Isaiah 10:21
ਜਿਹੜੇ ਬੰਦੇ ਯਾਕੂਬ ਦੇ ਪਰਿਵਾਰ ਵਿੱਚੋਂ ਬਚੇ ਰਹਿਣਗੇ ਉਹ ਇੱਕ ਵਾਰ ਫ਼ੇਰ ਸ਼ਕਤੀਮਾਨ ਪਰਮੇਸ਼ੁਰ ਦੇ ਅਨੁਯਾਈ ਹੋ ਜਾਣਗੇ।
Isaiah 10:21 in Other Translations
King James Version (KJV)
The remnant shall return, even the remnant of Jacob, unto the mighty God.
American Standard Version (ASV)
A remnant shall return, `even' the remnant of Jacob, unto the mighty God.
Bible in Basic English (BBE)
The rest, even the rest of Jacob, will come back to the Strong God.
Darby English Bible (DBY)
The remnant shall return, the remnant of Jacob, unto the mighty ùGod.
World English Bible (WEB)
A remnant shall return, [even] the remnant of Jacob, to the mighty God.
Young's Literal Translation (YLT)
A remnant returneth -- a remnant of Jacob, Unto the Mighty God.
| The remnant | שְׁאָ֥ר | šĕʾār | sheh-AR |
| shall return, | יָשׁ֖וּב | yāšûb | ya-SHOOV |
| remnant the even | שְׁאָ֣ר | šĕʾār | sheh-AR |
| of Jacob, | יַעֲקֹ֑ב | yaʿăqōb | ya-uh-KOVE |
| unto | אֶל | ʾel | el |
| the mighty | אֵ֖ל | ʾēl | ale |
| God. | גִּבּֽוֹר׃ | gibbôr | ɡee-bore |
Cross Reference
Isaiah 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”
2 Corinthians 3:14
ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸੱਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪੜ੍ਹਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰੱਥਾਂ ਨੂੰ ਢੱਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ।
Acts 26:20
ਮੈਂ ਲੋਕਾਂ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ ਕਿ ਉਨ੍ਹਾਂ ਨੂੰ ਆਪਣੇ ਦਿਲ ਅਤੇ ਜੀਵਨ ਬਦਲਣੇ ਚਾਹੀਦੇ ਹਨ ਅਤੇ ਪਰਮੇਸ਼ੁਰ ਵੱਲ ਮੁੜਨਾ ਚਾਹੀਦਾ ਹੈ। ਮੈਂ ਲੋਕਾਂ ਨੂੰ ਵਰਨਣ ਕੀਤਾ ਕਿ ਉਨ੍ਹਾਂ ਨੂੰ ਚੰਗੇ ਕੰਮ ਕਰਨੇ ਚਾਹੀਦੇ ਹਨ ਜੋ ਇਹ ਵਿਖਾਉਣ ਕਿ ਉਨ੍ਹਾਂ ਨੇ ਸੱਚ ਮੁੱਚ ਆਪਣੇ ਦਿਲ ਅਤੇ ਜੀਵਨ ਬਦਲ ਲਏ ਹਨ। ਸਭ ਤੋਂ ਪਹਿਲਾਂ ਇਹ ਉਪਦੇਸ਼ ਮੈਂ ਦੰਮਿਸਕ ਵਿੱਚ ਦਿੱਤਾ ਫ਼ਿਰ ਮੈਂ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਵਿੱਚ ਇਸਦਾ ਪ੍ਰਚਾਰ ਕੀਤਾ। ਮੈਂ ਪਰਾਈਆਂ ਕੌਮਾਂ ਵਿੱਚ ਜਾਕੇ ਵੀ ਇਸਦਾ ਪ੍ਰਚਾਰ ਕੀਤਾ।
Hosea 14:1
ਯਹੋਵਾਹ ਵੱਲ ਵਾਪਸੀ ਹੇ ਇਸਰਾਏਲ! ਤੂੰ ਡਿੱਗਿਆ ਅਤੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਇਸ ਲਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਵਾਪਿਸ ਮੁੜ।
Hosea 7:16
ਉਹ ਇੱਕ ਮੁੜੀ ਹੋਈ ਸੋਟੀ ਵਰਗੇ ਹਨ। ਉਨ੍ਹਾਂ ਨੇ ਦਿਸ਼ਾਵਾਂ ਬਦਲੀਆਂ, ਪਰ ਮੇਰੇ ਕੋਲ ਵਾਪਸ ਨਾ ਆਏ, ਉਨ੍ਹਾਂ ਦੇ ਪ੍ਰਧਾਨ ਆਗੂ ਆਪਣੀ ਹੰਕਾਰੀ ਜੀਭ ਕਾਰਣ ਆਪਣੀ ਤਲਵਾਰ ਨਾਲ ਹੇਠਾਂ ਡਿੱਗ ਪੈਣਗੇ ਅਤੇ ਮਿਸਰ ਵਿੱਚਲੇ ਲੋਕ ਉਨ੍ਹਾਂ ਤੇ ਹੱਸਣਗੇ।
Hosea 7:10
ਅਫ਼ਰਾਈਮ ਦਾ ਹਂਕਾਰ ਉਸ ਦੇ ਹੀ ਵਿਰੁੱਧ ਬੋਲਦਾ ਹੈ। ਲੋਕਾਂ ਨੂੰ ਇੰਨੀਆਂ ਦੁੱਖ ਅਤੇ ਤਕਲੀਫ਼ਾਂ ਹਨ ਪਰ ਫ਼ਿਰ ਵੀ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤ ਕੇ ਮਦਦ ਲਈ ਨਹੀਂ ਪੁਕਾਰਦੇ।
Hosea 6:1
ਯਹੋਵਾਹ ਵੱਲ ਪਰਤਣ ਦੇ ਇਨਾਮ “ਆਓ, ਆਪਾਂ ਯਹੋਵਾਹ ਵੱਲ ਮੁੜੀਏ। ਉਸ ਨੇ ਸਾਨੂੰ ਦੁੱਖ ਦਿੱਤਾ ਪਰ ਉਹ ਸਾਨੂੰ ਤੰਦਰੁਸਤ ਵੀ ਕਰੇਗਾ। ਉਸ ਨੇ ਸਾਨੂੰ ਜ਼ਖਮ ਦਿੱਤਾ ਪਰ ਪੱਟੀ ਵੀ ਉਹੀ ਬੰਨ੍ਹੇਗਾ।
Isaiah 65:8
ਯਹੋਵਾਹ ਆਖਦਾ ਹੈ, “ਜਦੋਂ ਅੰਗੂਰਾਂ ਵਿੱਚ ਨਵੀਂ ਸ਼ਰਾਬ ਹੁੰਦੀ ਹੈ, ਲੋਕ ਨਚੋੜ ਕੇ ਸ਼ਰਾਬ ਕੱਢ ਲੈਂਦੇ ਹਨ। ਪਰ ਉਹ ਅੰਗੂਰਾਂ ਨੂੰ ਪੂਰੀ ਤਰ੍ਹਾਂ ਬਰਬਾਦ ਨਹੀਂ ਕਰਦੇ। ਉਹ ਅਜਿਹਾ ਕਰਦੇ ਹਨ ਕਿਉਂਕਿ ਅੰਗੂਰਾਂ ਨੂੰ ਫ਼ੇਰ ਵੀ ਇਸਤੇਮਾਲ ਕੀਤਾ ਜਾ ਸੱਕਦਾ ਹੈ। ਇਹੀ ਗੱਲ ਮੈਂ ਆਪਣੇ ਸੇਵਕਾਂ ਨਾਲ ਕਰਾਂਗਾ। ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
Isaiah 55:7
ਮੰਦੇ ਲੋਕਾਂ ਨੂੰ ਬਦੀ ਦੇ ਜੀਵਨ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਨੂੰ ਮੰਦੇ ਵਿੱਚਾਰ ਸੋਚਣੇ ਛੱਡ ਦੇਣੇ ਚਾਹੀਦੇ ਨੇ। ਉਨ੍ਹਾਂ ਨੂੰ ਯਹੋਵਾਹ ਵੱਲ ਇੱਕ ਵਾਰੀ ਫ਼ੇਰ ਪਰਤ ਆਉਣਾ ਚਾਹੀਦਾ ਹੈ ਤਦ ਹੀ ਯਹੋਵਾਹ ਉਨ੍ਹਾਂ ਨੂੰ ਸੱਕੂਨ ਪਹੁੰਚਾਵੇਗਾ। ਉਨ੍ਹਾਂ ਲੋਕਾਂ ਨੂੰ ਯਹੋਵਾਹ ਵੱਲ ਆਉਣਾ ਚਾਹੀਦਾ ਹੈ ਕਿਉਂ ਕਿ ਅਸਾਡਾ ਯਹੋਵਾਹ ਬਖਸ਼ਣਹਾਰ ਹੈ।
Isaiah 19:22
ਯਹੋਵਾਹ ਮਿਸਰ ਦੇ ਲੋਕਾਂ ਨੂੰ ਸਜ਼ਾ ਦੇਵੇਗਾ। ਅਤੇ ਫ਼ੇਰ ਯਹੋਵਾਹ ਉਨ੍ਹਾਂ ਨੂੰ ਮਾਫ਼ ਕਰ ਦੇਵੇਗਾ ਅਤੇ ਉਹ ਯਹੋਵਾਹ ਵੱਲ ਵਾਪਸ ਪਰਤ ਆਉਣਗੇ। ਯਹੋਵਾਹ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੇਗਾ ਅਤੇ ਉਨ੍ਹਾਂ ਨੂੰ ਮਾਫ਼ੀ ਦੇ ਦੇਵੇਗਾ।
Isaiah 9:13
ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦੇਵੇਗਾ ਪਰ ਉਹ ਪਾਪ ਕਰਨ ਤੋਂ ਨਹੀਂ ਹਟਣਗੇ। ਉਹ ਉਸ ਵੱਲ ਨਹੀਂ ਪਰਤਣਗੇ। ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਸਾਰ ਚੱਲਣਗੇ।
Isaiah 7:3
ਫ਼ੇਰ ਯਹੋਵਾਹ ਨੇ ਯਸਾਯਾਹ ਨੂੰ ਆਖਿਆ, “ਤੈਨੂੰ ਅਤੇ ਤੇਰੇ ਪੁੱਤਰ ਸ਼ਆਰ ਯਾਸ਼ੂਬ ਨੂੰ ਬਾਹਰ ਜਾ ਕੇ ਆਹਾਜ਼ ਨਾਲ ਗੱਲ ਕਰਨੀ ਚਾਹੀਦੀ ਹੈ। ਉਸ ਥਾਂ ਵੱਲ ਜਾਓ ਜਿੱਥੇ ਪਾਣੀ ਉੱਪਰ ਤਲਾ ਵਿੱਚ ਵਗਦਾ ਹੈ। ਇਹ ਧੋਬੀਘਾਟ ਵੱਲ ਜਾਂਦੀ ਗਲੀ ਉੱਤੇ ਹੈ।