2 Kings 5:5
ਤਦ ਅਰਾਮ ਦੇ ਰਾਜੇ ਨੇ ਆਖਿਆ, “ਹੁਣੇ ਜਾ ਅਤੇ ਮੈਂ ਇਸਰਾਏਲ ਦੇ ਪਾਤਸ਼ਾਹ ਨੂੰ ਇੱਕ ਚਿੱਠੀ ਭੇਜਦਾ ਹਾਂ।” ਤਦ ਨਅਮਾਨ ਇਸਰਾਏਲ ਨੂੰ ਗਿਆ, ਅਤੇ ਆਪਣੇ ਨਾਲ ਕੁਝ ਸੁਗਾਤਾਂ ਵੀ ਲੈ ਗਿਆ। ਉਸ ਨੇ 340 ਕਿੱਲੋ ਚਾਂਦੀ, 6,000 ਸੋਨੇ ਦੇ ਸਿੱਕੇ ਅਤੇ ਦਸ ਜੋੜੇ ਕੱਪੜੇ ਆਪਣੇ ਨਾਲ ਲੈ ਲਏ।
2 Kings 5:5 in Other Translations
King James Version (KJV)
And the king of Syria said, Go to, go, and I will send a letter unto the king of Israel. And he departed, and took with him ten talents of silver, and six thousand pieces of gold, and ten changes of raiment.
American Standard Version (ASV)
And the king of Syria said, Go now, and I will send a letter unto the king of Israel. And he departed, and took with him ten talents of silver, and six thousand `pieces' of gold, and ten changes of raiment.
Bible in Basic English (BBE)
So the king of Aram said, Go then; and I will send a letter to the king of Israel. And he went, taking with him ten talents of silver and six thousand shekels of gold, and ten changes of clothing.
Darby English Bible (DBY)
And the king of Syria said, Well! go, and I will send a letter to the king of Israel. And he departed, and took with him ten talents of silver, and six thousand [shekels] of gold, and ten changes of raiment.
Webster's Bible (WBT)
And the king of Syria said, Come, go, and I will send a letter to the king of Israel. And he departed, and took with him ten talents of silver, and six thousand pieces of gold, and ten changes of raiment.
World English Bible (WEB)
The king of Syria said, Go now, and I will send a letter to the king of Israel. He departed, and took with him ten talents of silver, and six thousand [pieces] of gold, and ten changes of clothing.
Young's Literal Translation (YLT)
And the king of Aram saith, `Go thou, enter, and I send a letter unto the king of Israel;' and he goeth and taketh in his hand ten talents of silver, and six thousand `pieces' of gold, and ten changes of garments.
| And the king | וַיֹּ֤אמֶר | wayyōʾmer | va-YOH-mer |
| of Syria | מֶֽלֶךְ | melek | MEH-lek |
| said, | אֲרָם֙ | ʾărām | uh-RAHM |
| Go to, | לֶךְ | lek | lek |
| go, | בֹּ֔א | bōʾ | boh |
| send will I and | וְאֶשְׁלְחָ֥ה | wĕʾešlĕḥâ | veh-esh-leh-HA |
| a letter | סֵ֖פֶר | sēper | SAY-fer |
| unto | אֶל | ʾel | el |
| king the | מֶ֣לֶךְ | melek | MEH-lek |
| of Israel. | יִשְׂרָאֵ֑ל | yiśrāʾēl | yees-ra-ALE |
| departed, he And | וַיֵּלֶךְ֩ | wayyēlek | va-yay-lek |
| and took | וַיִּקַּ֨ח | wayyiqqaḥ | va-yee-KAHK |
| with him | בְּיָד֜וֹ | bĕyādô | beh-ya-DOH |
| ten | עֶ֣שֶׂר | ʿeśer | EH-ser |
| talents | כִּכְּרֵי | kikkĕrê | kee-keh-RAY |
| of silver, | כֶ֗סֶף | kesep | HEH-sef |
| six and | וְשֵׁ֤שֶׁת | wĕšēšet | veh-SHAY-shet |
| thousand | אֲלָפִים֙ | ʾălāpîm | uh-la-FEEM |
| pieces of gold, | זָהָ֔ב | zāhāb | za-HAHV |
| ten and | וְעֶ֖שֶׂר | wĕʿeśer | veh-EH-ser |
| changes | חֲלִיפ֥וֹת | ḥălîpôt | huh-lee-FOTE |
| of raiment. | בְּגָדִֽים׃ | bĕgādîm | beh-ɡa-DEEM |
Cross Reference
Judges 14:12
ਸਮਸੂਨ ਨੇ 30 ਆਦਮੀਆਂ ਨੂੰ ਆਖਿਆ, “ਮੈਂ ਤੁਹਾਨੂੰ ਇੱਕ ਕਹਾਣੀ ਸੁਨਾਉਣਾ ਚਾਹੁੰਦਾ ਹਾਂ। ਇਹ ਦਾਵਤ ਸੱਤ ਦਿਨ ਚੱਲੇਗੀ। ਉਸ ਸਮੇਂ ਦੌਰਾਨ ਜਵਾਬ ਲੱਭਣ ਦੀ ਕੋਸ਼ਿਸ਼ ਕਰਨਾ। ਜੇ ਤੁਸੀਂ ਉਸ ਸਮੇਂ ਦੇ ਅੰਦਰ ਬੁਝਾਰਤ ਬੁੱਝ ਲਈ ਤਾਂ ਮੈਂ ਤੁਹਾਨੂੰ 30 ਮਹੀਨ ਕੱਪੜੇ ਦੀਆਂ ਕਮੀਜ਼ਾਂ ਅਤੇ 30 ਬਦਲਵੇਂ ਕੱਪੜੇ ਦੇਵਾਂਗਾ।
2 Kings 8:8
ਤਦ ਬਨ-ਹਦਦ ਪਾਤਸ਼ਾਹ ਨੇ ਹਜ਼ਾਏਲ ਨੂੰ ਆਖਿਆ, “ਜਾਓ ਤੇ ਤੋਹਫ਼ਾ ਲੈ ਕੇ ਪਰਮੇਸ਼ੁਰ ਦੇ ਮਨੁੱਖ ਨੂੰ ਮਿਲਣ ਲਈ ਜਾਵੋ ਅਤੇ ਉਸ ਨੂੰ ਆਖੋ ਕਿ ਯਹੋਵਾਹ ਨੂੰ ਪੁੱਛੇ ਕਿ ਕੀ ਮੈਂ ਆਪਣੀ ਬਿਮਾਰੀ ਤੋਂ ਠੀਕ ਹੋ ਜਾਵਾਂਗਾ?”
James 5:1
ਖੁਦਗਰਜ਼ ਅਮੀਰ ਲੋਕਾਂ ਨੂੰ ਸਜ਼ਾ ਮਿਲੇਗੀ ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।
James 4:13
ਪਰਮੇਸ਼ੁਰ ਨੂੰ ਤੁਹਾਡੇ ਜੀਵਨ ਦੀ ਅਗਵਾਈ ਕਰਨ ਦਿਉ ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉੱਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ।
Acts 8:18
ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰੱਖੇ।
Isaiah 5:5
“ਹੁਣ, ਮੈਂ ਦੱਸਦਾ ਹਾਂ ਕਿ ਮੈਂ ਆਪਣੇ ਅੰਗੂਰਾਂ ਦੇ ਬਾਗ਼ ਬਾਰੇ ਕੀ ਕਰਾਂਗਾ: ਮੈਂ ਉਨ੍ਹਾਂ ਕੰਡਿਆਲੀਆਂ ਝਾੜੀਆਂ ਨੂੰ ਪੁੱਟ ਦੇਵਾਂਗਾ ਜਿਹੜੀਆਂ ਖੇਤਾਂ ਦੀ ਰੱਖਿਆ ਕਰ ਰਹੀਆਂ ਹਨ, ਅਤੇ ਮੈਂ ਉਨ੍ਹਾਂ ਨੂੰ ਸਾੜ ਦੇਵਾਂਗਾ। ਮੈਂ ਪੱਥਰ ਦੀ ਕੰਧ ਨੂੰ ਤੋੜ ਦੇਵਾਂਗਾ। ਅਤੇ ਪੱਥਰ ਪੈਰਾਂ ਹੇਠਾਂ ਹੋਣਗੇ।
Ecclesiastes 2:1
ਕੀ “ਮੌਜ ਮਸਤੀ” ਖੁਸ਼ੀ ਦੇ ਸੱਕਦੀ ਹੈ? ਮੈਂ ਆਪਣੇ-ਆਪ ਨੂੰ ਆਖਿਆ, “ਮੈਨੂੰ ਪ੍ਰਸੰਸਾ ਨੂੰ ਪਰੱਖਣ ਦੇ ਅਤੇ ਆਨੰਦ ਦਾ ਅਨੁਭਵ ਕਰਨ ਦੇ।” ਪਰ ਮੈਂ ਜਾਣ ਲਿਆ ਕਿ ਇਹ ਵੀ ਅਰਬਹੀਣ ਹੈ।
2 Kings 5:22
ਗੇਹਾਜੀ ਨੇ ਆਖਿਆ, “ਹਾਂ, ਸਭ ਠੀਕ-ਠਾਕ ਹੈ। ਮੇਰੇ ਸੁਆਮੀ ਅਲੀਸ਼ਾ ਨੇ ਮੈਨੂੰ ਇਹ ਆਖਣ ਲਈ ਭੇਜਿਆ ਕਿ ਨਬੀਆਂ ਦੇ ਸਮੂਹ ਵਿੱਚੋਂ ਦੋ ਨੌਜੁਆਨ ਇਫ਼ਰਾਈਮ ਦੇ ਪਹਾੜੀ ਦੇਸ਼ ਤੋਂ ਮੇਰੇ ਕੋਲ ਆ ਰਹੇ ਹਨ। ਉਨ੍ਹਾਂ ਨੂੰ 34 ਕਿੱਲੋ ਚਾਂਦੀ ਅਤੇ ਦੋ ਜੋੜੇ ਬਸਤਰ ਦੇਹ।”
2 Kings 4:42
ਅਲੀਸ਼ਾ ਦਾ ਨਬੀਆਂ ਦੇ ਟੋਲੇ ਨੂੰ ਭੋਜ ਕਰਾਉਣਾ ਬਆਲ ਸ਼ਲੀਸ਼ਾਹ ਤੋਂ ਇੱਕ ਮਨੁੱਖ ਆਪਣੇ ਖੇਤ ਦੀ ਪਹਿਲੀ ਫ਼ਸਲ ਵਿੱਚੋਂ ਜੌਆਂ ਦੀਆਂ ਰੋਟੀਆਂ ਦੇ 20 ਟੁਕੜੇ ਅਤੇ ਆਪਣੇ ਝੋਲੇ ਵਿੱਚ ਅਲੀਸ਼ਾ ਲਈ ਤਾਜ਼ਾ ਅਨਾਜ ਲਿਆਇਆ। ਤਦ ਅਲੀਸ਼ਾ ਨੇ ਕਿਹਾ, “ਇਹ ਭੋਜਨ ਲੋਕਾਂ ਵਿੱਚ ਵੰਡ ਦੇ, ਤਾਂ ਜੋ ਉਹ ਖਾ ਸੱਕਣ।”
1 Kings 22:3
ਇਸੇ ਵਕਤ ਅਹਾਬ ਨੇ ਆਪਣੇ ਅਫ਼ਸਰਾਂ ਨੂੰ ਕਿਹਾ, “ਯਾਦ ਰਹੇ ਕਿ ਰਾਮੋਥ ਜਿਹੜਾ ਕਿ ਗਿਲਆਦ ਵਿੱਚ ਹੈ ਉਸ ਨੂੰ ਅਰਾਮ ਦੇ ਪਾਤਸ਼ਾਹ ਨੇ ਸਾਡੇ ਤੋਂ ਖੋਹਿਆ ਸੀ! ਭਲਾ ਅਸੀਂ ਚੁੱਪ ਕਰਕੇ ਕਿਉਂ ਬੈਠੀਏ? ਕਿਉਂ ਨਾ ਉਸ ਨੂੰ ਅਰਾਮ ਦੇ ਪਾਤਸ਼ਾਹ ਕੋਲੋਂ ਵਾਪਸ ਲਈਏ। ਇਹ ਸਾਡਾ ਹੀ ਨਗਰ ਹੋਣਾ ਚਾਹੀਦਾ ਹੈ।”
1 Kings 13:7
ਤਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਨੂੰ ਆਖਿਆ, “ਕਿਰਪਾ ਕਰਕੇ ਮੇਰੇ ਘਰ ਚੱਲ ਕੇ ਮੇਰੇ ਨਾਲ ਭੋਜਨ ਕਰ, ਮੈਂ ਤੈਨੂੰ ਇੱਕ ਤੋਹਫ਼ਾ ਦਿਆਂਗਾ।”
1 Samuel 9:7
ਸ਼ਾਊਲ ਨੇ ਆਪਣੇ ਸੇਵਕ ਨੂੰ ਕਿਹਾ, “ਠੀਕ ਹੈ, ਅਸੀਂ ਸ਼ਹਿਰ ਨੂੰ ਚੱਲੇ ਜਾਈਏ ਪਰ ਅਸੀਂ ਉਸ ਵਾਸਤੇ ਲੈ ਕੀ ਜਾਈਏ? ਸਾਡੇ ਕੋਲ ਪਰਮੇਸ਼ੁਰ ਦੇ ਮਨੁੱਖ ਨੂੰ ਭੇਟ ਕਰਨ ਲਈ ਕੋਈ ਤੋਹਫ਼ਾ ਨਹੀਂ ਹੈ? ਹੁਣ ਤਾਂ ਸਾਡੇ ਥੈਲਿਆਂ ਵਿੱਚ ਭੋਜਨ ਵੀ ਮੁੱਕ ਗਿਆ ਹੈ ਤਾਂ ਅਸੀਂ ਉਸ ਨੂੰ ਕੀ ਚੜ੍ਹਾਵਾਂਗੇ”
Numbers 24:11
ਹੁਣ ਇੱਥੋਂ ਚੱਲਾ ਜਾ ਅਤੇ ਘਰ ਪਰਤ ਜਾ। ਮੈਂ ਤੈਨੂੰ ਆਖਿਆ ਸੀ ਕਿ ਮੈਂ ਤੈਨੂੰ ਬਹੁਤ ਚੰਗਾ ਇਨਾਮ ਦਿਆਂਗਾ। ਪਰ ਯਹੋਵਾਹ ਨੇ ਤੇਰੇ ਕੋਲੋਂ ਤੇਰਾ ਇਨਾਮ ਖੋਹ ਲਿਆ ਹੈ।”
Numbers 22:17
ਜੇ ਤੁਸੀਂ ਮੇਰੇ ਕਹੇ ਅਨੁਸਾਰ ਕਰੋਂਗੇ ਤਾਂ ਮੈਂ ਤੁਹਾਨੂੰ ਬਹੁਤ ਕੁਝ ਦੇਵਾਂਗਾ। ਆਉ ਅਤੇ ਮੇਰੀ ਖਾਤਿਰ ਇਨ੍ਹਾਂ ਲੋਕਾਂ ਨੂੰ ਸਰਾਪ ਦਿਉ।”
Numbers 22:7
ਮੋਆਬ ਅਤੇ ਮਿਦਯਾਨ ਦੇ ਆਗੂ ਬਾਲਾਮ ਨਾਲ ਗੱਲ ਕਰਨ ਲਈ ਚੱਲੇ ਗਏ। ਉਨ੍ਹਾਂ ਕੋਲ ਉਸ ਨੂੰ ਦੇਣ ਲਈ ਪੈਸੇ ਸਨ ਅਤੇ ਉਨ੍ਹਾ ਨੇ ਉਸ ਨੂੰ ਬਾਲਾਕ ਦੀ ਆਖੀ ਹੋਈ ਹਰ ਗੱਲ ਦੱਸੀ।
Genesis 45:22
ਯੂਸੁਫ਼ ਨੇ ਹਰੇਕ ਭਰਾ ਨੂੰ ਚੰਗੇ ਕੱਪੜੇ ਦਾ ਸੂਟ ਦਿੱਤਾ। ਪਰ ਯੂਸੁਫ਼ ਨੇ ਬਿਨਯਾਮੀਨ ਨੂੰ ਸੁੰਦਰ ਕੱਪੜੇ ਦੇ ਪੰਜ ਸੂਟ ਦਿੱਤੇ। ਅਤੇ ਯੂਸੁਫ਼ ਨੇ ਬਿਨਯਾਮੀਨ ਨੂੰ ਚਾਂਦੀ ਦੇ 300 ਸਿੱਕੇ ਵੀ ਦਿੱਤੇ।
Genesis 11:7
ਇਸ ਲਈ ਸਾਨੂੰ ਹੇਠਾਂ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਸ਼ਾ ਨੂੰ ਉਲਝਾ ਦੇਣਾ ਚਾਹੀਦਾ ਹੈ। ਫ਼ੇਰ ਉਹ ਇੱਕ ਦੂਸਰੇ ਦੀ ਗੱਲ ਨਹੀਂ ਸਮਝ ਸੱਕਣਗੇ।”
Genesis 11:3
ਲੋਕਾਂ ਨੇ ਆਖਿਆਂ, “ਸਾਨੂੰ ਇੱਟਾਂ ਪੱਥਣੀਆਂ ਚਾਹੀਦੀਆਂ ਹਨ। ਅਤੇ ਉਨ੍ਹਾਂ ਨੂੰ ਅੱਗ ਵਿੱਚ ਤਪਾਉਣਾ ਚਾਹੀਦਾ ਹੈ। ਤਾਂ ਜੋ ਉਹ ਬਹੁਤ ਪੱਕੀਆਂ ਹੋ ਜਾਣ।” ਇਸ ਲਈ ਲੋਕਾਂ ਨੇ ਆਪਣੇ ਘਰਾਂ ਦੀ ਉਸਾਰੀ ਲਈ ਪੱਥਰ ਨਹੀਂ ਵਰਤੇ ਸਗੋਂ ਇੱਟਾਂ ਵਰਤੀਆਂ। ਅਤੇ ਲੋਕਾਂ ਨੇ ਮੋਰਦਾਰ ਦੀ ਬਜਾਇ ਲੁੱਕ ਦੀ ਵਰਤੋਂ ਕੀਤੀ।