Ezekiel 6:2
ਉਸ ਨੇ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਬਤਾਂ ਵੱਲ ਮੁੜ। ਮੇਰੇ ਲਈ ਉਨ੍ਹਾਂ ਦੇ ਵਿਰੁੱਧ ਬੋਲ।
Ezekiel 6:2 in Other Translations
King James Version (KJV)
Son of man, set thy face toward the mountains of Israel, and prophesy against them,
American Standard Version (ASV)
Son of man, set thy face toward the mountains of Israel, and prophesy unto them,
Bible in Basic English (BBE)
Son of man, let your face be turned to the mountains of Israel, and be a prophet to them, and say,
Darby English Bible (DBY)
Son of man, set thy face toward the mountains of Israel, and prophesy against them,
World English Bible (WEB)
Son of man, set your face toward the mountains of Israel, and prophesy to them,
Young's Literal Translation (YLT)
`Son of man, set thy face unto mountains of Israel, and prophesy concerning them:
| Son | בֶּן | ben | ben |
| of man, | אָדָ֕ם | ʾādām | ah-DAHM |
| set | שִׂ֥ים | śîm | seem |
| thy face | פָּנֶ֖יךָ | pānêkā | pa-NAY-ha |
| toward | אֶל | ʾel | el |
| mountains the | הָרֵ֣י | hārê | ha-RAY |
| of Israel, | יִשְׂרָאֵ֑ל | yiśrāʾēl | yees-ra-ALE |
| and prophesy | וְהִנָּבֵ֖א | wĕhinnābēʾ | veh-hee-na-VAY |
| against | אֲלֵיהֶֽם׃ | ʾălêhem | uh-lay-HEM |
Cross Reference
Ezekiel 37:22
ਮੈਂ ਉਨ੍ਹਾਂ ਨੂੰ ਇਸਰਾਏਲ ਦੇ ਪਰਬਤਾਂ ਉਤਲੀ ਧਰਤੀ ਉੱਤੇ ਇੱਕ ਕੌਮ ਬਣਾ ਦਿਆਂਗਾ। ਇੱਕ ਰਾਜਾ ਉਨ੍ਹਾਂ ਸਾਰਿਆਂ ਦਾ ਰਾਜਾ ਹੋਵੇਗਾ। ਉਹ ਦੋ ਕੌਮਾਂ ਨਹੀਂ ਬਣੀਆਂ ਰਹਿਣਗੀਆਂ ਉਹ ਫ਼ੇਰ ਹੋਰ ਵੱਧੇਰੇ ਦੋ ਰਾਜਾਂ ਵਿੱਚ ਨਹੀਂ ਵੰਡੀਆਂ ਰਹਿਣਗੀਆਂ।
Ezekiel 36:1
ਇਸਰਾਏਲ ਦੀ ਧਰਤੀ ਫ਼ੇਰ ਉਸਾਰੀ ਜਾਵੇਗੀ “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਬਤਾਂ ਨਾਲ ਮੇਰੇ ਲਈ ਗੱਲ ਕਰ। ਇਸਰਾਏਲ ਦੇ ਪਰਬਤਾਂ ਨੂੰ ਯਹੋਵਾਹ ਦਾ ਸ਼ਬਦ ਸੁਣਨ ਲਈ ਆਖ!
Ezekiel 35:12
ਅਤੇ ਫ਼ੇਰ ਤੁਹਾਨੂੰ ਵੀ ਪਤਾ ਲੱਗ ਜਾਵੇਗਾ ਕਿ ਮੈਂ ਤੁਹਾਡੀਆਂ ਸਾਰੀਆਂ ਬੇਇੱਜ਼ਤੀਆਂ ਬਾਰੇ ਸੁਣ ਲਿਆ ਹੈ। “ਤੁਸੀਂ ਇਸਰਾਏਲ ਦੇ ਪਰਬਤ ਦੇ ਵਿਰੁੱਧ ਬਹੁਤ ਮੰਦਾ ਬੋਲਿਆ ਹੈ। ਤੁਸੀਂ ਆਖਿਆ ਸੀ, ‘ਇਸਰਾਏਲ ਤਬਾਹ ਹੋ ਗਿਆ ਹੈ! ਅਸੀਂ ਉਨ੍ਹਾਂ ਨੂੰ ਭੋਜਨ ਵਾਂਗ ਚਬਾ ਜਾਵਾਂਗੇ!’
Ezekiel 34:14
ਮੈਂ ਉਨ੍ਹਾਂ ਦੀ ਘਾਹ ਦੇ ਮੈਦਾਨਾਂ ਵੱਲ ਅਗਵਾਈ ਕਰਾਂਗਾ। ਉਹ ਇਸਰਾਏਲ ਦੇ ਪਰਬਤਾਂ ਦੀ ਉੱਚੀ ਥਾਂ ਉੱਤੇ ਜਾਣਗੀਆਂ। ਓੱਥੇ ਉਹ ਚੰਗੀ ਧਰਤੀ ਉੱਤੇ ਲੇਟਣਗੀਆਂ ਅਤੇ ਘਾਹ ਖਾਣਗੀਆਂ। ਉਹ ਇਸਰਾਏਲ ਦੇ ਪਰਬਤਾਂ ਉੱਤੇ ਵੱਧੀਆ ਘਾਹ ਦੇ ਮੈਦਾਨ ਵਿੱਚ ਚਰਨਗੀਆਂ।
Ezekiel 33:28
ਮੈਂ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦਿਆਂਗਾ। ਉਹ ਦੇਸ਼ ਸਾਰੀਆਂ ਚੀਜ਼ਾਂ ਗਵਾ ਲਵੇਗਾ ਜਿਨ੍ਹਾਂ ਉੱਤੇ ਉਸ ਨੂੰ ਮਾਣ ਸੀ। ਇਸਰਾਏਲ ਦੇ ਪਰਬਤ ਵੀਰਾਨ ਹੋ ਜਾਣਗੇ। ਕੋਈ ਵੀ ਉਸ ਥਾਂ ਤੋਂ ਨਹੀਂ ਲੰਘੇਗਾ।
Ezekiel 25:2
“ਆਦਮੀ ਦੇ ਪੁੱਤਰ, ਅੰਮੋਨੀਆਂ ਦੇ ਲੋਕਾਂ ਵੱਲ ਵੇਖ ਅਤੇ ਮੇਰੇ ਲਈ ਉਨ੍ਹਾਂ ਦੇ ਖਿਲਾਫ਼ ਬੋਲ।
Ezekiel 21:2
“ਆਦਮੀ ਦੇ ਪੁੱਤਰ, ਯਰੂਸ਼ਲਮ ਵੱਲ ਦੇਖ, ਅਤੇ ਉਸ ਦੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ। ਮੇਰੇ ਲਈ, ਇਸਰਾਏਲ ਦੀ ਧਰਤੀ ਦੇ ਵਿਰੁੱਧ ਬੋਲ।
Ezekiel 20:46
“ਆਦਮੀ ਦੇ ਪੁੱਤਰ, ਦੱਖਣ ਵੱਲ ਵੇਖ, ਯਹੂਦਾਹ ਦੇ ਦੱਖਣੀ ਭਾਗ ਵੱਲ। ਦੱਖਣ ਦੇ ਜੰਗਲ ਦੇ ਵਿਰੁੱਧ ਬੋਲ।
Ezekiel 19:9
ਉਨ੍ਹਾਂ ਉਸ ਨੂੰ ਲਗਾਮਾਂ ਪਾ ਦਿੱਤੀਆਂ ਅਤੇ ਉਸ ਨੂੰ ਬੰਦ ਕਰ ਦਿੱਤਾ। ਉਨ੍ਹਾਂ ਉਸ ਨੂੰ ਆਪਣੇ ਜਾਲ ਅੰਦਰ ਫ਼ਸਾ ਲਿਆ। ਇਸ ਲਈ ਉਹ ਉਸ ਨੂੰ ਬਾਬਲ ਦੇ ਰਾਜੇ ਕੋਲ ਲੈ ਗਏ। ਅਤੇ ਹੁਣ ਤੁਸੀਂ ਇਸਰਾਏਲ ਦੇ ਪਰਬਤਾਂ ਉੱਤੇ ਉਸਦੀ ਦਹਾੜ ਨਹੀਂ ਸੁਣ ਸੱਕਦੇ।
Ezekiel 13:17
ਪਰਮੇਸ਼ੁਰ ਨੇ ਆਖਿਆ, “ਆਦਮੀ ਦੇ ਪੁੱਤਰ, ਇਸਰਾਏਲ ਦੀਆਂ ਨਬੀਆਂ ਵੱਲ ਦੇਖ। ਉਹ ਨਬੀਆਂ ਮੇਰੇ ਲਈ ਨਹੀਂ ਬੋਲਦੀਆਂ। ਉਹ ਉਹੀ ਗੱਲਾਂ ਆਖਦੀਆਂ ਹਨ ਜੋ ਉਹ ਆਖਣਾ ਚਾਹੁੰਦੀਆਂ ਹਨ। ਇਸ ਲਈ ਤੈਨੂੰ ਮੇਰੇ ਵਾਸਤੇ ਉਨ੍ਹਾਂ ਦੇ ਖਿਲਾਫ਼ ਵੀ ਬੋਲਣਾ ਚਾਹੀਦਾ ਹੈ। ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਅਵੱਸ਼ ਆਖਣੀਆਂ ਚਾਹੀਦੀਆਂ ਹਨ।
Micah 6:1
ਯਹੋਵਾਹ ਦੀ ਸ਼ਿਕਾਇਤ ਹੁਣ ਸੁਣੋ! ਕਿ ਯਹੋਵਾਹ ਕੀ ਕਹਿੰਦਾ ਹੈ? ਪਰਬਤਾਂ ਨੂੰ ਆਪਣੀ ਸ਼ਿਕਾਈਤ ਦੱਸ। ਪਹਾੜੀਆਂ ਨੂੰ ਆਪਣੀ ਕਹਾਣੀ ਸੁਣਾ।
Ezekiel 38:2
“ਆਦਮੀ ਦੇ ਪੁੱਤਰ, ਗੋਗ ਦੀ ਧਰਤੀ ਉੱਤੇ ਗੋਗ ਵੱਲ ਵੇਖ। ਉਹ ਮਸ਼ਕ ਅਤੇ ਤੂਬਲ ਦੀਆਂ ਕੌਮਾਂ ਦਾ ਸਭ ਤੋਂ ਮਹੱਤਵਪੂਰਣ ਆਗੂ ਹੈ। ਮੇਰੇ ਲਈ ਗੋਗ ਦੇ ਵਿਰੁੱਧ ਬੋਲ।
Ezekiel 4:7
ਪਰਮੇਸ਼ੁਰ ਨੇ ਫ਼ੇਰ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ, “ਹੁਣ ਆਪਣੀ ਕਮੀਜ਼ ਦੀ ਬਾਹ ਚੜ੍ਹਾ ਲੈ ਅਤੇ ਆਪਣੀ ਬਾਂਹ ਨੂੰ ਇੱਟ ਦੇ ਉੱਤੇ ਉੱਠਾ ਲੈ। ਇਸ ਤਰ੍ਹਾਂ ਦਾ ਵਿਹਾਰ ਕਰ ਜਿਵੇਂ ਤੂੰ ਯਰੂਸ਼ਲਮ ਸ਼ਹਿਰ ਉੱਤੇ ਹਮਲਾ ਕਰ ਰਿਹਾ ਹੋਵੇਂ। ਅਜਿਹਾ ਇਹ ਦਰਸਾਉਣ ਲਈ ਕਰੀਂ ਕਿ ਤੂੰ ਲੋਕਾਂ ਨਾਲ ਮੇਰੇ ਪੈਗੰਬਰ ਵਜੋਂ ਗੱਲ ਕਰ ਰਿਹਾ ਹੈਂ।
Joshua 11:21
ਅਨਾਕੀ ਲੋਕ ਹਬਰੋਨ, ਦਬਿਰ, ਅਨਾਬ ਅਤੇ ਯਹੂਦਾਹ ਦੇ ਇਲਾਕੇ ਵਿੱਚ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਸਨ। ਯਹੋਸ਼ੁਆ ਨੇ ਉਨ੍ਹਾਂ ਨਾਲ ਲੜਾਈ ਕੀਤੀ ਅਤੇ ਉਨ੍ਹਾਂ ਸਾਰੇ ਲੋਕਾਂ ਅਤੇ ਉਨ੍ਹਾਂ ਦੇ ਕਸਬਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।