2 Kings 15:29
ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਥ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।
2 Kings 15:29 in Other Translations
King James Version (KJV)
In the days of Pekah king of Israel came Tiglathpileser king of Assyria, and took Ijon, and Abelbethmaachah, and Janoah, and Kedesh, and Hazor, and Gilead, and Galilee, all the land of Naphtali, and carried them captive to Assyria.
American Standard Version (ASV)
In the days of Pekah king of Israel came Tiglath-pileser king of Assyria, and took Ijon, and Abel-beth-maacah, and Janoah, and Kedesh, and Hazor, and Gilead, and Galilee, all the land of Naphtali; and he carried them captive to Assyria.
Bible in Basic English (BBE)
In the days of Pekah, king of Israel, Tiglath-pileser, king of Assyria, came and took Ijon and Abel-beth-maacah and Janoah and Kedesh and Hazor and Gilead and Galilee and all the land of Naphtali; and he took the people away to Assyria.
Darby English Bible (DBY)
In the days of Pekah king of Israel, Tiglath-Pileser king of Assyria came and took Ijon, and Abel-Beth-Maachah, and Janoah, and Kedesh, and Hazor, and Gilead, and Galilee, all the land of Naphtali, and carried them captive to Assyria.
Webster's Bible (WBT)
In the days of Pekah king of Israel came Tiglath-pileser king of Assyria, and took Ijon, and Abel-beth-maachah, and Janoah, and Kedesh, and Hazor, and Gilead, and Galilee, all the land of Naphtali, and carried them captive to Assyria.
World English Bible (WEB)
In the days of Pekah king of Israel came Tiglath Pileser king of Assyria, and took Ijon, and Abel Beth Maacah, and Janoah, and Kedesh, and Hazor, and Gilead, and Galilee, all the land of Naphtali; and he carried them captive to Assyria.
Young's Literal Translation (YLT)
In the days of Pekah king of Israel hath Tiglath-Pileser king of Asshur come, and taketh Ijon, and Abel-Beth-Maachah, and Janoah, and Kedesh, and Hazor, and Gilead, and Galilee, all the land of Naphtali, and removeth them to Asshur.
| In the days | בִּימֵ֞י | bîmê | bee-MAY |
| of Pekah | פֶּ֣קַח | peqaḥ | PEH-kahk |
| king | מֶֽלֶךְ | melek | MEH-lek |
| of Israel | יִשְׂרָאֵ֗ל | yiśrāʾēl | yees-ra-ALE |
| came | בָּא֮ | bāʾ | ba |
| Tiglath-pileser | תִּגְלַ֣ת | tiglat | teeɡ-LAHT |
| king | פִּלְאֶסֶר֮ | pilʾeser | peel-eh-SER |
| of Assyria, | מֶ֣לֶךְ | melek | MEH-lek |
| and took | אַשּׁוּר֒ | ʾaššûr | ah-SHOOR |
| וַיִּקַּ֣ח | wayyiqqaḥ | va-yee-KAHK | |
| Ijon, | אֶת | ʾet | et |
| and Abel-beth-maachah, | עִיּ֡וֹן | ʿiyyôn | EE-yone |
| Janoah, and | וְאֶת | wĕʾet | veh-ET |
| and Kedesh, | אָבֵ֣ל | ʾābēl | ah-VALE |
| and Hazor, | בֵּֽית | bêt | bate |
| Gilead, and | מַעֲכָ֡ה | maʿăkâ | ma-uh-HA |
| and Galilee, | וְאֶת | wĕʾet | veh-ET |
| all | יָ֠נוֹחַ | yānôaḥ | YA-noh-ak |
| land the | וְאֶת | wĕʾet | veh-ET |
| of Naphtali, | קֶ֨דֶשׁ | qedeš | KEH-desh |
| and carried them captive | וְאֶת | wĕʾet | veh-ET |
| to Assyria. | חָצ֤וֹר | ḥāṣôr | ha-TSORE |
| וְאֶת | wĕʾet | veh-ET | |
| הַגִּלְעָד֙ | haggilʿād | ha-ɡeel-AD | |
| וְאֶת | wĕʾet | veh-ET | |
| הַגָּלִ֔ילָה | haggālîlâ | ha-ɡa-LEE-la | |
| כֹּ֖ל | kōl | kole | |
| אֶ֣רֶץ | ʾereṣ | EH-rets | |
| נַפְתָּלִ֑י | naptālî | nahf-ta-LEE | |
| וַיַּגְלֵ֖ם | wayyaglēm | va-yahɡ-LAME | |
| אַשּֽׁוּרָה׃ | ʾaššûrâ | ah-shoo-ra |
Cross Reference
1 Chronicles 5:26
ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜੇ ਪੂਲ ਨੂੰ ਉਕਸਾਰਿਆ ਉਹ ਤਿਲਗਥ ਪਿਲਨਸਰ ਵੀ ਕਹਾਉਂਦਾ ਸੀ ਅਤੇ ਉਸ ਦੇ ਅੰਦਰ ਜੰਗ ਨੂੰ ਜਾਣ ਦੀ ਇੱਛਾ ਪੈਦਾ ਕੀਤੀ, ਇਸ ਲਈ ਉਹ ਰਊਬੇਨ ਅਤੇ ਗਾਦ ਪਰਿਵਾਰ-ਸਮੂਹ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨਾਲ ਲੜਿਆ, ਅਤੇ ਉਨ੍ਹਾਂ ਨੂੰ ਸ਼ਹਿਰ ਤੋਂ ਬਾਹਰ ਹਲਹ, ਹਾਬੋਰ, ਹਾਰਾ, ਅਤੇ ਗੋਜ਼ਾਨ ਦਰਿਆ ਦੇ ਨੇੜੇ ਲੈ ਗਿਆ। ਇਸਰਾਏਲ ਦੇ ਉਹ ਪਰਿਵਾਰ-ਸਮੂਹ ਅੱਜ ਦੇ ਦਿਨ ਤੀਕ ਵੀ ਓੱਥੇ ਰਹਿੰਦੇ ਹਨ।
2 Kings 17:6
ਹੋਸ਼ੇਆ ਦੇ ਨੌਵੇਂ ਵਰ੍ਹੇ ਵਿੱਚ ਅੱਸ਼ੂਰ ਦੇ ਪਾਤਸ਼ਾਹ ਨੇ ਸਾਮਰਿਯਾ ਤੇ ਕਬਜ਼ਾ ਕਰ ਲਿਆ ਅਤੇ ਇਸਰਾਏਲ ਤੇ ਰਾਜ ਕਰਨ ਲੱਗ ਪਿਆ। ਅੱਸ਼ੂਰ ਦੇ ਰਾਜੇ ਨੇ ਬਹੁਤ ਸਾਰੇ ਇਸਰਾਏਲੀਆਂ ਨੂੰ ਕੈਦੀ ਬਣਾਇਆ ਅਤੇ ਬੰਦੀ ਬਣਾ ਕੇ ਅੱਸ਼ੂਰ ਨੂੰ ਲੈ ਆਇਆ। ਉਸ ਨੇ ਉਨ੍ਹਾਂ ਨੂੰ ਹੇਲਾਹ ਵਿੱਚ ਗਬੋਰ, ਗੋਜ਼ਾਨ ਦੀ ਇੱਕ ਨਦੀ ਦੇ ਕੰਢੇ ਅਤੇ ਮਾਦੀਆਂ ਦੇ ਸ਼ਹਿਰ ਵਿੱਚ ਵਸਾ ਦਿੱਤਾ।
2 Kings 16:7
ਤਦ ਆਹਾਜ਼ ਨੇ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਕੋਲ ਸੰਦੇਸ਼ਵਾਹਕ ਭੇਜੇ ਤੇ ਇਹ ਸੰਦੇਸ਼ ਭੇਜਿਆ, “ਮੈਂ ਤੇਰਾ ਸੇਵਕ ਹਾਂ। ਮੈਂ ਤੇਰਿਆਂ ਪੁੱਤਰਾਂ ਬਰਾਬਰ ਹਾਂ ਸੋ ਆਕੇ ਮੈਨੂੰ ਅਰਾਮ ਅਤੇ ਇਸਰਾਏਲ ਦੇ ਪਾਤਸ਼ਾਹ ਤੋਂ ਬਚਾਅ ਕੇ ਮੇਰੀ ਰੱਖਿਆ ਕਰ। ਕਿਉਂ ਜੋ ਉਹ ਮੇਰੇ ਨਾਲ ਲੜਨ ਆਏ ਹਨ।”
1 Kings 15:20
ਤਦ ਬਨ-ਹਦਦ ਨੇ ਆਸਾ ਪਾਤਸ਼ਾਹ ਦਾ ਸੰਦੇਸ਼ ਸੁਣਿਆ ਤੇ ਆਪਣਿਆਂ ਫੌਜੀ ਅਫ਼ਸਰਾਂ ਨੂੰ ਇਸਰਾਏਲ ਦੇ ਨਗਰਾਂ ਈਯੋਨ, ਦਾਨ, ਆਬੇਲ-ਬੈਤ, ਮਆਕਾਹ ਅਤੇ ਗਲੀਲ ਝੀਲ ਦੇ ਆਸੇ-ਪਾਸੇ ਦੇ ਨਗਰਾਂ ਦੇ ਵਿਰੁੱਧ ਲੜਨ ਲਈ ਭੇਜਿਆ। ਉਸ ਨੇ ਨਫਤਾਲੀ ਦੇ ਸਾਰੇ ਇਲਾਕਿਆਂ ਨੂੰ ਹਰਾ ਦਿੱਤਾ।
Joshua 20:7
ਇਸ ਲਈ ਇਸਰਾਏਲ ਦੇ ਲੋਕਾਂ ਨੇ ਕੁਝ ਸ਼ਹਿਰ ਦੀ “ਸੁਰੱਖਿਅਤ ਸ਼ਹਿਰਾਂ” ਵਜੋਂ ਚੋਣ ਕੀਤੀ। ਇਹ ਸ਼ਹਿਰ ਸਨ: ਨਫ਼ਤਾਲੀ ਦੇ ਪਹਾੜੀ ਇਲਾਕੇ ਵਿੱਚ ਸਨ ਗਲੀਲ ਵਿੱਚਾ ਕਦਸ਼; ਅਫ਼ਰਾਈਮ ਦੇ ਪਹਾੜੀ ਇਲਾਕੇ ਵਿੱਚਲਾ ਸ਼ਕਮ; ਯਹੂਦਾਹ ਦੇ ਪਹਾੜੀ ਇਲਾਕੇ ਵਿੱਚਲਾ ਕਿਰਯਥ ਅਰਬਾ (ਹਬਰੋਨ)।
Joshua 11:1
ਉੱਤਰੀ ਸ਼ਹਿਰਾਂ ਦੀ ਹਾਰ ਹਾਸੋਰ ਦੇ ਰਾਜੇ ਯਬੀਨ ਨੇ ਇਨ੍ਹਾਂ ਗੱਲਾਂ ਦੇ ਵਾਪਰਨ ਬਾਰੇ ਸਾਰਾ ਕੁਝ ਸੁਣਿਆ। ਇਸ ਲਈ ਉਸ ਨੇ ਕਈ ਰਾਜਿਆਂ ਦੀਆਂ ਫ਼ੌਜਾਂ ਨੂੰ ਇੱਕਮੁੱਠ ਕਰਨ ਦਾ ਨਿਆਂ ਕੀਤਾ। ਯਬੀਨ ਨੇ ਮਾਦੋਨ ਦੇ ਰਾਜੇ ਯੋਬਾਬ, ਸ਼ਿਮਰੋਨ ਦੇ ਰਾਜੇ ਅਤੇ ਆਕਸ਼ਾਫ਼ ਦੇ ਰਾਜੇ ਨੂੰ
Joshua 19:37
ਕਦਸ਼, ਅੰਦਰਈ, ਏਨ ਹਾਸੋਰ,
Judges 4:2
ਇਸ ਲਈ ਯਹੋਵਾਹ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਯਾਬੀਨ ਹਸੋਰ ਨਾਮ ਦੇ ਸ਼ਹਿਰ ਵਿੱਚ ਰਾਜ ਕਰਦਾ ਸੀ। ਸੀਸਰਾ ਨਾਮ ਦਾ ਇੱਕ ਆਦਮੀ ਰਾਜੇ ਯਾਬੀਨ ਦੀ ਫ਼ੌਜ ਦਾ ਕਮਾਂਡਰ ਸੀ। ਸੀਸਰਾ ਹਰੋਸ਼ਥ ਹਾਗੋਯਿਮ ਨਾਮ ਦੇ ਕਸਬੇ ਵਿੱਚ ਰਹਿੰਦਾ ਸੀ।
2 Samuel 20:14
ਸ਼ਬਾ ਦਾ ਆਬੇਲ ਬੈਤ-ਮਅਕਾਹ ਵੱਲ ਬਚ ਨਿਕਲਣਾ ਬਿਕਰੀ ਦਾ ਪੁੱਤਰ ਸ਼ਬਾ ਸਾਰੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਕੇ ਆਬੇਲ ਅਤੇ ਬੈਤ-ਮਅਕਾਹ ਤੀਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋਕੇ ਉਸ ਦੇ ਪਿੱਛੇ ਤੁਰ ਪਏ।
1 Chronicles 5:6
ਬਆਲ ਦਾ ਪੁੱਤਰ ਸੀ ਬਏਰਾਹ। ਬਏਰਾਹ ਨੂੰ ਅੱਸ਼ੂਰ ਦੇ ਪਾਤਸ਼ਾਹ ਤਿਲਗਥ-ਪਿਲਨਅਸਰ ਬੰਦੀ ਬਣਾ ਕੇ ਲੈ ਗਏ। ਬਥਰਾਹ ਰਊਬੇਨੀਆਂ ਦੇ ਪਰਿਵਾਰ-ਸਮੂਹ ਦਾ ਆਗੂ ਸੀ।
2 Chronicles 16:4
ਬਨ-ਹਦਦ ਨੇ ਆਸਾ ਦੀ ਗੱਲ ਮੰਨ ਲਈ ਅਤੇ ਉਸ ਨੇ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਇਸਰਾਏਲ ਦੇ ਸ਼ਹਿਰਾਂ ਦੇ ਵਿਰੁੱਧ ਭੇਜਿਆ। ਉਨ੍ਹਾਂ ਨੇ ਈਯੋਨ, ਦਾਨ, ਅਬੇਲ-ਮਾਇਮ ਅਤੇ ਨਫ਼ਤਾਲੀ ਦੇ ਸ਼ਹਿਰਾਂ ਵਿੱਚ ਦੇ ਸਾਰੇ ਭੰਡਾਰਾਂ ਜਿੱਥੇ ਖਜ਼ਾਨੇ ਇੱਕਤਰ ਹੁੰਦੇ ਸਨ ਨੂੰ ਤਬਾਹ ਕਰ ਦਿੱਤਾ।
Matthew 4:15
“ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ
Amos 1:13
ਅਮੋਨੀਆਂ ਲਈ ਸਜ਼ਾ ਯਹੋਵਾਹ ਨੇ ਇਉਂ ਫ਼ੁਰਮਾਇਆ: “ਮੈਂ ਅਮੋਨ ਦੇ ਲੋਕਾਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਦੰਡ ਦਾ ਭਾਗੀ ਬਣਾਵਾਂਗਾ। ਕਿਉਂ ਕਿ ਉਨ੍ਹਾਂ ਨੇ ਗਿਲਆਦ ਵਿੱਚ ਗਰਭਵਤੀ ਔਰਤਾਂ ਨੂੰ ਵੱਢਿਆ। ਇਹ ਸਭ ਜ਼ੁਲਮ ਉਨ੍ਹਾਂ ਨੇ ਆਪਣੇ ਰਾਜ ਨੂੰ ਵਿਸ਼ਾਲ ਕਰਨ ਲਈ ਅਤੇ ਉਨ੍ਹਾਂ ਦੀ ਜ਼ਮੀਨ ਹਬਿਆਉਣ ਲਈ ਕੀਤਾ।
Amos 1:3
ਯਹੋਵਾਹ ਇਹ ਫ਼ੁਰਮਾਉਂਦਾ ਹੈ: “ਮੈਂ ਦੰਮਿਸਕ ਦੇ ਲੋਕਾਂ ਦੇ ਅਨੇਕਾਂ ਪਾਪਾਂ ਕਾਰਣ ਉਨ੍ਹਾਂ ਨੂੰ ਅਵੱਸ਼ ਸਜ਼ਾ ਦੇਵਾਂਗਾ। ਉਨ੍ਹਾਂ ਨੇ ਗਿਲਆਦ ਦੇ ਲੋਕਾਂ ਨੂੰ ਲੋਹੇ ਦੇ ਹਬਿਆਰਾਂ ਨਾਲ ਮਸਲਿਆ।
Isaiah 9:1
ਇੱਕ ਨਵਾਂ ਦਿਵਸ ਆ ਰਿਹਾ ਹੈ ਪਿੱਛਲੇ ਸਮੇਂ ਵਿੱਚ, ਲੋਕ ਸੋਚਦੇ ਸਨ ਕਿ ਜ਼ੇਬੁਲੁਨ ਦਾ ਦੇਸ਼ ਅਤੇ ਨਾਫ਼ਤਾਲੀ ਦਾ ਦੇਸ਼ ਮਹੱਤਵਪੂਰਣ ਨਹੀਂ ਹਨ। ਪਰ ਬਾਅਦ ਵਿੱਚ, ਪਰਮੇਸ਼ੁਰ ਉਨ੍ਹਾਂ ਦੇ ਦਰਦ ਦਾ ਅੰਤ ਕਰ ਦੇਵੇਗਾ ਅਤੇ ਇਨ੍ਹਾਂ ਜ਼ਮੀਨਾਂ ਨੂੰ ਮਹੱਤਵਪੂਰਣ ਬਣਾਵੇਗਾ: ਸਮੁੰਦਰ ਦੇ ਕੰਢੇ ਦਾ ਦੇਸ਼, ਯੋਰਡਨ ਨਦੀ ਦਾ ਦੇਸ ਅਤੇ ਗਲੀਲੀ ਜਿੱਥੇ ਗ਼ੈਰ ਯਹੂਦੀ ਰਹਿੰਦੇ ਹਨ।
Isaiah 7:20
ਯਹੋਵਾਹ ਯਹੂਦਾਹ ਨੂੰ ਸਜ਼ਾ ਦੇਣ ਲਈ ਅੱਸ਼ੂਰ ਦੀ ਵਰਤੋਂ ਕਰੇਗਾ। ਅੱਸ਼ੂਰ ਕਿਰਾਏ ਤੇ ਲਿਆ ਜਾਵੇਗਾ ਤਿੱਖੇ ਉਸਤਰੇ ਵਾਂਗ ਵਰਤਿਆ ਜਾਵੇਗਾ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਯਹੋਵਾਹ ਯਹੂਦਾਹ ਦੇ ਸਿਰ ਅਤੇ ਲੱਤਾਂ ਤੋਂ ਵਾਲ ਮੁਂਨ ਰਿਹਾ ਹੋਵੇ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਯਹੋਵਾਹ ਯਹੂਦਾਹ ਦੇ ਦਾਢ਼ੀ ਮੁਂਨ ਰਿਹਾ ਹੋਵੇ।
Isaiah 1:7
“ਤੁਹਾਡੀ ਜ਼ਮੀਨ ਬਰਬਾਦ ਹੋ ਗਈ ਹੈ। ਤੁਹਾਡੇ ਸ਼ਹਿਰ ਅੱਗ ਨਾਲ ਸਾੜੇ ਗਏ ਹਨ। ਤੁਹਾਡੇ ਦੁਸ਼ਮਣਾਂ ਨੇ ਤੁਹਾਡੀ ਧਰਤੀ ਉੱਤੇ ਕਬਜ਼ਾ ਕਰ ਲਿਆ ਹੈ। ਤੁਹਾਡੀ ਧਰਤੀ ਉਸ ਤਰ੍ਹਾਂ ਤਬਾਹ ਹੋ ਗਈ ਹੈ ਜਿਵੇਂ ਕਿਸੇ ਦੇਸ਼ ਨੂੰ ਫ਼ੌਜਾਂ ਤਬਾਹ ਕਰ ਦਿੰਦੀਆਂ ਹਨ।”
Leviticus 26:38
ਤੁਸੀਂ ਦੂਸਰੀਆਂ ਕੌਮਾਂ ਵਿੱਚ ਗੁਆਚ ਜਾਵੋਂਗੇ। ਤੁਸੀਂ ਆਪਣੇ ਦੁਸ਼ਮਣਾਂ ਦੀ ਧਰਤੀ ਅੰਦਰ ਗਾਇਬ ਹੋ ਜਾਵੋਂਗੇ।
Numbers 32:1
ਯਰਦਨ ਨਦੀ ਦੇ ਪੂਰਬ ਦੇ ਪਰਿਵਾਰ-ਸਮੂਹ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਕੋਲ ਬਹੁਤ ਸਾਰੀਆਂ ਗਾਵਾਂ ਸਨ। ਉਨ੍ਹਾਂ ਲੋਕਾਂ ਨੇ ਯਾਜ਼ੇਰ ਅਤੇ ਗਿਲਆਦ ਦੇ ਨੇੜੇ ਦੀ ਜ਼ਮੀਨ ਵੱਲ ਦੇਖਿਆ। ਉਨ੍ਹਾਂ ਨੇ ਦੇਖਿਆ ਕਿ ਇਹ ਧਰਤੀ ਉਨ੍ਹਾਂ ਦੀਆਂ ਗਾਵਾਂ ਲਈ ਚੰਗੀ ਸੀ।
Numbers 32:40
ਇਸ ਲਈ ਮੂਸਾ ਨੇ ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਮਾਕੀਰ ਨੂੰ ਗਿਲਆਦ ਦੇ ਦਿੱਤਾ। ਇਸ ਲਈ ਉਸਦਾ ਪਰਿਵਾਰ ਓੱਥੇ ਵਸ ਗਿਆ।
Deuteronomy 3:15
“ਮੈਂ ਮਕੀਰ ਨੂੰ ਗਿਲਆਦ ਦੇ ਦਿੱਤਾ।
Deuteronomy 4:26
ਇਸ ਲਈ, ਹੁਣ ਮੈਂ ਅਕਾਸ਼ ਅਤੇ ਧਰਤੀ ਨੂੰ ਤੁਹਾਡੇ ਖਿਲਾਫ਼ ਗਵਾਹ ਠਹਿਰਾਉਂਦਾ ਹਾਂ। ਜੇ ਤੁਸੀਂ ਇੰਝ ਹੀ ਪਾਪ ਕਰੋਂਗੇ, ਬਹੁਤ ਹੀ ਜਲਦੀ ਤੁਸੀਂ ਤਬਾਹੀ ਦਾ ਸਾਹਮਣਾ ਕਰੋਂਗੇ। ਤੁਸੀਂ ਹੁਣ ਉਹ ਧਰਤੀ ਹਾਸਿਲ ਕਰਨ ਲਈ ਯਰਦਨ ਨਦੀ ਨੂੰ ਪਾਰ ਕਰ ਰਹੇ ਹੋ, ਪਰ ਜੇ ਤੁਸੀਂ ਕੋਈ ਮੂਰਤੀਆਂ ਬਣਾਈਆਂ, ਤੁਸੀਂ ਲੰਮੇ ਸਮੇਂ ਤੱਕ ਜਿਉਂਦੇ ਨਹੀਂ ਰਹੋਂਗੇ। ਯਕੀਨਨ ਹੀ, ਤੁਸੀਂ ਪੂਰੀ ਤਰ੍ਹਾਂ ਤਬਾਹ ਹੋ ਜਾਵੋਂਗੇ!
Deuteronomy 28:25
“ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਤੁਹਾਨੂੰ ਹਰਾਉਣ ਦੇਵੇਗਾ। ਤੁਸੀਂ ਆਪਣੇ ਦੁਸ਼ਮਣਾ ਵਿਰੁੱਧ ਲੜਨ ਲਈ ਇੱਕ ਰਸਤੇ ਤੋਂ ਜਾਵੋਂਗੇ, ਪਰ ਉਨ੍ਹਾਂ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਵੋਂਗੇ। ਜਿਹੜੀਆਂ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਨਾਲ ਵਾਪਰਨਗੀਆਂ, ਧਰਤੀ ਦੇ ਸਾਰੇ ਰਾਜਾ ਨੂੰ ਭੈਭੀਤ ਕਰ ਦੇਣਗੀਆਂ।
Deuteronomy 28:64
ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉੱਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ।
Joshua 11:10
ਫ਼ੇਰ ਯਹੋਸ਼ੁਆ ਵਾਪਸ ਪਰਤਿਆ ਅਤੇ ਹਾਸੋਰ ਸ਼ਹਿਰ ਉੱਤੇ ਕਬਜ਼ਾ ਕਰ ਲਿਆ। (ਹਾਸੋਰ ਉਨ੍ਹਾਂ ਸਾਰੇ ਰਾਜਾਂ ਦਾ ਆਗੂ ਸੀ ਜਿਹੜੇ ਇਸਰਾਏਲ ਦੇ ਵਿਰੁੱਧ ਲੜੇ ਸਨ।)
Joshua 11:13
ਪਰ ਇਸਰਾਏਲ ਦੀ ਫ਼ੌਜ ਨੇ ਪਹਾੜਾ ਉੱਤੇ ਵਸੇ ਸ਼ਹਿਰਾਂ ਵਿੱਚੋਂ ਕਿਸੇ ਨੂੰ ਨਹੀਂ ਸਾੜਿਆ। ਪਹਾੜੀ ਉੱਤੇ ਵਸੇ ਹੋਏ ਜਿਸ ਇੱਕੋ-ਇੱਕ ਸ਼ਹਿਰ ਨੂੰ ਸਾੜਿਆ ਗਿਆ ਸੀ ਉਹ ਹਾਸੋਰ ਸੀ। ਇਹੀ ਸ਼ਹਿਰ ਸੀ ਜਿਸ ਨੂੰ ਯਹੋਸ਼ੁਆ ਨੇ ਸਾੜਿਆ ਸੀ।
Joshua 12:19
ਮਾਦੋਨ ਦਾ ਰਾਜਾ1 ਹਾਸੋਰ ਦਾ ਰਾਜਾ1
Joshua 16:6
ਅਤੇ ਪੱਛਮੀ ਸਰਹੱਦ ਮਿਕਮੱਥਾਥ ਤੋਂ ਸ਼ੁਰੂ ਹੁੰਦੀ ਸੀ। ਸਰਹੱਦ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜ ਜਾਂਦੀ ਸੀ ਅਤੇ ਯਾਨੋਹਾਹ ਦੇ ਪੂਰਬ ਤੱਕ ਜਾਂਦੀ ਸੀ।
1 Kings 9:11
ਅਤੇ 20 ਸਾਲਾਂ ਬਾਅਦ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਨੂੰ ਗਲੀਲ ਦੇ ਦੇਸ਼ ਵਿੱਚ 20 ਨਗਰ ਦਿੱਤੇ ਕਿਉਂ ਕਿ ਸੂਰ ਦੇ ਰਾਜਾ ਹੀਰਾਮ ਨੇ ਸੁਲੇਮਾਨ ਨੂੰ ਦਿਆਰ ਦੇ ਰੁੱਖ, ਚੀਲ ਦੇ ਰੁੱਖ ਅਤੇ ਸੋਨਾ ਜਿੰਨਾ ਉਹਨੂੰ ਲੋੜੀਦਾ ਸੀ, ਦਿੱਤਾ ਸੀ।
2 Kings 17:23
ਯਹੋਵਾਹ ਦੇ ਇਸਰਾਏਲ ਨੂੰ ਬਾਹਰ ਸੁੱਟਣ ਤੀਕ। ਉਸ ਨੇ ਆਪਣੇ ਨਬੀਆਂ ਨੂੰ ਕਿਹਾ ਸੀ ਕਿ ਇਹ ਵਾਪਰਨ ਵਾਲਾ ਹੈ। ਇਸ ਲਈ ਇਸਰਾਏਲੀ ਆਪਣੀ ਧਰਤੀ ਵਿੱਚੋਂ ਸੁੱਟੇ ਗਏ ਅਤੇ ਉਹ ਅੱਸ਼ੂਰ ਪਹੁੰਚੇ, ਜਿੱਥੇ ਉਹ ਹੁਣ ਤਾਈਂ ਰਹਿੰਦੇ ਹਨ।
2 Chronicles 28:20
ਅੱਸ਼ੂਰ ਦਾ ਪਾਤਸ਼ਾਹ ਤਿਗਲਥ-ਪਿਲਨਾਸਰ ਉਸ ਕੋਲ ਆਇਆ ਪਰ ਉਸ ਨੇ ਆਹਾਜ਼ ਦੀ ਮਦਦ ਕਰਨ ਦੀ ਥਾਵੇਂ ਸਗੋਂ ਉਸ ਨੂੰ ਤੰਗ ਕੀਤਾ।
Leviticus 26:32
ਮੈਂ ਤੁਹਾਡੀ ਧਰਤੀ ਖਾਲੀ ਕਰ ਦਿਆਂਗਾ ਅਤੇ ਤੁਹਾਡੇ ਦੁਸ਼ਮਣ ਉੱਥੇ ਆਕੇ ਰਹਿਣਗੇ, ਉਹ ਹੈਰਾਨ ਹੋ ਜਾਣਗੇ।