1 Thessalonians 5:4 in Punjabi

Punjabi Punjabi Bible 1 Thessalonians 1 Thessalonians 5 1 Thessalonians 5:4

1 Thessalonians 5:4
ਪਰ ਤੁਸੀਂ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ।

1 Thessalonians 5:31 Thessalonians 51 Thessalonians 5:5

1 Thessalonians 5:4 in Other Translations

King James Version (KJV)
But ye, brethren, are not in darkness, that that day should overtake you as a thief.

American Standard Version (ASV)
But ye, brethren, are not in darkness, that that day should overtake you as a thief:

Bible in Basic English (BBE)
But you, my brothers, are not in the dark, for that day to overtake you like a thief:

Darby English Bible (DBY)
But *ye*, brethren, are not in darkness, that the day should overtake you as a thief:

World English Bible (WEB)
But you, brothers, aren't in darkness, that the day should overtake you like a thief.

Young's Literal Translation (YLT)
and ye, brethren, are not in darkness, that the day may catch you as a thief;

But
ὑμεῖςhymeisyoo-MEES
ye,
δέdethay
brethren,
ἀδελφοίadelphoiah-thale-FOO
are
οὐκoukook
not
ἐστὲesteay-STAY
in
ἐνenane
darkness,
σκότειskoteiSKOH-tee
that
ἵναhinaEE-na
that
ay
day
ἡμέραhēmeraay-MAY-ra
should
overtake
ὑμᾶςhymasyoo-MAHS
you
ὡςhōsose
as
κλέπτηςkleptēsKLAY-ptase
a
thief.
καταλάβῃ·katalabēka-ta-LA-vay

Cross Reference

1 John 2:8
ਮੈਂ ਤੁਹਾਨੂੰ ਇਹ ਹੁਕਮ ਇੱਕ ਨਵੇਂ ਹੁਕਮ ਵਾਂਗ ਲਿਖ ਰਿਹਾ ਹਾਂ। ਇਹ ਹੁਕਮ ਸੱਚਾ ਹੈ, ਤੁਸੀਂ ਇਸਦੀ ਸੱਚਾਈ ਨੂੰ ਯਿਸੂ ਵਿੱਚ ਅਤੇ ਆਪਣੇ ਆਪ ਵਿੱਚ ਦੇਖਿਆ ਹੈ। ਹਨੇਰਾ ਅਲੋਪ ਹੋ ਰਿਹਾ ਹੈ ਅਤੇ ਸੱਚੇ ਪ੍ਰਕਾਸ਼ ਨੇ ਪਹਿਲਾਂ ਹੀ ਚਮਕਣਾ ਸ਼ੁਰੂ ਕਰ ਦਿੱਤਾ ਹੈ।

Revelation 3:3
ਜੋ ਕੁਝ ਤੁਸੀਂ ਪ੍ਰਾਪਤ ਕੀਤਾ ਅਤੇ ਸੁਣਿਆ ਹੈ ਉਸ ਨੂੰ ਯਾਦ ਰੱਖੋ। ਇਸ ਨੂੰ ਚਿੰਬੜੇ ਰਹੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। ਤੁਹਾਨੂੰ ਜਾਗਣਾ ਪਵੇਗਾ ਨਹੀਂ ਤਾਂ ਮੈਂ ਇੱਕ ਚੋਰ ਵਾਂਗ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਹੈਰਾਨ ਕਰ ਦਿਆਂਗਾ ਜਦੋਂ ਮੈਂ ਆ ਜਾਵਾਂਗਾ ਤੁਹਾਨੂੰ ਪਤਾ ਵੀ ਨਹੀਂ ਚੱਲੇਗਾ।

2 Peter 3:10
ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।

1 Peter 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।

Colossians 1:13
ਪਰਮੇਸ਼ੁਰ ਨੇ ਸਾਨੂੰ ਉਸ ਸ਼ਕਤੀ ਤੋਂ ਮੁਕਤ ਕਰਾਇਆ ਜਿਹੜੀ ਹਨੇਰੇ ਤੇ ਸ਼ਾਸਨ ਕਰਦੀ ਹੈ। ਅਤੇ ਸਾਨੂੰ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਲਿਆਇਆ।

Romans 13:11
ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਂ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਾਡੇ ਨਿਹਚਾ ਕਰਨ ਦੇ ਸਮੇਂ ਤੋਂ ਵੀ ਬਹੁਤ ਨੇੜੇ ਹੈ।

Acts 26:18
ਤੂੰ ਇਨ੍ਹਾਂ ਲੋਕਾਂ ਨੂੰ ਸੱਚ ਬਾਰੇ ਦੱਸੇਂਗਾ ਤਾਂ ਲੋਕ ਹਨੇਰੇ ਤੋਂ ਭੱਜ ਕੇ ਉਜਾਲੇ ਦੇ ਰਾਹ ਵੱਲ ਮੁੜਣਗੇ ਅਤੇ ਸ਼ੈਤਾਨ ਦੀ ਸ਼ਕਤੀ ਤੋਂ ਉਹ ਪਰਮੇਸ਼ੁਰ ਵੱਲ ਪਰਤਣਗੇ, ਫ਼ੇਰ ਉਨ੍ਹਾਂ ਦੇ ਪਾਪ ਬਖਸ਼ ਦਿੱਤੇ ਜਾਣਗੇ ਅਤੇ ਉਹ ਉਨ੍ਹਾਂ ਨਾਲ ਸਾਂਝ ਪਾਉਣਗੇ ਜੋ ਕਿ ਮੇਰੇ ਵਿੱਚ ਵਿਸ਼ਵਾਸ ਰਾਹੀਂ ਪਵਿੱਤਰ ਬਣਾਏ ਗਏ ਹਨ।’”

Zechariah 1:6
ਨਬੀ ਮੇਰੇ ਸੇਵਕ ਸਨ। ਮੈਂ ਉਨ੍ਹਾਂ ਨੂੰ ਤੁਹਾਡੇ ਪੁਰਖਿਆਂ ਕੋਲ ਆਪਣੀਆਂ ਸਿੱਖਿਆਵਾਂ ਅਤੇ ਨੇਮਾਂ ਨਾਲ ਭੇਜਿਆ ਅਤੇ ਅਖੀਰੀ ਉਨ੍ਹਾਂ ਨੇ ਉਨ੍ਹਾਂ ਨੂੰ ਪਾਠ ਸਿੱਖਾਏ। ਉਨ੍ਹਾਂ ਕਿਹਾ, ‘ਯਹੋਵਾਹ ਸਰਬ ਸ਼ਕਤੀਮਾਨ ਨੇ ਸਾਡੀਆਂ ਕਰਨੀਆਂ ਅਤੇ ਰਾਹਾਂ ਅਨੁਸਾਰ ਸਾਨੂੰ ਸਜ਼ਾ ਦਿੱਤੀ।’ ਇਸ ਲਈ ਉਹ ਪਰਮੇਸ਼ੁਰ ਵੱਲ ਵਾਪਸ ਪਰਤੇ।”

Hosea 10:9
ਇਸਰਾਏਲ ਨੂੰ ਪਾਪਾਂ ਦਾ ਭੁਗਤਾਨ ਕਰਨਾ ਪਵੇਗਾ “ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ (ਅਤੇ ਉਹ ਲੋਕ ਉੱਥੇ ਲਗਾਤਾਰ ਪਾਪ ਕਰਦੇ ਰਹੇ ਹਨ।) ਯੁੱਧ ਯਕੀਨਨ ਗਿਬਆਹ ਦੇ ਉਨ੍ਹਾਂ ਲੋਕਾਂ ਤੇ ਹਾਵੀ ਹੋ ਜਾਵੇਗਾ।

Jeremiah 42:16
ਤੁਸੀਂ ਜੰਗ ਦੀ ਤਲਵਾਰ ਤੋਂ ਭੈਭੀਤ ਹੋ ਪਰ ਇਹ ਤੁਹਾਨੂੰ ਓੱਥੇ ਹਰਾਵੇਗੀ। ਅਤੇ ਤੁਸੀਂ ਭੁੱਖ ਦੀ ਚਿੰਤਾ ਕਰ ਰਹੇ ਹੋ ਪਰ ਮਿਸਰ ਵਿੱਚ ਤੁਸੀਂ ਭੁੱਖੇ ਰਹੋਗੇ। ਤੁਸੀਂ ਓੱਥੇ ਮਰੋਗੇ।

Deuteronomy 28:45
“ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ। ਇਹ ਤੁਹਾਡਾ ਪਿੱਛਾ ਕਰਦੇ ਰਹਿਣਗੇ ਅਤੇ ਤੁਹਾਨੂੰ ਫ਼ੜਦੇ ਰਹਿਣਗੇ ਜਦੋਂ ਤੀਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ। ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਖੀਆਂ ਸਨ। ਤੁਸੀਂ ਉਨ੍ਹਾਂ ਆਦੇਸ਼ਾ ਅਤੇ ਨੇਮਾਂ ਦੀ ਪਾਲਣਾ ਨਹੀਂ ਕੀਤੀ ਜਿਹੜੇ ਉਸ ਨੇ ਤੁਹਾਨੂੰ ਦਿੱਤੇ ਸਨ।

Deuteronomy 28:15
ਕਾਨੂੰਨ ਨੂੰ ਨਾ ਮੰਨਣ ਦੇ ਸਰਾਪ “ਪਰ ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਨਹੀਂ ਸੁਣਦੇ ਹੋ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੱਸਦਾ ਹੈ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ ਅਤੇ ਨੇਮ ਨਹੀਂ ਮੰਨਦੇ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ-ਤਾਂ ਤੁਹਾਡੇ ਨਾਲ ਇਹ ਸਾਰੀਆਂ ਮੰਦੀਆਂ ਗੱਲਾਂ ਵਾਪਰਨਗੀਆਂ:

Deuteronomy 19:6
ਪਰ ਜੇ ਸ਼ਹਿਰ ਬਹੁਤ ਦੂਰ ਹੋਵੇਗਾ ਤਾਂ ਉਹ ਉੱਥੇ ਤੇਜ਼ੀ ਨਾਲ ਭੱਜਕੇ ਨਹੀ ਜਾ ਸੱਕੇਗਾ। ਹੋ ਸੱਕਦਾ ਹੈ ਕਿ ਉਸ ਕੋਲੋਂ ਮਾਰੇ ਗਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਦੇ ਪਿੱਛੇ ਭੱਜਕੇ ਉਸ ਨੂੰ ਸ਼ਹਿਰ ਪਹੁੰਚਣ ਤੋਂ ਪਹਿਲਾਂ ਹੀ ਫ਼ੜ ਲਵੇ। ਸ਼ਾਇਦ ਉਹ ਨਜ਼ਦੀਕੀ ਰਿਸ਼ਤੇਦਾਰ ਬਹੁਤ ਗੁੱਸੇ ਵਿੱਚ ਹੋਵੇ ਤੇ ਉਸ ਬੰਦੇ ਨੂੰ ਮਾਰ ਦੇਵੇ। ਪਰ ਉਹ ਬੰਦਾ ਮੌਤ ਦਾ ਅਧਿਕਾਰੀ ਨਹੀਂ ਸੀ। ਉਸ ਕੋਲੋਂ ਜਿਹੜਾ ਬੰਦਾ ਮਰਿਆ ਸੀ ਉਹ ਉਸ ਨੂੰ ਨਫ਼ਰਤ ਨਹੀਂ ਕਰਦਾ ਸੀ।