Isaiah 25:12
ਯਹੋਵਾਹ ਲੋਕਾਂ ਦੀਆਂ ਉੱਚੀਆਂ ਦੀਵਾਰਾਂ ਅਤੇ ਸੁਰੱਖਿਅਤ ਟਿਕਾਣਿਆਂ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਧਰਤੀ ਉੱਤੇ ਧੂੜ ਅੰਦਰ ਹੇਠਾਂ ਸੁੱਟ ਦੇਵੇਗਾ।
Isaiah 25:12 in Other Translations
King James Version (KJV)
And the fortress of the high fort of thy walls shall he bring down, lay low, and bring to the ground, even to the dust.
American Standard Version (ASV)
And the high fortress of thy walls hath he brought down, laid low, and brought to the ground, even to the dust.
Bible in Basic English (BBE)
And the strong tower of your walls has been broken by him, made low, and crushed even to the dust.
Darby English Bible (DBY)
And the fortress of the high defences of thy walls will he bring down, lay low, bring to the ground, into the dust.
World English Bible (WEB)
The high fortress of your walls has he brought down, laid low, and brought to the ground, even to the dust.
Young's Literal Translation (YLT)
And the fortress of the high place of thy walls He hath bowed down -- He hath made low, He hath caused `it' to come to the earth, -- unto dust.
| And the fortress | וּמִבְצַ֞ר | ûmibṣar | oo-meev-TSAHR |
| fort high the of | מִשְׂגַּ֣ב | miśgab | mees-ɡAHV |
| of thy walls | חוֹמֹתֶ֗יךָ | ḥômōtêkā | hoh-moh-TAY-ha |
| down, bring he shall | הֵשַׁ֥ח | hēšaḥ | hay-SHAHK |
| lay low, | הִשְׁפִּ֛יל | hišpîl | heesh-PEEL |
| and bring | הִגִּ֥יעַ | higgîaʿ | hee-ɡEE-ah |
| ground, the to | לָאָ֖רֶץ | lāʾāreṣ | la-AH-rets |
| even to | עַד | ʿad | ad |
| the dust. | עָפָֽר׃ | ʿāpār | ah-FAHR |
Cross Reference
Isaiah 26:5
ਪਰ ਯਹੋਵਾਹ ਗੁਮਾਨੀ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਅਤੇ ਉਹ ਉੱਥੇ ਰਹਿੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਸ ਉੱਚੇ ਸ਼ਹਿਰ ਨੂੰ ਹੇਠਾਂ ਧਰਤੀ ਉੱਤੇ ਸੁੱਟ ਦੇਵੇਗਾ ਇਹ ਧੂੜ ਅੰਦਰ ਮਿਲ ਜਾਵੇਗਾ।
Isaiah 13:19
ਬਾਬਲ ਤਬਾਹ ਹੋ ਜਾਵੇਗਾ। ਇਹ ਤਬਾਹੀ ਸਦੂਮ ਅਤੇ ਅਮੂਰਾਹ ਵਰਗੀ ਹੋਵੇਗੀ। ਪਰਮੇਸ਼ੁਰ ਇਹ ਤਬਾਹੀ ਲਿਆਵੇਗਾ ਅਤੇ ਓੱਥੇ ਕੁਝ ਵੀ ਨਹੀਂ ਬਚੇਗਾ। “ਬਾਬਲ ਸਮੂਹ ਰਾਜਧਾਨੀਆਂ ਨਾਲੋਂ ਸਭ ਤੋਂ ਸੁੰਦਰ ਹੈ। ਬਾਬਲ ਦੇ ਲੋਕ ਆਪਣੇ ਸ਼ਹਿਰ ਉੱਤੇ ਬਹੁਤ ਗੁਮਾਨ ਕਰਦੇ ਹਨ। ਪਰ ਬਾਬਲ ਆਪਣੀ ਮਹਿਮਾ ਕਾਇਮ ਨਹੀਂ ਰੱਖ ਸੱਕੇਗਾ।
Isaiah 14:23
ਯਹੋਵਾਹ ਨੇ ਆਖਿਆ, “ਮੈਂ ਬਾਬਲ ਨੂੰ ਬਦਲ ਦਿਆਂਗਾ। ਉਹ ਥਾਂ ਜਾਨਵਰਾਂ ਲਈ ਹੋਵੇਗੀ ਲੋਕਾਂ ਲਈ ਨਹੀਂ। ਉਹ ਥਾਂ ਇੱਕ ਦਲਦਲ ਹੋਵੇਗੀ। ਮੈਂ ‘ਬਰਬਾਦੀ ਦੇ ਝਾੜੂ’ ਨੂੰ ਵਰਤਾਂਗਾ ਤੇ ਬਾਬਲ ਉੱਤੇ ਝਾੜੂ ਫ਼ੇਰ ਦਿਆਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
Isaiah 15:1
ਮੋਆਬ ਨੂੰ ਪਰਮੇਸ਼ੁਰ ਦਾ ਸੰਦੇਸ਼ ਇਹ ਉਦਾਸ ਸੁਨੇਹਾ ਮੋਆਬ ਬਾਰੇ ਹੈ: ਇੱਕ ਰਾਤ ਵਿੱਚ ਫ਼ੌਜਾਂ ਨੇ ਆਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ, ਸ਼ਹਿਰ ਤਬਾਹ ਕੀਤਾ ਗਿਆ ਸੀ। ਇੱਕ ਰਾਤ ਵਿੱਚ ਫੌਜ ਨੇ ਕੀਰ ਮੋਆਬ ਦੀ ਦੌਲਤ ਲੁੱਟ ਲਈ। ਉਸ ਰਾਤ ਸ਼ਹਿਰ ਤਬਾਹ ਕੀਤਾ ਗਿਆ ਸੀ।
Jeremiah 51:58
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਬਾਬਲ ਦੀ ਮੋਟੀ ਅਤੇ ਮਜ਼ਬੂਤ ਕੰਧ ਢਾਹ ਦਿੱਤੀ ਜਾਵੇਗੀ। ਉਸ ਦੇ ਦਰਵਾਜ਼ੇ ਸਾੜ ਦਿੱਤੇ ਜਾਣਗੇ। ਬਾਬਲ ਦੇ ਲੋਕ ਸਖਤ ਮਿਹਨਤ ਕਰਨਗੇ, ਪਰ ਇਸ ਨਾਲ ਉਨ੍ਹਾਂ ਨੂੰ ਕੋਈ ਸਹਾਇਤਾ ਨਹੀਂ ਮਿਲੇਗੀ। ਉਹ ਸ਼ਹਿਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬਹੁਤ ਬਕੱ ਜਾਣਗੇ। ਪਰ ਉਹ ਸਿਰਫ਼ ਅੱਗ ਦੀਆਂ ਲਾਟਾਂ ਦਾ ਬਾਲਣ ਬਣਨਗੇ।”
Jeremiah 51:64
ਫ਼ਿਰ ਆਖੀਂ, ‘ਇਸੇ ਤਰ੍ਹਾਂ ਹੀ ਬਾਬਲ ਵੀ ਡੁੱਬ ਜਾਵੇਗਾ। ਬਾਬਲ ਫ਼ੇਰ ਕਦੇ ਨਹੀਂ ਉਭ੍ਭਰੇਗਾ। ਬਾਬਲ ਉਨ੍ਹਾਂ ਭਿਆਨਕ ਗੱਲਾਂ ਕਾਰਣ ਡੁੱਬੇਗਾ ਜਿਹੜੀਆਂ ਮੇਰੇ ਕਾਰਣ ਉੱਥੇ ਵਾਪਰਨਗੀਆਂ।’” ਯਿਰਮਿਯਾਹ ਦੇ ਸ਼ਬਦ ਇੱਥੇ ਖਤਮ ਹੁੰਦੇ ਹਨ।
2 Corinthians 10:4
ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।
Hebrews 11:30
ਅਤੇ ਯਰੀਹੋ ਦੀਆਂ ਕੰਧਾਂ ਪਰਮੇਸ਼ੁਰ ਦੇ ਲੋਕਾਂ ਦੇ ਵਿਸ਼ਵਾਸ ਕਾਰਣ ਢੱਠ ਗਈਆਂ। ਲੋਕਾਂ ਨੇ ਯਰੀਹੋ ਦੀਆਂ ਕੰਧਾਂ ਦੁਆਲੇ ਸੱਤ ਦਿਨ ਤੱਕ ਮਾਰਚ ਕੀਤੀ ਅਤੇ ਕੰਧਾਂ ਢੱਠ ਗਈਆਂ।
Revelation 18:21
ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁੱਕਿਆ। ਇਹ ਪੱਥਰ ਚੱਕੀ ਦੇ ਪੁੜ੍ਹ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁੱਟਿਆ, ਅਤੇ ਆਖਿਆ। “ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ। ਅਤੇ ਇਸ ਨੂੰ ਹੋਰ ਵੱਧੇਰੇ ਨਹੀਂ ਵੇਖਿਆ ਜਾਵੇਗਾ।