1 Timothy 3:4
ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।
1 Timothy 3:4 in Other Translations
King James Version (KJV)
One that ruleth well his own house, having his children in subjection with all gravity;
American Standard Version (ASV)
one that ruleth well his own house, having `his' children in subjection with all gravity;
Bible in Basic English (BBE)
Ruling his house well, having his children under control with all serious behaviour;
Darby English Bible (DBY)
conducting his own house well, having [his] children in subjection with all gravity;
World English Bible (WEB)
one who rules his own house well, having children in subjection with all reverence;
Young's Literal Translation (YLT)
his own house leading well, having children in subjection with all gravity,
| One that ruleth | τοῦ | tou | too |
| well | ἰδίου | idiou | ee-THEE-oo |
| οἴκου | oikou | OO-koo | |
| his own | καλῶς | kalōs | ka-LOSE |
| house, | προϊστάμενον | proistamenon | proh-ee-STA-may-none |
| having | τέκνα | tekna | TAY-kna |
| his children | ἔχοντα | echonta | A-hone-ta |
| in | ἐν | en | ane |
| subjection | ὑποταγῇ | hypotagē | yoo-poh-ta-GAY |
| with | μετὰ | meta | may-TA |
| all | πάσης | pasēs | PA-sase |
| gravity; | σεμνότητος | semnotētos | same-NOH-tay-tose |
Cross Reference
1 Timothy 3:12
ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।
Titus 1:6
ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।
Genesis 18:19
ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”
Joshua 24:15
“ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!”
Psalm 101:2
ਮੈਂ ਹੁਸ਼ਿਆਰੀ ਨਾਲ ਸਾਫ਼ ਸੁਥਰਾ ਜੀਵਨ ਜੀਵਾਂਗਾ। ਮੈਂ ਆਪਣੇ ਘਰ ਵਿੱਚ ਪਵਿੱਤਰ ਜੀਵਨ ਜੀਵਾਂਗਾ। ਯਹੋਵਾਹ, ਤੁਸੀਂ ਮੇਰੇ ਕੋਲ ਕਦੋਂ ਆਵੋਂਗੇ?
Acts 10:2
ਉਹ ਇੱਕ ਧਰਮੀ ਮਨੁੱਖ ਸੀ। ਉਹ ਅਤੇ ਜਿੰਨੇ ਵੀ ਲੋਕ ਉਸ ਦੇ ਘਰ ਵਿੱਚ ਰਹਿੰਦੇ ਸਨ, ਸਭ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਸਨ। ਉਹ ਲੋਕਾਂ ਨੂੰ ਦਾਨ-ਪੁੰਨ ਬਹੁਤ ਕਰਦਾ ਸੀ ਕੁਰਨੇਲਿਯੁਸ ਹਮੇਸ਼ਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ।
Philippians 4:8
ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰ ਯੋਗ, ਸਹੀ, ਸ਼ੁੱਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨ ਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾ ਯੋਗ ਹਨ।
Titus 2:2
ਵਡੇਰੀ ਉਮਰ ਦੇ ਆਦਮੀਆਂ ਨੂੰ ਸਵੈਂ ਕਾਬੂ ਰੱਖਣਾ, ਗੰਭੀਰ ਰਹਿਣਾ, ਅਤੇ ਸਿਆਣਾ ਹੋਣਾ ਸਿੱਖਾਓ। ਉਨ੍ਹਾਂ ਨੂੰ ਸੱਚੇ ਵਿਸ਼ਵਾਸ ਦਾ ਅਨੁਸਰਣ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕੋਲ, ਪ੍ਰੇਮ ਅਤੇ ਧੀਰਜ ਹੋਣਾ ਚਾਹੀਦਾ ਹੈ।
Titus 2:7
ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ।