Ephesians 6:23
ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ ਅਤੇ ਪਿਆਰ ਵਿਸ਼ਵਾਸ ਸਮੇਤ ਤੁਹਾਡੇ ਨਾਲ ਹੋਵੇ।
Ephesians 6:23 in Other Translations
King James Version (KJV)
Peace be to the brethren, and love with faith, from God the Father and the Lord Jesus Christ.
American Standard Version (ASV)
Peace be to the brethren, and love with faith, from God the Father and the Lord Jesus Christ.
Bible in Basic English (BBE)
Peace be to the brothers, and love with faith, from God the Father and the Lord Jesus Christ.
Darby English Bible (DBY)
Peace to the brethren, and love with faith, from God [the] Father and [the] Lord Jesus Christ.
World English Bible (WEB)
Peace be to the brothers, and love with faith, from God the Father and the Lord Jesus Christ.
Young's Literal Translation (YLT)
Peace to the brethren, and love, with faith, from God the Father, and the Lord Jesus Christ!
| Peace | Εἰρήνη | eirēnē | ee-RAY-nay |
| be to the | τοῖς | tois | toos |
| brethren, | ἀδελφοῖς | adelphois | ah-thale-FOOS |
| and | καὶ | kai | kay |
| love | ἀγάπη | agapē | ah-GA-pay |
| with | μετὰ | meta | may-TA |
| faith, | πίστεως | pisteōs | PEE-stay-ose |
| from | ἀπὸ | apo | ah-POH |
| God | θεοῦ | theou | thay-OO |
| the Father | πατρὸς | patros | pa-TROSE |
| and | καὶ | kai | kay |
| the Lord | κυρίου | kyriou | kyoo-REE-oo |
| Jesus | Ἰησοῦ | iēsou | ee-ay-SOO |
| Christ. | Χριστοῦ | christou | hree-STOO |
Cross Reference
1 Peter 5:14
ਜਦੋਂ ਤੁਸੀਂ ਮਿਲੋਂ, ਇੱਕ ਦੂਸਰੇ ਨੂੰ ਪ੍ਰੇਮ ਦੀ ਚੁੰਮੀ ਨਾਲ ਸ਼ੁਭਕਾਮਨਾਵਾਂ ਦਿਉ। ਤੁਹਾਨੂੰ ਸਾਰਿਆਂ ਨੂੰ ਸ਼ਾਂਤੀ, ਜਿਹੜੇ ਮਸੀਹ ਵਿੱਚ ਹਨ।
Galatians 6:16
ਉਨ੍ਹਾਂ ਸਭ ਨੂੰ ਸ਼ਾਂਤੀ ਅਤੇ ਮਿਹਰ, ਜੋ ਇਸ ਰਿਵਾਜ਼ ਦਾ ਅਨੁਸਰਣ ਕਰਦੇ ਹਨ ਅਤੇ ਪਰਮੇਸ਼ੁਰ ਦੇ ਸਾਰੇ ਲੋਕਾਂ ਨੂੰ।
Galatians 5:6
ਜਦੋਂ ਕੋਈ ਵਿਅਕਤੀ ਮਸੀਹ ਯਿਸੂ ਵਿੱਚ ਹੈ, ਤਾਂ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਸਦੀ ਸੁੰਨਤ ਹੋਈ ਹੋਵੇ ਜਾਂ ਨਾ। ਅੱਤ ਮਹੱਤਵਪੂਰਣ ਗੱਲ ਤਾਂ ਵਿਸ਼ਵਾਸ ਦੀ ਹੈ ਜਿਹੜੀ ਪ੍ਰੇਮ ਰਾਹੀਂ ਕਾਰਜ ਕਰਦੀ ਹੈ।
Revelation 1:4
ਯੂਹੰਨਾ ਯਿਸੂ ਦੇ ਸੰਦੇਸ਼ਾਂ ਨੂੰ ਕਲੀਸਿਯਾ ਲਈ ਲਿਖਦਾ ਹੈ ਯੂਹੰਨਾ ਵੱਲੋਂ, ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ: ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਆ ਰਿਹਾ ਹੈ; ਅਤੇ ਉਸ ਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ।
Philemon 1:5
ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
1 Timothy 5:8
ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।
1 Timothy 1:14
ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ।
1 Timothy 1:3
ਝੂਠੇ ਉਪਦੇਸ਼ ਬਾਰੇ ਚੇਤਾਵਨੀ ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ।
2 Thessalonians 3:16
ਅੰਤਿਮ ਨਿਰਦੇਸ਼ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ।
2 Thessalonians 1:3
ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਲਈ ਹਮੇਸ਼ਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਅਤੇ ਸਾਨੂੰ ਇਹ ਕਰਨਾ ਚਾਹੀਦਾ ਹੈ ਕਿਉਂ ਕਿ ਸਾਡੇ ਲਈ ਇਹ ਠੀਕ ਹੈ ਕਿਉਂਕਿ ਤੁਹਾਡਾ ਵਿਸ਼ਵਾਸ ਵੱਧ-ਫ਼ੁੱਲ ਰਿਹਾ ਹੈ ਅਤੇ ਉਹ ਪਿਆਰ ਜਿਹੜਾ ਤੁਹਾਡੇ ਵਿੱਚੋਂ ਹਰ ਕੋਈ ਇੱਕ ਦੂਸਰੇ ਨੂੰ ਕਰਦਾ ਹੈ, ਉਹ ਵੀ ਵੱਧ-ਫ਼ੁੱਲ ਰਿਹਾ ਹੈ।
1 Thessalonians 5:8
ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰੱਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ।
1 Corinthians 1:3
ਤੁਸੀਂ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਤੋਂ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ।
Romans 1:7
ਇਹ ਚਿੱਠੀ ਤੁਹਾਨੂੰ ਸਾਰੇ ਰੋਮੀਆਂ ਨੂੰ ਲਿਖੀ ਗਈ ਹੈ ਜਿਹੜੇ ਪਰਮੇਸ਼ੁਰ ਨੂੰ ਪਿਆਰੇ ਹਨ। ਉਸ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਹੋਣ ਲਈ ਸੱਦਿਆ ਹੈ। ਤੁਹਾਨੂੰ ਸਾਡੇ ਪਿਤਾ ਪਰਮੇਸ਼ੁਰ ਵੱਲੋਂ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਕਿਰਪਾ ਅਤੇ ਸ਼ਾਂਤੀ।
John 14:27
“ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।
Psalm 122:6
ਸ਼ਾਂਤੀ ਲਈ ਯਰੂਸ਼ਲਮ ਵਿੱਚ ਪ੍ਰਾਰਥਨਾ ਕਰੋ, “ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ।
1 Samuel 25:6
ਦਾਊਦ ਨੇ ਉਨ੍ਹਾਂ ਦੇ ਹੱਥ ਨਾਬਾਲ ਲਈ ਸੁਨੇਹਾ ਘੱਲਿਆ, “ਮੈਨੂੰ ਆਸ ਹੈ ਕਿ ਤੂੰ ਅਤੇ ਤੇਰਾ ਪਰਿਵਾਰ ਰਾਜ਼ੀ-ਖੁਸ਼ੀ ਹੋਵੇਂਗਾ। ਤੇਰਾ ਘਰ-ਪਰਿਵਾਰ ਤੇ ਜੋ ਕੁਝ ਤੇਰੇ ਕੋਲ ਹੈ ਸਭ ਸਹੀ ਸਲਾਮਤ ਹੋਵੇਗਾ।
Genesis 43:23
ਪਰ ਨੌਕਰ ਨੇ ਜਵਾਬ ਦਿੱਤਾ, “ਸ਼ਾਂਤ ਹੋ ਜਾਵੋ, ਡਰੋ ਨਹੀਂ। ਤੁਹਾਡੇ ਪਰਮੇਸ਼ੁਰ, ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਅਵੱਸ਼ ਹੀ ਉਹ ਪੈਸੇ ਸੁਗਾਤ ਵਜੋਂ ਤੁਹਾਡੇ ਬੋਰਿਆਂ ਵਿੱਚ ਰੱਖ ਦਿੱਤੇ ਹੋਣਗੇ। ਮੈਨੂੰ ਚੇਤੇ ਹੈ ਕਿ ਤੁਸੀਂ ਪਿੱਛਲੀ ਵਾਰ ਅਨਾਜ ਬਦਲੇ ਮੈਨੂੰ ਪੈਸੇ ਦੇ ਦਿੱਤੇ ਸਨ।” ਫ਼ੇਰ ਨੌਕਰ ਸਿਮਓਨ ਨੂੰ ਕੈਦਖਾਨੇ ਤੋਂ ਬਾਹਰ ਲੈ ਆਇਆ।