1 Kings 21:27
ਜਦੋਂ ਏਲੀਯਾਹ ਬੋਲ ਹਟਿਆ ਤਾਂ ਅਹਾਬ ਬੜਾ ਉਦਾਸ ਹੋਇਆ। ਉਸ ਨੇ ਇਹ ਪ੍ਰਗਟਾਉਣ ਲਈ ਕਿ ਉਹ ਬੜਾ ਦੁੱਖੀ ਹੈ, ਆਪਣੇ ਕੱਪੜੇ ਫ਼ਾੜ ਲੇ। ਤੇ ਫ਼ਿਰ ਉਸ ਨੇ ਖਾਸ ਉਦਾਸੀ ਵਾਲੇ ਕੱਪੜੇ ਪਾ ਲਏ ਤੇ ਖਾਣ ਤੋਂ ਇਨਕਾਰ ਕੀਤਾ ਤੇ ਉਨ੍ਹਾਂ ਕੱਪੜਿਆਂ ਦੇ ਨਾਲ ਹੀ ਸੁੱਤਾ ਕਿਉਂ ਕਿ ਉਹ ਬੜਾ ਉਦਾਸ ਅਤੇ ਪਰੇਸ਼ਾਨ ਸੀ।
1 Kings 21:27 in Other Translations
King James Version (KJV)
And it came to pass, when Ahab heard those words, that he rent his clothes, and put sackcloth upon his flesh, and fasted, and lay in sackcloth, and went softly.
American Standard Version (ASV)
And it came to pass, when Ahab heard those words, that he rent his clothes, and put sackcloth upon his flesh, and fasted, and lay in sackcloth, and went softly.
Bible in Basic English (BBE)
Hearing these words, Ahab, in great grief, put haircloth on his flesh and went without food, sleeping in haircloth, and going about quietly.
Darby English Bible (DBY)
And it came to pass when Ahab heard these words, that he rent his garments, and put sackcloth upon his flesh, and fasted, and lay in sackcloth, and went softly.
Webster's Bible (WBT)
And it came to pass, when Ahab heard those words, that he rent his clothes, and put sackcloth upon his flesh, and fasted, and lay in sackcloth, and went softly.
World English Bible (WEB)
It happened, when Ahab heard those words, that he tore his clothes, and put sackcloth on his flesh, and fasted, and lay in sackcloth, and went softly.
Young's Literal Translation (YLT)
And it cometh to pass, at Ahab's hearing these words, that he rendeth his garments, and putteth sackcloth on his flesh, and fasteth, and lieth in sackcloth, and goeth gently.
| And it came to pass, | וַיְהִי֩ | wayhiy | vai-HEE |
| when Ahab | כִשְׁמֹ֨עַ | kišmōaʿ | heesh-MOH-ah |
| heard | אַחְאָ֜ב | ʾaḥʾāb | ak-AV |
| אֶת | ʾet | et | |
| those | הַדְּבָרִ֤ים | haddĕbārîm | ha-deh-va-REEM |
| words, | הָאֵ֙לֶּה֙ | hāʾēlleh | ha-A-LEH |
| that he rent | וַיִּקְרַ֣ע | wayyiqraʿ | va-yeek-RA |
| clothes, his | בְּגָדָ֔יו | bĕgādāyw | beh-ɡa-DAV |
| and put | וַיָּֽשֶׂם | wayyāśem | va-YA-sem |
| sackcloth | שַׂ֥ק | śaq | sahk |
| upon | עַל | ʿal | al |
| his flesh, | בְּשָׂר֖וֹ | bĕśārô | beh-sa-ROH |
| fasted, and | וַיָּצ֑וֹם | wayyāṣôm | va-ya-TSOME |
| and lay | וַיִּשְׁכַּ֣ב | wayyiškab | va-yeesh-KAHV |
| in sackcloth, | בַּשָּׂ֔ק | baśśāq | ba-SAHK |
| and went | וַיְהַלֵּ֖ךְ | wayhallēk | vai-ha-LAKE |
| softly. | אַֽט׃ | ʾaṭ | at |
Cross Reference
2 Kings 6:30
ਜਦੋਂ ਪਾਤਸ਼ਾਹ ਨੇ ਉਸ ਔਰਤ ਦੇ ਇਹ ਬਚਨ ਸੁਣੇ ਤਾਂ ਉਸ ਨੇ ਆਪਣੀ ਬੇਚੈਨੀ ਜ਼ਾਹਿਰ ਕਰਨ ਲਈ ਆਪਣੇ ਤਨ ਦੇ ਕੱਪੜੇ ਫ਼ਾੜ ਦਿੱਤੇ ਤੇ ਜਦੋਂ ਉਹ ਦੀਵਾਰ ਤੋਂ ਲੰਘ ਰਿਹਾ ਸੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਫ਼ਟੇ ਕੱਪੜਿਆਂ ਅੰਦਰ ਤਨ ਤੇ ਟਾਟ ਲਪੇਟਿਆਂ ਵੇਖਿਆ ਤਾਂ ਉਹ ਜਾਣ ਗਏ ਕਿ ਰਾਜਾ ਬੜਾ ਦੁੱਖ ’ਚ ਹੈ ਤੇ ਉਦਾਸ ਬੇਚੈਨ ਹੈ।
Genesis 37:34
ਯਾਕੂਬ ਨੂੰ ਆਪਣੇ ਪੁੱਤਰ ਦਾ ਇੰਨਾ ਅਫ਼ਸੋਸ ਹੋਇਆ ਕਿ ਉਸ ਨੇ ਆਪਣੇ ਕੱਪੜੇ ਲੀਰੋ-ਲੀਰ ਕਰ ਦਿੱਤੇ। ਫ਼ੇਰ ਯਾਕੂਬ ਨੇ ਸੋਗ ਦੇ ਖਾਸ ਬਸਤਰ ਪਹਿਨ ਲਏ। ਯਾਕੂਬ ਆਪਣੇ ਪੁੱਤਰ ਦਾ ਕਾਫ਼ੀ ਲੰਮਾ ਸਮਾਂ ਸੋਗ ਮਨਾਉਂਦਾ ਰਿਹਾ।
2 Samuel 3:31
ਦਾਊਦ ਨੇ ਯੋਆਬ ਅਤੇ ਉਸ ਦੇ ਸਾਰੇ ਸਾਥੀਆਂ ਨੂੰ ਕਿਹਾ, “ਆਪਣੇ ਵਸਤਰ ਫ਼ਾੜ ਸੁੱਟੋ ਅਤੇ ਉਦਾਸੀ ਦੇ ਵਸਤਰ ਧਾਰਨ ਕਰੋ। ਅਬਨੇਰ ਲਈ ਸ਼ੋਕ ਪ੍ਰਗਟ ਕਰੋ।” ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾਇਆ। ਪਾਤਸ਼ਾਹ ਉੱਚੀ ਆਵਾਜ਼ ਵਿੱਚ ਅਬਨੇਰ ਦੀ ਕਬਰ ਉੱਪਰ ਰੋਇਆ ਅਤੇ ਸਾਰੇ ਲੋਕ ਵੀ ਰੋਏ।
Jonah 3:6
ਜਦੋਂ ਨੀਨਵਾਹ ਦੇ ਪਾਤਸ਼ਾਹ ਨੇ ਇਹ ਸੁਣਿਆ, ਉਹ ਵੀ ਆਪਣੇ ਕੀਤੇ ਪਾਪਾਂ ਬਾਰੇ ਮਹਿਸੂਸ ਕਰਨ ਲੱਗਾ ਅਤੇ ਆਪਣੇ ਤਖਤ ਤੋਂ ਉਤਰ ਆਇਆ। ਉਸ ਨੇ ਆਪਣਾ ਸ਼ਾਹੀ ਚੋਗਾ ਉਤਾਰ ਕੇ ਸੋਗ ਦੇ ਬਸਤਰ ਪਹਿਨ ਲੇ ਜੋ ਪਛਚਾਤਾਪ ਪ੍ਰਗਟਾਉਂਦੇ ਸਨ। ਫੇਰ ਉਹ ਸੁਆਹ ਵਿੱਚ ਬੈਠ ਗਿਆ।
Joel 1:13
ਹੇ ਜਾਜਕੋ, ਆਪਣੇ ਸੋਗੀ ਕੱਪੜੇ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ। ਤੁਸੀਂ ਜੋ ਜਗਵੇਦੀ ਦੀ ਸੇਵਾ ਕਰਦੇ ਹੋ, ਉੱਚੀ-ਉੱਚੀ ਰੋਵੋ, ਮੇਰੇ ਪਰਮੇਸ਼ੁਰ ਦੇ ਸੇਵਕੋ, ਤੁਸੀਂ ਸੋਗੀ ਕੱਪੜਿਆਂ ਵਿੱਚ ਸੌਵੋਂਗੇ ਕਿਉਂ ਕਿ ਪਰਮੇਸ਼ੁਰ ਦੇ ਮੰਦਰ ਵਿੱਚ ਚੜ੍ਹਾਉਣ ਲਈ ਅਨਾਜ ਅਤੇ ਪੀਣ ਦੀਆਂ ਭੇਟਾਵਾਂ ਹੋਰ ਨਹੀਂ ਰਹੀਆਂ।
Isaiah 58:5
ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?
Isaiah 38:15
ਮੈਂ ਕੀ ਆਖ ਸੱਕਦਾ ਹਾਂ? ਮੇਰੇ ਸੁਆਮੀ ਨੇ ਦੱਸਿਆ ਕਿ ਕੀ ਵਾਪਰੇਗਾ ਅਤੇ ਮੇਰਾ ਸੁਆਮੀ ਉਸ ਨੂੰ ਵਾਪਰਨ ਦੇਵੇਗਾ। ਮੇਰੀ ਰੂਹ ਅੰਦਰ ਇਹੀ ਮੁਸੀਬਤਾਂ ਸਨ। ਇਸ ਲਈ ਹੁਣ ਮੈਂ ਸਾਰੀ ਜ਼ਿੰਦਗੀ ਨਿਮਾਣਾ ਹੋਵਾਂਗਾ।
Isaiah 22:12
ਇਸ ਲਈ ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਲੋਕਾਂ ਨੂੰ ਰੋਣ ਅਤੇ ਉਦਾਸ ਹੋਣ ਲਈ ਆਖੇਗਾ ਆਪਣੇ ਮਰੇ ਹੋਏ ਮਿੱਤਰਾਂ ਲਈ। ਲੋਕ ਆਪਣੇ ਸਿਰ ਮੁਨਾ ਦੇਣਗੇ ਅਤੇ ਉਦਾਸੀ ਦੇ ਵਸਤਰ ਪਾ ਲੈਣਗੇ।
Job 16:15
“ਮੈਂ ਬਹੁਤ ਉਦਾਸ ਹਾਂ ਇਸ ਲਈ ਮੈਂ ਉਦਾਸੀ ਦੇ ਇਹ ਬਸਤਰ ਪਾਉਂਦਾ ਹਾਂ। ਮੈਂ ਘੱਟੇ ਅਤੇ ਸੁਆਹ ਵਿੱਚ ਬੈਠਾ ਹੋਇਆ ਹਾਂ ਤੇ ਮੈਂ ਹਾਰਿਆ ਹੋਇਆ ਮਹਿਸੂਸ ਕਰਦਾ ਹਾਂ।
2 Kings 18:37
ਤਦ ਹਿਜ਼ਕੀਯਾਹ ਦਾ ਪੁੱਤਰ ਅਲਯਾਕੀਮ (ਜੋ ਮਹਿਲ ਦਾ ਮੁਖਤਿਆਰ ਸੀ।) ਸ਼ਬਨਾ (ਸਕੱਤਰ) ਅਤੇ ਆਸਾਫ਼ ਦਾ ਪੁੱਤਰ ਯੋਆਹ (ਮੁੰਸ਼ੀ) ਸਾਰੇ ਹਿਜ਼ਕੀਯਾਹ ਕੋਲ ਆਏ। ਉਨ੍ਹਾਂ ਦੇ ਕੱਪੜੇ ਫ਼ਟੇ ਹੋਏ ਸਨ ਇਹ ਦਰਸਾਉਣ ਲਈ ਕਿ ਉਹ ਬੜੇ ਪਰੇਸ਼ਾਨ ਹਨ। ਉਨ੍ਹਾਂ ਨੇ ਜਾਕੇ ਹਿਜ਼ਕੀਯਾਹ ਨੂੰ ਸਾਰਾ ਹਾਲ ਸੁਣਾਇਆ ਜਿਹੜੀਆਂ ਗੱਲਾਂ ਕਿ ਅੱਸ਼ੂਰੀ ਕਮਾਂਡਰ ਨੇ ਉਨ੍ਹਾਂ ਨੂੰ ਆਖੀਆਂ ਸਨ।
2 Samuel 12:16
ਦਾਊਦ ਨੇ ਉਸ ਮੁੰਡੇ ਲਈ ਪਰਮੇਸ਼ੁਰ ਕੋਲ ਜਾਕੇ ਬੇਨਤੀ ਕੀਤੀ ਅਤੇ ਉਸ ਨੇ ਵਰਤ ਵੀ ਰੱਖਿਆ ਅਤੇ ਸਾਰੀ ਰਾਤ ਆਪਣੇ ਘਰ ਜਾਕੇ ਜ਼ਮੀਨ ਤੇ ਪੈ ਕੇ ਕੱਟੀ।