Genesis 41:30
ਪਰ ਫ਼ੇਰ ਸੱਤ ਵਰ੍ਹੇ ਅਕਾਲ ਦੇ ਹੋਣਗੇ। ਮਿਸਰ ਦੇ ਲੋਕ ਇਸ ਗੱਲ ਨੂੰ ਭੁੱਲ ਜਾਣਗੇ ਕਿ ਉਨ੍ਹਾਂ ਕੋਲ ਪਿੱਛਲੇ ਸਮੇਂ ਵਿੱਚ ਕਿੰਨਾ ਭੋਜਨ ਸੀ। ਇਹ ਅਕਾਲ ਦੇਸ਼ ਨੂੰ ਬਰਬਾਦ ਕਰ ਦੇਵੇਗਾ।
Genesis 41:30 in Other Translations
King James Version (KJV)
And there shall arise after them seven years of famine; and all the plenty shall be forgotten in the land of Egypt; and the famine shall consume the land;
American Standard Version (ASV)
and there shall arise after them seven years of famine; and all the plenty shall be forgotten in the land of Egypt; and the famine shall consume the land;
Bible in Basic English (BBE)
And after that will come seven years when there will not be enough food; and the memory of the good years will go from men's minds; and the land will be made waste by the bad years;
Darby English Bible (DBY)
And there will arise after them seven years of famine; and all the plenty will be forgotten in the land of Egypt, and the famine will waste away the land.
Webster's Bible (WBT)
And there shall arise after them seven years of famine; and all the plenty shall be forgotten in the land of Egypt; and the famine shall consume the land;
World English Bible (WEB)
There will arise after them seven years of famine, and all the plenty will be forgotten in the land of Egypt. The famine will consume the land,
Young's Literal Translation (YLT)
and seven years of famine have arisen after them, and all the plenty is forgotten in the land of Egypt, and the famine hath finished the land,
| And there shall arise | וְ֠קָמוּ | wĕqāmû | VEH-ka-moo |
| after them | שֶׁ֨בַע | šebaʿ | SHEH-va |
| seven | שְׁנֵ֤י | šĕnê | sheh-NAY |
| years | רָעָב֙ | rāʿāb | ra-AV |
| of famine; | אַֽחֲרֵיהֶ֔ן | ʾaḥărêhen | ah-huh-ray-HEN |
| and all | וְנִשְׁכַּ֥ח | wĕniškaḥ | veh-neesh-KAHK |
| the plenty | כָּל | kāl | kahl |
| forgotten be shall | הַשָּׂבָ֖ע | haśśābāʿ | ha-sa-VA |
| in the land | בְּאֶ֣רֶץ | bĕʾereṣ | beh-EH-rets |
| of Egypt; | מִצְרָ֑יִם | miṣrāyim | meets-RA-yeem |
| famine the and | וְכִלָּ֥ה | wĕkillâ | veh-hee-LA |
| shall consume | הָֽרָעָ֖ב | hārāʿāb | ha-ra-AV |
| אֶת | ʾet | et | |
| the land; | הָאָֽרֶץ׃ | hāʾāreṣ | ha-AH-rets |
Cross Reference
Genesis 47:13
ਯੂਸੁਫ਼ ਫ਼ਿਰਊਨ ਲਈ ਜ਼ਮੀਨ ਖਰੀਦਦਾ ਹੈ ਅਕਾਲ ਦਾ ਸਮਾਂ ਹੋਰ ਵੀ ਮਾੜਾ ਹੋ ਗਿਆ। ਦੇਸ਼ ਵਿੱਚ ਕਿਧਰੇ ਵੀ ਅਨਾਜ ਨਹੀਂ ਸੀ। ਮਿਸਰ ਅਤੇ ਕਨਾਨ ਇਸ ਮੰਦੇ ਸਮੇਂ ਕਾਰਣ ਬਹੁਤ ਗਰੀਬ ਹੋ ਗਏ।
Genesis 41:54
ਅਤੇ ਅਕਾਲ ਦੇ ਸੱਤ ਵਰ੍ਹੇ ਸ਼ੁਰੂ ਹੋ ਗਏ, ਜਿਵੇਂ ਕਿ ਯੂਸੁਫ਼ ਨੇ ਪਹਿਲਾਂ ਹੀ ਆਖਿਆ ਸੀ। ਉਸ ਇਲਾਕੇ ਵਿੱਚਲੇ ਕਿਸੇ ਵੀ ਦੇਸ਼ ਵਿੱਚ ਕੋਈ ਅਨਾਜ ਨਹੀਂ ਪੈਦਾ ਹੋਇਆ। ਪਰ ਮਿਸਰ ਵਿੱਚ, ਲੋਕਾਂ ਕੋਲ ਖਾਣ ਲਈ ਕਾਫ਼ੀ ਸੀ! ਕਿਉਂਕਿ ਯੂਸੁਫ਼ ਨੇ ਅਨਾਜ ਜਮ੍ਹਾਂ ਕਰ ਲਿਆ ਸੀ।
James 5:17
ਏਲੀਯਾਹ ਸਾਡੇ ਵਰਗਾ ਹੀ ਇੱਕ ਵਿਅਕਤੀ ਸੀ। ਉਸ ਨੇ ਪ੍ਰਾਰਥਨਾ ਕੀਤੀ ਕਿ ਮੀਂਹ ਨਾ ਪਾਵੇ। ਅਤੇ ਸਾਢੇ ਤਿੰਨ ਵਰ੍ਹਿਆਂ ਤੱਕ ਉਸ ਧਰਤੀ ਤੇ ਮੀਂਹ ਨਹੀਂ ਪਿਆ।
Psalm 105:16
ਪਰਮੇਸ਼ੁਰ ਨੇ ਉਸ ਦੇਸ਼ ਵਿੱਚ ਅਕਾਲ ਭੇਜਿਆ। ਲੋਕਾਂ ਕੋਲ ਖਾਣ ਲਈ ਕਾਫ਼ੀ ਭੋਜਨ ਨਹੀਂ ਸੀ।
Luke 4:25
“ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ।
Isaiah 65:16
ਜਿਹੜੇ ਲੋਕ ਜ਼ਮੀਨ ਪਾਸੋਂ ਅਸੀਸਾਂ ਮੰਗਦੇ ਹਨ, ਉਹ ਵਫ਼ਾਦਾਰ ਪਰਮੇਸ਼ੁਰ ਕੋਲੋਂ ਅਸੀਸਾਂ ਮੰਗਣਗੇ। ਜਿਹੜੇ ਲੋਕੀ ਹੁਣ ਧਰਤੀ ਦੀ ਸ਼ਕਤੀ ਦੀਆਂ ਸੌਹਾਂ ਖਾਂਦੇ ਹਨ ਉਹ ਵਫ਼ਾਦਾਰ ਪਰਮੇਸ਼ੁਰ ਦੀਆਂ ਸੌਹਾਂ ਖਾਣਗੇ। ਕਿਉਂਕਿ ਅਤੀਤ ਦੀਆਂ ਸਾਰੀਆਂ ਮੁਸੀਬਤਾਂ ਭੁੱਲ ਜਾਣਗੀਆਂ। ਮੇਰੇ ਲੋਕ ਫ਼ੇਰ ਕਦੇ ਵੀ ਉਨ੍ਹਾਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ।”
Proverbs 31:7
ਤਾਂ ਜੋ ਜਿਵੇਂ ਉਹ ਪੀਣ ਉਹ ਗਰੀਬੀ ਭੁੱਲ ਜਾਣ ਅਤੇ ਉਹ ਹੋਰ ਵੱਧੇਰੇ ਆਪਣੀਆਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ।
2 Kings 8:1
ਸ਼ੂਨੰਮੀ ਔਰਤ ਅਤੇ ਪਾਤਸ਼ਾਹ ਅਲੀਸ਼ਾ ਨੇ ਉਸ ਔਰਤ ਨਾਲ ਗੱਲ ਕੀਤੀ ਜਿਸਦੇ ਪੁੱਤਰ ਨੂੰ ਉਸ ਨੇ ਜੀਵਤ ਕੀਤਾ ਸੀ ਅਤੇ ਆਖਿਆ, “ਉੱਠ ਤੇ ਆਪਣੇ ਪਰਿਵਾਰ ਸਮੇਤ ਇਸ ਦੇਸ਼ ਵਿੱਚੋਂ ਕਿਤੇ ਹੋਰ ਚਲੀ ਜਾ। ਕਿਉਂ ਕਿ ਯਹੋਵਾਹ ਨੇ ਇੱਥੇ ਕਾਲ ਦਾ ਹੁਕਮ ਦੇ ਦਿੱਤਾ ਹੈ ਜੋ ਕਿ ਇਸ ਦੇਸ਼ ਉੱਪਰ ਸੱਤ ਸਾਲਾਂ ਲਈ ਰਹੇਗਾ।”
1 Kings 17:1
ਏਲੀਯਾਹ ਅਤੇ ਸੋਕਾ ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”
2 Samuel 24:13
ਗਾਦ ਦਾਊਦ ਕੋਲ ਗਿਆ ਅਤੇ ਜਾਕੇ ਉਸ ਨੂੰ ਕਿਹਾ, “ਇਨ੍ਹਾਂ ਤਿੰਨਾਂ ਵਸਤਾਂ ਵਿੱਚੋਂ ਇੱਕ ਨੂੰ ਚੁਣ ਲੈ: (1)ਇੱਕ ਤਾਂ ਕੀ ਤੂੰ ਚਾਹੁੰਦਾ ਹੈਂ ਕਿ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਅੰਨ ਦਾ ਕਾਲ ਪਵੇ। (2)ਜਾਂ ਤਿੰਨਾਂ ਮਹੀਨਿਆਂ ਤੀਕ ਤੂੰ ਆਪਣੇ ਵੈਰੀਆਂ ਤੋਂ ਭੱਜਦਾ ਫ਼ਿਰੇਂ ਤੇ ਉਹ ਤੇਰੇ ਮਗਰ ਪਏ ਰਹਿਣ। (3)ਜਾਂ ਤੇਰੇ ਦੇਸ਼ ਵਿੱਚ ਤਿੰਨਾਂ ਦਿਨਾਂ ਲਈ ਮਹਾਮਾਰੀ ਪਵੇ। ਹੁਣ ਇਸ ਬਾਰੇ ਸੋਚ ਅਤੇ ਇਨ੍ਹਾਂ ਤਿੰਨਾਂ ਵਿੱਚੋਂ ਇੱਕ ਨੂੰ ਚੁਣ ਲੈ ਅਤੇ ਮੈਂ ਯਹੋਵਾਹ ਨੂੰ ਜਾਕੇ ਤੇਰੀ ਮਰਜ਼ੀ ਬਾਰੇ ਦੱਸ ਦੇਵਾਂਗਾ। ਯਹੋਵਾਹ ਨੇ ਇਸੇ ਵਾਸਤੇ ਮੈਨੂੰ ਤੇਰੇ ਕੋਲ ਭੇਜਿਆ ਹੈ।”
Genesis 41:56
ਹਰ ਥਾਂ ਅਕਾਲ ਪਿਆ ਹੋਇਆ ਸੀ, ਇਸ ਲਈ ਯੂਸੁਫ਼ ਨੇ ਉੱਥੋਂ ਜਿੱਥੇ ਅਨਾਜ ਰੱਖਿਆ ਹੋਇਆ ਸੀ, ਕੱਢਿਆ ਅਤੇ ਇਸ ਨੂੰ ਲੋਕਾਂ ਨੂੰ ਦੇ ਦਿੱਤਾ। ਯੂਸੁਫ਼ ਨੇ ਜਮ੍ਹਾਂ ਕੀਤਾ ਹੋਇਆ ਅਨਾਜ ਮਿਸਰ ਦੇ ਲੋਕਾਂ ਨੂੰ ਵੇਚਿਆ। ਮਿਸਰ ਵਿੱਚ ਅਕਾਲ ਸਖ਼ਤ ਸੀ।
Genesis 41:51
ਪਹਿਲੇ ਪੁੱਤਰ ਦਾ ਨਾਮ ਮਨੱਸ਼ਹ ਰੱਖਿਆ ਗਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਵਾਸਤੇ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਆਪਣੀਆਂ ਸਾਰੀਆਂ ਮੁਸੀਬਤਾਂ ਅਤੇ ਮੇਰੇ ਪਿਤਾ ਦੇ ਘਰ ਦੀ ਹਰ ਗੱਲ ਭੁਲਾ ਦਿੱਤੀ ਹੈ।”
Genesis 41:27
ਅਤੇ ਸੱਤ ਕਮਜ਼ੋਰ ਅਤੇ ਬਿਮਾਰ ਦਿਸਣ ਵਾਲੀਆਂ ਗਊਆਂ ਅਤੇ ਅਨਾਜ ਦੀਆਂ ਪਤਲੀਆਂ ਬੱਲੀਆਂ ਦਾ ਅਰਥ ਹੈ ਕਿ ਇਸ ਇਲਾਕੇ ਵਿੱਚ ਸੱਤ ਵਰ੍ਹੇ ਅਕਾਲ ਪਵੇਗਾ। ਇਹ ਸੱਤ ਬੁਰੇ ਵਰ੍ਹੇ ਸੱਤ ਚੰਗਿਆਂ ਵਰ੍ਹਿਆਂ ਬਾਦ ਆਉਣਗੇ।
Genesis 41:21
ਪਰ ਉਹ ਫ਼ੇਰ ਵੀ ਕਮਜ਼ੋਰ ਅਤੇ ਬਿਮਾਰ ਦਿਸਦੀਆਂ ਸਨ। ਤੁਸੀਂ ਇਹ ਆਖ ਵੀ ਨਹੀਂ ਸੱਕਦੇ ਕਿ ਇਨ੍ਹਾਂ ਨੇ ਨਰੋਈਆਂ ਗਊਆਂ ਨੂੰ ਖਾ ਲਿਆ ਹੈ। ਉਹ ਓਨੀਆਂ ਹੀ ਕਮਜ਼ੋਰ ਅਤੇ ਬਿਮਾਰ ਨਜ਼ਰ ਆਉਂਦੀਆਂ ਸਨ ਜਿੰਨੀਆਂ ਉਹ ਸ਼ੁਰੂ ਵਿੱਚ ਸਨ। ਫ਼ੇਰ ਮੈਨੂੰ ਜਾਗ ਆ ਗਈ।