1 Kings 3:3
ਸੁਲੇਮਾਨ ਨੇ ਇਹ ਦਰਸਾਇਆ ਕਿ ਉਹ ਯਹੋਵਾਹ ਨੂੰ ਬਹੁਤ ਪਿਆਰ ਕਰਦਾ ਹੈ। ਇਹ ਸਭ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਸ ਨੂੰ ਦੱਸਿਆ ਹੋਇਆ ਸੀ, ਉਸ ਅਨੁਸਾਰ ਉਸਦੀ ਆਗਿਆ ਦਾ ਪਾਲਨ ਕਰਕੇ ਦਰਸਾਇਆ। ਪਰ ਸੁਲੇਮਾਨ ਨੇ ਕੁਝ ਉਹ ਵੀ ਕੀਤਾ ਜੋ ਉਸ ਦੇ ਪਿਤਾ ਦਾਊਦ ਨੇ ਉਸ ਨੂੰ ਕਰਨ ਨੂੰ ਨਹੀਂ ਸੀ ਕਿਹਾ। ਸੁਲੇਮਾਨ ਅਜੇ ਵੀ ਉੱਚੀਆਂ ਥਾਵਾਂ ਉੱਪਰ ਬਲੀਆਂ ਚੜ੍ਹਾਉਂਦਾ ਸੀ ਅਤੇ ਧੂਪ ਧੁਖਾਉਂਦਾ ਸੀ।
1 Kings 3:3 in Other Translations
King James Version (KJV)
And Solomon loved the LORD, walking in the statutes of David his father: only he sacrificed and burnt incense in high places.
American Standard Version (ASV)
And Solomon loved Jehovah, walking in the statutes of David his father: only he sacrificed and burnt incense in the high places.
Bible in Basic English (BBE)
And Solomon, in his love for the Lord, kept the laws of David his father; but he made offerings and let them go up in smoke on the high places.
Darby English Bible (DBY)
And Solomon loved Jehovah, walking in the statutes of David his father; only, he sacrificed and burned incense on the high places.
Webster's Bible (WBT)
And Solomon loved the LORD, walking in the statutes of David his father: only he sacrificed and burnt incense in high places.
World English Bible (WEB)
Solomon loved Yahweh, walking in the statutes of David his father: only he sacrificed and burnt incense in the high places.
Young's Literal Translation (YLT)
And Solomon loveth Jehovah, to walk in the statutes of David his father -- only, in high places he is sacrificing and making perfume --
| And Solomon | וַיֶּֽאֱהַ֤ב | wayyeʾĕhab | va-yeh-ay-HAHV |
| loved | שְׁלֹמֹה֙ | šĕlōmōh | sheh-loh-MOH |
| אֶת | ʾet | et | |
| Lord, the | יְהוָ֔ה | yĕhwâ | yeh-VA |
| walking | לָלֶ֕כֶת | lāleket | la-LEH-het |
| in the statutes | בְּחֻקּ֖וֹת | bĕḥuqqôt | beh-HOO-kote |
| David of | דָּוִ֣ד | dāwid | da-VEED |
| his father: | אָבִ֑יו | ʾābîw | ah-VEEOO |
| only | רַ֚ק | raq | rahk |
| he | בַּבָּמ֔וֹת | babbāmôt | ba-ba-MOTE |
| sacrificed | ה֥וּא | hûʾ | hoo |
| incense burnt and | מְזַבֵּ֖חַ | mĕzabbēaḥ | meh-za-BAY-ak |
| in high places. | וּמַקְטִֽיר׃ | ûmaqṭîr | oo-mahk-TEER |
Cross Reference
Psalm 31:23
ਪਰਮੇਸ਼ੁਰ ਦੇ ਚੇਲਿਉ, ਤੁਹਾਨੂੰ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਯਹੋਵਾਹ ਉਨ੍ਹਾਂ ਦੀ ਰੱਖਿਆ ਕਰਦਾ ਹੈ ਜੋ ਉਸ ਦੇ ਵਫ਼ਾਦਾਰ ਹਨ। ਪਰ ਉਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜੋ ਆਪਣੀ ਹੀ ਤਾਕਤ ਬਾਰੇ ਸ਼ੇਖੀ ਮਾਰਦੇ ਹਨ। ਉਹ ਉਨ੍ਹਾਂ ਨੂੰ ਢੁਕਵਾਂ ਦੰਡ ਦਿੰਦਾ ਹੈ।
Deuteronomy 6:5
ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ।
1 Corinthians 8:3
ਪਰ ਜਿਹੜਾ ਵਿਅਕਤੀ ਪਰਮੇਸ਼ੁਰ ਨਾਲ ਪ੍ਰੇਮ ਕਰਦਾ ਹੈ ਉਸ ਨੂੰ ਪਰਮੇਸ਼ੁਰ ਜਾਣਦਾ ਹੈ।
Deuteronomy 30:16
ਅੱਜ ਮੈਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰਨ ਦਾ ਅਤੇ ਉਸ ਦੇ ਹੁਕਮਾਂ, ਨਿਆਵਾਂ ਅਤੇ ਬਿਧੀਆਂ ਉੱਤੇ ਚੱਲਣ ਦਾ ਹੁਕਮ ਦਿੰਦਾ ਹਾਂ। ਫ਼ੇਰ ਤੁਸੀਂ ਜੀਵੋਗੇ ਅਤੇ ਗਿਣਤੀ ਵਿੱਚ ਵੱਧ ਜਾਵੋਂਗੇ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਸ ਵਿੱਚ ਤੁਸੀਂ ਦਾਖਲ ਹੋਕੇ ਆਪਣੀ ਬਨਾਉਣ ਜਾ ਰਹੇ ਹੋ।
Deuteronomy 10:12
ਯਹੋਵਾਹ ਸੱਚ ਮੁਚ ਕੀ ਚਾਹੁੰਦਾ ਹੈ “ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸ ਦੇ ਹੁਕਮਾਂ ਉੱਤੇ ਚੱਲੋ, ਅਤੇ ਉਸ ਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ।”
Deuteronomy 30:20
ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋ ਅਤੇ ਉਸਦਾ ਹੁਕਮ ਮੰਨੋ। ਉਸ ਨੂੰ ਕਦੇ ਵੀ ਨਾ ਛੱਡੋ! ਕਿਉਂਕਿ ਯਹੋਵਾਹ ਤੁਹਾਡਾ ਜੀਵਨ ਹੈ। ਅਤੇ ਯਹੋਵਾਹ ਤੁਹਾਨੂੰ ਉਸ ਧਰਤੀ ਉੱਤੇ ਲੰਮੀ ਉਮਰ ਦੇਵੇਗਾ ਜਿਹੜੀ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”
1 Kings 3:6
ਸੁਲੇਮਾਨ ਨੇ ਜਵਾਬ ਦਿੱਤਾ, “ਤੂੰ, ਮੇਰੇ ਪਿਤਾ ਦਾਊਦ ਤੇ ਬਹੁਤ ਦਯਾਲੂ ਸੀ, ਜੋ ਕਿ ਤੇਰਾ ਸੇਵਕ ਸੀ, ਕਿਉਂ ਕਿ ਉਸ ਨੇ ਵਫ਼ਾਦਾਰੀ ਨਿਆਂ ਅਤੇ ਸਾਫ਼ ਦਿਲ ਨਾਲ ਤੇਰਾ ਅਨੁਸਰਣ ਕੀਤਾ। ਤੂੰ ਉਸ ਦੇ ਪੁੱਤਰ ਨੂੰ ਉਸ ਦੇ ਸਿੰਘਾਸਣ ਉੱਤੇ ਬੈਠਣ ਅਤੇ ਉਸਦੀ ਮੌਤ ਤੋਂ ਬਾਅਦ ਹਕੂਮਤ ਕਰਨ ਦਿੱਤੀ।
1 Kings 3:14
ਜੇਕਰ ਤੂੰ ਮੇਰੇ ਰਾਹਾਂ ਤੇ ਚੱਲੇਂਗਾ ਅਤੇ, ਮੇਰੀਆਂ ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰੇਂਗਾ, ਜਿਵੇਂ ਤੇਰੇ ਪਿਤਾ ਦਾਊਦ ਨੇ ਕੀਤਾ, ਤਾਂ ਮੈਂ ਤੈਨੂੰ ਇੱਕ ਲੰਬਾ ਜੀਵਨ ਦੇਵਾਂਗਾ।”
Matthew 22:37
ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।
Mark 12:29
ਯਿਸੂ ਨੇ ਆਖਿਆ, “ਸਭ ਤੋਂ ਮੁਖ ਇਹੀ ਹੈ ਕਿ: ‘ਹੇ ਇਸਰਾਏਲ ਦੇ ਲੋਕੋ, ਸੁਣੋ! ਸਾਡਾ ਪ੍ਰਭੂ ਪਰਮੇਸ਼ੁਰ ਹੀ ਇੱਕੋ ਪ੍ਰਭੂ ਹੈ।
John 14:15
ਪਵਿੱਤਰ ਆਤਮਾ ਦਾ ਵਚਨ “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
John 14:21
ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
Romans 8:28
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।
James 1:12
ਪਰਤਾਵਾ ਪਰਮੇਸ਼ੁਰ ਵੱਲੋਂ ਨਹੀਂ ਆਉਂਦਾ ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
James 2:5
ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸ ਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
1 John 4:19
ਅਸੀਂ ਪਿਆਰ ਕਰਦੇ ਹਾਂ ਕਿਉਂਕਿ ਪਹਿਲਾਂ ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ ਸੀ।
1 John 5:2
ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂ ਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ।
2 Chronicles 17:3
ਯਹੋਵਾਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂ ਕਿ ਉਸ ਨੇ ਆਪਣੀ ਜੁਆਨੀ ਵਿੱਚ ਆਪਣੇ ਪੁਰਖਿਆਂ ’ਚ ਜਿਵੇਂ ਦਾਊਦ ਨੇ ਚੰਗੇ ਕੰਮ ਕੀਤੇ ਸਨ ਇਸਨੇ ਵੀ ਕੀਤੇ। ਯਹੋਸ਼ਾਫ਼ਾਟ ਨੇ ਬਆਲਾਂ ਦੀ ਉਪਾਸਨਾ ਨਾ ਕੀਤੀ।
1 Chronicles 28:8
ਦਾਊਦ ਨੇ ਕਿਹਾ, “ਹੁਣ, ਸਾਰੇ ਇਸਰਾਏਲ ਦੀ ਹਾਜਰੀ ਵਿੱਚ, ਅਤੇ ਜਦ ਕਿ ਯਹੋਵਾਹ ਇਹ ਸੁਣ ਰਿਹਾ ਹੈ, ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਸਾਰੇ ਯਹੋਵਾਹ ਦੀਆਂ ਹਿਦਾਇਤਾਂ ਅਤੇ ਹੁਕਮਾਂ ਨੂੰ ਰੱਖਣ ਵਿੱਚ ਸਾਵਧਾਨ ਰਹਿਣਾ। ਫ਼ੇਰ ਤੁਹਾਡੇ ਕੋਲ ਇਸ ਚੰਗੀ ਜ਼ਮੀਨ ਨੂੰ ਰੱਖਣ ਅਤੇ ਫ਼ੇਰ ਅਗਾਂਹ ਇਸ ਨੂੰ ਤੁਹਾਡੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਹੱਕ ਹੋਵੇਗਾ।
2 Samuel 12:24
ਸੁਲੇਮਾਨ ਦਾ ਜਨਮ ਤਦ ਦਾਊਦ ਨੇ ਆਪਣੀ ਪਤਨੀ ਬਥ-ਸ਼ਬਾ ਨੂੰ ਹੌਂਸਲਾ ਦਿੱਤਾ। ਉਹ ਉਸ ਨਾਲ ਸੁੱਤਾ ਅਤੇ ਉਸ ਨਾਲ ਫ਼ਿਰ ਸੰਭੋਗ ਕੀਤਾ ਅਤੇ ਉਹ ਫ਼ਿਰ ਤੋਂ ਗਰਭਵਤੀ ਹੋ ਗਈ। ਉਸ ਦੇ ਘਰ ਮੁੜ ਤੋਂ ਇੱਕ ਲੜਕੇ ਨੇ ਜਨਮ ਲਿਆ। ਦਾਊਦ ਨੇ ਉਸ ਦਾ ਨਾਂ ਸੁਲੇਮਾਨ ਰੱਖਿਆ। ਉਹ ਯਹੋਵਾਹ ਨੂੰ ਬਹੁਤ ਪਿਆਰਾ ਸੀ।
1 Kings 2:3
ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਮੰਨ ਅਤੇ ਉਸ ਦੇ ਕਹੇ ਅਨੁਸਾਰ ਕਰ। ਉਸ ਦੀਆਂ ਸਭ ਬਿਧੀਆਂ, ਹੁਕਮਾਂ, ਨਿਆਵਾਂ ਅਤੇ ਸਾਖੀਆਂ ਨੂੰ ਮੰਨ ਜਿਵੇਂ ਕਿ ਉਹ ਮੂਸਾ ਦੀ ਬਿਵਸਥਾ ਵਿੱਚ ਲਿਖੇ ਹੋਏ ਹਨ। ਜੇਕਰ ਤੂੰ ਇਉਂ ਕਰੇਂਗਾ, ਜੋ ਕੁਝ ਵੀ ਤੂੰ ਕਰੇਂਗਾ ਜਾਂ ਜਿੱਥੇ ਵੀ ਤੂੰ ਜਾਵੇਂਗਾ, ਤੂੰ ਸਫ਼ਲ ਹੋਵੇਂਗਾ।
1 Kings 9:4
ਤੈਨੂੰ ਮੇਰੀ ਸੇਵਾ ਓਸੇ ਤਰ੍ਹਾਂ ਕਰਨੀ ਚਾਹੀਦੀ ਹੈ ਜਿਵੇਂ ਤੇਰੇ ਪਿਤਾ ਦਾਊਦ ਨੇ ਮੇਰੀ ਸੇਵਾ ਕੀਤੀ। ਉਹ ਇੱਕ ਨਿਆਂਈ ਅਤੇ ਵਫ਼ਾਦਾਰ ਆਦਮੀ ਸੀ। ਤੈਨੂੰ, ਮੇਰੇ ਕਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਉਹੀ ਕਰਨਾ ਚਾਹੀਦਾ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ।
1 Kings 11:4
ਜਦੋਂ ਸੁਲੇਮਾਨ ਬੁੱਢਾ ਸੀ, ਉਸ ਦੀਆਂ ਪਤਨੀਆਂ ਨੇ ਉਸ ਉੱਤੇ ਹੋਰਨਾਂ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਇਆ। ਉਹ ਪੂਰੀ ਤਰ੍ਹਾਂ ਯਹੋਵਾਹ ਵੱਲ ਸ਼ਰਧਾਵਾਨ ਨਹੀਂ ਸੀ, ਜਿਵੇਂ ਕਿ ਉਸ ਦਾ ਪਿਤਾ ਦਾਊਦ ਸੀ।
1 Kings 11:6
ਇਉਂ ਸੁਲੇਮਾਨ ਨੇ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਯਹੋਵਾਹ ਦੇ ਪਿੱਛੇ ਪੂਰੀ ਤਰ੍ਹਾਂ ਨਾ ਚੱਲਿਆ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ।
1 Kings 11:34
ਇਸ ਲਈ ਮੈਂ ਇਹ ਸਾਰਾ ਰਾਜ ਸੁਲੇਮਾਨ ਦੇ ਪਰਿਵਾਰ ਤੋਂ ਲਵਾਂਗਾ ਪਰ ਸੁਲੇਮਾਨ ਨੂੰ ਉਸਦੀ ਬਾਕੀ ਜ਼ਿੰਦਗੀ ਲਈ ਉਨ੍ਹਾਂ ਦਾ ਸ਼ਾਸਕ ਰਹਿਣ ਦੇਵਾਂਗਾ। ਇਹ ਸਭ ਮੈਂ ਆਪਣੇ ਦਾਸ ਦਾਊਦ ਕਾਰਣ ਕਰਾਂਗਾ। ਮੈਂ ਦਾਊਦ ਨੂੰ ਇਸ ਲਈ ਚੁਣਿਆ ਕਿਉਂ ਕਿ ਉਸ ਨੇ ਮੇਰੇ ਸਾਰੇ ਨੇਮਾਂ ਤੇ ਹੁਕਮਾਂ ਨੂੰ ਮੰਨਿਆ।
1 Kings 11:38
ਇਹ ਸਭ ਕੁਝ ਮੈਂ ਤਾਂ ਹੀ ਕਰਾਂਗਾ ਜੇਕਰ ਤੂੰ ਮੇਰੀ ਨਿਗਾਹ ਵਿੱਚ ਧਰਮੀ ਰਹੇਂਗਾ ਅਤੇ ਮੇਰੇ ਹੁਕਮਾਂ ਨੂੰ ਮੰਨੇਗਾ। ਜੇਕਰ ਤੂੰ ਦਾਊਦ ਵਾਂਗ ਮੇਰੇ ਹੁਕਮਾਂ ਅਤੇ ਕਨੂੰਨਾਂ ਦੀ ਪਾਲਣਾ ਕਰੇਂਗਾ, ਤਾਂ ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਮੈਂ ਤੈਨੂੰ ਇੱਕ ਕਦੇ ਨਾ ਖਤਮ ਹੋਣ ਵਾਲਾ ਖਾਨਦਾਨ ਦੇਵਾਂਗਾ ਜਿਵੇਂ ਕਿ ਮੈਂ ਦਾਊਦ ਲਈ ਕੀਤਾ ਸੀ। ਮੈਂ ਇਸਰਾਏਲ ਤੈਨੂੰ ਸੌਂਪ ਦੇਵਾਂਗਾ।
1 Kings 15:3
ਅਬੀਯਾਮ ਨੇ ਉਹ ਸਭ ਪਾਪ ਕੀਤੇ ਜਿਹੜੇ ਉਸਤੋਂ ਪਹਿਲਾਂ ਉਸ ਦੇ ਪਿਤਾ ਨੇ ਕੀਤੇ ਸਨ। ਉਹ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਸੀ। ਇੰਝ ਉਹ ਆਪਣੇ ਦਾਦੇ ਦਾਊਦ ਵਰਗਾ ਨਾ ਨਿਕਲਿਆ।
1 Kings 15:14
ਆਸਾ ਨੇ ਉੱਚਿਆਂ ਥਾਵਾਂ ਨੂੰ ਨਸ਼ਟ ਨਾ ਕੀਤਾ ਪਰ ਉਹ ਯਹੋਵਾਹ ਨਾਲ ਹਮੇਸ਼ਾ ਵਫ਼ਾਦਾਰ ਰਿਹਾ।
1 Kings 22:43
ਯਹੋਸ਼ਾਫ਼ਾਟ ਨੇਕ ਇਨਸਾਨ ਸੀ। ਉਹ ਯਹੋਵਾਹ ਦੀ ਇੱਛਾ ਅਨੁਸਾਰ ਕੰਮ ਕਰਦਾ ਰਿਹਾ ਅਤੇ ਆਪਣੇ ਤੋਂ ਪਹਿਲਾਂ ਆਪਣੇ ਪਿਤਾ ਵਾਂਗ ਹੀ ਉਸ ਦੇ ਰਾਹ ਚੱਲਦਾ ਰਿਹਾ। ਪਰ ਯਹੋਸ਼ਾਫ਼ਾਟ ਨੇ ਉੱਚਿਆਂ ਥਾਵਾਂ ਨੂੰ ਨਸ਼ਟ ਨਾ ਕੀਤਾ। ਸਗੋਂ ਲੋਕ ਉਨ੍ਹਾਂ ਉੱਚਿਆਂ ਥਾਵਾਂ ਉੱਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
2 Kings 12:3
ਪਰ ਉਸ ਨੇ ਵੀ ਉੱਚੀਆਂ ਥਾਵਾਂ ਨਸ਼ਟ ਨਹੀਂ ਕੀਤੀਆਂ। ਹਾਲੇ ਵੀ ਲੋਕ ਇਨ੍ਹਾਂ ਥਾਵਾਂ ਤੇ ਬਲੀਆ ਚੜ੍ਹਾਉਂਦੇ ਅਤੇ ਧੂਫ਼ ਧੁਖਾਉਂਦੇ ਸਨ।
2 Kings 14:4
ਉਸ ਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੀਕ ਲੋਕ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
2 Kings 15:4
ਪਰ ਇਸਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
2 Kings 15:35
ਪਰ ਉਸ ਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉਨ੍ਹਾਂ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਯੋਥਾਮ ਨੇ ਯਹੋਵਾਹ ਦੇ ਮੰਦਰ ਦਾ ਉੱਪਰਲਾ ਫ਼ਾਟਕ ਬਣਵਾਇਆ।
2 Kings 18:4
ਉਸ ਨੇ ਉੱਚੀਆਂ ਥਾਵਾਂ ਨੂੰ ਢਾਹ ਦਿੱਤਾ ਅਤੇ ਉਸ ਨੇ ਯਾਦਗਾਰੀ ਪੱਥਰ ਅਤੇ ਅਸ਼ੀਰਾ ਦੇ ਥੰਮ ਨੂੰ ਵੀ ਟੁਕੜੇ-ਟੁਕੜੇ ਕਰਵਾ ਦਿੱਤਾ। ਉਸ ਨੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਵਾਇਆ ਸੀ ਉਸ ਨੂੰ ਚਕਨਾ ਚੂਰ ਕਰ ਦਿੱਤਾ ਕਿਉਂ ਕਿ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਉਸ ਦੇ ਅੱਗੇ ਧੂਫ਼ ਧੁਖਾਉਂਦੇ ਸਨ ਸੋ ਉਸ ਨੇ ਉਸਦਾ ਨਾਂ “ਨਹੁਸ਼ਤਾਨ” ਰੱਖਿਆ।
2 Kings 18:22
ਭਾਵੇਂ ਤੂੰ ਇਹ ਕਹੇਂ ਕਿ, “ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਕਰਦੇ ਹਾਂ।” ਪਰ ਮੈਂ ਜਾਣਦਾ ਕਿ ਹਿਜ਼ਕੀਯਾਹ ਨੇ ਉਹ ਸਾਰੀਆਂ ਜਗਵੇਦੀਆਂ ਤੇ ਉੱਚੀਆਂ ਥਾਵਾਂ ਨੂੰ ਹਟਾਅ ਦਿੱਤਾ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ। ਅਤੇ ਪਾਤਸ਼ਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ, “ਤੁਸੀਂ ਯਰੂਸ਼ਲਮ ਵਿੱਚ ਸਿਰਫ਼ ਇਸ ਜਗਵੇਦੀ ਤੇ ਮੱਥਾ ਟੇਕਿਆ ਕਰੋ।”
Deuteronomy 30:6
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਦਿਲਾ ਅਤੇ ਤੁਹਾਡੇ ਬੱਚਿਆਂ ਦੇ ਦਿਲਾ ਦੀ ਸੁੰਨਤ ਕਰੇਗਾ। ਫ਼ੇਰ ਤੁਸੀਂ ਆਪਣੇ ਯਹੋਵਾਹ ਨੂੰ ਤਹੇ ਦਿਲੋਂ ਪਿਆਰ ਕਰੋਗੇ ਅਤੇ ਜੀਵੋਗੇ!