2 Samuel 5:7
ਪਰ ਦਾਊਦ ਨੇ ਸੀਯੋਨ ਦਾ ਕਿਲਾ ਲੈ ਲਿਆ। ਫ਼ਿਰ ਇਹ ਕਿਲਾ ਦਾਊਦ ਦਾ ਨਗਰ ਬਣ ਗਿਆ।)
2 Samuel 5:7 in Other Translations
King James Version (KJV)
Nevertheless David took the strong hold of Zion: the same is the city of David.
American Standard Version (ASV)
Nevertheless David took the stronghold of Zion; the same is the city of David.
Bible in Basic English (BBE)
But David took the strong place of Zion, which is the town of David.
Darby English Bible (DBY)
But David took the stronghold of Zion, which is the city of David.
Webster's Bible (WBT)
Nevertheless, David took the strong hold of Zion: the same is the city of David.
World English Bible (WEB)
Nevertheless David took the stronghold of Zion; the same is the city of David.
Young's Literal Translation (YLT)
And David captureth the fortress of Zion, it `is' the city of David.
| Nevertheless David | וַיִּלְכֹּ֣ד | wayyilkōd | va-yeel-KODE |
| took | דָּוִ֔ד | dāwid | da-VEED |
| אֵ֖ת | ʾēt | ate | |
| the strong hold | מְצֻדַ֣ת | mĕṣudat | meh-tsoo-DAHT |
| Zion: of | צִיּ֑וֹן | ṣiyyôn | TSEE-yone |
| the same | הִ֖יא | hîʾ | hee |
| is the city | עִ֥יר | ʿîr | eer |
| of David. | דָּוִֽד׃ | dāwid | da-VEED |
Cross Reference
1 Kings 2:10
ਉਸ ਬਾਦ ਦਾਊਦ ਦੀ ਮੌਤ ਹੋ ਗਈ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਬਿਆ ਗਿਆ।
2 Samuel 6:16
ਉਸ ਵਕਤ ਸ਼ਾਊਲ ਦੀ ਧੀ ਮੀਕਲ ਬਾਰੀ ਵਿੱਚੋਂ ਇਹ ਸਭ ਵੇਖ ਰਹੀ ਸੀ, ਜਦ ਉਸ ਨੇ ਵੇਖਿਆ ਕਿ ਦਾਊਦ ਪਾਤਸ਼ਾਹ ਯਹੋਵਾਹ ਦੇ ਅੱਗੇ ਨੱਚਦਾ-ਟੱਪਦਾ ਆ ਰਿਹਾ ਹੈ ਤਾਂ ਉਹ ਦਾਊਦ ਦੀ ਅਜਿਹੀ ਹਰਕਤ ਤੇ ਬੜੀ ਦੁੱਖੀ ਹੋਈ ਉਸ ਨੂੰ ਜਾਪਿਆ ਕਿ ਉਹ ਆਪਣਾ ਮਜ਼ਾਕ ਆਪ ਬਣਾ ਰਿਹਾ ਹੈ।
2 Samuel 6:12
ਉਪਰੰਤ, ਲੋਕਾਂ ਨੇ ਦਾਊਦ ਨੂੰ ਕਿਹਾ, “ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਕਾਰਣ ਯਹੋਵਾਹ ਨੇ ਬਰਕਤ ਦਿੱਤੀ ਹੈ।” ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋਕੇ ਚੜ੍ਹਾ ਲਿਆਇਆ।
Psalm 132:13
ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।
Isaiah 12:6
ਸੀਯੋਨ ਦੇ ਲੋਕੋ, ਇਨ੍ਹਾਂ ਗੱਲਾਂ ਬਾਰੇ ਨਾਹਰੇ ਮਾਰੋ! ਇਸਰਾਏਲ ਦਾ ਪਵਿੱਤਰ ਪੁਰੱਖ ਸ਼ਕਤੀਸ਼ਾਲੀ ਢੰਗ ਨਾਲ ਤੁਹਾਡੇ ਨਾਲ ਹੈ। ਏਸ ਲਈ ਪ੍ਰਸੰਨ ਹੋਵੋ!
Isaiah 59:20
ਮੁਕਤੀਦਾਤਾ ਇੱਕ ਵਾਰ ਫ਼ੇਰ ਸੀਯੋਨ ਵੱਲੋਂ ਆਵੇਗਾ। ਉਹ ਯਾਕੂਬ ਦੇ ਲੋਕਾਂ ਕੋਲ ਆਵੇਗਾ ਜਿਨ੍ਹਾਂ ਨੇ ਪਾਪ ਕੀਤਾ ਸੀ ਪਰ ਉਹ ਪਰਮੇਸ਼ੁਰ ਕੋਲ ਆ ਗਏ ਸਨ।
Micah 4:2
ਬਹੁਤ ਸਾਰੀਆਂ ਕੌਮਾਂ ਤੋਂ ਲੋਕ ਉਸ ਵੱਲ ਜਾਣਗੇ ਅਤੇ ਆਖਣਗੇ, “ਚਲੋ, ਆਪਾਂ ਯਹੋਵਾਹ ਦੇ ਪਰਬਤ ਨੂੰ ਚੱਲੀਏ। ਚਲੋ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਨੂੰ ਚੱਲੀਏ। ਤਦ ਪਰਮੇਸ਼ੁਰ ਸਾਨੂੰ ਆਪਣੀ ਜੀਵਨ ਜਾਂਚ ਸਿੱਖਾਵੇਗਾ ਅਤੇ ਅਸੀਂ ਉਸ ਦੇ ਦਰਮਾਏ ਮਾਰਗ ਤੇ ਚੱਲਾਂਗੇ।” ਪਰਮੇਸ਼ੁਰ ਦੀ ਸਿੱਖਿਆ ਯਹੋਵਾਹ ਦੀਆਂ ਹਿਦਾਇਤਾਂ ਸੀਯੋਨ ਤੋਂ ਆਉਣਗੀਆਂ। ਯਹੋਵਾਹ ਦਾ ਸੰਦੇਸ਼ ਯਰੂਸ਼ਲਮ ਤੋਂ ਆਵੇਗਾ।
Romans 9:33
ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ; “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ। ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ ਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰੱਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।”
Hebrews 12:22
ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ।
Revelation 14:1
ਮੁਕਤ ਲੋਕਾਂ ਦਾ ਗੀਤ ਫ਼ਿਰ ਮੈਂ ਤੱਕਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਲੇਲਾ ਸੀ। ਉਹ ਸੀਯੋਨ ਪਰਬਤ ਉੱਤੇ ਖਲੋਤਾ ਸੀ। ਉਸ ਦੇ ਨਾਲ 144,000 ਲੋਕ ਸਨ। ਉਨ੍ਹਾਂ ਸਾਰਿਆਂ ਦੇ ਮੱਥਿਆਂ ਉੱਤੇ ਉਸਦਾ ਅਤੇ ਉਸ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।
Psalm 87:2
ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵੱਧੇਰੇ ਪਿਆਰ ਕਰਦਾ ਹੈ।
Psalm 51:18
ਹੇ ਪਰਮੇਸ਼ੁਰ, ਕਿਰਪਾ ਕਰਕੇ ਸੀਯੋਨ ਨਾਲ ਚੰਗਾ ਹੋ। ਯਰੂਸ਼ਲਮ ਦੀਆਂ ਕੰਧਾਂ ਦੀ ਪੁਨਰ ਉਸਾਰੀ ਕਰੋ।
2 Samuel 6:10
ਸੋ ਦਾਊਦ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਆਪਣੇ ਸ਼ਹਿਰ ਵਿੱਚ ਲੈਜਾਕੇ ਆਪਣੇ ਕੋਲ ਨਾ ਰੱਖ ਸੱਕਿਆ ਤਾਂ ਦਾਊਦ ਪਵਿੱਤਰ ਸੰਦੂਕ ਨੂੰ ਇੱਕ ਪਾਸੇ ਓਬੇਦ-ਅਦੋਮ ਗਿੱਤੀ ਦੇ ਘਰ ਵਿੱਚ ਲੈ ਗਿਆ।
1 Kings 3:1
ਸੁਲੇਮਾਨ ਦੀ ਸਿਆਣਪ ਲਈ ਮੰਗ ਸੁਲੇਮਾਨ ਨੇ ਫ਼ਿਰਊਨ, ਮਿਸਰ ਦੇ ਰਾਜੇ ਦੀ ਧੀ ਨਾਲ ਵਿਆਹ ਕੀਤਾ ਅਤੇ ਉਸ ਨਾਲ ਇੱਕ ਇਕਰਾਰਨਾਮਾ ਕੀਤਾ। ਉਹ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਲੈ ਆਇਆ। ਉਸਦਾ ਮਹਿਲ ਅਤੇ ਯਹੋਵਾਹ ਦਾ ਮੰਦਰ ਉਸ ਵਕਤ ਹਾਲੇ ਬਣ ਰਹੇ ਸਨ। ਉਹ ਯਰੂਸ਼ਲਮ ਦੇ ਦੁਆਲੇ ਇੱਕ ਕੰਧ ਵੀ ਉਸਾਰ ਰਿਹਾ ਸੀ।
1 Kings 8:1
ਮੰਦਰ ਵਿੱਚ ਨੇਮ ਦਾ ਸੰਦੂਕ ਤਦ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ, ਪਰਿਵਾਰ-ਸਮੂਹਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪਰਧਾਨ ਸਨ, ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰ ਤੋਂ ਜਿਹੜਾ ਸੀਯੋਨ ਹੈ ਉੱਥੋਂ ਇੱਥੇ ਲੈ ਆਉਣ।
1 Chronicles 11:7
ਦਾਊਦ ਨੇ ਫ਼ਿਰ ਉੱਥੇ ਗੜ੍ਹ ਨੂੰ ਆਪਣਾ ਘਰ ਬਣਾਇਆ। ਇਸੇ ਕਾਰਣ ਉਹ ਦਾਊਦ ਦਾ ਨਗਰ ਅਖਵਾਇਆ।
2 Chronicles 5:2
ਪਵਿੱਤਰ ਸੰਦੂਕ ਮੰਦਰ ’ਚ ਲਿਆਇਆ ਗਿਆ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਸਾਰੀਆਂ ਗੋਤਾਂ ਦੇ ਮੁਖੀਆਂ, ਆਗੂਆਂ ਨੂੰ ਯਰੂਸ਼ਲਮ ਵਿੱਚ ਸੱਦਾ ਦਿੱਤਾ। (ਇਹ ਸਾਰੇ ਮਨੁੱਖ ਇਸਰਾਏਲ ਦੇ ਘਰਾਣਿਆਂ ਦੇ ਮੁਖੀਆ ਸਨ।) ਤਾਂ ਜੋ ਉਹ ਦਾਊਦ ਦੇ ਸ਼ਹਿਰ ਵਿੱਚੋਂ ਜੋ ਸੀਯੋਨ ਹੈ ਉੱਥੋਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ।
2 Chronicles 24:16
ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਜਿੱਥੇ ਪਾਤਸ਼ਾਹਾਂ ਨੂੰ ਦਫ਼ਨਾਇਆ ਜਾਂਦਾ ਸੀ, ਉੱਥੇ ਹੀ ਦਫ਼ਨਾਇਆ। ਲੋਕਾਂ ਨੇ ਉਸ ਨੂੰ ਉੱਥੇ ਇਸ ਲਈ ਦਫ਼ਨਾਇਆ ਕਿਉਂ ਕਿ ਉਸ ਨੇ ਆਪਣੇ ਜੀਵਨ ਕਾਲ ਵਿੱਚ ਯਹੋਵਾਹ ਅਤੇ ਉਸ ਦੇ ਮੰਦਰ ਅਤੇ ਇਸਰਾਏਲ ਦੇ ਲੋਕਾਂ ਲਈ ਬੜੇ ਚੰਗੇ ਭਲਾਈ ਦੇ ਕਾਰਜ ਕੀਤੇ।
Psalm 2:6
ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”
Psalm 9:11
ਹੇ ਸੀਯੋਨ ਪਰਬਤ ਦੇ ਵਾਸੀਓ ਯਹੋਵਾਹ ਦੀ ਉਸਤਤਿ ਦੇ ਗੀਤ ਗਾਵੋ। ਪਰਾਈਆਂ ਕੌਮਾਂ ਨੂੰ ਯਹੋਵਾਹ ਦੀਆਂ ਮਹਾਨ ਗੱਲਾਂ ਬਾਰੇ ਦੱਸੋ।
Psalm 48:12
ਸੀਯੋਨ ਪਰਬਤ ਦੇ ਆਲੇ-ਦੁਆਲੇ ਫ਼ਿਰੋ। ਸ਼ਹਿਰ ਵੱਲ ਵੇਖੋ। ਬੁਰਜਾਂ ਨੂੰ ਗਿਣੋ।
2 Samuel 5:9
ਦਾਊਦ ਉਸ ਕਿਲ੍ਹੇ ਵਿੱਚ ਰਿਹਾ ਅਤੇ ਇਸ ਨੂੰ “ਦਾਊਦ ਦਾ ਸ਼ਹਿਰ” ਆਖਿਆ। ਉਸ ਨੇ ਮਿਲੋ ਤੋਂ ਲੈ ਕੇ ਸ਼ਹਿਰ ਦਾ ਵਿਕਾਸ ਕੀਤਾ ਅਤੇ ਇਸ ਸ਼ਹਿਰ ਅੰਦਰ ਹੋਰ ਵੀ ਘਰਾਂ ਦਾ ਨਿਰਮਾਣ ਕੀਤਾ।