1 Kings 6:23
ਕਾਮਿਆਂ ਨੇ ਵਿੱਚਲੇ ਕਮਰੇ ਵਿੱਚ ਖੰਭਾ ਵਾਲੇ ਦੋ ਕਰੂਬੀ ਫ਼ਰਿਸ਼ਤੇ ਜ਼ੈਤੂਨ ਦੀ ਲੱਕੜ ਤੋਂ ਬਣਾਏ ਜਿਨ੍ਹਾਂ ਨੂੰ ਖੰਭ ਵੀ ਲਾਏ, ਅਤੇ ਇਨ੍ਹਾਂ ਨੂੰ ਅੱਤ ਪਵਿੱਤਰ ਅਸਥਾਨ ਉੱਪਰ ਰੱਖਿਆ ਗਿਆ। ਹਰ ਦੂਤ ਸਵਾ 5 ਹੱਥ ਲੰਬਾ ਸੀ।
1 Kings 6:23 in Other Translations
King James Version (KJV)
And within the oracle he made two cherubim of olive tree, each ten cubits high.
American Standard Version (ASV)
And in the oracle he made two cherubim of olive-wood, each ten cubits high.
Bible in Basic English (BBE)
In the inmost room he made two winged beings of olive-wood, ten cubits high;
Darby English Bible (DBY)
And he made in the oracle two cherubim of olive-wood, ten cubits high;
Webster's Bible (WBT)
And within the oracle he made two cherubim of olive tree, each ten cubits high.
World English Bible (WEB)
In the oracle he made two cherubim of olive-wood, each ten cubits high.
Young's Literal Translation (YLT)
And he maketh within the oracle two cherubs, of the oil-tree, ten cubits `is' their height;
| And within the oracle | וַיַּ֣עַשׂ | wayyaʿaś | va-YA-as |
| he made | בַּדְּבִ֔יר | baddĕbîr | ba-deh-VEER |
| two | שְׁנֵ֥י | šĕnê | sheh-NAY |
| cherubims | כְרוּבִ֖ים | kĕrûbîm | heh-roo-VEEM |
| of olive | עֲצֵי | ʿăṣê | uh-TSAY |
| tree, | שָׁ֑מֶן | šāmen | SHA-men |
| each ten | עֶ֥שֶׂר | ʿeśer | EH-ser |
| cubits | אַמּ֖וֹת | ʾammôt | AH-mote |
| high. | קֽוֹמָתֽוֹ׃ | qômātô | KOH-ma-TOH |
Cross Reference
Exodus 37:7
ਫ਼ੇਰ ਬਸਲਏਲ ਨੇ ਸੋਨੇ ਨੂੰ ਚਂਡਕੇ ਦੋ ਕਰੂਬੀ ਫ਼ਰਿਸ਼ਤੇ ਬਣਾਏ ਅਤੇ ਢੱਕਣ ਦੇ ਹਰੇਕ ਪਾਸੇ ਉੱਤੇ ਉਨ੍ਹਾਂ ਨੂੰ ਚਿਪਕਾ ਦਿੱਤਾ।
1 Peter 1:12
ਉਨ੍ਹਾਂ ਨਬੀਆਂ ਨੂੰ ਦਰਸ਼ਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀ ਸੇਵਾ ਉਨ੍ਹਾਂ ਦੇ ਆਪਣੇ ਲਈ ਨਹੀਂ ਸੀ ਸਗੋਂ ਉਹ ਤੁਹਾਡੇ ਲਈ ਸੇਵਾ ਕਰ ਰਹੇ ਸਨ। ਇਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਹੀ ਗੱਲਾਂ ਕਹੀਆਂ। ਇਹ ਗੱਲਾਂ ਸਵਰਗ ਵੱਲੋਂ ਭੇਜੇ ਪਵਿੱਤਰ ਆਤਮਾ ਰਾਹੀਂ ਦਿੱਤੀਆਂ ਗਈਆਂ ਸਨ। ਦੂਤ ਵੀ ਉਨ੍ਹਾਂ ਗੱਲਾਂ ਬਾਰੇ ਜਾਨਣ ਲਈ ਉਤਸੁਕ ਸਨ ਜੋ ਤੁਹਾਨੂੰ ਦੱਸੀਆਂ ਗਈਆਂ ਹਨ।
Hebrews 1:14
ਸਾਰੇ ਦੂਤ, ਜਿਹੜੇ ਪਰਮੇਸ਼ੁਰ ਦੀ ਸੇਵਾ ਕਰਦੇ ਹਨ, ਆਤਮਾ ਹਨ ਅਤੇ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਭੇਜੇ ਗਏ ਹਨ ਜੋ ਮੁਕਤੀ ਪ੍ਰਾਪਤ ਕਰਦੇ ਹਨ।
Ezekiel 10:2
ਫ਼ੇਰ ਤਖਤ ਉੱਤੇ ਬੈਠੇ ਹੋਏ ਬੰਦੇ ਨੇ ਕਤਾਨੀ ਦੇ ਵਸਤਰਾਂ ਵਾਲੇ ਬੰਦੇ ਨੂੰ ਆਖਿਆ, “ਕਰੂਬੀ ਫ਼ਰਿਸ਼ਤਿਆਂ ਦੇ ਹੇਠਾਂ ਪਹੀਆਂ ਦੇ ਵਿੱਚਲੀ ਥਾਂ ਉੱਤੇ ਕਦਮ ਰੱਖ। ਕਰੂਬੀ ਫ਼ਰਿਸ਼ਤਿਆਂ ਦੇ ਦਰਮਿਆਨ ਬਲਦੇ ਹੋਏ ਮੁੱਠੀ ਭਰ ਕੋਲੇ ਲੈ ਅਤੇ ਜਾਕੇ ਯਰੂਸ਼ਲਮ ਦੇ ਸ਼ਹਿਰ ਉੱਤੇ ਸੁੱਟ ਦੇ।” ਬੰਦਾ ਮੇਰੇ ਕੋਲੋਂ ਗੁਜ਼ਰਿਆ।
Isaiah 37:16
ਇਸਰਾਏਲ ਦੇ ਪਰਮੇਸ਼ੁਰ, ਸਰਬ ਸ਼ਕਤੀਮਾਨ ਯਹੋਵਾਹ, ਤੁਸੀਂ ਕਰੂਬੀ ਫ਼ਰਿਸ਼ਤਿਆਂ ਉੱਪਰ ਰਾਜ ਕਰਦੇ ਹੋ। ਤੁਸੀਂ ਅਤੇ ਸਿਰਫ਼ ਤੁਸੀਂ ਹੀ ਉਹ ਪਰਮੇਸ਼ੁਰ ਹੋ ਜਿਹੜੇ ਧਰਤੀ ਦੀਆਂ ਸਾਰੀਆਂ ਹਕੂਮਤਾਂ ਉੱਤੇ ਰਾਜ ਕਰਦੇ ਹੋ!
Psalm 80:1
ਨਿਰਦੇਸ਼ਕ ਲਈ: “ਕਰਾਰ ਦੀ ਕੁਮਦਿਨੀ” ਦੀ ਧੁਨੀ ਲਈ ਆਸਾਫ਼ ਦਾ ਇੱਕ ਉਸਤਤਿ ਗੀਤ। ਇਸਰਾਏਲ ਦੇ ਆਜੜੀ, ਕਿਰਪਾ ਕਰਕੇ ਮੈਨੂੰ ਸੁਣੋ। ਤੁਸੀਂ ਯੂਸੁਫ਼ ਦੀਆਂ ਭੇਡਾਂ (ਲੋਕਾਂ) ਦੀ ਅਗਵਾਈ ਕਰਦੇ ਹੋ। ਤੁਸੀਂ ਤੇਜ ਦੇ ਕਰੂਬੀ ਉੱਪਰ ਰਾਜੇ ਵਾਂਗ ਬਿਰਾਜਮਾਨ ਹੋ। ਸਾਨੂੰ ਤੁਹਾਨੂੰ ਵੇਖਣ ਦਿਉ।
Psalm 18:10
ਯਹੋਵਾਹ ਆਕਾਸ਼ ਵਿੱਚ ਉੱਡ ਰਿਹਾ ਸੀ। ਉਹ ਤੇਜ਼ ਦੇ ਕਰੂਬੀਆਂ ਤੇ ਸਵਾਰ ਉੱਡ ਰਿਹਾ ਸੀ। ਉਹ ਉੱਚੀਆਂ ਹਵਾਵਾਂ ਉੱਤੋਂ ਦੀ ਉੱਡ ਰਿਹਾ ਸੀ।
2 Chronicles 3:10
ਸੁਲੇਮਾਨ ਨੇ ਦੋ ਕਰੂਬੀ ਫ਼ਰਿਸ਼ਤੇ ਬਣਵਾ ਕੇ ਅੱਤ ਪਵਿੱਤਰ ਅਸਥਾਨ ਉੱਪਰ ਰੱਖੇ ਅਤੇ ਕਾਰੀਗਰਾਂ ਨੇ ਉਨ੍ਹਾਂ ਕਰੂਬੀ ਫ਼ਰਿਸ਼ਤਿਆਂ ਨੂੰ ਸੋਨੇ ਨਾਲ ਜੜ੍ਹਿਆ।
Exodus 25:18
ਫ਼ੇਰ ਕੁੱਟੇ ਹੋਏ ਸੋਨੇ ਦੀ ਪੱਤਰੀਆਂ ਤੋਂ ਦੋ ਕਰੂਬੀ ਦੂਤ ਬਣਾਓ ਅਤੇ ਉਨ੍ਹਾਂ ਨੂੰ ਢੱਕਣ ਦੇ ਹਰ ਪਾਸੇ ਉੱਤੇ ਲਾਓ।
Genesis 3:24
ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਬਾਗ਼ ਵਿੱਚੋਂ ਕੱਢ ਦਿੱਤਾ। ਫ਼ੇਰ ਯਹੋਵਾਹ ਨੇ ਬਾਗ਼ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਕਰੂਬੀ ਦੂਤਾਂ ਨੂੰ ਤੈਨਾਤ ਕਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉੱਥੇ ਅਗਨੀ ਦੀ ਤਲਵਾਰ ਰੱਖ ਦਿੱਤੀ। ਇਹ ਤਲਵਾਰ ਜੀਵਨ ਬਿਰੱਖ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਹਰ ਪਾਸੇ ਲਿਸ਼ਕਦੀ ਸੀ।