Colossians 3:23
ਹਰ ਕੰਮ ਜਿਹੜਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ।
Colossians 3:23 in Other Translations
King James Version (KJV)
And whatsoever ye do, do it heartily, as to the Lord, and not unto men;
American Standard Version (ASV)
whatsoever ye do, work heartily, as unto the Lord, and not unto men;
Bible in Basic English (BBE)
Whatever you do, do it readily, as to the Lord and not to men;
Darby English Bible (DBY)
Whatsoever ye do, labour at it heartily, as [doing it] to the Lord, and not to men;
World English Bible (WEB)
And whatever you do, work heartily, as for the Lord, and not for men,
Young's Literal Translation (YLT)
and all, whatever ye may do -- out of soul work -- as to the Lord, and not to men,
| And | καὶ | kai | kay |
| whatsoever | πᾶν | pan | pahn |
| ὃ | ho | oh | |
| τι | ti | tee | |
| ἐὰν | ean | ay-AN | |
| ye do, | ποιῆτε | poiēte | poo-A-tay |
| do | ἐκ | ek | ake |
| heartily, it | ψυχῆς | psychēs | psyoo-HASE |
| ἐργάζεσθε | ergazesthe | are-GA-zay-sthay | |
| as | ὡς | hōs | ose |
| to the | τῷ | tō | toh |
| Lord, | κυρίῳ | kyriō | kyoo-REE-oh |
| and | καὶ | kai | kay |
| not | οὐκ | ouk | ook |
| unto men; | ἀνθρώποις | anthrōpois | an-THROH-poos |
Cross Reference
Colossians 3:17
ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
Ephesians 6:6
ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵੱਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।
Romans 14:8
ਜੇਕਰ ਅਸੀਂ ਜਿਉਂਦੇ ਹਾਂ ਤਾਂ ਅਸੀਂ ਪ੍ਰਭੂ ਲਈ ਜਿਉਂਦੇ ਹਾਂ। ਅਤੇ ਜੇਕਰ ਅਸੀਂ ਮਰੀਏ, ਅਸੀਂ ਪ੍ਰਭੂ ਲਈ ਮਰੀਏ। ਜੀਵਿਤ ਜਾਂ ਮੁਰਦਾ, ਅਸੀਂ ਪ੍ਰਭੂ ਨਾਲ ਸੰਬੰਧਿਤ ਹਾਂ।
Ecclesiastes 9:10
ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।
1 Peter 2:15
ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰੱਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ।
2 Chronicles 31:21
ਉਸ ਨੇ ਜਿਹੜਾ ਵੀ ਕੰਮ ਸ਼ੁਰੂ ਕੀਤਾ, ਉਸ ਨੂੰ ਸਫ਼ਲਤਾ ਮਿਲੀ। ਭਾਵ ਸੇਵਾ, ਬਿਵਸਥਾ, ਹੁਕਮ ਅਤੇ ਪਰਮੇਸ਼ੁਰ ਦੀ ਭਾਲ ਇਹ ਸਾਰੇ ਕਾਰਜ ਉਸ ਨੇ ਦਿਲੋਂ ਕੀਤੇ ਅਤੇ ਉਸ ਨੂੰ ਸਫ਼ਲਤਾ ਮਿਲੀ।
1 Peter 2:13
ਅਧਿਕਾਰੀਆਂ ਦੀ ਪਾਲਣਾ ਕਰੋ ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।
Psalm 119:34
ਸਮਝਣ ਵਿੱਚ ਮੇਰੀ ਮਦਦ ਕਰੋ, ਅਤੇ ਮੈਂ ਤੁਹਾਡੀਆਂ ਸਿੱਖਿਆਵਾਂ ਮੰਨਾਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਮੰਨਾਗਾ।
Romans 14:6
ਜਿਹੜਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹੜਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹੜਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
1 Peter 1:22
ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁੱਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁੱਧ ਦਿਲ ਨਾਲ ਪਿਆਰ ਕਰੋ।
Zechariah 7:5
“ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, ‘ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਂ!
Jeremiah 3:10
ਇਸਰਾਏਲ ਦੀ ਬੇਵਫ਼ਾ ਭੈਣ (ਯਹੂਦਾਹ) ਪੂਰੇ ਦਿਲ ਨਾਲ ਮੇਰੇ ਕੋਲ ਵਾਪਸ ਨਹੀਂ ਪਰਤੀ। ਉਸ ਨੇ ਕੇਵਲ ਪਰਤਣ ਦਾ ਦਿਖਾਵਾ ਕੀਤਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Psalm 119:145
ਕੋਫ਼ ਮੈਂ ਪੂਰੇ ਦਿਲ ਨਾਲ ਪੁਕਾਰਦਾ ਹਾਂ, ਯਹੋਵਾਹ। ਮੈਨੂੰ ਉੱਤਰ ਦਿਉ। ਮੈਂ ਤੁਹਾਡੇ ਆਦੇਸ਼ ਮੰਨਦਾ ਹਾਂ।
Matthew 6:16
ਯਿਸੂ ਦਾ ਵਰਤ ਬਾਰੇ ਉਪਦੇਸ਼ “ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ।
Psalm 119:10
ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ।
Psalm 103:1
ਦਾਊਦ ਦਾ ਇੱਕ ਗੀਤ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
Psalm 47:6
ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।
Ephesians 5:22
ਪਤਨੀਓ, ਆਪਣੇ ਪਤੀਆਂ ਦੇ ਅਧਿਕਾਰਾਂ ਹੇਠਾਂ ਉਵੇਂ ਹੀ ਰਹੋ ਜਿਵੇਂ ਕਿ ਤੁਸੀਂ ਪ੍ਰਭੂ ਦੇ ਅਧਿਕਾਰ ਹੇਠਾਂ ਹੋ।