Isaiah 33:13
“ਤੁਸੀਂ, ਦੂਰ ਦੁਰਾਡੇ ਦੇ ਲੋਕੋ, ਉਨ੍ਹਾਂ ਗੱਲਾਂ ਬਾਰੇ ਸੁਣੋ ਜਿਹੜੀਆਂ ਮੈਂ ਕੀਤੀਆਂ ਹਨ। ਤੁਸੀਂ ਲੋਕ, ਜਿਹੜੇ ਮੇਰੇ ਨੇੜੇ ਹੋ, ਮੇਰੀ ਤਾਕਤ ਨੂੰ ਜਾਣੋ।”
Isaiah 33:13 in Other Translations
King James Version (KJV)
Hear, ye that are far off, what I have done; and, ye that are near, acknowledge my might.
American Standard Version (ASV)
Hear, ye that are far off, what I have done; and, ye that are near, acknowledge my might.
Bible in Basic English (BBE)
Give ear, you who are far off, to what I have done: see my power, you who are near.
Darby English Bible (DBY)
Hear, ye that are far off, what I have done; and ye that are near, acknowledge my might.
World English Bible (WEB)
Hear, you who are far off, what I have done; and, you who are near, acknowledge my might.
Young's Literal Translation (YLT)
Hear, ye far off, that which I have done, And know, ye near ones, My might.
| Hear, | שִׁמְע֥וּ | šimʿû | sheem-OO |
| ye that are far off, | רְחוֹקִ֖ים | rĕḥôqîm | reh-hoh-KEEM |
| what | אֲשֶׁ֣ר | ʾăšer | uh-SHER |
| done; have I | עָשִׂ֑יתִי | ʿāśîtî | ah-SEE-tee |
| and, ye that are near, | וּדְע֥וּ | ûdĕʿû | oo-deh-OO |
| acknowledge | קְרוֹבִ֖ים | qĕrôbîm | keh-roh-VEEM |
| my might. | גְּבֻרָתִֽי׃ | gĕburātî | ɡeh-voo-ra-TEE |
Cross Reference
Isaiah 49:1
ਪਰਮੇਸ਼ੁਰ ਆਪਣੇ ਖਾਸ ਸੇਵਕਾਂ ਨੂੰ ਬੁਲਾਉਂਦਾ ਹੈ ਦੂਰ ਦੁਰਾਡੇ ਦੇ ਤੁਸੀਂ ਸਮੂਹ ਲੋਕੋ, ਸੁਣੋ ਮੇਰੀ ਗੱਲ! ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕੋ, ਮੇਰੀ ਗੱਲ ਸੁਣੋ! ਯਹੋਵਾਹ ਨੇ ਆਪਣੀ ਸੇਵਾ ਕਰਾਉਣ ਲਈ, ਮੇਰੇ ਜਨਮ ਤੋਂ ਵੀ ਪਹਿਲਾਂ ਮੈਨੂੰ ਬੁਲਾਇਆ ਸੀ। ਯਹੋਵਾਹ ਨੇ ਮੇਰਾ ਨਾਮ ਬੁਲਾਇਆ ਸੀ ਜਦੋਂ ਮੈਂ ਹਾਲੇ ਆਪਣੀ ਮਾਤਾ ਦੇ ਗਰਭ ਅੰਦਰ ਸਾਂ।
Psalm 48:10
ਹੇ ਪਰਮੇਸ਼ੁਰ ਤੁਸੀਂ ਪ੍ਰਸਿੱਧ ਹੋਂ। ਸਾਰੇ ਲੋਕ ਧਰਤੀ ਉੱਪਰ ਹਰ ਥਾਂ ਤੁਹਾਡੀ ਉਸਤਤਿ ਕਰਦੇ ਹਨ। ਹਰ ਕੋਈ ਜਾਣਦਾ ਹੈ ਤੁਸੀਂ ਕਿੰਨੇ ਭਿੰਨ ਹੋ।
Ephesians 2:11
ਮਸੀਹ ਵਿੱਚ ਇੱਕਮਿਕ ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸਰੀਰਾਂ ਉੱਪਰ ਕਰਦੇ ਹਨ।
Acts 2:5
ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇੱਥੇ ਆਏ ਹੋਏ ਸਨ।
Daniel 6:25
ਫ਼ੇਰ ਰਾਜੇ ਦਾਰਾ ਮਾਦੀ ਨੇ ਸਾਰੇ ਲੋਕਾਂ ਅਤੇ ਕੌਮਾਂ ਅਤੇ ਬੋਲੀਆਂ ਨੂੰ, ਜੋ ਸਲਤਨਤ ਦਰਮਿਆਨ ਰਹਿੰਦੇ ਸਨ, ਇਹ ਚਿੱਠੀ ਸੀ: ਤੁਹਾਨੂੰ ਵੱਧੇਰੇ ਸ਼ਾਤੀ ਮਿਲੇ!
Daniel 3:27
ਜਦੋਂ ਉਹ ਬਾਹਰ ਆ ਗਏ, ਸ਼ਾਟਰਾਪ, ਪਰੀਫ਼ੈਕਟ ਗਵਰਨਰ ਅਤੇ ਸ਼ਾਹੀ ਸਲਾਹਕਾਰ ਉਨ੍ਹਾਂ ਦੇ ਦੁਆਲੇ ਇਕੱਠੇ ਹੋ ਗਏ। ਉਹ ਦੇਖ ਸੱਕਦੇ ਸਨ ਕਿ ਅੱਗ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਨਹੀਂ ਸਾੜਿਆ ਸੀ। ਉਨ੍ਹਾਂ ਦੇ ਸ਼ਰੀਰ ਬਿਲਕੁਲ ਵੀ ਨਹੀਂ ਸੜੇ ਸਨ। ਉਨ੍ਹਾਂ ਦੇ ਵਾਲ ਨਹੀਂ ਸੜੇ ਸਨ, ਉਨ੍ਹਾਂ ਦੇ ਚੋਲੇ ਨਹੀਂ ਸੜੇ ਸਨ, ਅਤੇ ਉਨ੍ਹਾਂ ਕੋਲੋਂ ਅਜਿਹੀ ਗੰਧ ਵੀ ਨਹੀਂ ਆਉਂਦੀ ਸੀ ਕਿ ਉਹ ਅੱਗ ਦੇ ਨੇੜੇ ਗਏ ਸਨ।
Isaiah 57:19
ਮੈਂ ਉਨ੍ਹਾਂ ਨੂੰ ਇੱਕ ਨਵਾਂ ਸ਼ਬਦ ‘ਅਮਨ’ ਸਿੱਖਾਵਾਂਗਾ। ਮੈਂ ਆਪਣੇ ਨਜ਼ਦੀਕੀ ਲੋਕਾਂ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਅਮਨ ਦੇਵਾਂਗਾ ਜਿਹੜੇ ਬਹੁਤ ਦੂਰ ਨੇ। ਮੈਂ ਉਨ੍ਹਾਂ ਲੋਕਾਂ ਨੂੰ ਅਰੋਗ ਕਰਾਂਗਾ!” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
Isaiah 37:20
ਪਰ ਤੁਸੀਂ ਤਾਂ ਸਾਡੇ ਯਹੋਵਾਹ ਪਰਮੇਸ਼ੁਰ ਹੋ। ਇਸ ਲਈ ਮਿਹਰ ਕਰਕੇ ਸਾਨੂੰ ਅੱਸ਼ੂਰ ਦੇ ਰਾਜੇ ਕੋਲੋਂ ਬਚਾਓ। ਫ਼ੇਰ ਸਾਰੀਆਂ ਕੌਮਾਂ ਇਹ ਜਾਣ ਲੈਣਗੀਆਂ ਕਿ ਤੁਸੀਂ ਹੀ ਯਹੋਵਾਹ ਹੋ, ਅਤੇ ਤੁਸੀਂ ਹੀ ਇੱਕੋ ਇੱਕ ਪਰਮੇਸ਼ੁਰ ਹੋ।
Isaiah 18:3
ਉਨ੍ਹਾਂ ਲੋਕਾਂ ਨੂੰ ਚੇਤਾਨਵੀ ਦਿਓ ਕਿ ਉਨ੍ਹਾਂ ਨਾਲ ਕੁਝ ਮੰਦਾ ਵਾਪਰੇਗਾ। ਦੁਨੀਆਂ ਦੇ ਸਾਰੇ ਲੋਕ ਉਸ ਕੌਮ ਨਾਲ ਵਾਪਰਨ ਵਾਲੀ ਇਸ ਗੱਲ ਨੂੰ ਦੇਖਣਗੇ। ਇਸ ਨੂੰ ਲੋਕ ਪਹਾੜ ਉੱਤੇ ਲਹਿਰਾਏ ਝੰਡੇ ਵਾਂਗ ਸਾਫ਼-ਸਾਫ਼ ਦੇਖ ਲੈਣਗੇ। ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਨ੍ਹਾਂ ਲੰਮੇ ਲੋਕਾਂ ਨਾਲ ਵਾਪਰਨ ਵਾਲੀ ਹਰ ਗੱਲ ਨੂੰ ਸੁਣਨਗੇ। ਉਹ ਇਸ ਨੂੰ ਜੰਗ ਸ਼ੁਰੂ ਹੋਣ ਵੇਲੇ ਬਿਗਲ ਦੇ ਸ਼ੋਰ ਵਾਂਗ ਸਾਫ਼ ਸੁਣਨਗੇ।
Psalm 148:14
ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।
Psalm 147:12
ਹੇ ਯਰੂਸ਼ਲਮ, ਯਹੋਵਾਹ ਦੀ ਉਸਤਤਿ ਕਰੋ! ਹੇ ਸੀਯੋਨ, ਪਰਮੇਸ਼ੁਰ ਦੀ ਉਸਤਤਿ ਕਰ।
Psalm 99:2
ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਮਹਾਨ ਹੈ। ਉਹ ਸਾਰੇ ਲੋਕਾਂ ਦਾ ਮਹਾਨ ਆਗੂ ਹੈ।
Psalm 98:1
ਉਸਤਤਿ ਦਾ ਇੱਕ ਗੀਤ। ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ ਕਿਉਂ ਕਿ ਉਸ ਨੇ ਕਈ ਨਵੇਂ ਚਮਤਕਾਰ ਕੀਤੇ ਹਨ। ਉਸਦੀ ਪਵਿੱਤਰ ਸੱਜੀ ਬਾਂਹ ਨੇ ਇੱਕ ਵਾਰੇ ਫ਼ੇਰ ਜਿੱਤ ਉਸ ਨੂੰ ਜਿੱਤ ਪ੍ਰਦਾਨ ਕੀਤੀ ਹੈ।
Psalm 97:8
ਹੇ ਸੀਯੋਨ ਹੁਣ ਖੁਸ਼ ਹੋ। ਯਹੂਦਾਹ ਦੇ ਸ਼ਹਿਰੋ ਖੁਸ਼ ਹੋਵੋ। ਕਿਉਂਕਿ ਯਹੋਵਾਹ ਸਿਆਣੇ ਨਿਆਂ ਕਰਦਾ ਹੈ।
Psalm 46:6
ਕੌਮਾਂ ਡਰ ਦੇ ਕਾਰਣ ਕੰਬਣਗੀਆਂ; ਜਦੋਂ ਯਹੋਵਾਹ ਰੌਲਾ ਪਾਉਂਦਾ ਹੈ, ਉਹ ਰਾਜ ਡਿੱਗ ਪੈਣਗੇ ਅਤੇ ਧਰਤੀ ਮਲੀਆ ਮੇਟ ਹੋ ਜਾਵੇਗੀ।
1 Samuel 17:46
ਅਤੇ ਅੱਜ ਹੀ ਯਹੋਵਾਹ ਤੈਨੂੰ ਮੇਰੇ ਹੱਥ ਕਰ ਦੇਵੇਗਾ। ਮੈਂ ਤੈਨੂੰ ਮਾਰ ਸੁੱਟਾਂਗਾ। ਅੱਜ ਮੈਂ ਤੇਰੇ ਸ਼ਰੀਰ ਦੇ ਟੋਟੇ ਕਰਕੇ ਕਾਵਾਂ ਅਤੇ ਕੁੱਤਿਆਂ ਨੂੰ ਪਾਵਾਂਗਾ। ਮੈਂ ਤੇਰਾ ਸਿਰ ਵੱਢ ਸੁੱਟਾਂਗਾ ਅਤੇ ਉਸ ਨੂੰ ਪਰਿੰਦਿਆਂ-ਦਰਿੰਦਿਆਂ ਅੱਗੇ ਸੁੱਟਾਂਗਾ। ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲੋਥਾਂ ਪੌਣਾਂ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਨੂੰ ਦੇਵਾਂਗਾ ਤਾਂ ਜੋ ਸਾਰੀ ਦੁਨੀਆ ਜਾਣ ਜਾਵੇ ਕਿ ਸਿਰਾਏਲ ਵਿੱਚ ਇੱਕ ਪਰਮੇਸ਼ੁਰ ਹੈ।
Joshua 9:9
ਆਦਮੀਆਂ ਨੇ ਜਵਾਬ ਦਿੱਤਾ, “ਅਸੀਂ ਤੁਹਾਡੇ ਸੇਵਕ ਹਾਂ। ਅਸੀਂ ਬਹੁਤ ਦੂਰ ਦੇਸ਼ ਤੋਂ ਆਏ ਹਾਂ। ਅਸੀਂ ਇਸ ਲਈ ਆਏ ਹਾਂ ਕਿਉਂਕਿ ਅਸੀਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਮਹਾਨ ਸ਼ਕਤੀ ਬਾਰੇ ਸੁਣਿਆ ਹੈ। ਅਸੀਂ ਉਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਜਿਹੜੀਆਂ ਉਸ ਨੇ ਕੀਤੀਆਂ ਹਨ। ਅਸੀਂ ਮਿਸਰ ਵਿੱਚ ਉਸ ਵੱਲੋਂ ਕੀਤੀ ਹਰ ਗੱਲ ਬਾਰੇ ਸੁਣਿਆ।
Joshua 2:9
ਰਾਹਾਬ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਧਰਤੀ ਤੁਹਾਡੇ ਲੋਕਾਂ ਨੂੰ ਦੇ ਦਿੱਤੀ ਹੈ। ਤੁਸੀਂ ਸਾਨੂੰ ਭੈਭੀਤ ਕਰਦੇ ਹੋ। ਇਸ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕ ਤੁਹਾਡੇ ਕੋਲੋਂ ਭੈਭੀਤ ਹਨ।
Exodus 15:14
“ਦੂਸਰੀਆਂ ਕੌਮਾਂ ਇਸ ਕਹਾਣੀ ਨੂੰ ਸੁਣਨਗੀਆਂ ਅਤੇ ਉਹ ਡਰ ਜਾਣਗੀਆਂ। ਫ਼ਲਿਸਤੀ ਲੋਕ ਡਰ ਨਾਲ ਕੰਬਣਗੇ।