ ਅਤੇ ਇਹ ਪਾਣੀ ਵਿੱਚ ਝੂਲਦੀ ਲੰਬੀ ਘਾਹ ਵਾਂਗ ਹੋਵੇਗਾ। ਉਹ ਇਸਰਾਏਲ ਨੂੰ ਚੰਗੀ ਜ਼ਮੀਨ ਵਿੱਚੋਂ ਉਖਾੜ ਦੇਵੇਗਾ ਜਿਹੜੀ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਅਤੇ ਉਨ੍ਹਾਂ ਨੂੰ ਫ਼ਰਾਤ ਦਰਿਆ ਦੇ ਪਾਰ ਬਿਖੇਰ ਦੇਵੇਗਾ ਕਿਉਂ ਕਿ ਉਨ੍ਹਾਂ ਨੇ ਅਸ਼ੇਰਾਹ ਲਈ ਥੰਮ੍ਹ ਬਣਾਕੇ ਯਹੋਵਾਹ ਨੂੰ ਨਾਰਾਜ਼ ਕਰ ਦਿੱਤਾ।

1 Kings 3:2
ਮੰਦਰ ਦਾ ਨਿਰਮਾਣ ਅਜੇ ਪੂਰਾ ਨਹੀਂ ਸੀ ਹੋਇਆ ਤਾਂ ਲੋਕ ਅਜੇ ਵੀ ਉੱਚੀਆਂ ਥਾਵਾਂ ਉੱਪਰ ਅਤੇ ਜਗਵੇਦੀਆਂ ਉੱਪਰ ਬਲੀਆਂ ਚੜ੍ਹਾਉਂਦੇ ਸਨ।

Deuteronomy 16:22
ਅਤੇ ਤੁਹਾਨੂੰ ਝੂਠੇ ਦੇਵਤਿਆਂ ਦੀ ਉਪਾਸਨਾ ਲਈ ਖਾਸ ਪੱਥਰ ਵੀ ਨਹੀਂ ਸਥਾਪਿਤ ਕਰਨੇ ਚਾਹੀਦੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ।

Leviticus 26:1
ਪਰਮੇਸ਼ੁਰ ਦਾ ਹੁਕਮ ਮੰਨਣ ਦੇ ਇਨਾਮ “ਆਪਣੇ ਲਈ ਬੁੱਤ ਨਾ ਬਣਾਉ। ਆਪਣੀ ਧਰਤੀ ਉੱਤੇ ਬੁੱਤਾਂ, ਧਾਰਮਿਕ ਥੰਮਾਂ ਜਾਂ ਤਰਾਸੇ ਹੋਏ ਪੱਥਰਾਂ ਨੂੰ ਨਾ ਉਸਾਰੋ। ਕਿਉਂਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।