Exodus 30:33
ਜੇ ਕੋਈ ਇਸ ਪਵਿੱਤਰ ਤੇਲ ਵਾਂਗ ਕੋਈ ਸੁਗੰਧੀ ਬਣਾਉਂਦਾ ਹੈ, ਅਤੇ ਜੇ ਉਹ ਇਸ ਨੂੰ ਕਿਸੇ ਵਿਦੇਸ਼ੀ ਨੂੰ ਦਿੰਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਲੋਕਾਂ ਤੋਂ ਛੇਕ ਦਿੱਤਾ ਜਾਵੇ।”
Exodus 30:33 in Other Translations
King James Version (KJV)
Whosoever compoundeth any like it, or whosoever putteth any of it upon a stranger, shall even be cut off from his people.
American Standard Version (ASV)
Whosoever compoundeth any like it, or whosoever putteth any of it upon a stranger, he shall be cut off from his people.
Bible in Basic English (BBE)
Whoever makes any like it, or puts it on one who is not a priest, will be cut off from his people.
Darby English Bible (DBY)
Whoever compoundeth [any] like it, or whoever putteth [any] of it upon any strange thing, shall be cut off from his peoples.
Webster's Bible (WBT)
Whoever compoundeth any like it, or whoever putteth any of it upon a stranger, shall even be cut off from his people.
World English Bible (WEB)
Whoever compounds any like it, or whoever puts any of it on a stranger, he shall be cut off from his people.'"
Young's Literal Translation (YLT)
a man who compoundeth `any' like it, or who putteth of it on a stranger -- hath even been cut off from his people.'
| Whosoever | אִ֚ישׁ | ʾîš | eesh |
| אֲשֶׁ֣ר | ʾăšer | uh-SHER | |
| compoundeth | יִרְקַ֣ח | yirqaḥ | yeer-KAHK |
| any like it, | כָּמֹ֔הוּ | kāmōhû | ka-MOH-hoo |
| whosoever or | וַֽאֲשֶׁ֥ר | waʾăšer | va-uh-SHER |
| putteth | יִתֵּ֛ן | yittēn | yee-TANE |
| any of | מִמֶּ֖נּוּ | mimmennû | mee-MEH-noo |
| upon it | עַל | ʿal | al |
| a stranger, | זָ֑ר | zār | zahr |
| off cut be even shall | וְנִכְרַ֖ת | wĕnikrat | veh-neek-RAHT |
| from his people. | מֵֽעַמָּֽיו׃ | mēʿammāyw | MAY-ah-MAIV |
Cross Reference
Exodus 30:38
ਹੋ ਸੱਕਦਾ ਹੈ ਕਿ ਕੋਈ ਬੰਦਾ ਇਸ ਧੂਫ਼ ਨੂੰ ਆਪਣੇ ਲਈ ਬਨਾਉਣਾ ਚਾਹੇ ਤਾਂ ਜੋ ਉਹ ਇਸਦੀ ਸੁਗੰਧ ਮਾਣ ਸੱਕੇ। ਪਰ ਜੇ ਉਹ ਅਜਿਹਾ ਕਰਦਾ ਹੈ ਤਾਂ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।”
Genesis 17:14
ਅਬਰਾਹਾਮ, ਤੇਰੇ ਤੇ ਮੇਰੇ ਦਰਮਿਆਨ ਇਕਰਾਰਨਾਮਾ ਇਹ ਹੈ: ਕੋਈ ਵੀ ਆਦਮੀ ਜਿਸਦੀ ਸੁੰਨਤ ਨਾ ਹੋਈ ਹੋਵੇ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ। ਕਿਉਂਕਿ ਉਸ ਬੰਦੇ ਨੇ ਮੇਰਾ ਇਕਰਾਰਨਾਮਾ ਤੋੜਿਆ ਹੈ।”
Exodus 12:15
ਇਸ ਛੁੱਟੀ ਤੇ, ਤੁਸੀਂ ਸੱਤਾਂ ਦਿਨਾਂ ਲਈ ਪਤੀਰੀ ਰੋਟੀ ਖਾਵੋਂਗ਼ੇ। ਇਸ ਛੁੱਟੀ ਦੇ ਪਹਿਲੇ ਦਿਨ, ਤੁਸੀਂ ਆਪਣੇ ਘਰਾਂ ਵਿੱਚੋਂ ਸਾਰਾ ਖਮੀਰ ਬਾਹਰ ਕੱਢ ਦਿਉਂਗੇ। ਜੇ ਕੋਈ ਪਹਿਲੇ ਅਤੇ ਸੱਤਵੇਂ ਦਿਨ ਦੇ ਵਿੱਚਕਾਰ ਖਮੀਰ ਖਾਂਦਾ ਹੈ ਤਾਂ ਉਸ ਨੂੰ ਬਾਕੀ ਦੇ ਇਸਰਾਏਲ ਤੋਂ ਅੱਡ ਕਰ ਦਿੱਤਾ ਜਾਣਾ ਚਾਹੀਦਾ ਹੈ।
Hebrews 10:26
ਮਸੀਹ ਤੋਂ ਬੇਮੁੱਖ ਨਾ ਹੋਵੋ ਜੇ ਤੁਸੀਂ ਸੱਚ ਬਾਰੇ ਗਿਆਨ ਪ੍ਰਾਪਤ ਕਰਨ ਤੋਂ ਬਾਦ ਵੀ ਪਾਪ ਕਰਨਾ ਜਾਰੀ ਰੱਖੋਂਗੇ, ਉੱਥੇ ਕੋਈ ਬਲੀ ਨਹੀਂ ਜੋ ਹੋਰਾਂ ਦੇ ਪਾਪਾਂ ਨੂੰ ਹਟਾ ਸੱਕਦੀ ਹੋਵੇ।
Luke 12:1
ਫ਼ਰੀਸੀਆਂ ਵਰਗੇ ਨਾ ਬਣੋ ਇਸੇ ਵਿੱਚਕਾਰ ਕਈ ਹਜ਼ਾਰ ਲੋਕ ਇਕੱਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।
Numbers 9:13
ਪਰ ਕੋਈ ਵੀ ਬੰਦਾ ਜਿਹੜਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾ ਸੱਕਦਾ ਹੈ ਉਸ ਨੂੰ ਅਜਿਹਾ ਅਵੱਸ਼ ਕਰਨਾ ਚਾਹੀਦਾ ਹੈ। ਜੇ ਉਹ ਪਵਿੱਤਰ ਹੈ ਅਤੇ ਸਫ਼ਰ ਉੱਤੇ ਨਹੀਂ ਹੈ। ਤਾਂ ਉਸ ਲਈ ਕੋਈ ਬਹਾਨਾ ਨਹੀਂ ਹੈ ਜੇ ਉਹ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਨਹੀਂ ਮਨਾਉਂਦਾ ਤਾਂ ਉਸ ਨੂੰ ਉਸ ਦੇ ਲੋਕਾਂ ਨਾਲੋਂ ਅਵੱਸ਼ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਦੋਸ਼ੀ ਹੈ। ਅਤੇ ਉਸ ਨੂੰ ਅਵੱਸ਼ ਸਜ਼ਾ ਮਿਲਣੀ ਚਾਹੀਦੀ ਹੈ! ਕਿਉਂਕਿ ਉਸ ਨੇ ਯਹੋਵਾਹ ਨੂੰ ਆਪਣੀ ਸੁਗਾਤ ਸਹੀ ਸਮੇਂ ਨਹੀਂ ਦਿੱਤੀ।
Leviticus 23:29
“ਜੇ ਕੋਈ ਬੰਦਾ ਇਸ ਦਿਨ ਵਰਤ ਰੱਖਣ ਤੋਂ ਇਨਕਾਰ ਕਰਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।
Leviticus 19:8
ਜਿਹੜਾ ਵੀ ਬੰਦਾ ਅਜਿਹਾ ਕਰੇਗਾ, ਪਾਪ ਦਾ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਇੱਕ ਪਵਿੱਤਰ ਚੀਜ਼ ਨੂੰ ਕਲੰਕਤ ਕਰ ਦਿੱਤਾ ਜੋ ਯਹੋਵਾਹ ਦੀ ਹੈ। ਉਸ ਨੂੰ ਆਪਣੇ ਲੋਕਾਂ ਵਿੱਚੋਂ ਵੱਖ ਕਰ ਦੇਣਾ ਚਾਹੀਦਾ ਹੈ।
Leviticus 17:9
ਉਸ ਬੰਦੇ ਨੂੰ ਆਪਣੀ ਬਲੀ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਯਹੋਵਾਹ ਨੂੰ ਭੇਟ ਕਰਨਾ ਚਾਹੀਦਾ ਹੈ। ਜੇ ਉਹ ਬੰਦਾ ਅਜਿਹਾ ਨਹੀਂ ਕਰਦਾ, ਉਸ ਨੂੰ ਆਪਣੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਣਾ ਚਾਹੀਦਾ ਹੈ।
Leviticus 17:4
ਉਸ ਨੂੰ ਉਹ ਜਾਨਵਰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਉਸ ਨੂੰ ਇਹ ਜਾਨਵਰ ਯਹੋਵਾਹ ਨੂੰ ਸੁਗਾਤ ਵਜੋਂ ਯਹੋਵਾਹ ਦੇ ਪਵਿੱਤਰ ਤੰਬੂ ਦੇ ਅੱਗੇ ਭੇਟ ਕਰਨਾ ਚਾਹੀਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦਾ, ਉਹ ਖੂਨ ਖਰਾਬੇ ਦਾ ਦੋਸ਼ੀ ਹੋਵੇਗਾ ਅਤੇ ਉਸ ਨੂੰ ਆਪਣੇ ਲੋਕਾਂ ਤੋਂ ਅਲੱਗ ਕਰ ਦਿੱਤਾ ਜਾਵੇ।
Leviticus 7:20
ਪਰ ਜੇ ਕੋਈ ਬੰਦਾ ਨਾਪਾਕ ਹੈ ਅਤੇ ਸੁੱਖ-ਸਾਂਦ ਦੀ ਭੇਟ ਦਾ ਉਹ ਮਾਸ ਖਾ ਲੈਂਦਾ ਹੈ ਜੋ ਯਹੋਵਾਹ ਦਾ ਹੈ, ਤਾਂ ਉਸ ਬੰਦੇ ਨੂੰ ਆਪਣੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ।
Exodus 29:33
ਇਨ੍ਹਾਂ ਚੜ੍ਹਾਵਿਆਂ ਦੀ ਵਰਤੋਂ ਉਦੋਂ ਉਨ੍ਹਾਂ ਦਾ ਪਰਾਸਚਿਤ ਕਰਨ ਲਈ ਕੀਤੀ ਗਈ ਸੀ ਜਦੋਂ ਉਨ੍ਹਾਂ ਨੂੰ ਜਾਜਕ ਬਣਾਇਆ ਗਿਆ ਸੀ। ਹੁਣ ਉਨ੍ਹਾਂ ਨੂੰ ਉਹ ਭੇਟਾਂ ਖਾਣੀਆਂ ਚਾਹੀਦੀਆਂ ਹਨ। ਕਿਸੇ ਵੀ ਅਜਨਬੀ ਨੂੰ ਇਹ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ, ਕਿਉਂਕਿ ਉਹ ਪਵਿੱਤਰ ਹਨ।
Exodus 12:19
ਸੱਤਾਂ ਦਿਨਾਂ ਤੱਕ ਤੁਹਾਡੇ ਘਰਾਂ ਵਿੱਚ ਕੋਈ ਖਮੀਰ ਨਹੀਂ ਹੋਣਾ ਚਾਹੀਦਾ। ਕੋਈ ਵੀ ਵਿਅਕਤੀ, ਇਸਰਾਏਲ ਦਾ ਨਾਗਰਿਕ ਜਾਂ ਵਿਦੇਸ਼ੀ ਜਨਮਿਆ ਵਾਸੀ, ਜਿਹੜਾ ਇਸ ਮੌਕੇ ਤੇ ਖਮੀਰ ਖਾਵੇ, ਉਸ ਨੂੰ ਬਾਕੀ ਦੇ ਇਸਰਾਏਲ ਤੋਂ ਅੱਡ ਕਰ ਦਿੱਤਾ ਜਾਵੇਗਾ।