Habakkuk 2:20
ਪਰ ਯਹੋਵਾਹ ਅਲਗ-ਬਲਗ ਹੈ। ਉਹ ਤਾਂ ਆਪਣੇ ਪਵਿੱਤਰ ਮੰਦਰ ਵਿੱਚ ਹੈ। ਇਸ ਲਈ ਸਾਰੀ ਦੁਨੀਆਂ ਉਸ ਅੱਗੇ ਚੁੱਪ ਰਹੇ।
Habakkuk 2:20 in Other Translations
King James Version (KJV)
But the LORD is in his holy temple: let all the earth keep silence before him.
American Standard Version (ASV)
But Jehovah is in his holy temple: let all the earth keep silence before him.
Bible in Basic English (BBE)
But the Lord is in his holy Temple: let all the earth be quiet before him.
Darby English Bible (DBY)
But Jehovah is in his holy temple. Let all the earth keep silence before him!
World English Bible (WEB)
But Yahweh is in his holy temple. Let all the earth be silent before him!"
Young's Literal Translation (YLT)
And Jehovah `is' in His holy temple, Be silent before Him, all the earth!
| But the Lord | וַֽיהוָ֖ה | wayhwâ | vai-VA |
| is in his holy | בְּהֵיכַ֣ל | bĕhêkal | beh-hay-HAHL |
| temple: | קָדְשׁ֑וֹ | qodšô | kode-SHOH |
| all let | הַ֥ס | has | hahs |
| the earth | מִפָּנָ֖יו | mippānāyw | mee-pa-NAV |
| keep silence | כָּל | kāl | kahl |
| before | הָאָֽרֶץ׃ | hāʾāreṣ | ha-AH-rets |
Cross Reference
Zechariah 2:13
ਤੁਸੀਂ ਸਾਰੇ ਲੋਕੋ, ਯਹੋਵਾਹ ਅੱਗੇ ਚੁੱਪ-ਚਾਪ ਅਤੇ ਅਹਿੱਲ ਰਹੋ, ਕਿਉਂ ਜੋ ਯਹੋਵਾਹ ਨੂੰ ਆਪਣੇ ਪਵਿੱਤਰ ਘਰ ਵਿੱਚ ਜਗਾਇਆ ਜਾ ਰਿਹਾ ਹੈ।
Zephaniah 1:7
ਯਹੋਵਾਹ, ਮੇਰੇ ਪ੍ਰਭੂ ਦੇ ਅੱਗੇ ਚੁੱਪ ਰਹੋ। ਕਿਉਂ ਕਿ ਯਹੋਵਾਹ ਦਾ ਮਨੁੱਖਾਂ ਦੇ ਨਿਆਂ ਲਈ ਦਿਨ ਨੇੜੇ ਆ ਰਿਹਾ ਹੈ। ਯਹੋਵਾਹ ਨੇ ਆਪਣੀ ਬਲੀ ਤਿਆਰ ਕੀਤੀ ਹੈ ਤੇ ਉਸ ਨੇ ਆਪਣੇ ਪਰਹੁਣਿਆਂ ਨੂੰ ਤਿਆਰ ਰਹਿਣ ਲਈ ਕਿਹਾ।
Psalm 11:4
ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ। ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ। ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ।
Jonah 2:7
“ਮੇਰਾ ਆਤਮਾ ਨੇ ਸਭ ਉਮੀਦਾਂ ਛੱਡ ਦਿੱਤੀਆਂ ਪਰ ਫ਼ਿਰ ਮੈਂ ਯਹੋਵਾਹ ਨੂੰ ਧਿਆਇਆ। ਹੇ ਯਹੋਵਾਹ! ਮੈਂ ਤੇਰੇ ਅੱਗੇ ਪ੍ਰਾਰਥਨਾ ਕੀਤੀ ਤਾਂ ਤੂੰ ਆਪਣੇ ਪਵਿੱਤਰ ਮੰਦਰ ਵਿੱਚ ਮੇਰੀ ਪੁਕਾਰ ਸੁਣੀ।
Psalm 46:10
ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ। ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ। ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”
Ephesians 2:21
ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸ ਨੂੰ ਵੱਧਾਕੇ, ਮਸੀਹ ਇਸ ਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ।
Micah 1:2
ਤੁਸੀਂ ਸਾਰੇ ਲੋਕੋ, ਸੁਣੋ! ਧਰਤੀ ਤੇ ਸਾਰੇ ਵੱਸਦੇ ਜੀਵੋ, ਸੁਣੋ! ਯਹੋਵਾਹ ਮੇਰਾ ਪ੍ਰਭੂ, ਆਪਣੇ ਪਵਿੱਤਰ ਮੰਦਰ ਵਿੱਚੋਂ ਆਵੇਗਾ ਅਤੇ ਤੁਹਾਡੇ ਵਿਰੁੱਧ ਗਵਾਹ ਹੋਵੇਗਾ।
Jonah 2:4
ਫ਼ਿਰ ਮੈਂ ਸੋਚਿਆ, ‘ਮੈਂ ਤੇਰੀ ਦ੍ਰਿਸ਼ਟੀ ਚੋ ਕੱਢ ਦਿੱਤਾ ਗਿਆ ਹਾਂ,’ ਪਰ ਤਾਂ ਵੀ, ਮੈਂ ਲਗਾਤਾਰ ਤੇਰੇ ਪਵਿੱਤਰ ਮੰਦਰ ਵੱਲ ਤੱਕਦਾ ਰਹਾਂਗਾ।
Isaiah 66:6
ਸਜ਼ਾ ਅਤੇ ਇੱਕ ਨਵੀਂ ਕੌਮ ਸੁਣੋ! ਸ਼ਹਿਰ ਅਤੇ ਮੰਦਰ ਵਿੱਚੋਂ ਇੱਕ ਉੱਚੀ ਆਵਾਜ਼ ਆ ਰਹੀ ਹੈ। ਇਹ ਸ਼ੋਰ ਯਹੋਵਾਹ ਵੱਲੋਂ ਆਪਣੇ ਦੁਸ਼ਮਣਾਂ ਨੂੰ ਸਜ਼ਾ ਦੇਣ ਦਾ ਹੈ। ਯਹੋਵਾਹ ਉਨ੍ਹਾਂ ਨੂੰ ਓਹੀ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ।
Isaiah 66:1
ਪਰਮੇਸ਼ੁਰ ਸਮੂਹ ਕੌਮਾਂ ਦਾ ਨਿਆਂ ਕਰੇਗਾ ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ, “ਅਕਾਸ਼ ਮੇਰਾ ਸਿੰਘਾਸਣ ਨੇ। ਧਰਤੀ ਮੇਰਾ ਪੈਰ ਟਿਕਾਣਾ ਹੈ। ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਬਣਾ ਸੱਕਦੇ! ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਦੇ ਸੱਕਦੇ!
Isaiah 6:1
ਪਰਮੇਸ਼ੁਰ ਯਸਾਯਾਹ ਨੂੰ ਨਬੀ ਬਣਾਉਂਦਾ ਹੈ ਜਿਸ ਸਾਲ ਰਾਜਾ ਉਜ਼ੀਯ੍ਯਾਹ ਮਰਿਆ ਸੀ, ਮੈਂ ਆਪਣੇ ਪ੍ਰਭੂ ਨੂੰ ਦੇਖਿਆ ਸੀ। ਉਹ ਬਹੁਤ ਉੱਚੀ ਬਾਵੇਂ ਬੜੇ ਅਦਭੁਤ ਤਖਤ ਉੱਤੇ ਬੈਠਾ ਸੀ। ਉਸਦਾ ਲੰਮਾ ਚੋਲਾ ਮੰਦਰ ਵਿੱਚ ਫ਼ੈਲਿਆ ਹੋਇਆ ਸੀ।
Psalm 132:13
ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।
Psalm 115:3
ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸ ਨੂੰ ਪਸੰਦ ਹੈ।
Psalm 76:8
ਪਰਮੇਸ਼ੁਰ ਨਿਆਂਕਾਰ ਵਾਂਗ ਖਲੋਤਾ ਸੀ, ਅਤੇ ਉਸ ਨੇ ਆਪਣਾ ਨਿਆਂ ਦਿੱਤਾ। ਪਰਮੇਸ਼ੁਰ ਨੇ ਧਰਤੀ ਦੇ ਨਿਮਾਣੇ ਲੋਕਾਂ ਨੂੰ ਬਚਾ ਲਿਆ। ਉਸ ਨੇ ਸਵਰਗ ਤੋਂ ਆਪਣਾ ਨਿਆਂ ਦਿੱਤਾ। ਸਾਰੀ ਧਰਤੀ ਖਾਮੋਸ਼ ਅਤੇ ਡਰੀ ਹੋਈ ਸੀ।