Acts 3:17
“ਮੇਰੇ ਭਰਾਵੋ। ਮੈਂ ਜਾਣਦਾ ਹਾਂ ਕਿ ਤੁਸੀਂ ਯਿਸੂ ਨਾਲ ਉਹ ਸਭ ਕੁਝ ਇਸ ਲਈ ਕੀਤਾ ਕਿਉਂਕਿ ਤੁਸੀਂ ਆਪਣੀ ਕਰਨੀ ਤੋਂ ਅਨਜਾਣ ਸੀ ਕਿ ਤੁਸੀਂ ਇਹ ਕੀ ਕਰ ਰਹੇ ਹੋ। ਤੁਹਾਡੇ ਆਗੂ ਵੀ ਅਨਜਾਣ ਸਨ।
Acts 3:17 in Other Translations
King James Version (KJV)
And now, brethren, I wot that through ignorance ye did it, as did also your rulers.
American Standard Version (ASV)
And now, brethren, I know that in ignorance ye did it, as did also your rulers.
Bible in Basic English (BBE)
And now, my brothers, I am conscious that you did this, as did your rulers, without knowledge.
Darby English Bible (DBY)
And now, brethren, I know that ye did it in ignorance, as also your rulers;
World English Bible (WEB)
"Now, brothers{The word for "brothers" here may be also correctly translated "brothers and sisters" or "siblings."}, I know that you did this in ignorance, as did also your rulers.
Young's Literal Translation (YLT)
`And now, brethren, I have known that through ignorance ye did `it', as also your rulers;
| And | καὶ | kai | kay |
| now, | νῦν | nyn | nyoon |
| brethren, | ἀδελφοί | adelphoi | ah-thale-FOO |
| I wot | οἶδα | oida | OO-tha |
| that | ὅτι | hoti | OH-tee |
| through | κατὰ | kata | ka-TA |
| ignorance | ἄγνοιαν | agnoian | AH-gnoo-an |
| did ye | ἐπράξατε | epraxate | ay-PRA-ksa-tay |
| it, as | ὥσπερ | hōsper | OH-spare |
| did also | καὶ | kai | kay |
| your | οἱ | hoi | oo |
| ἄρχοντες | archontes | AR-hone-tase | |
| rulers. | ὑμῶν· | hymōn | yoo-MONE |
Cross Reference
Acts 13:27
ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।
Luke 23:34
ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ।
1 Timothy 1:13
ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸ ਨੂੰ ਸਤਾਇਆ ਅਤੇ ਮੈਂ ਉਸ ਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।
1 Corinthians 2:8
ਇਸ ਦੁਨੀਆਂ ਦੇ ਹਾਕਮਾਂ ਵਿੱਚੋਂ ਕਿਸੇ ਨੇ ਵੀ ਇਸ ਸਿਆਣਪ ਨੂੰ ਨਹੀਂ ਸਮਝਿਆ। ਜੇ ਉਹ ਸਮਝ ਗਏ ਹੁੰਦੇ ਉਨ੍ਹਾਂ ਨੇ ਗੌਰਵਸ਼ਾਲੀ ਪ੍ਰਭੂ ਨੂੰ ਸਲੀਬ ਉੱਪਰ ਨਹੀਂ ਸੀ ਲਟਕਾਉਣਾ।
John 16:3
ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਜਾਂ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
Philippians 1:22
ਜੋ ਮੈਂ ਸਰੀਰਕ ਤੌਰ ਤੇ ਜਿਉਂਦਾ ਰਹਿੰਦਾ ਹਾਂ ਤਾਂ ਜੋ ਮੈਂ ਪ੍ਰਭੂ ਲਈ ਕਾਰਜ ਕਰ ਸੱਕਾਂਗਾ। ਪਰ ਮੈਨੂੰ ਚੋਣ ਕਿਸ ਗੱਲ ਦੀ ਕਰਨੀ ਚਾਹੀਦੀ ਹੈ। ਜਿਉਣ ਦੀ ਜਾਂ ਮਰਨ ਦੀ? ਮੈਨੂੰ ਪਤਾ ਨਹੀਂ।
2 Corinthians 3:14
ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸੱਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪੜ੍ਹਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰੱਥਾਂ ਨੂੰ ਢੱਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ।
Romans 11:2
ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸ ਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾ ਬਾਰੇ ਦੱਸਦੀਆਂ ਹਨ।
Acts 26:9
“ਜਦੋਂ ਮੈਂ ਇੱਕ ਫ਼ਰੀਸੀ ਸਾਂ ਮੈਂ ਵੀ ਸੋਚਿਆ ਕਿ ਮੈਨੂੰ ਯਿਸੂ ਨਾਸਰੀ ਦੇ ਨਾਂ ਦੇ ਵਿਰੁੱਧ ਸਾਰੀਆਂ ਸੰਭਵ ਗੱਲਾਂ ਕਰਨੀਆਂ ਚਾਹੀਦੀਆਂ ਹਨ।
Acts 7:40
ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’
John 7:52
ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪੜ੍ਹੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”
John 7:26
ਪਰ ਉਹ ਖੁਲ੍ਹੇ-ਆਮ ਉਪਦੇਸ਼ ਦੇ ਰਿਹਾ ਹੈ ਅਤੇ ਉਸ ਨੂੰ ਕੋਈ ਉਪਦੇਸ਼ ਦੇਣ ਤੋਂ ਨਹੀਂ ਰੋਕ ਰਿਹਾ। ਸੰਭਵ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।
Numbers 22:6
ਆਕੇ ਮੇਰੇ ਲਈ ਇਨ੍ਹਾਂ ਲੋਕਾਂ ਨੂੰ ਸਰਾਪ। ਇਹ ਲੋਕ ਮੇਰੇ ਨਾਲੋਂ ਵੱਧ ਤਾਕਤਵਰ ਹਨ। ਮੈਨੂੰ ਪਤਾ ਹੈ ਕਿ ਤੇਰੇ ਕੋਲ ਬਹੁਤ ਤਾਕਤ ਹੈ। ਜੇ ਤੂੰ ਕਿਸੇ ਵਿਅਕਤੀ ਨੂੰ ਅਸੀਸ ਦੇ ਦੇਵੇਂ ਤਾਂ ਉਸਦੀ ਕਿਸਮਤ ਖੁਲ੍ਹ ਜਾਂਦੀ ਹੈ ਅਤੇ ਜੇ ਤੂੰ ਕਿਸੇ ਨੂੰ ਸਰਾਪ ਦੇ ਦੇਵੇਂ, ਉਸ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਇਸ ਲਈ ਆਕੇ ਇਨ੍ਹਾਂ ਲੋਕਾਂ ਨੂੰ ਸਰਾਪ। ਸ਼ਾਇਦ ਫ਼ੇਰ ਮੈਂ ਇਨ੍ਹਾਂ ਨੂੰ ਹਰਾ ਸੱਕਾ।”
Numbers 15:24
ਇਸ ਲਈ, ਜੇਕਰ ਕੋਈ ਅਨਜਾਣੇ ਹੀ ਗਲਤੀ ਕਰਦਾ ਹੈ ਜਾਂ ਇਨ੍ਹਾਂ ਸਾਰੀਆਂ ਬਿਧੀਆਂ ਦੀ ਪਾਲਣਾ ਕਰਨੀ ਭੁੱਲ ਜਾਂਦਾ, ਉਸ ਨੂੰ ਕੀ ਕਰਨਾ ਚਾਹੀਦਾ ਹੈ? ਜੇ ਇਸਰਾਏਲ ਦੇ ਸਾਰੇ ਲੋਕਾਂ ਨੇ ਇਹ ਗਲਤੀ ਕੀਤੀ ਹੈ, ਤਾਂ ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋਕੇ ਯਹੋਵਾਹ ਨੂੰ ਹੋਮ ਦੀ ਭੇਟ ਵਜੋਂ ਇੱਕ ਵਹਿੜਕਾ ਚੜ੍ਹਾਉਣਾ ਚਾਹੀਦਾ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਇਹ ਵੀ ਚੇਤੇ ਰੱਖੋ ਕਿ ਬਲਦ ਦੀ ਭੇਟ ਦੇ ਨਾਲ ਅਨਾਜ ਅਤੇ ਪੀਣ ਦੀ ਭੇਟ ਅਤੇ ਪਾਪ ਦੀ ਭੇਟ ਵਜੋਂ ਇੱਕ ਬੱਕਰਾ ਵੀ ਦੇਣਾ ਹੈ।
Exodus 32:1
ਸੋਨੇ ਦਾ ਵੱਛਾ ਲੋਕਾਂ ਨੇ ਦੇਖਿਆ ਕਿ ਬਹੁਤ ਸਮਾਂ ਬੀਤ ਗਿਆ ਸੀ ਅਤੇ ਮੂਸਾ ਪਰਬਤ ਤੋਂ ਹੇਠਾਂ ਨਹੀਂ ਆਇਆ ਸੀ। ਇਸ ਲਈ ਲੋਕ ਹਾਰੂਨ ਦੇ ਦੁਆਲੇ ਇਕੱਠੇ ਹੋ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਦੇਖ, ਮੂਸਾ ਨੇ ਸਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ। ਪਰ ਅਸੀਂ ਇਹ ਨਹੀਂ ਜਾਣਦੇ ਕਿ ਉਸ ਨਾਲ ਕੀ ਵਾਪਰਿਆ ਹੈ। ਇਸ ਲਈ ਸਾਡੇ ਲਈ ਕੁਝ ਦੇਵਤੇ ਬਣਾ ਜਿਹੜੇ ਸਾਡੇ ਅੱਗੇ ਤੁਰਨ ਅਤੇ ਸਾਡੀ ਅਗਵਾਈ ਕਰਨ।”
Genesis 44:15
ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇਹ ਗੱਲ ਕਿਉਂ ਕੀਤੀ? ਕੀ ਤੁਹਾਨੂੰ ਇਸ ਗੱਲ ਦਾ ਪਤਾ ਨਹੀਂ ਕਿ ਮੇਰੇ ਕੋਲ ਗੁਪਤ ਗੱਲਾਂ ਜਾਨਣ ਦਾ ਖਾਸ ਤਰੀਕਾ ਹੈ। ਕੋਈ ਵੀ ਬੰਦਾ ਇਹ ਗੱਲ ਮੇਰੇ ਨਾਲੋਂ ਬਿਹਤਰ ਨਹੀਂ ਕਰ ਸੱਕਦਾ।”
Genesis 39:8
ਪਰ ਯੂਸੁਫ਼ ਨੇ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੇਰਾ ਸੁਆਮੀ ਇਸ ਘਰ ਵਿੱਚ ਹਰ ਗੱਲ ਵਿੱਚ ਮੇਰੇ ਉੱਤੇ ਭਰੋਸਾ ਕਰਦਾ ਹੈ। ਉਸ ਨੇ ਮੈਨੂੰ ਇੱਥੋਂ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਦਿੱਤੀ ਹੋਈ ਹੈ।
Genesis 21:26
ਪਰ ਅਬੀਮਲਕ ਨੇ ਆਖਿਆ, “ਮੈਨੂੰ ਨਹੀਂ ਪਤਾ, ਇਹ ਕਿਸਨੇ ਕੀਤਾ। ਤੂੰ ਇਹ ਮੈਨੂੰ ਪਹਿਲਾਂ ਕਦੇ ਨਹੀਂ ਦੱਸਿਆ। ਮੈਂ ਇਸ ਬਾਰੇ ਅੱਜ ਹੀ ਸੁਣ ਰਿਹਾ ਹਾਂ!”