1 Kings 21:3 in Punjabi

Punjabi Punjabi Bible 1 Kings 1 Kings 21 1 Kings 21:3

1 Kings 21:3
ਨਾਬੋਥ ਨੇ ਕਿਹਾ, “ਮੈਂ ਉਹ ਤੈਨੂੰ ਨਹੀਂ ਦੇ ਸੱਕਦਾ ਜੋ ਮੈਂ ਆਪਣੇ ਪੁਰਖਿਆਂ ਤੋਂ ਵਿਰਸੇ ਵਿੱਚ ਪ੍ਰਾਪਤ ਕੀਤਾ ਹੈ।”

1 Kings 21:21 Kings 211 Kings 21:4

1 Kings 21:3 in Other Translations

King James Version (KJV)
And Naboth said to Ahab, The LORD forbid it me, that I should give the inheritance of my fathers unto thee.

American Standard Version (ASV)
And Naboth said to Ahab, Jehovah forbid it me, that I should give the inheritance of my fathers unto thee.

Bible in Basic English (BBE)
But Naboth said to Ahab, By the Lord, far be it from me to give you the heritage of my fathers.

Darby English Bible (DBY)
And Naboth said to Ahab, Jehovah forbid it me, that I should give the inheritance of my fathers to thee!

Webster's Bible (WBT)
And Naboth said to Ahab, The LORD forbid it me, that I should give the inheritance of my fathers to thee.

World English Bible (WEB)
Naboth said to Ahab, Yahweh forbid it me, that I should give the inheritance of my fathers to you.

Young's Literal Translation (YLT)
And Naboth saith unto Ahab, `Far be it from me, by Jehovah, my giving the inheritance of my fathers to thee;'

And
Naboth
וַיֹּ֥אמֶרwayyōʾmerva-YOH-mer
said
נָב֖וֹתnābôtna-VOTE
to
אֶלʾelel
Ahab,
אַחְאָ֑בʾaḥʾābak-AV
Lord
The
חָלִ֤ילָהḥālîlâha-LEE-la
forbid
לִּי֙liylee
give
should
I
that
me,
it
מֵֽיהוָ֔הmêhwâmay-VA

מִתִּתִּ֛יmittittîmee-tee-TEE
inheritance
the
אֶתʾetet
of
my
fathers
נַֽחֲלַ֥תnaḥălatna-huh-LAHT
unto
thee.
אֲבֹתַ֖יʾăbōtayuh-voh-TAI
לָֽךְ׃lāklahk

Cross Reference

Numbers 36:7
ਇਸ ਤਰ੍ਹਾਂ ਜ਼ਮੀਨ ਇਸਰਾਏਲ ਦੇ ਲੋਕਾਂ ਵਿੱਚ ਇੱਕ ਪਰਿਵਾਰ-ਸਮੂਹ ਵਿੱਚੋਂ ਦੂਸਰੇ ਪਰਿਵਾਰ-ਸਮੂਹ ਦੇ ਹੱਥਾਂ ਵਿੱਚ ਨਹੀਂ ਜਾਵੇਗੀ। ਹਰ ਇਸਰਾਏਲੀ, ਉਸੇ ਜ਼ਮੀਨ ਨੂੰ ਰੱਖੇਗਾ ਜਿਹੜੀ ਉਸ ਦੇ ਪੁਰਖਿਆਂ ਨੂੰ ਮਿਲੀ ਸੀ।

Leviticus 25:23
ਜਾਇਦਾਦ ਦੀਆਂ ਬਿਧੀਆਂ “ਜ਼ਮੀਨ ਅਸਲ ਵਿੱਚ ਮੇਰੀ ਹੈ। ਇਸ ਲਈ ਤੁਸੀਂ ਇਸ ਨੂੰ ਪੱਕੇ ਤੌਰ ਤੇ ਨਹੀਂ ਵੇਚ ਸੱਕਦੇ। ਤੁਸੀਂ ਤਾਂ ਮੇਰੀ ਜ਼ਮੀਨ ਉੱਤੇ ਮੇਰੇ ਨਾਲ ਰਹਿਣ ਵਾਲੇ ਪਰਦੇਸੀ ਮੁਸਾਫ਼ਰ ਹੋ।

Ezekiel 46:18
ਅਤੇ ਹਾਕਮ ਆਪਣੇ ਲੋਕਾਂ ਵਿੱਚੋਂ ਕਿਸੇ ਦੀ ਜ਼ਮੀਨ ਨਹੀਂ ਖੋਹੇਗਾ ਅਤੇ ਨਾ ਉਨ੍ਹਾਂ ਨੂੰ ਆਪਣੀ ਜ਼ਮੀਨ ਛੱਡਣ ਲਈ ਮਜ਼ਬੂਰ ਕਰੇਗਾ। ਉਸ ਨੂੰ ਆਪਣੇ ਪੁੱਤਰਾਂ ਨੂੰ ਆਪਣੀ ਹੀ ਜ਼ਮੀਨ ਦੇਣੀ ਚਾਹੀਦੀ ਹੈ। ਇੰਝ ਮੇਰੇ ਲੋਕਾਂ ਨੂੰ ਆਪਣੀ ਜ਼ਮੀਨ ਗੁਆਉਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ।”

Romans 6:2
ਅਸੀਂ ਆਪਣੀ ਪੁਰਾਣੀ ਪਾਪ ਦੀ ਜ਼ਿੰਦਗੀ ਲਈ ਮਰ ਚੁੱਕੇ ਹਾਂ। ਤਾਂ ਹੁਣ ਅਸੀਂ ਪਾਪ ਨਾਲ ਜਿਉਣਾ ਜਾਰੀ ਕਿਵੇਂ ਰੱਖ ਸੱਕਦੇ ਹਾਂ?

Romans 6:15
ਨਿਆਂ ਦੇ ਸੇਵਕ ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਕੀ ਸਾਨੂੰ ਪਾਪ ਕਰਨੇ ਜਾਰੀ ਰੱਖਣੇ ਚਾਹੀਦੇ ਹਨ ਕਿਉਂਕਿ ਅਸੀਂ ਸ਼ਰ੍ਹਾ ਦੇ ਅਧੀਨ ਨਹੀਂ ਹਾਂ ਸਗੋਂ ਕਿਰਪਾ ਹੇਠ ਹਾਂ? ਬਿਲਕੁਲ ਨਹੀਂ।

Romans 7:7
ਪਾਪ ਦੇ ਵਿਰੁੱਧ ਸਾਡੀ ਜੰਗ ਤਾਂ ਫ਼ੇਰ ਸਿੱਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸੱਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।

Romans 7:13
ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸੱਕਾਂ। ਇਸ ਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸੱਕਾਂ ਕਿ ਪਾਪ ਕਿੰਨਾ ਭਿਆਨਕ ਹੈ।

1 Corinthians 6:15
ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਸਰੀਰ ਖੁਦ ਮਸੀਹ ਦੇ ਸਰੀਰ ਦਾ ਇੱਕ ਅੰਗ ਹਨ। ਇਸ ਲਈ ਸਾਨੂੰ ਕਦੇ ਵੀ ਮਸੀਹ ਦੇ ਅੰਗਾਂ ਨੂੰ ਕਿਸੇ ਵੇਸ਼ਵਾ ਦੇ ਅੰਗਾਂ ਨਾਲ ਨਹੀਂ ਜੋੜਨਾ ਚਾਹੀਦਾ।

Galatians 6:14
ਮੈਨੂੰ ਉਮੀਦ ਹੈ ਕਿ ਮੈਂ ਕਦੇ ਵੀ ਇਹੋ ਜਿਹੀਆਂ ਗੱਲਾਂ ਉੱਤੇ ਘਮੰਡ ਨਹੀਂ ਕਰਾਂਗਾ। ਸਿਰਫ਼ ਸਾਡੇ ਪ੍ਰਭੂ ਮਸੀਹ ਯਿਸੂ ਦੀ ਸਲੀਬ ਹੀ ਉਹ ਕਾਰਣ ਹੈ ਜਿਸਤੇ ਮੈਨੂੰ ਮਾਣ ਹੈ। ਯਿਸੂ ਦੀ ਸਲੀਬ ਉੱਤੇ ਹੋਈ ਮੌਤ ਰਾਹੀਂ ਦੁਨੀਆਂ ਮੇਰੇ ਲਈ ਮਰ ਚੁੱਕੀ ਹੈ ਅਤੇ ਮੈਂ ਦੁਨੀਆਂ ਲਈ ਮਰ ਚੁੱਕਿਆ ਹਾਂ।

Romans 3:31
ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨ ਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਵਿਸ਼ਵਾਸ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।

Romans 3:6
ਨਹੀਂ। ਜੇਕਰ ਉਹ ਸਾਨੂੰ ਦੰਡ ਨਹੀਂ ਦੇਵੇਗਾ ਤਾਂ ਉਹ ਦੁਨੀਆਂ ਦਾ ਨਿਆਂ ਕਿਵੇਂ ਕਰੇਗਾ?

Romans 3:4
ਨਹੀਂ। ਪਰਮੇਸ਼ੁਰ ਹਮੇਸ਼ਾ ਸੱਚਾ ਰਹੇਗਾ ਭਾਵੇਂ ਸਾਰੇ ਝੂਠੇ ਹਨ। ਜਿਵੇਂ ਕਿ ਪੋਥੀਆਂ ਵਿੱਚ ਕਿਹਾ ਗਿਆ ਹੈ: “ਤੁਸੀਂ ਆਪਣੇ ਬੋਲਾਂ ਵਿੱਚ ਧਰਮੀ ਸਾਬਿਤ ਕੀਤੇ ਜਾਵੋਂਗੇ ਅਤੇ ਆਪਣੇ ਨਿਆਂ ਦੇ ਸਮੇਂ ਜਿੱਤੋਂਗੇ।”

Genesis 44:7
ਪਰ ਭਰਾਵਾਂ ਨੇ ਨੌਕਰ ਨੂੰ ਆਖਿਆ, “ਰਾਜਪਾਲ ਇਹ ਗੱਲਾਂ ਕਿਉਂ ਆਖਦਾ ਹੈ? ਅਸੀਂ ਅਜਿਹੀ ਕੋਈ ਗੱਲ ਨਹੀਂ ਕੀਤੀ!

Genesis 44:17
ਪਰ ਯੂਸੁਫ਼ ਨੇ ਆਖਿਆ, “ਮੈਂ ਤੁਹਾਨੂੰ ਬਾਕੀ ਸਾਰਿਆਂ ਨੂੰ ਗੁਲਾਮ ਨਹੀਂ ਬਣਾਵਾਂਗਾ! ਸਿਰਫ਼ ਉਹੀ ਬੰਦਾ ਜਿਸਨੇ ਮੇਰਾ ਪਿਆਲਾ ਚੁਰਾਇਆ ਸੀ, ਮੇਰਾ ਗੁਲਾਮ ਹੋਵੇਗਾ। ਤੁਸੀਂ ਬਾਕੀ ਸਾਰੇ ਜਣੇ ਸ਼ਾਂਤੀ ਨਾਲ ਆਪਣੇ ਪਿਤਾ ਕੋਲ ਜਾ ਸੱਕਦੇ ਹੋ।”

Joshua 22:29
“ਸੱਚਮੁੱਚ, ਅਸੀਂ ਯਹੋਵਾਹ ਦੇ ਵਿਰੁੱਧ ਹੋਣਾ ਨਹੀਂ ਚਾਹੁੰਦੇ। ਅਸੀਂ ਹੁਣ ਉਸ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ ਚਾਹੁੰਦੇ। ਅਸੀਂ ਜਾਣਦੇ ਹਾਂ ਕਿ ਸੱਚੀ ਜਗਵੇਦੀ ਸਿਰਫ਼ ਉਹੀ ਹੈ ਜਿਹੜੀ ਪਵਿੱਤਰ ਤੰਬੂ ਦੇ ਸਾਹਮਣੇ ਹੈ। ਉਹ ਜਗਵੇਦੀ ਯਹੋਵਾਹ ਸਾਡੇ ਪਰਮੇਸ਼ੁਰ ਦੀ ਹੈ।”

Joshua 24:16
ਫ਼ੇਰ ਲੋਕਾਂ ਨੇ ਉੱਤਰ ਦਿੱਤਾ, “ਅਸੀਂ ਕਦੇ ਵੀ ਯਹੋਵਾਹ ਦੇ ਪਿੱਛੇ ਲੱਗਣ ਤੋਂ ਨਹੀਂ ਹਟਾਂਗੇ। ਅਸੀਂ ਕਦੇ ਵੀ ਹੋਰਨਾਂ ਦੇਵਤਿਆਂ ਦੀ ਉਪਾਸਨਾ ਨਹੀਂ ਕਰਾਂਗੇ!

1 Samuel 12:23
ਅਤੇ ਜਿੱਥੇ ਤੱਕ ਮੇਰਾ ਤਾਲੁਕ ਹੈ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਨਾ ਛੱਡਾਂਗਾ। ਜੇਕਰ ਮੈਂ ਤੁਹਾਡੇ ਲਈ ਬੇਨਤੀ ਕਰਨੀ ਛੱਡ ਦੇਵਾਂ ਇਸਦਾ ਮਤਲਬ ਹੋਵੇਗਾ ਕਿ ਮੈਂ ਯਹੋਵਾਹ ਦੇ ਵਿਰੁੱਧ ਪਾਪ ਕਰ ਰਿਹਾ ਹਾਂ। ਮੈਂ ਤੁਹਾਨੂੰ ਹਮੇਸ਼ਾ ਚੰਗਾ ਜੀਵਨ ਜਿਉਣ ਦੀ ਸੇਧ ਦਿੰਦਾ ਰਹਾਂਗਾ।

1 Samuel 24:6
ਦਾਊਦ ਨੇ ਆਪਣੇ ਸਾਥੀਆਂ ਨੂੰ ਆਖਿਆ, “ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਕਿ ਮੈਂ ਫ਼ਿਰ ਅਜਿਹਾ ਆਪਣੇ ਰਾਜੇ ਨਾਲ ਨਹੀਂ ਕਰਾਂਗਾ। ਉਹ ਯਹੋਵਾਹ ਦੁਆਰਾ ਚੁਣਿਆ ਗਿਆ ਹੈ। ਕਿਉਂ ਕਿ ਉਹ ਚੁਣਿਆ ਹੋਇਆ ਹੈ, ਮੈਂ ਕਦੇ ਵੀ ਉਸ ਨੂੰ ਮਾਰਨ ਦੀ ਕੋਸ਼ਿਸ਼ ਨਹੀਂ ਕਰਾਂਗਾ।”

1 Chronicles 11:19
ਦਾਊਦ ਨੇ ਕਿਹਾ, “ਹੇ ਪਰਮੇਸ਼ੁਰ! ਇਹ ਪਾਣੀ ਮੈਂ ਕਿਵੇਂ ਪੀ ਸੱਕਦਾ ਹਾਂ? ਇਹ ਤਾਂ ਉਨ੍ਹਾਂ ਮਨੁੱਖਾਂ ਦਾ ਲਹੂ ਪੀਣ ਬਰਾਬਰ ਹੋਵੇਗਾ ਜਿਹੜੇ ਆਪਣੀ ਜਾਨ ਨੂੰ ਜੋਖਿਮ ਵਿੱਚ ਪਾ ਕੇ ਇਸ ਨੂੰ ਮੇਰੇ ਲਈ ਲੈ ਕੇ ਆਏ ਹਨ।” ਇਸ ਕਾਰਣ ਦਾਊਦ ਨੇ ਇਹ ਪਾਣੀ ਪੀਣ ਤੋਂ ਇਨਕਾਰ ਕੀਤਾ। ਇਸ ਤਰ੍ਹਾਂ ਦੀਆਂ ਕਈ ਬਹਾਦੁਰੀਆਂ ਉਨ੍ਹਾਂ ਤਿੰਨਾਂ ਨਾਇੱਕਾਂ ਨੇ ਵਿਖਾਈਆਂ।

Job 27:5
ਮੈਂ ਕਦੇ ਵੀ ਸ੍ਵੀਕਾਰ ਨਹੀਂ ਕਰਾਂਗਾ ਕਿ ਤੁਸੀਂ ਲੋਕ ਸਹੀ ਹੋ। ਮੈਂ ਆਪਣੇ ਮਰਨ ਦਿਹਾੜੇ ਤੀਕ ਆਖਦਾ ਰਹਾਂਗਾ ਕਿ ਮੈਂ ਬੇਗੁਨਾਹ ਹਾਂ।

1 Samuel 26:9
ਪਰ ਦਾਊਦ ਨੇ ਅਬੀਸ਼ਈ ਨੂੰ ਕਿਹਾ, “ਉਸ ਨੂੰ ਨਾ ਮਾਰ ਕਿਉਂਕਿ ਯਹੋਵਾਹ ਦੇ ਮਸਹ ਹੋਏ ਉੱਪਰ ਕਿਹੜਾ ਹੈ ਜੋ ਹੱਥ ਚੁੱਕ ਕੇ ਖੁਦ ਬੇਦੋਸ਼ਾ ਠਹਿਰੇ?