2 Chronicles 21
1 ਤਦ ਯਹੋਸ਼ਾਫ਼ਾਟ ਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਤੇ ਉਸਦੀ ਥਾਵੇਂ ਉਸਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।
2 ਯਹੋਸ਼ਾਫ਼ਾਟ ਦੇ ਪੁੱਤਰ ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ ਸਨ। ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਅਤੇ ਯਹੋਰਾਮ ਦੇ ਭਰਾ ਸਨ।
3 ਯਹੋਸ਼ਾਫ਼ਾਟ ਨੇ ਆਪਣੇ ਪੁੱਤਰਾਂ ਨੂੰ ਸੋਨਾ-ਚਾਂਦੀ, ਬਹੁ-ਮੁੱਲੀਆਂ ਵਸਤਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ। ਕਿਉਂ ਕਿ ਯਹੋਰਾਮ ਉਸਦਾ ਸਭ ਤੋਂ ਵੱਡਾ ਪੁੱਤਰ ਸੀ।
4 ਯਹੂਦਾਹ ਦਾ ਪਾਤਸ਼ਾਹ ਯਹੋਰਾਮ ਯਹੋਰਾਮ ਨੇ ਆਪਣੇ ਪਿਤਾ ਦਾ ਰਾਜ ਸੰਭਾਲ ਕੇ ਆਪਣੇ-ਆਪ ਨੂੰ ਮਜ਼ਬੂਤ ਕੀਤਾ। ਫ਼ਿਰ ਉਸ ਨੇ ਆਪਣੇ ਸਾਰੇ ਭਰਾਵਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ। ਇਹੀ ਨਹੀਂ ਉਸ ਨੇ ਇਸਰਾਏਲ ਦੇ ਕਈ ਆਗੂਆਂ ਨੂੰ ਵੀ ਵੱਢ ਸੁੱਟਿਆ।
5 ਜਦੋਂ ਯਹੋਰਾਮ ਰਾਜ ਕਰਨ ਲੱਗਾ ਉਹ 32 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।
6 ਯਹੋਰਾਮ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹਾਂ ਉੱਪਰ ਹੀ ਤੁਰਿਆ ਕਿਉਂ ਕਿ ਉਹ ਅਹਾਬ ਦੀ ਧੀ ਨਾਲ ਵਿਆਹਿਆ ਸੀ ਅਤੇ ਉਸ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ।
7 ਪਰ ਯਹੋਵਾਹ ਦਾਊਦ ਦੇ ਘਰਾਣੇ ਨੂੰ ਨਸ਼ਟ ਨਹੀਂ ਕਰੇਗਾ। ਕਿਉਂ ਕਿ ਉਸ ਨੇ ਦਾਊਦ ਨਾਲ ਇਕਰਾਰਨਾਮਾ ਕੀਤਾ ਸੀ ਕਿ ਹਮੇਸ਼ਾ ਉਸ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਪਾਤਸ਼ਾਹ ਬਣੇਗਾ।
8 ਯਹੋਰਾਮ ਦੇ ਸਮੇਂ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਉਨ੍ਹਾਂ ਆਪਣਾ ਇੱਕ ਹੋਰ ਪਾਤਸ਼ਾਹ ਆਪੇ ਠਹਿਰਾ ਲਿਆ।
9 ਤਦ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਲੈ ਕੇ ਬਾਹਰ ਨਿਕਲਿਆ ਅਤੇ ਰਾਤ ਨੂੰ ਉੱਠ ਕੇ ਉਨ੍ਹਾਂ ਅਦੋਮੀਆਂ ਨੂੰ, ਜਿਨ੍ਹਾਂ ਨੇ ਉਸ ਨੂੰ ਉਸ ਦੇ ਰਥਾਂ ਨੂੰ ਅਤੇ ਸਰਦਾਰਾਂ ਨੂੰ ਘੇਰ ਲਿਆ ਸੀ, ਮਾਰ ਦਿੱਤਾ।
10 ਉਸ ਸਮੇਂ ਤੋਂ ਹੁਣ ਤੀਕ, ਅਦੋਮ ਯਹੂਦਾਹ ਦੇ ਵਿਰੁੱਧ, ਵਿਦ੍ਰੋਹੀ ਹੈ। ਲਿਬਨਾਹ ਨਗਰ ਦੇ ਲੋਕਾਂ ਨੇ ਵੀ ਯਹੋਰਾਮ ਦੇ ਵਿਰੁੱਧ ਬਗਾਵਤ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਰਾਮ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।
11 ਯਹੋਰਾਮ ਨੇ ਯਹੂਦਾਹ ਦੇ ਪਰਬਤਾਂ ਉੱਪਰ ਉੱਚੇ ਅਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦੇ ਰਾਹ ਤੋਂ ਗੁਮਰਾਹ ਕੀਤਾ।
12 ਯਹੋਰਾਮ ਨੂੰ ਏਲੀਯਾਹ ਨਬੀ ਵੱਲੋਂ ਇੱਕ ਸੰਦੇਸ਼ ਆਇਆ ਕਿ, “ਯਹੋਵਾਹ ਪਰਮੇਸ਼ੁਰ ਤੇਰੇ ਬਾਰੇ ਇਉਂ ਫ਼ਰਮਾਉਂਦਾ ਹੈ: ਉਹ ਯਹੋਵਾਹ ਜਿਸ ਨੂੰ ਤੇਰੇ ਪੁਰਖੇ ਦਾਊਦ ਨੇ ਮੰਨਿਆ, ਤਾਂ ਯਹੋਰਾਮ ਨਾ ਤਾਂ ਤੂੰ ਉਸ ਯਹੋਵਾਹ ਨੂੰ ਜਿਵੇਂ ਤੇਰੇ ਪਿਤਾ ਯਹੋਸ਼ਾਫ਼ਾਟ ਨੇ ਮੰਨਿਆ ਸੀ ਤੂੰ ਅਮਲ ਕੀਤਾ ਤੇ ਨਾ ਹੀ ਤੂੰ ਆਪਣੇ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਪਰ ਤੁਰਿਆ।
13 ਸਗੋਂ ਤੂੰ ਇਸਰਾਏਲ ਦੇ ਪਾਤਸ਼ਾਹਾਂ ਦੇ ਜੀਵਨ ਰਾਹ ਉੱਪਰ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ। ਤੇਰੇ ਭਰਾ ਤੇਰੇ ਕੋਲੋਂ ਚੰਗੇ ਸਨ ਤੇ ਤੂੰ ਉਨ੍ਹਾਂ ਨੂੰ ਵੀ ਵੱਢ ਸੁੱਟਿਆ।
14 ਇਸ ਲਈ ਹੁਣ ਇਸ ਤੋਂ ਵੱਡੀ ਸਜ਼ਾ ਯਹੋਵਾਹ ਤੇਰੇ ਲੋਕਾਂ ਨੂੰ ਦੇਵੇਗਾ। ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ, ਤੇਰੇ ਪੁੱਤਰਾਂ ਨੂੰ ਅਤੇ ਤੇਰੀਆਂ ਰਾਣੀਆਂ ਨੂੰ ਵੱਡੀ ਬਿਮਾਰੀ ਨਾਲ ਮਾਰੇਗਾ। ਅਤੇ ਸਾਰੀ ਸੰਪਤੀ ਦਾ ਨਾਸ ਕਰੇਗਾ।
15 ਤੂੰ ਆਂਤੜੀਆਂ ਦੇ ਰੋਗ ਨਾਲ ਸਖਤ ਬੀਮਾਰ ਹੋ ਜਾਵੇਂਗਾ, ਇੱਥੋਂ ਤੀਕ ਕਿ ਤੇਰੀਆਂ ਆਂਤੜੀਆਂ ਹਰ ਰੋਜ਼ ਬੀਮਾਰੀ ਕਾਰਣ ਤੇਰੇ ਸ਼ਰੀਰ ਚੋ ਬਾਹਰ ਨਿਕਲਦੀਆਂ ਜਾਣਗੀਆਂ।”
16 ਯਹੋਰਾਮ ਦੇ ਵਿਰੁੱਧ ਯਹੋਵਾਹ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੇ ਵੱਲ ਰਹਿੰਦੇ ਸਨ ਕ੍ਰੋਧਿਤ ਕੀਤਾ।
17 ਉਨ੍ਹਾਂ ਲੋਕਾਂ ਨੇ ਯਹੂਦਾਹ ਉੱਪਰ ਹਮਲਾ ਕੀਤਾ ਅਤੇ ਉਹ ਸਾਰਾ ਯਹੋਰਾਮ ਦਾ ਖਜ਼ਾਨਾ, ਧਨ ਦੌਲਤ ਲੁੱਟ ਕੇ ਲੈ ਗਏ। ਉਹ ਯਹੋਰਾਮ ਦੇ ਮਹਿਲ ਦਾ ਸਾਰਾ ਮਾਲ, ਪਤਨੀਆਂ ਅਤੇ ਬੱਚੇ ਸਭ ਲੁੱਟ ਕੇ ਲੈ ਗਏ। ਸਿਰਫ਼ ਯਹੋਰਾਮ ਦਾ ਸਭ ਤੋਂ ਛੋਟਾ ਲੜਕਾ ਬਚ ਗਿਆ। ਉਸ ਦੇ ਸਭ ਤੋਂ ਛੋਟੇ ਪੁੱਤਰ ਦਾ ਨਾਂ ਯਹੋਆਹਾਜ਼ ਸੀ।
18 ਇਸ ਉਪਰੰਤ ਯਹੋਵਾਹ ਨੇ ਯਹੋਰਾਮ ਨੂੰ ਆਂਤੜੀਆਂ ਦੇ ਰੋਗ ਨਾਲ ਅਜਿਹਾ ਪੀੜਿਤ ਕੀਤਾ ਕਿ ਉਹ ਮੁੜ ਕਦੇ ਵੀ ਰਾਜੀ ਨਾ ਹੋ ਸੱਕਿਆ।
19 ਇਉਂ 2 ਸਾਲਾਂ ਵਿੱਚ ਹੀ ਬਿਮਾਰੀ ਨਾਲ ਉਸ ਦੀਆਂ ਆਂਦਰਾਂ ਬਾਹਰ ਨਿਕਲ ਆਈਆਂ ਅਤੇ ਉਹ ਬੜਾ ਕਰਾਹ-ਕਰਾਹ ਕੇ ਮਰਿਆ ਅਤੇ ਲੋਕਾਂ ਨੇ ਉਸ ਦੇ ਮਰਨ ਤੇ ਅੱਗ ਨਾ ਬਾਲੀ ਜਿਵੇਂ ਕਿ ਉਹ ਉਸ ਦੇ ਵੱਡੇਰਿਆਂ ਦੇ ਮਰਨ ਤੇ ਬਾਲਦੇ ਸਨ।
20 ਯਹੋਰਾਮ ਜਦੋਂ ਸਿੰਘਾਸਣ ਤੇ ਬੈਠਾ ਤਾਂ ਉਹ 32 ਵਰ੍ਹਿਆਂ ਦਾ ਸੀ। ਉਸ ਨੇ 8 ਵਰ੍ਹੇ ਪਾਤਸ਼ਾਹੀ ਕੀਤੀ ਪਰ ਜਦੋਂ ਉਹ ਮਰਿਆ ਤਾਂ ਕੋਈ ਵੀ ਮਨੁੱਖ ਦੁੱਖੀ ਜਾਂ ਉਦਾਸ ਨਹੀਂ ਹੋਇਆ। ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ’ਚ ਦਫ਼ਨਾਇਆ ਪਰ ਉਨ੍ਹਾਂ ਨੇ ਉਸ ਨੂੰ ਵੈਸੀਆਂ ਕਬਰਾਂ ਵਿੱਚ ਨਾ ਦਫ਼ਨਾਇਆ ਜੈਸੀਆਂ ਪਾਤਸ਼ਾਹਾਂ ਦੀਆਂ ਹੁੰਦੀਆਂ ਹਨ।
1 Now Jehoshaphat slept with his fathers, and was buried with his fathers in the city of David. And Jehoram his son reigned in his stead.
2 And he had brethren the sons of Jehoshaphat, Azariah, and Jehiel, and Zechariah, and Azariah, and Michael, and Shephatiah: all these were the sons of Jehoshaphat king of Israel.
3 And their father gave them great gifts of silver, and of gold, and of precious things, with fenced cities in Judah: but the kingdom gave he to Jehoram; because he was the firstborn.
4 Now when Jehoram was risen up to the kingdom of his father, he strengthened himself, and slew all his brethren with the sword, and divers also of the princes of Israel.
5 Jehoram was thirty and two years old when he began to reign, and he reigned eight years in Jerusalem.
6 And he walked in the way of the kings of Israel, like as did the house of Ahab: for he had the daughter of Ahab to wife: and he wrought that which was evil in the eyes of the Lord.
7 Howbeit the Lord would not destroy the house of David, because of the covenant that he had made with David, and as he promised to give a light to him and to his sons for ever.
8 In his days the Edomites revolted from under the dominion of Judah, and made themselves a king.
9 Then Jehoram went forth with his princes, and all his chariots with him: and he rose up by night, and smote the Edomites which compassed him in, and the captains of the chariots.
10 So the Edomites revolted from under the hand of Judah unto this day. The same time also did Libnah revolt from under his hand; because he had forsaken the Lord God of his fathers.
11 Moreover he made high places in the mountains of Judah, and caused the inhabitants of Jerusalem to commit fornication, and compelled Judah thereto.
12 And there came a writing to him from Elijah the prophet, saying, Thus saith the Lord God of David thy father, Because thou hast not walked in the ways of Jehoshaphat thy father, nor in the ways of Asa king of Judah,
13 But hast walked in the way of the kings of Israel, and hast made Judah and the inhabitants of Jerusalem to go a whoring, like to the whoredoms of the house of Ahab, and also hast slain thy brethren of thy father’s house, which were better than thyself:
14 Behold, with a great plague will the Lord smite thy people, and thy children, and thy wives, and all thy goods:
15 And thou shalt have great sickness by disease of thy bowels, until thy bowels fall out by reason of the sickness day by day.
16 Moreover the Lord stirred up against Jehoram the spirit of the Philistines, and of the Arabians, that were near the Ethiopians:
17 And they came up into Judah, and brake into it, and carried away all the substance that was found in the king’s house, and his sons also, and his wives; so that there was never a son left him, save Jehoahaz, the youngest of his sons.
18 And after all this the Lord smote him in his bowels with an incurable disease.
19 And it came to pass, that in process of time, after the end of two years, his bowels fell out by reason of his sickness: so he died of sore diseases. And his people made no burning for him, like the burning of his fathers.
20 Thirty and two years old was he when he began to reign, and he reigned in Jerusalem eight years, and departed without being desired. Howbeit they buried him in the city of David, but not in the sepulchres of the kings.