Genesis 27:24
ਇਸਹਾਕ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ?” ਯਾਕੂਬ ਨੇ ਜਵਾਬ ਦਿੱਤਾ, “ਹਾਂ ਜੀ, ਮੈਂ ਹੀ ਹਾਂ।”
Genesis 27:24 in Other Translations
King James Version (KJV)
And he said, Art thou my very son Esau? And he said, I am.
American Standard Version (ASV)
And he said, Art thou my very son Esau? And he said, I am.
Bible in Basic English (BBE)
And he said, Are you truly my son Esau? And he said, I am.
Darby English Bible (DBY)
And he said, Art thou really my son Esau? And he said, It is I.
Webster's Bible (WBT)
And he said, Art thou my very son Esau? And he said, I am.
World English Bible (WEB)
He said, "Are you really my son Esau?" He said, "I am."
Young's Literal Translation (YLT)
and saith, `Thou art he -- my son Esau?' and he saith, `I `am'.'
| And he said, | וַיֹּ֕אמֶר | wayyōʾmer | va-YOH-mer |
| Art thou | אַתָּ֥ה | ʾattâ | ah-TA |
| my very | זֶ֖ה | ze | zeh |
| son | בְּנִ֣י | bĕnî | beh-NEE |
| Esau? | עֵשָׂ֑ו | ʿēśāw | ay-SAHV |
| And he said, | וַיֹּ֖אמֶר | wayyōʾmer | va-YOH-mer |
| I | אָֽנִי׃ | ʾānî | AH-nee |
Cross Reference
1 Samuel 21:2
ਦਾਊਦ ਨੇ ਅਹੀਮਲਕ ਨੂੰ ਕਿਹਾ, “ਪਾਤਸ਼ਾਹ ਨੇ ਮੈਨੂੰ ਖਾਸ ਹੁਕਮ ਦੇਕੇ ਭੇਜਿਆ ਹੈ। ਉਸ ਨੇ ਮੈਨੂੰ ਕਿਹਾ ਹੈ, ‘ਕਿਸੇ ਨੂੰ ਵੀ ਇਸ ਕੰਮ ਬਾਰੇ ਜੋ ਮੈਂ ਤੈਨੂੰ ਕਰਨ ਲਈ ਭੇਜਿਆ ਹੈ, ਪਤਾ ਨਾ ਲੱਗੇ।’ ਅਤੇ ਆਪਣੇ ਆਦਮੀਆਂ ਨੂੰ ਮੈਂ ਮਿਲਣ ਲਈ ਥਾਂ ਦੱਸ ਦਿੱਤੀ ਹੈ ਕਿ ਕਿੱਥੇ ਮਿਲਣਾ ਹੈ।
Ephesians 4:25
ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। “ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ” ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।
Romans 3:7
ਕੋਈ ਮਨੁੱਖ ਆਖ ਸੱਕਦਾ ਹੈ, “ਜਦੋਂ ਮੈਂ ਝੂਠ ਬੋਲਦਾ ਹਾਂ, ਪਰਮੇਸ਼ੁਰ ਨੂੰ ਮਹਿਮਾ ਮਿਲਦੀ ਹੈ, ਕਿਉਂਕਿ ਮੇਰਾ ਝੂਠ ਉਸ ਦੇ ਸੱਚ ਨੂੰ ਚਾਨਣੇ ਵਿੱਚ ਲਿਆਉਂਦਾ ਹੈ। ਤਾਂ ਫ਼ਿਰ ਮੈਂ ਪਾਪੀ ਕਿਉਂ ਕਹਾਉਂਦਾ ਹਾਂ?”
Zechariah 8:16
ਪਰ ਤੁਸੀਂ ਇਹ ਕੰਮ ਅਵੱਸ਼ ਕਰੋ! ਆਪਣੇ ਗੁਆਂਢੀਆਂ ਨਾਲ ਸੱਚੇ ਰਹੋ। ਜਦੋਂ ਵੀ ਤੁਸੀਂ ਆਪਣੇ ਨਗਰ ’ਚ ਕੋਈ ਫ਼ੈਸਲਾ ਲਵੋ ਤਾਂ ਉਹ ਕੰਮ ਕਰੋ ਜਿਹੜੇ ਤੁਹਾਡੇ ਨਗਰ ਦੇ ਹਿਤ੍ਤ ਵਿੱਚ ਅਤੇ ਅਮਨ ਬਹਾਲ ਕਰਨ ਵਾਲੇ ਹੋਣ।
Proverbs 30:8
ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ।
Proverbs 12:22
ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ।
Proverbs 12:19
ਜਿਹੜੇ ਬੁਲ੍ਹ ਸੱਚ ਬੋਲਦੇ ਹਨ ਸਦਾ ਰਹਿਣਗੇ, ਪਰ ਜਿਹੜੀ ਜ਼ੁਬਾਨ ਝੂਠ ਬੋਲਦੀ ਹੈ ਸਿਰਫ਼ ਬੋੜੇ ਹੀ ਪਲਾਂ ਲਈ ਰਹਿੰਦੀ ਹੈ।
Job 15:5
ਜੋ ਗੱਲਾਂ ਤੂੰ ਆਖਦਾ ਹੈਂ ਸਾਫ਼ ਤੇਰੇ ਪਾਪਾਂ ਨੂੰ ਦਰਸਾਉਂਦੀਆਂ ਨੇ। ਅੱਯੂਬ ਤੂੰ ਆਪਣੇ ਪਾਪ ਨੂੰ ਚਲਾਕੀ ਭਰੇ ਸ਼ਬਦਾਂ ਦੀ ਵਰਤੋਂ ਨਾਲ ਛੁਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ।
Job 13:7
ਕੀ ਤੁਸੀਂ ਪਰਮੇਸ਼ੁਰ ਲਈ ਝੂਠ ਬੋਲੋਁਗੇ? ਕੀ ਤੁਸੀਂ ਸੱਚਮੁੱਚ ਵਿਸ਼ਵਾਸ ਕਰਦੇ ਹੋ ਕਿ ਤੁਹਾਡਾ ਝੂਠ ਹੀ ਹੈ ਜੋ ਪਰਮੇਸ਼ੁਰ ਤੁਹਾਨੂੰ ਆਖਣਾ ਚਾਹੁੰਦਾ ਹੈ।
2 Samuel 14:5
ਦਾਊਦ ਪਾਤਸ਼ਾਹ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਸ ਔਰਤ ਨੇ ਕਿਹਾ, “ਮੈਂ ਵਿੱਧਵਾ ਔਰਤ ਹਾਂ। ਮੇਰਾ ਪਤੀ ਮਰ ਗਿਆ ਹੈ।
1 Samuel 27:10
ਦਾਊਦ ਨੇ ਇਵੇਂ ਕਈ ਵਾਰ ਕੀਤਾ। ਅਤੇ ਆਕੀਸ਼ ਕੋਲ ਪਰਤ ਗਿਆ। ਆਕੀਸ਼ ਨੇ ਪੁੱਛਿਆ, “ਅੱਜ ਤੂੰ ਛਾਪਾ ਮਾਰਦਿਆਂ ਹੋਇਆ ਕਿੱਥੇ ਗਿਆ ਸੀ?” ਦਾਊਦ ਨੇ ਆਖਿਆ, “ਯਹੂਦਾਹ ਦੇ ਦੱਖਣ ਵੱਲ, ਯਰਾਹ ਮਿਏਲੀਆਂ ਅਤੇ ਕੇਨੀਆਂ ਦੇ ਖਿਲਾਫ਼।”
1 Samuel 21:13
ਤਾਂ ਦਾਊਦ ਨੇ ਪਾਤਸ਼ਾਹ ਆਕੀਸ਼ ਅਤੇ ਉਸ ਦੇ ਅਫ਼ਸਰਾਂ ਸਾਹਮਣੇ ਝੱਲੇ ਹੋਣ ਦਾ ਦਿਖਾਵਾ ਕੀਤਾ। ਉਸ ਨੇ ਦਰਵਾਜ਼ਿਆਂ ਉੱਤੇ ਥੁੱਕਿਆ ਅਤੇ ਆਪਣਾ ਥੁੱਕ ਆਪਣੀ ਦਾੜ੍ਹੀ ਉੱਤੇ ਡਿੱਗਣ ਦਿੱਤਾ।
Colossians 3:9
ਇੱਕ ਦੂਸਰੇ ਨਾਲ ਝੂਠ ਨਾ ਬੋਲੋ। ਕਿਉਂ? ਕਿਉਂਕਿ ਤੁਸੀਂ ਆਪਣਾ ਪੁਰਾਣਾ ਪਾਪੀ ਜੀਵਨ ਛੱਡ ਚੁੱਕੇ ਹੋ ਅਤੇ ਉਹ ਗੱਲਾਂ ਛੱਡ ਚੁੱਕੇ ਹੋ ਜੋ ਤੁਸੀਂ ਪਹਿਲਾਂ ਕਰਦੇ ਸੀ।