Ezekiel 21:6 in Punjabi

Punjabi Punjabi Bible Ezekiel Ezekiel 21 Ezekiel 21:6

Ezekiel 21:6
ਮੈਨੂੰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਟੁੱਟੇ ਹੋਏ ਦਿਲ ਵਾਲੇ ਅਤੇ ਉਦਾਸ ਬੰਦੇ ਵਾਂਗ ਆਵਾਜ਼ਾਂ ਕੱਢ। ਇਹ ਆਵਾਜ਼ਾਂ ਲੋਕਾਂ ਦੇ ਸਾਹਮਣੇ ਕੱਢ।

Ezekiel 21:5Ezekiel 21Ezekiel 21:7

Ezekiel 21:6 in Other Translations

King James Version (KJV)
Sigh therefore, thou son of man, with the breaking of thy loins; and with bitterness sigh before their eyes.

American Standard Version (ASV)
Sigh therefore, thou son of man; with the breaking of thy loins and with bitterness shalt thou sigh before their eyes.

Bible in Basic English (BBE)
Make sounds of grief, son of man; with body bent and a bitter heart make sounds of grief before their eyes.

Darby English Bible (DBY)
Sigh then, thou son of man; with breaking of the loins, and with bitterness sigh before their eyes.

World English Bible (WEB)
Sigh therefore, you son of man; with the breaking of your loins and with bitterness shall you sigh before their eyes.

Young's Literal Translation (YLT)
And thou, son of man, sigh with breaking of loins, yea, with bitterness thou dost sigh before their eyes,

Sigh
וְאַתָּ֥הwĕʾattâveh-ah-TA
therefore,
thou
בֶןbenven
son
אָדָ֖םʾādāmah-DAHM
man,
of
הֵֽאָנַ֑חhēʾānaḥhay-ah-NAHK
with
the
breaking
בְּשִׁבְר֤וֹןbĕšibrônbeh-sheev-RONE
loins;
thy
of
מָתְנַ֙יִם֙motnayimmote-NA-YEEM
and
with
bitterness
וּבִמְרִיר֔וּתûbimrîrûtoo-veem-ree-ROOT
sigh
תֵּֽאָנַ֖חtēʾānaḥtay-ah-NAHK
before
their
eyes.
לְעֵינֵיהֶֽם׃lĕʿênêhemleh-ay-nay-HEM

Cross Reference

Ezekiel 6:11
ਫ਼ੇਰ ਯਹੋਵਾਹ ਮੇਰਾ ਪ੍ਰਭੂ, ਨੇ ਮੈਨੂੰ ਆਖਿਆ, “ਆਪਣੇ ਹੱਥ ਵਜਾ ਅਤੇ ਆਪਣੇ ਪੈਰਾਂ ਨਾਲ ਧਰਤੀ ਠੋਕ। ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਦੇ ਵਿਰੁੱਧ ਬੋਲ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਕੀਤੀਆਂ ਹਨ। ਉਨ੍ਹਾਂ ਨੂੰ ਚੇਤਾਵਨੀ ਦੇਹ ਕਿ ਉਹ ਬੀਮਾਰੀ ਅਤੇ ਭੁੱਖ ਨਾਲ ਮਰਨਗੇ। ਉਨ੍ਹਾਂ ਨੂੰ ਆਖ ਕਿ ਉਹ ਜੰਗ ਵਿੱਚ ਮਰਨਗੇ।

Isaiah 22:4
ਇਸ ਲਈ ਮੈਂ ਆਖਦਾ ਹਾਂ, “ਮੇਰੇ ਵੱਲ ਨਾ ਵੇਖੋ! ਮੈਨੂੰ ਰੋਣ ਦਿਓ! ਯਰੂਸ਼ਲਮ ਦੀ ਤਬਾਹੀ ਬਾਰੇ ਮੈਨੂੰ ਹੌਸਲਾ ਦੇਣ ਦੀ ਕਾਹਲੀ ਨਾ ਕਰੋ।”

John 11:33
ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦਰਦ ਅਤੇ ਦੁੱਖ ਮਹਿਸੂਸ ਕੀਤਾ।

Habakkuk 3:16
ਜਦੋਂ ਮੈਂ ਇਹ ਕਬਾ ਸੁਣੀ, ਮੈਂ ਕੰਬ ਉੱਠਿਆ ਮੈਂ ਉੱਚੀ ਦੀ ਸੀਟੀ ਮਾਰੀ ਅਤੇ ਆਪਣੀਆਂ ਹੱਡੀਆਂ ਵਿੱਚ ਕਮਜੋਰੀ ਮਹਿਸੂਸ ਕੀਤੀ। ਮੈਂ ਓੱਥੇ ਕੰਬਦਾ ਹੋਇਆ ਇੰਝ ਹੀ ਖਲੋ ਗਿਆ। ਇਸ ਲਈ ਮੈਂ ਤਬਾਹੀ ਦੇ ਦਿਨ ਵੀ ਇਤਮਿਨਾਨ ਨਾਲ ਉਡੀਕ ਕਰਾਂਗਾ ਜਦੋਂ ਉਹ ਲੋਕਾਂ ਤੇ ਹਮਲਾ ਕਰਨ ਲਈ ਆਵਣਗੇ।

Nahum 2:10
ਹੁਣ, ਪੂਰੇ ਦਾ ਪੂਰਾ ਨੀਨਵਾਹ ਖਾਲੀ ਹੋ ਗਿਆ ਹੈ। ਸਭ ਕੁਝ ਲੁੱਟ ਲਿਆ ਗਿਆ ਸੀ ਅਤੇ ਸ਼ਹਿਰ ਤਬਾਹ ਹੋ ਗਿਆ ਹੈ। ਲੋਕ ਆਪਣਾ ਹੌਂਸਲਾ ਗੁਆ ਬੈਠੇ ਹਨ ਤੇ ਉਨ੍ਹਾਂ ਦੇ ਦਿਲ ਡਰ ਨਾਲ ਪਿਘਲ ਰਹੇ ਹਨ, ਉਨ੍ਹਾਂ ਗੋਡੇ ਆਪਸ ’ਚ ਰਗੜ ਰਹੇ ਹਨ, ਉਨ੍ਹਾਂ ਦੇ ਤੇ ਸ਼ਰੀਰ ਕੰਬ ਰਹੇ ਹਨ ਤੇ ਉਨ੍ਹਾਂ ਦੇ ਮੂੰਹ ਸੁਆਰ ਵਾਂਗ ਹੋ ਗਏ ਹਨ।

Daniel 8:27
ਮੈਂ, ਦਾਨੀਏਲ, ਬਹੁਤ ਕਮਜ਼ੋਰ ਹੋ ਗਿਆ। ਉਸ ਦਰਸ਼ਨ ਤੋਂ ਬਾਦ ਕਈ ਦਿਨ ਮੈਂ ਬਿਮਾਰ ਰਿਹਾ। ਫ਼ੇਰ ਮੈਂ ਉੱਠ ਖਲੋਇਆ ਅਤੇ ਰਾਜੇ ਦੇ ਕੰਮ ਉੱਤੇ ਵਾਪਸ ਆ ਗਿਆ। ਪਰ ਮੈਂ ਸੁਪਨੇ ਬਾਰੇ ਹੈਰਾਨ ਸਾਂ। ਮੈਨੂੰ ਸਮਝ ਨਹੀਂ ਪੈਂਦੀ ਸੀ ਕਿ ਇਸ ਦਰਸ਼ਨ ਦਾ ਕੀ ਅਰਬ ਹੈ।

Daniel 5:6
ਰਾਜਾ ਬੇਲਸ਼ੱਸਰ ਬਹੁਤ ਭੈਭੀਤ ਸੀ। ਉਸਦਾ ਚਿਹਰਾ ਡਰ ਨਾਲ ਬਗ੍ਗਾ ਹੋ ਗਿਆ ਅਤੇ ਉਸਦੀਆਂ ਲੱਤਾਂ ਕੰਬਣ ਲੱਗੀਆਂ। ਉਸਦੀਆਂ ਲੱਤਾਂ ਇੰਨੀਆਂ ਕਮਜ਼ੋਰ ਹੋ ਗਈਆਂ ਕਿ ਉਹ ਖੜ੍ਹਾ ਨਹੀਂ ਸੀ ਰਹਿ ਸੱਕਦਾ।

Ezekiel 37:20
“ਉਨ੍ਹਾਂ ਸੋਟੀਆਂ ਨੂੰ ਆਪਣੇ ਸਾਹਮਣੇ ਕਰਕੇ ਆਪਣੇ ਹੱਥਾਂ ਵਿੱਚ ਫ਼ੜ। ਤੂੰ ਉਨ੍ਹਾਂ ਸੋਟੀਆਂ ਉੱਤੇ ਉਹ ਨਾਮ ਲਿਖੇ ਸਨ।

Ezekiel 21:12
“‘ਉੱਚੀ ਪੁਕਾਰੀ ਅਤੇ ਚੀਕਾਂ ਮਾਰ, ਆਦਮੀ ਦੇ ਪੁੱਤਰ! ਕਿਉਂ ਕਿ ਮੇਰੇ ਲੋਕਾਂ ਅਤੇ ਇਸਰਾਏਲ ਦੇ ਸਾਰੇ ਹਾਕਮਾਂ ਦੇ ਵਿਰੁੱਧ ਤਲਵਾਰ ਵਰਤੀ ਜਾਵੇਗੀ! ਉਨ੍ਹਾਂ ਹਾਕਮਾਂ ਨੇ ਜੰਗ ਚਾਹੀ ਸੀ-ਇਸ ਲਈ ਉਹ ਮੇਰੇ ਲੋਕਾਂ ਦੇ ਨਾਲ ਹੋਣਗੇ ਜਦੋਂ ਤਲਵਾਰ ਆਵੇਗੀ! ਇਸ ਲਈ ਆਪਣੇ ਦੋਵੇ ਹੱਥ ਪੱਟਾਂ ਉੱਤੇ ਮਾਰ ਅਤੇ ਆਪਣੇ ਸੋਗ ਨੂੰ ਦਰਸਾਉਣ ਲਈ ਉੱਚੀਆਂ ਆਵਾਜ਼ਾਂ ਕੱਢ!

Ezekiel 12:3
ਇਸ ਲਈ, ਆਦਮੀ ਦੇ ਪੁੱਤਰ, ਆਪਣਾ ਬੋਰੀ ਬਿਸਤਰਾ ਬੰਨ੍ਹ ਲੈ। ਇਸ ਤਰ੍ਹਾਂ ਦਰਸਾ ਜਿਵੇਂ ਤੂੰ ਕਿਸੇ ਦੂਰ ਦੇਸ ਨੂੰ ਜਾ ਰਿਹਾ ਹੋਵੇਂ। ਅਜਿਹਾ ਕਰ ਤਾਂ ਜੋ ਲੋਕ ਤੈਨੂੰ ਦੇਖ ਸੱਕਣ। ਸ਼ਾਇਦ ਉਹ ਤੈਨੂੰ ਦੇਖ ਲੈਣਗੇ-ਪਰ ਉਹ ਬਹੁਤ ਬਾਗ਼ੀ ਲੋਕ ਹਨ।

Ezekiel 9:4
ਫ਼ੇਰ ਯਹੋਵਾਹ ਪਰਤਾਪ ਨੇ ਉਸ ਨੂੰ ਆਖਿਆ, “ਯਰੂਸ਼ਲਮ ਦੇ ਸ਼ਹਿਰ ਵਿੱਚੋਂ ਲੰਘ। ਅਤੇ ਹਰ ਓਸ ਬੰਦੇ ਦੇ ਮੱਬੇ ਉੱਤੇ ਨਿਸ਼ਾਨ ਲਗਾ ਜਿਹੜਾ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੁੱਖੀ ਅਤੇ ਉਦਾਸ ਹੈ ਜੋ ਲੋਕ ਇਸ ਸ਼ਹਿਰ ਵਿੱਚ ਕਰ ਰਹੇ ਹਨ।”

Ezekiel 4:12
ਤੈਨੂੰ ਹਰ ਰੋਜ਼ ਆਪਣੀ ਰੋਟੀ ਜ਼ਰੂਰ ਬਨਾਉਣੀ ਚਾਹੀਦੀ ਹੈ। ਤੈਨੂੰ ਸੁਕਿਆ ਹੋਇਆ ਮਨੁੱਖੀ (ਗੋਹਾ) ਗੂਂਹ ਲੈ ਕੇ ਬਾਲਣਾ ਚਾਹੀਦਾ ਹੈ। ਫ਼ੇਰ ਤੈਨੂੰ ਇਸ ਬਲਦੇ ਹੋਏ ਗੋਹੇ ਉੱਤੇ ਆਪਣੀ ਰੋਟੀ ਪਕਾਉਣੀ ਚਾਹੀਦੀ ਹੈ। ਤੈਨੂੰ ਇਹ ਰੋਟੀ ਲੋਕਾਂ ਦੇ ਸਾਹਮਣੇ ਖਾਣੀ ਚਾਹੀਦੀ ਹੈ।”

Jeremiah 30:6
“ਇਹ ਸਵਾਲ ਪੁੱਛੋ ਅਤੇ ਇਸ ਬਾਰੇ ਸੋਚੋ: ਕੀ ਕੋਈ ਆਦਮੀ ਬੱਚਾ ਪੈਦਾ ਕਰ ਸੱਕਦਾ ਹੈ? ਬੇਸੱਕ ਨਹੀਂ! ਫ਼ੇਰ ਮੈਂ ਹਰ ਤਾਕਤਵਰ ਬੰਦੇ ਨੂੰ ਆਪਣੇ ਪੇਟ ਨੂੰ ਸਾਂਭਦਿਆਂ ਕਿਉਂ ਦੇਖਦਾ ਹਾਂ, ਜਿਵੇਂ ਕੋਈ ਔਰਤ ਜਨਮ ਪੀੜਾਂ ਸਹਿ ਰਹੀ ਹੋਵੇ? ਹਰ ਬੰਦੇ ਦਾ ਚਿਹਰਾ ਮਰੇ ਹੋਏ ਬੰਦੇ ਵਾਂਗ ਸਫ਼ੇਦ ਕਿਉਂ ਹੋ ਰਿਹਾ ਹੈ? ਕਿਉਂ ਲੋਕ ਡਰੇ ਹੋਏ ਨੇ।

Jeremiah 19:10
“ਯਿਰਮਿਯਾਹ, ਇਹ ਗੱਲਾਂ ਤੂੰ ਲੋਕਾਂ ਨੂੰ ਦੱਸੇਁਗਾ। ਅਤੇ ਉਨ੍ਹਾਂ ਦੇ ਦੇਖਦਿਆਂ ਤੂੰ ਘੜਾ ਭੰਨ ਦੇਵੇਂਗਾ।

Jeremiah 9:17
ਇਹੀ ਹੈ ਜੋ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ: “ਹੁਣ, ਇਨ੍ਹਾਂ ਗੱਲਾਂ ਬਾਰੇ ਸੋਚੋ! ਉਨ੍ਹਾਂ ਔਰਤਾਂ ਨੂੰ ਸੱਦੋ ਜਿਹੜੀਆਂ ਪੈਸੇ ਲੈ ਕੇ ਨੜੋਇਆਂ ਉੱਤੇ ਵੈਣ ਪਾਉਂਦੀਆਂ ਨੇ। ਉਨ੍ਹਾਂ ਔਰਤਾਂ ਨੂੰ ਸੱਦੋ, ਜਿਹੜੀਆਂ ਇਸ ਕੰਮ ਵਿੱਚ ਮਾਹਰ ਨੇ।

Jeremiah 4:19
ਯਿਰਮਿਯਾਹ ਦੀ ਪੁਕਾਰ ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸੱਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੁਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੁਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ!

Isaiah 21:3
ਮੈਂ ਉਹ ਭਿਆਨਕ ਗੱਲਾਂ ਦੇਖੀਆਂ ਸਨ, ਤੇ ਹੁਣ ਮੈਂ ਭੈਭੀਤ ਹਾਂ। ਡਰ ਨਾਲ ਮੇਰਾ ਪੇਟ ਦੁੱਖ ਰਿਹਾ ਹੈ। ਇਹ ਦਰਦ ਬੱਚੇ ਨੂੰ ਜਨਮ ਦੇਣ ਵਰਗਾ ਦਰਦ ਹੈ। ਜਿਹੜੀਆਂ ਗੱਲਾਂ ਮੈਂ ਸੁਣਦਾ ਹਾਂ ਉਹ ਮੈਨੂੰ ਬਹੁਤ ਭੈਭੀਤ ਕਰਦੀਆਂ ਹਨ। ਜਿਹੜੀਆਂ ਗੱਲਾਂ ਮੈਂ ਦੇਖਦਾ ਹਾਂ ਉਹ ਮੈਨੂੰ ਡਰ ਨਾਲ ਕੰਬਾਉਂਦੀਆਂ ਹਨ।

Isaiah 16:11
ਸ ਲਈ, ਮੈਂ ਮੋਆਬ ਲਈ ਉਦਾਸ ਬਹੁਤ ਹਾਂ। ਮੈਂ ਕੀਰ ਹਾਰਸ ਲਈ ਬਹੁਤ ਉਦਾਸ ਹਾਂ। ਮੈਂ ਇਨ੍ਹਾਂ ਸ਼ਹਿਰਾਂ ਲਈ ਬਹੁਤ-ਬਹੁਤ ਉਦਾਸ ਹਾਂ।