Hosea 13:1
ਇਸਰਾਏਲ ਆਪਣੀ ਬਰਬਾਦੀ ਦਾ ਖੁਦ ਜਿੰਮੇਵਾਰ ਹੈ “ਅਫ਼ਰਾਈਮ ਨੇ ਆਪਣੇ-ਆਪ ਨੂੰ ਇਸਰਾਏਲ ਵਿੱਚ ਬੜਾ ਪ੍ਰਮੁੱਖ ਦਰਜਾ ਦਿੱਤਾ ਹੋਇਆ ਸੀ। ਉਹ ਜਦੋਂ ਬੋਲਦਾ ਤਾਂ ਲੋਕਾਂ ਨੂੰ ਕਾਂਬਾ ਛਿੜ ਜਾਂਦਾ। ਪਰ ਅਫ਼ਰਾਈਮ ਨੇ ਬਆਲਾਂ ਦੀ ਉਪਾਸਨਾ ਕਰਕੇ ਵੱਡਾ ਪਾਪ ਕੀਤਾ ਸੀ।
Hosea 13:1 in Other Translations
King James Version (KJV)
When Ephraim spake trembling, he exalted himself in Israel; but when he offended in Baal, he died.
American Standard Version (ASV)
When Ephraim spake, there was trembling; he exalted himself in Israel; but when he offended in Baal, he died.
Bible in Basic English (BBE)
When the words of my law came from Ephraim, he was lifted up in Israel; but when he did evil through the Baal, death overtook him.
Darby English Bible (DBY)
When Ephraim spoke, there was trembling; he exalted himself in Israel: but he trespassed through Baal, and he died.
World English Bible (WEB)
When Ephraim spoke, there was trembling. He exalted himself in Israel, But when he became guilty in Baal, he died.
Young's Literal Translation (YLT)
When Ephraim speaketh tremblingly, He hath been lifted up in Israel, When he becometh guilty in Baal he dieth.
| When Ephraim | כְּדַבֵּ֤ר | kĕdabbēr | keh-da-BARE |
| spake | אֶפְרַ֙יִם֙ | ʾeprayim | ef-RA-YEEM |
| trembling, | רְתֵ֔ת | rĕtēt | reh-TATE |
| he | נָשָׂ֥א | nāśāʾ | na-SA |
| exalted | ה֖וּא | hûʾ | hoo |
| Israel; in himself | בְּיִשְׂרָאֵ֑ל | bĕyiśrāʾēl | beh-yees-ra-ALE |
| but when he offended | וַיֶּאְשַׁ֥ם | wayyeʾšam | va-yeh-SHAHM |
| in Baal, | בַּבַּ֖עַל | babbaʿal | ba-BA-al |
| he died. | וַיָּמֹֽת׃ | wayyāmōt | va-ya-MOTE |
Cross Reference
Hosea 11:2
ਪਰ ਮੈਂ ਜਿੰਨਾ ਵੱਧ ਇਸਰਾਏਲੀਆਂ ਨੂੰ ਸੱਦਿਆ, ਉਨ੍ਨਾ ਹੀ ਉਹ ਮੈਥੋਂ ਅਗਾਂਹ ਜਾਂਦੇ ਰਹੇ। ਉਨ੍ਹਾਂ ਬਆਲਾਂ ਨੂੰ ਬਲੀਆਂ ਚੜ੍ਹਾਈਆਂ ਅਤੇ ਬੁੱਤਾਂ ਅੱਗੇ ਧੂਫ਼ਾਂ ਧੁਖਾਈਆਂ।
1 Kings 16:29
ਇਸਰਾਏਲ ਦਾ ਪਾਤਸ਼ਾਹ, ਅਹਾਬ ਆਸਾ ਦੇ ਯਹੂਦਾਹ ਵਿੱਚ 38 ਵੇਂ ਵਰ੍ਹੇ, ਦੌਰਾਨ ਆਮਰੀ ਦਾ ਪੁੱਤਰ ਆਹਾਬ ਇਸਰਾਏਲ ਦਾ ਪਾਤਸ਼ਾਹ ਬਣਿਆ। ਅਹਾਬ ਨੇ ਇਸਰਾਏਲ ਉੱਤੇ ਸਾਮਰਿਯਾ ਤੋਂ 22 ਸਾਲ ਰਾਜ ਕੀਤਾ।
1 Kings 18:18
ਏਲੀਯਾਹ ਨੇ ਜਵਾਬ ਦਿੱਤਾ, “ਮੈਂ ਇਸਰਾਏਲ ਨੂੰ ਦੁੱਖ ਨਹੀਂ ਦਿੱਤਾ, ਪਰ ਇਹ ਤੂੰ ਅਤੇ ਤੇਰੇ ਪਿਤਾ ਦਾ ਪਰਿਵਾਰ ਹੈ ਜਿਸ ਨੇ ਅਜਿਹਾ ਕੀਤਾ। ਜਦੋਂ ਤੁਸੀਂ ਦੋਹਾਂ ਨੇ ਯਹੋਵਾਹ ਦੇ ਹੁਕਮਾਂ ਨੂੰ ਮੰਨਣਾ ਛੱਡ ਦਿੱਤਾ ਅਤੇ ਝੂਠੇ ਦੇਵਤਿਆਂ ਦੇ ਮਗਰ ਲੱਗਣਾ ਸੁਰੂ ਕਰ ਦਿੱਤਾ ਫੇਰ ਇਹ ਮੁਸੀਬਤ ਆਈ।
2 Kings 17:16
ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਦੋ ਵੱਛੇ ਸੋਨੇ ਦੇ ਬਣਾਏ ਅਤੇ ਜਿਸ ਅਸ਼ੀਰਾ ਦੀ ਮੂਰਤੀ ਦੀ ਕਨਾਨੀ ਉਪਾਸਨਾ ਕਰਦੇ ਸਨ ਉਸਦਾ ਬੁੱਤ ਤਿਆਰ ਕੀਤਾ ਅਤੇ ਉਨ੍ਹਾਂ ਨੇ ਅਕਾਸ਼ ਦੀ ਸਾਰੀ ਸੈਨਾ ਦੀ ਉਪਾਸਨਾ ਕੀਤੀ ਅਤੇ ਬਆਲ ਦੀ ਸੇਵਾ ਕਰਨ ਲੱਗ ਪਏ।
Proverbs 18:12
ਇੱਕ ਘਮੰਡੀ ਦਿਮਾਗ ਵਿਅਕਤੀ ਦੇ ਪਤਨ ਦੇ ਅੱਗੇ ਚੱਲਦਾ ਹੈ, ਪਰ ਨਿਮ੍ਰਤਾ ਸਤਿਕਾਰ ਤੋਂ ਬਾਅਦ ਵਿੱਚ ਆਉਂਦੀ ਹੈ।
Isaiah 66:2
ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। “ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।
Luke 14:11
ਹਰ ਕੋਈ ਜੋ ਆਪਣੇ-ਆਪ ਨੂੰ ਮਹਾਨ ਬਣਾਉਂਦਾ ਹੈ ਉਹ ਨਿਮ੍ਰ ਬਣਾਇਆ ਜਾਵੇਗਾ। ਪਰ ਜੋ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਉਸ ਨੂੰ ਮਹਾਨ ਬਣਾਇਆ ਜਾਵੇਗਾ।”
Romans 5:12
ਆਦਮ ਅਤੇ ਮਸੀਹ ਇੱਕ ਬੰਦੇ ਦੇ ਕਾਰਣ ਸੰਸਾਰ ਵਿੱਚ ਪਾਪ ਆਇਆ, ਅਤੇ ਇਸੇ ਪਾਪ ਤੋਂ ਮੌਤ ਆਈ। ਇਸੇ ਲਈ ਮੌਤ ਸਭਨਾਂ ਲੋਕਾਂ ਤੇ ਆਈ, ਕਿਉਂਕਿ ਸਭਨਾ ਨੇ ਪਾਪ ਕੀਤਾ।
2 Corinthians 5:14
ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।
1 Kings 12:25
ਯਾਰਾਬੁਆਮ ਨੇ ਅਫ਼ਰਾਈਮ ਪਹਾੜ ਵਿੱਚ ਸ਼ਕਮ ਨੂੰ ਬੜਾ ਮਜ਼ਬੂਤ ਸ਼ਹਿਰ ਬਣਾਇਆ ਅਤੇ ਆਪ ਉਸ ਵਿੱਚ ਵਸਿਆ। ਬਾਅਦ ਵਿੱਚ ਉਹ ਪਨੂਏਲ ਵਿੱਚ ਜਾਕੇ ਵਸਿਆ ਅਤੇ ਉਸ ਨੂੰ ਵੀ ਬੜਾ ਮਜ਼ਬੂਤ ਬਣਾਇਆ।
1 Samuel 15:17
ਸਮੂਏਲ ਨੇ ਕਿਹਾ, “ਜਿਸ ਵੇਲੇ ਪਹਿਲਾਂ ਤੂੰ ਆਪਣੀ ਨਜ਼ਰ ਵਿੱਚ ਤੁੱਛ ਸੀ, ਉਸ ਵਕਤ ਤੂੰ ਇਸਰਾਏਲ ਦੇ ਗੋਤ ਦੇ ਲੋਕਾਂ ਉੱਪਰ ਆਗੂ ਠਹਿਰਾਇਆ ਗਿਆ। ਯਹੋਵਾਹ ਨੇ ਇਸਰਾਏਲ ਉੱਪਰ ਤੈਨੂੰ ਪਾਤਸ਼ਾਹ ਠਹਿਰਾਇਆ।
Numbers 2:18
“ਅਫ਼ਰਾਈਮ ਦੇ ਡੇਰੇ ਦਾ ਝੰਡਾ ਪੱਛਮ ਵਾਲੇ ਪਾਸੇ ਹੋਵੇਗਾ। ਅਫ਼ਰਾਈਮ ਦੇ ਪਰਿਵਾਰ-ਸਮੂਹ ਉੱਥੇ ਡੇਰੇ ਲਾਉਣਗੇ। ਅਫ਼ਰਾਈਮ ਦੇ ਲੋਕਾਂ ਦਾ ਆਗੂ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਹੈ।
Numbers 10:22
ਇਸਤੋਂ ਅੱਗੇ ਅਫ਼ਰਾਈਮ ਦੇ ਡੇਰੇ ਵਿੱਚੋਂ ਤਿੰਨ ਟੋਲੇ ਆਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਅਫ਼ਰਾਈਮ ਦੇ ਪਰਿਵਾਰ ਵਿੱਚੋਂ ਸੀ। ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਇਸ ਟੋਲੇ ਦਾ ਆਗੂ ਸੀ।
Numbers 13:8
ਅਫ਼ਰਾਈਮ ਦੇ ਪਰਿਵਾਰ-ਸਮੂਹ ਵਿੱਚੋਂ, ਨੂਨ ਦਾ ਪੁੱਤਰ ਹੋਸ਼ੇਆ;
Numbers 13:16
ਇਹ ਉਨ੍ਹਾਂ ਆਦਮੀਆਂ ਦੇ ਨਾਮ ਹਨ ਜੋ ਮੂਸਾ ਦੁਆਰਾ ਉਸ ਧਰਤੀ ਦੀ ਪਰੱਖ ਕਰਨ ਲਈ ਘੱਲੇ ਗਏ ਸਨ। (ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਨੂੰ ਯਹੋਸ਼ੁਆ ਬੁਲਾਇਆ ਕਰਦਾ ਸੀ।)
Numbers 27:16
“ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਇਹ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ। ਯਹੋਵਾਹ, ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਨ੍ਹਾਂ ਲੋਕਾਂ ਦਾ ਆਗੂ ਜ਼ਰੂਰ ਚੁਣੋਗੇ।
Joshua 3:7
ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਅੱਜ ਮੈਂ ਤੈਨੂੰ ਇਸਰਾਏਲ ਦੇ ਸਾਰੇ ਲੋਕਾਂ ਦੀ ਨਜ਼ਰ ਵਿੱਚ ਮਹਾਨ ਬੰਦਾ ਬਨਾਉਣਾ ਸ਼ੁਰੂ ਕਰ ਦਿਆਂਗਾ। ਫ਼ੇਰ ਲੋਕਾਂ ਨੂੰ ਪਤਾ ਚੱਲ ਜਾਵੇਗਾ ਕਿ ਮੈਂ ਤੇਰੇ ਨਾਲ ਵੀ ਉਵੇਂ ਹੀ ਹਾਂ ਜਿਵੇਂ ਮੈਂ ਮੂਸਾ ਦੇ ਨਾਲ ਸੀ।
Judges 8:1
ਇਫ਼ਰਾਈਮ ਦੇ ਲੋਕ ਗਿਦਾਊਨ ਨਾਲ ਗੁੱਸੇ ਸਨ। ਜਦੋਂ ਉਹ ਗਿਦਾਊਨ ਨੂੰ ਮਿਲੇ, ਉਨ੍ਹਾਂ ਨੇ ਉਸ ਨਾਲ ਗੁੱਸੇ ਵਿੱਚ ਬਹਿਸ ਕੀਤੀ, ਅਤੇ ਆਖਿਆ, “ਤੂੰ ਸਾਡੇ ਨਾਲ ਇਹ ਸਲੂਕ ਕਿਉਂ ਕੀਤਾ? ਤੂੰ ਸਾਨੂੰ ਉਦੋਂ ਕਿਉਂ ਨਹੀਂ ਸੱਦਿਆ ਜਦੋਂ ਤੂੰ ਮਿਦਯਾਨੀਆਂ ਦੇ ਵਿਰੁੱਧ ਲੜਨ ਲਈ ਗਿਆ ਸੀ?”
Judges 12:1
ਯਿਫ਼ਤਾਹ ਅਤੇ ਇਫ਼ਰਾਈਮ ਇਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਆਪਨੇ ਸਾਰੇ ਸਿਪਾਹੀਆਂ ਨੂੰ ਇਕੱਠਿਆਂ ਕੀਤਾ। ਫ਼ੇਰ ਉਹ ਨਦੀ ਪਾਰ ਕਰਕੇ ਸਾਪੋਨ ਸ਼ਹਿਰ ਵੱਲ ਗਏ। ਉਨ੍ਹਾਂ ਨੇ ਯਿਫ਼ਤਾਹ ਨੂੰ ਆਖਿਆ, “ਤੂੰ ਅੰਮੋਨੀ ਲੋਕਾਂ ਨਾਲ ਲੜਨ ਲਈ ਸਾਨੂੰ ਕਿਉਂ ਨਹੀਂ ਸੱਦਿਆ? ਅਸੀਂ ਤੇਰੇ ਘਰ ਨੂੰ ਤੇਰੇ ਸਣੇ ਅੱਗ ਲਾ ਦਿਆਂਗੇ?”
Genesis 2:17
ਪਰ ਤੈਨੂੰ ਉਸ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ ਜਿਹੜਾ ਗਿਆਨ ਦਿੰਦਾ, ਕਿ ਕੀ ਚੰਗਾ ਤੇ ਕੀ ਬੁਰਾ। ਜੇ ਤੂੰ ਉਸ ਰੁੱਖ ਦਾ ਫ਼ਲ ਖਾਵੇਂਗਾ ਤਾਂ ਤੂੰ ਮਰ ਜਾਵੇਂਗਾ।”