Ezekiel 3:3
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਮੈਂ ਤੈਨੂੰ ਇਹ ਪੱਤਰੀ ਦੇ ਰਿਹਾ ਹਾਂ। ਇਸ ਨੂੰ ਨਿਗਲ ਲੈ! ਇਸ ਪੱਤਰੀ ਨੂੰ ਆਪਣੇ ਸ਼ਰੀਰ ਵਿੱਚ ਭਰ ਜਾਣ ਦੇ।” ਇਸ ਲਈ ਮੈਂ ਪੱਤਰੀ ਖਾ ਲਈ। ਇਹ ਮੇਰੇ ਮੂੰਹ ਵਿੱਚ ਸ਼ਹਿਦ ਵਰਗੀ ਮਿੱਠੀ ਲਗੀ ਸੀ।
Ezekiel 3:3 in Other Translations
King James Version (KJV)
And he said unto me, Son of man, cause thy belly to eat, and fill thy bowels with this roll that I give thee. Then did I eat it; and it was in my mouth as honey for sweetness.
American Standard Version (ASV)
And he said unto me, Son of man, cause thy belly to eat, and fill thy bowels with this roll that I give thee. Then did I eat it; and it was in my mouth as honey for sweetness.
Bible in Basic English (BBE)
And he said to me, Son of man, let your stomach make a meal of it and let your inside be full of this roll which I am giving you. Then I took it, and it was sweet as honey in my mouth.
Darby English Bible (DBY)
And he said unto me, Son of man, cause thy belly to eat, and fill thy bowels with this roll which I give thee. And I ate, and it was in my mouth as honey for sweetness.
World English Bible (WEB)
He said to me, Son of man, cause your belly to eat, and fill your bowels with this scroll that I give you. Then did I eat it; and it was in my mouth as honey for sweetness.
Young's Literal Translation (YLT)
And He saith unto me, `Son of man, thy belly thou dost feed, and thy bowels thou dost fill with this roll that I am giving unto thee;' and I eat it, and it is in my mouth as honey for sweetness.
| And he said | וַיֹּ֣אמֶר | wayyōʾmer | va-YOH-mer |
| unto | אֵלַ֗י | ʾēlay | ay-LAI |
| me, Son | בֶּן | ben | ben |
| of man, | אָדָם֙ | ʾādām | ah-DAHM |
| belly thy cause | בִּטְנְךָ֤ | biṭnĕkā | beet-neh-HA |
| to eat, | תַֽאֲכֵל֙ | taʾăkēl | ta-uh-HALE |
| and fill | וּמֵעֶ֣יךָ | ûmēʿêkā | oo-may-A-ha |
| bowels thy | תְמַלֵּ֔א | tĕmallēʾ | teh-ma-LAY |
| with | אֵ֚ת | ʾēt | ate |
| this | הַמְּגִלָּ֣ה | hammĕgillâ | ha-meh-ɡee-LA |
| roll | הַזֹּ֔את | hazzōt | ha-ZOTE |
| that | אֲשֶׁ֥ר | ʾăšer | uh-SHER |
| I | אֲנִ֖י | ʾănî | uh-NEE |
| give | נֹתֵ֣ן | nōtēn | noh-TANE |
| אֵלֶ֑יךָ | ʾēlêkā | ay-LAY-ha | |
| eat I did Then thee. | וָאֹ֣כְלָ֔ה | wāʾōkĕlâ | va-OH-heh-LA |
| was it and it; | וַתְּהִ֥י | wattĕhî | va-teh-HEE |
| in my mouth | בְּפִ֖י | bĕpî | beh-FEE |
| as honey | כִּדְבַ֥שׁ | kidbaš | keed-VAHSH |
| for sweetness. | לְמָתֽוֹק׃ | lĕmātôq | leh-ma-TOKE |
Cross Reference
Jeremiah 15:16
ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ। ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ। ਮੈਂ ਤੁਹਾਡੇ ਨਾਮ ਉੱਤੇ ਸੱਦੇ ਜਾਣ ਲਈ ਬਹੁਤ ਖੁਸ਼ ਸਾਂ, ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
Revelation 10:9
ਇਸ ਲਈ ਮੈਂ ਦੂਤ ਕੋਲ ਗਿਆ ਅਤੇ ਉਸ ਨੂੰ ਆਖਿਆ ਕਿ ਛੋਟੀ ਸੂਚੀ ਮੈਨੂੰ ਦੇ ਦੇਵੋ। ਦੂਤ ਨੇ ਮੈਨੂੰ ਆਖਿਆ, “ਸੂਚੀ ਨੂੰ ਲੈ ਅਤੇ ਇਸ ਨੂੰ ਖਾ ਜਾ। ਇਹ ਤੇਰੇ ਢਿੱਡ ਨੂੰ ਖੱਟਾ ਕਰ ਦੇਵੇਗੀ, ਪਰ ਇਹ ਤੇਰੇ ਮੂੰਹ ਵਿੱਚ ਸ਼ਹਿਤ ਜਿੰਨੀ ਮਿੱਠੀ ਹੋਵੇਗੀ।”
Psalm 119:103
ਤੁਹਾਡੇ ਸ਼ਬਦ ਮੇਰੇ ਮੂੰਹ ਵਿੱਚਲੇ ਸ਼ਹਿਦ ਨਾਲੋਂ ਵੀ ਮਿੱਠੇ ਹਨ।
Psalm 19:10
ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ ਅਤੇ ਉਹ ਸਭ ਨਾਲੋਂ ਵੱਧੀਆਂ ਸ਼ਹਿਦ ਤੋਂ ਵੀ ਮਿੱਠੇ ਹਨ ਜਿਹੜਾ ਸਿੱਧਾ ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ।
Jeremiah 6:11
ਪਰ ਮੈਂ ਯਹੋਵਾਹ ਦੇ ਕਹਿਰ ਨਾਲ ਭਰਿਆ ਹੋਇਆ ਹਾਂ! ਮੈਂ ਇਸ ਨੂੰ ਅੰਦਰ ਸਾਂਭ ਕੇ ਬਕੱ ਗਿਆ ਹਾਂ! “ਯਹੋਵਾਹ ਦਾ ਕਹਿਰ ਉਨ੍ਹਾਂ ਬੱਚਿਆਂ ਉੱਤੇ ਡੋਲ੍ਹ ਦੇਵੋ, ਜੋ ਗਲੀਆਂ ਅੰਦਰ ਖੇਡਦੇ ਨੇ। ਯਹੋਵਾਹ ਦੇ ਕਹਿਰ ਨੂੰ ਇਕੱਠੇ ਹੋਕੇ ਮਿਲ ਬੈਠੇ ਨੌਜਵਾਨਾਂ ਉੱਤੇ ਡੋਲ੍ਹ ਦੇਵੋ। ਪਤੀ ਅਤੇ ਪਤਨੀ ਦੋਹਾਂ ਨੂੰ ਹੀ ਫ਼ੜ ਲਿਆ ਜਾਵੇਗਾ। ਸਾਰੇ ਬਿਰਧ ਲੋਕਾਂ ਨੂੰ ਵੀ ਫ਼ੜ ਲਿਆ ਜਾਵੇਗਾ।
Colossians 3:16
ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।
John 7:38
ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸ ਦੇ ਦਿਲ ਵੱਲੋਂ ਵਹਿਣਗੇ।”
John 6:53
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਤੁਹਾਡੇ ਵਿੱਚ ਸੱਚਾ ਜੀਵਨ ਨਹੀਂ ਹੋਵੇਗਾ।
Ezekiel 2:10
ਮੈਂ ਸੂਚੀ ਪੱਤਰ ਨੂੰ ਖੋਲ੍ਹਿਆ ਅਤੇ ਉੱਥੇ ਅੱਗੇ ਅਤੇ ਪਿੱਛੇ ਸ਼ਬਦ ਲਿਖੇ ਹੋਏ ਸਨ। ਓੱਥੇ ਹਰ ਤਰ੍ਹਾਂ ਦੇ ਸੋਗੀ ਗੀਤ, ਸੋਗੀ ਕਹਾਣੀਆਂ ਅਤੇ ਚੇਤਾਵਨੀਆਂ ਸਨ।
Jeremiah 20:9
ਕਦੇ-ਕਦੇ ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਮੈਂ ਯਹੋਵਾਹ ਬਾਰੇ ਭੁੱਲ ਜਾਵਾਂਗਾ। ਮੈਂ ਫ਼ੇਰ ਕਦੇ ਯਹੋਵਾਹ ਦੇ ਨਾਮ ਉੱਤੇ ਨਹੀਂ ਬੋਲਾਂਗਾ।” ਪਰ ਜਦੋਂ ਮੈਂ ਇਹ ਆਖਦਾ ਹਾਂ, ਯਹੋਵਾਹ ਦਾ ਸੰਦੇਸ਼, ਮੇਰੇ ਅੰਦਰ ਅੱਗ ਵਰਗਾ ਬਲਦਾ ਹੋਇਆ ਹੁੰਦਾ ਹੈ! ਇਹ ਇਵੇਂ ਮਹਿਸੂਸ ਹੁੰਦਾ ਹੈ ਜਿਵੇਂ ਇਹ ਮੇਰੀਆਂ ਹੱਡੀਆਂ ਅੰਦਰ ਡੂੰਘਾ ਬਲ ਰਿਹਾ ਹੋਵੇ! ਮੈਂ ਯਹੋਵਾਹ ਦੇ ਸੰਦੇਸ਼ ਨੂੰ ਆਪਣੇ ਅੰਦਰ ਰੋਕ ਕੇ ਰੱਖਦਿਆਂ ਬਕੱ ਜਾਂਦਾ ਹਾਂ। ਅਤੇ ਆਖਰਕਾਰ ਮੈਂ ਇਸ ਨੂੰ ਅੰਦਰ ਨਹੀਂ ਰੋਕ ਸੱਕਦਾ।
Proverbs 2:10
ਕਿਉਂ ਕਿ ਤੁਹਾਡੇ ਦਿਲ ਵਿੱਚ ਸਿਆਣਪ ਆ ਵੱਸੇਗੀ, ਅਤੇ ਗਿਆਨ ਤੁਹਾਨੂੰ ਖੁਸ਼ ਕਰੇਗਾ।
Psalm 119:97
ਮੀਮ ਆਹਾ, ਮੈਂ ਤੁਹਾਡੀਆਂ ਸਿੱਖਿਆਵਾਂ ਨੂੰ ਪਿਆਰ ਕਰਦਾ ਹਾਂ, ਯਹੋਵਾਹ। ਮੈਂ ਹਰ ਵੇਲੇ ਉਨ੍ਹਾਂ ਦੀਆਂ ਗੱਲਾਂ ਕਰਦਾ ਹਾਂ।
Psalm 119:11
ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
Job 32:18
ਮੇਰੇ ਕੋਲ ਕਹਿਣ ਨੂੰ ਇੰਨਾ ਕੁਝ ਹੈ, ਕਿ ਮੈਂ ਫਟਣ ਹੀ ਵਾਲਾ ਹਾਂ।
Job 23:12
ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ। ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ।