1 Samuel 11:13
ਪਰ ਸ਼ਾਊਲ ਨੇ ਕਿਹਾ, “ਨਹੀਂ! ਅੱਜ ਦੇ ਦਿਨ ਕਿਸੇ ਨੂੰ ਜਾਨੋ ਨਾ ਮਾਰੋ, ਕਿਉਂਕਿ ਅੱਜ ਦੇ ਦਿਨ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਇਆ ਹੈ।”
1 Samuel 11:13 in Other Translations
King James Version (KJV)
And Saul said, There shall not a man be put to death this day: for to day the LORD hath wrought salvation in Israel.
American Standard Version (ASV)
And Saul said, There shall not a man be put to death this day; for to-day Jehovah hath wrought deliverance in Israel.
Bible in Basic English (BBE)
And Saul said, Not a man is to be put to death today: for today the Lord has made Israel safe.
Darby English Bible (DBY)
But Saul said, There shall not a man be put to death this day; for to-day Jehovah has wrought deliverance in Israel.
Webster's Bible (WBT)
And Saul said, There shall not a man be put to death this day: for to-day the LORD hath wrought salvation in Israel.
World English Bible (WEB)
Saul said, There shall not a man be put to death this day; for today Yahweh has worked deliverance in Israel.
Young's Literal Translation (YLT)
And Saul saith, `There is no man put to death on this day, for to-day hath Jehovah wrought salvation in Israel.'
| And Saul | וַיֹּ֣אמֶר | wayyōʾmer | va-YOH-mer |
| said, | שָׁא֔וּל | šāʾûl | sha-OOL |
| There shall not | לֹֽא | lōʾ | loh |
| man a | יוּמַ֥ת | yûmat | yoo-MAHT |
| be put to death | אִ֖ישׁ | ʾîš | eesh |
| this | בַּיּ֣וֹם | bayyôm | BA-yome |
| day: | הַזֶּ֑ה | hazze | ha-ZEH |
| for | כִּ֥י | kî | kee |
| to day | הַיּ֛וֹם | hayyôm | HA-yome |
| Lord the | עָשָֽׂה | ʿāśâ | ah-SA |
| hath wrought | יְהוָ֥ה | yĕhwâ | yeh-VA |
| salvation | תְּשׁוּעָ֖ה | tĕšûʿâ | teh-shoo-AH |
| in Israel. | בְּיִשְׂרָאֵֽל׃ | bĕyiśrāʾēl | beh-yees-ra-ALE |
Cross Reference
Exodus 14:13
ਪਰ ਮੂਸਾ ਨੇ ਜਵਾਬ ਦਿੱਤਾ, “ਡਰੋ ਨਾ। ਜਿੱਥੇ ਤੁਸੀਂ ਹੋ ਦ੍ਰਿੜਤਾ ਨਾਲ ਖਲੋਵੋ ਅਤੇ ਯਹੋਵਾਹ ਨੂੰ ਤੁਹਾਡੀ ਰੱਖਿਆ ਕਰਦਿਆਂ ਦੇਖੋ। ਅੱਜ ਵੇਖ ਲਵੋ ਤੁਸੀਂ ਫ਼ੇਰ ਇਨ੍ਹਾਂ ਮਿਸਰੀਆਂ ਨੂੰ ਕਦੇ ਨਹੀਂ ਵੇਖੋਂਗੇ।
1 Samuel 19:5
ਦਾਊਦ ਨੇ ਤਾਂ ਸਗੋਂ ਆਪਣੀ ਜਾਨ ਖੱਤਰੇ ਵਿੱਚ ਪਾਕੇ ਉਸ ਫ਼ਲਿਸਤੀ (ਗੋਲਿਆਥ) ਨੂੰ ਵੀ ਜਾਨੋਂ ਮਾਰਿਆ ਸੀ। ਯਹੋਵਾਹ ਨੇ ਇਸਰਾਏਲ ਨੂੰ ਵੱਡੀ ਜਿੱਤ ਦਿੱਤੀ ਸੀ। ਤੂੰ ਇਹ ਸਭ ਵੇਖਿਆ ਅਤੇ ਵੇਖਕੇ ਖੁਸ਼ ਵੀ ਹੋਇਆ। ਤਾਂ ਫ਼ਿਰ ਤੂੰ ਦਾਊਦ ਨੂੰ ਦੁੱਖ ਕਿਉਂ ਦੇਣਾ ਚਾਹੁੰਦਾ ਹੈਂ? ਉਹ ਮਾਸੂਮ ਹੈ। ਮੈਨੂੰ ਤਾਂ ਉਸ ਨੂੰ ਮਾਰਨ ਦੀ ਕੋਈ ਵਜਹ ਨਜ਼ਰ ਨਹੀਂ ਆਉਂਦੀ।”
2 Samuel 19:22
ਦਾਊਦ ਨੇ ਆਖਿਆ, “ਹੇ ਸਰੂਯਾਹ ਦੇ ਪੁੱਤਰੋ! ਭਲਾ ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਵੋਂ? ਇਸਰਾਏਲ ਦੇ ਵਿੱਚ ਕੋਈ ਵੀ ਮਨੁੱਖ ਅੱਜ ਦੇ ਦਿਨ ਵੱਢਿਆ ਨਹੀਂ ਜਾਵੇਗਾ! ਭਲਾ ਮੈਂ ਇਹ ਨਹੀਂ ਜਾਣਦਾ ਕਿ ਅੱਜ ਦੇ ਦਿਨ ਮੈਂ ਇਸਰਾਏਲ ਦਾ ਪਾਤਸ਼ਾਹ ਬਣਿਆ ਹਾਂ?”
Exodus 14:30
ਇਸ ਲਈ ਉਸ ਦਿਨ, ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਇਆ। ਅਤੇ ਬਾਦ ਵਿੱਚ ਇਸਰਾਏਲ ਦੇ ਲੋਕਾਂ ਨੇ ਲਾਲ ਸਾਗਰ ਦੇ ਕੰਢੇ ਮਿਸਰੀ ਫ਼ੌਜੀਆਂ ਦੀਆਂ ਲਾਸ਼ਾਂ ਦੇਖੀਆਂ।
1 Samuel 14:45
ਪਰ ਸਿਪਾਹੀਆਂ ਨੇ ਸ਼ਾਊਲ ਨੂੰ ਕਿਹਾ, “ਯੋਨਾਥਾਨ ਨੇ ਇਸਰਾਏਲ ਦੇ ਲਈ ਅੱਜ ਇੰਨੀ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਕੀ ਉਸ ਨੂੰ ਫ਼ਿਰ ਵੀ ਮਰਨਾ ਪਵੇਗਾ? ਇੰਝ ਨਹੀਂ ਹੋ ਸੱਕਦਾ! ਅਸੀਂ ਜਿਉਂਦੇ ਪਰਮੇਸ਼ੁਰ ਦੀ ਸੌਂਹ ਚੁਕੱਦੇ ਹਾਂ ਕਿ ਯੋਨਾਥਾਨ ਨੂੰ ਕੋਈ ਦੁੱਖ ਨਹੀਂ ਦੇਵੇਗਾ ਅਸੀਂ ਯੋਨਾਥਾਨ ਦਾ ਵਾਲ ਵੀ ਵਿੰਗਾ ਹੋਣ ਜਾਂ ਧਰਤੀ ਉੱਤੇ ਨਾ ਡਿੱਗਣ ਦੇਵਾਂਗੇ। ਪਰਮੇਸ਼ੁਰ ਨੇ ਉਸਦੀ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕਰਨ ਵਿੱਚ ਅੱਜ ਮਦਦ ਕੀਤੀ ਹੈ।” ਤਾਂ ਇੰਝ ਲੋਕਾਂ ਨੇ ਯੋਨਾਥਾਨ ਨੂੰ ਮਰਨੋ ਬਚਾ ਲਿਆ, ਉਸ ਨੂੰ ਮਰਨ ਨਾ ਦਿੱਤਾ ਗਿਆ।
Psalm 44:4
ਮੇਰੇ ਪਰਮੇਸ਼ੁਰ, ਤੁਸੀਂ ਮੇਰੇ ਪਾਤਸ਼ਾਹ ਹੋ। ਆਦੇਸ਼ ਦਿਉ ਅਤੇ ਯਾਕੂਬ ਦੇ ਲੋਕਾਂ ਦੀ ਜਿੱਤ ਵੱਲ ਅਗਵਾਈ ਕਰੋ।
Isaiah 59:16
ਯਹੋਵਾਹ ਨੇ ਦੇਖਿਆ ਤੇ ਉਹ ਹੈਰਾਨ ਹੋ ਗਿਆ ਕਿ ਉਸ ਨੂੰ ਕੋਈ ਅਜਿਹਾ ਬੰਦਾ ਨਹੀਂ ਮਿਲ ਸੱਕਿਆ ਜਿਹੜਾ ਖਲੋ ਸੱਕੇ ਅਤੇ ਲੋਕਾਂ ਲਈ ਬੋਲ ਸੱਕੇ। ਇਸ ਲਈ, ਯਹੋਵਾਹ ਨੇ ਆਪਣੀ ਤਾਕਤ ਤੇ ਆਪਣੀ ਨੇਕੀ ਵਰਤੀ ਅਤੇ ਯਹੋਵਾਹ ਨੇ ਲੋਕਾਂ ਨੂੰ ਬਚਾ ਲਿਆ।
1 Corinthians 15:10
ਪਰ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਮੈਂ ਜੋ ਹਾਂ ਸੋ ਹਾਂ। ਅਤੇ ਜਿਹੜੀ ਕਿਰਪਾ ਉਸ ਨੇ ਮੇਰੇ ਉੱਤੇ ਕੀਤੀ ਉਹ ਜ਼ਾਇਆ ਨਹੀਂ ਗਈ। ਮੈਂ ਹੋਰ ਸਾਰੇ ਰਸੂਲਾਂ ਨਾਲੋਂ ਵੱਧੇਰੇ ਸਖਤ ਮਿਹਨਤ ਕੀਤੀ। ਪਰ ਇਹ ਮੈਂ ਨਹੀਂ ਸਾਂ ਜੋ ਮਿਹਨਤ ਕਰ ਰਿਹਾ ਸਾਂ। ਇਹ ਤਾਂ ਉਹ ਪਰਮੇਸ਼ੁਰ ਦੀ ਕਿਰਪਾ ਸੀ ਜਿਹੜੀ ਮੇਰੇ ਨਾਲ ਸੀ।