Isaiah 6:8
ਫ਼ੇਰ ਮੈਂ ਆਪਣੇ ਯਹੋਵਾਹ ਦੀ ਆਵਾਜ਼ ਸੁਣੀ। ਯਹੋਵਾਹ ਨੇ ਆਖਿਆ, “ਕਿਸਨੂੰ ਭੇਜ ਸੱਕਦੇ ਹਾਂ ਅਸੀਂ? ਸਾਡੇ ਲਈ ਕੌਣ ਜਾਵੇਗਾ?” ਇਸ ਲਈ ਮੈਂ ਆਖਿਆ, “ਮੈਂ ਇੱਥੇ ਹਾਂ। ਮੈਨੂੰ ਭੇਜੋ!”
Isaiah 6:8 in Other Translations
King James Version (KJV)
Also I heard the voice of the Lord, saying, Whom shall I send, and who will go for us? Then said I, Here am I; send me.
American Standard Version (ASV)
And I heard the voice of the Lord, saying, Whom shall I send, and who will go for us? Then I said, Here am I; send me.
Bible in Basic English (BBE)
And the voice of the Lord came to my ears, saying, Whom am I to send, and who will go for us? Then I said, Here am I, send me.
Darby English Bible (DBY)
And I heard the voice of the Lord saying, Whom shall I send, and who will go for us? And I said, Here am I; send me.
World English Bible (WEB)
I heard the Lord's voice, saying, "Whom shall I send, and who will go for us?" Then I said, "Here I am. Send me!"
Young's Literal Translation (YLT)
And I hear the voice of the Lord, saying: `Whom do I send? and who doth go for Us?' And I say, `Here `am' I, send me.'
| Also I heard | וָאֶשְׁמַ֞ע | wāʾešmaʿ | va-esh-MA |
| אֶת | ʾet | et | |
| the voice | ק֤וֹל | qôl | kole |
| Lord, the of | אֲדֹנָי֙ | ʾădōnāy | uh-doh-NA |
| saying, | אֹמֵ֔ר | ʾōmēr | oh-MARE |
| אֶת | ʾet | et | |
| Whom | מִ֥י | mî | mee |
| send, I shall | אֶשְׁלַ֖ח | ʾešlaḥ | esh-LAHK |
| and who | וּמִ֣י | ûmî | oo-MEE |
| will go | יֵֽלֶךְ | yēlek | YAY-lek |
| said Then us? for | לָ֑נוּ | lānû | LA-noo |
| I, Here am I; | וָאֹמַ֖ר | wāʾōmar | va-oh-MAHR |
| send | הִנְנִ֥י | hinnî | heen-NEE |
| me. | שְׁלָחֵֽנִי׃ | šĕlāḥēnî | sheh-la-HAY-nee |
Cross Reference
Exodus 4:10
ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਯਹੋਵਾਹ, ਮੈਂ ਤੈਨੂੰ ਸੱਚ ਦੱਸ ਰਿਹਾ ਹਾਂ, ਮੈਂ ਕੋਈ ਚੰਗਾ ਬੁਲਾਰਾ ਨਹੀਂ ਹਾਂ। ਮੈਂ ਕਦੇ ਵੀ ਠੀਕ ਤਰ੍ਹਾਂ ਬੋਲਣ ਦੇ ਕਾਬਿਲ ਨਹੀਂ ਰਿਹਾ ਹਾਂ। ਹੁਣ, ਤੇਰੇ ਨਾਲ ਗੱਲਾਂ ਕਰਨ ਤੋਂ ਮਗਰੋਂ ਵੀ, ਮੈਂ ਚੰਗਾ ਬੁਲਾਰਾ ਨਹੀਂ ਹਾਂ ਤੂੰ ਜਾਣਦਾ ਹੈਂ ਕਿ ਮੈਂ ਹੌਲੀ ਅਤੇ ਬੇਢਂਗਾ ਬੋਲਦਾ ਹਾਂ।”
Ephesians 3:8
ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦੀਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ।
Acts 26:16
ਉੱਠ ਖੜ੍ਹਾ ਹੋ। ਮੈਂ ਤੈਨੂੰ ਆਪਣਾ ਸੇਵਕ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।
Isaiah 65:1
ਸਾਰੇ ਲੋਕ ਪਰਮੇਸ਼ੁਰ ਬਾਰੇ ਜਾਨਣਗੇ ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਵੀ ਕੀਤੀ ਜਿਹੜੇ ਮੇਰੇ ਕੋਲ ਸਲਾਹ ਲੈਣ ਨਹੀਂ ਆਏ ਸਨ। ਉਹ ਲੋਕ ਜਿਨ੍ਹਾਂ ਮੈਨੂੰ ਲੱਭਿਆ ਉਹ ਮੇਰੀ ਤਲਾਸ਼ ਨਹੀਂ ਕਰ ਰਹੇ ਸਨ। ਮੈਂ ਉਸ ਕੌਮ ਨਾਲ ਗੱਲ ਕੀਤੀ ਜਿਹੜੀ ਮੇਰੇ ਨਾਮ ਦੀ ਧਾਰਣੀ ਨਹੀਂ ਹੈ। ਮੈਂ ਆਖਿਆ, ‘ਮੈਂ ਇੱਥੇ ਹਾਂ! ਮੈਂ ਇੱਥੇ ਹਾਂ!’
Deuteronomy 4:33
ਤੁਸੀਂ ਲੋਕਾਂ ਨੇ ਪਰਮੇਸ਼ੁਰ ਨੂੰ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕਰਦਿਆਂ ਸੁਣਿਆ, ਅਤੇ ਹਾਲੇ ਵੀ ਜਿਉਂਦੇ ਹੋ! ਕੀ ਅਜਿਹਾ ਕਿਸੇ ਹੋਰ ਨਾਲ ਵਾਪਰਿਆ ਹੈ? ਨਹੀਂ!
Genesis 3:8
ਦਿਨ ਦੇ ਸੁਹਾਵਨੇ ਸਮੇਂ, ਯਹੋਵਾਹ ਪਰਮੇਸ਼ੁਰ ਬਾਗ ਵਿੱਚ ਸੈਰ ਕਰ ਰਿਹਾ ਸੀ। ਆਦਮ ਅਤੇ ਔਰਤ ਨੇ ਉਸਦੀ ਆਹਟ ਸੁਣੀ, ਅਤੇ ਬਾਗ ਦੇ ਰੁੱਖਾਂ ਵਿੱਚ ਛੁੱਪ ਗਏ।
Genesis 1:26
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਆਦਮੀ ਦੀ ਸਾਜਣਾ ਕਰੀਏ। ਅਸੀਂ ਲੋਕਾਂ ਨੂੰ ਆਪਣੀ ਨਕਲ ਦੇ ਰੂਪ ਵਿੱਚ ਸਾਜਾਂਗੇ। ਲੋਕ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।”
Acts 28:25
ਉਹ ਆਪਸ ਵਿੱਚ ਬਹਿਸ ਕਰਨ ਲੱਗੇ। ਜਦੋਂ ਯਹੂਦੀ ਉੱਥੋਂ ਜਾਣ ਹੀ ਵਾਲੇ ਸਨ, ਪੌਲੁਸ ਨੇ ਉਨ੍ਹਾਂ ਨੂੰ ਇੱਕ ਹੋਰ ਗੱਲ ਕਈ: “ਪਵਿੱਤਰ ਆਤਮਾ ਨੇ ਤੁਹਾਡੇ ਵਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ:
Acts 22:21
“ਪਰ ਯਿਸੂ ਨੇ ਮੈਨੂੰ ਕਿਹਾ, ‘ਤੂੰ ਹੁਣ ਇੱਥੋਂ ਚੱਲਿਆ ਜਾ, ਕਿਉਂਕਿ ਮੈਂ ਤੈਨੂੰ ਦੂਰ ਗੈਰ-ਯਹੂਦੀ ਲੋਕਾਂ ਕੋਲ ਭੇਜ ਦੇਵਾਂਗਾ।’”
Acts 20:24
ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।
Ezekiel 10:5
ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਦਾ ਸ਼ੋਰ ਅੰਦਰੋਂ ਉੱਠਦਾ ਹੋਇਆ ਬਾਹਰਲੇ ਵਿਹੜੇ ਵਿੱਚ ਵੀ ਸੁਣਿਆ ਜਾ ਸੱਕਦਾ ਸੀ। ਆਵਾਜ਼ ਬਹੁਤ ਉੱਚੀ ਸੀ-ਜਿਵੇਂ ਕਿ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਬੋਲਣ ਦੀ ਗਰਜਦਾਰ ਆਵਾਜ਼ ਹੋਵੇ।
1 Kings 22:20
ਯਹੋਵਾਹ ਨੇ ਆਖਿਆ, ‘ਕੌਣ ਅਹਾਬ ਨੂੰ ਭਰਮਾਏਗਾ? ਤਾਂ ਜੋ ਉਹ ਰਾਮੋਥ ਵਿਖੇ ਅਰਾਮ ਦੀ ਸੈਨਾ ਤੇ ਹਮਲਾ ਕਰੇ ਅਤੇ ਓੱਥੇ ਉਹ ਮਾਰਿਆਂ ਜਾਵੇਗਾ।’ ਤਾਂ ਦੂਤ ਨਿਰਣਾਂ ਨਾ ਕਰ ਸੱਕੇ ਕਿ ਉਹ ਕੀ ਕਰਨ।
Acts 9:4
ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ! ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ?”
Matthew 4:20
ਤੁਰੰਤ ਹੀ ਉਹ ਜਾਲਾਂ ਨੂੰ ਛੱਡ ਕੇ ਯਿਸੂ ਦੇ ਮਗਰ ਹੋ ਤੁਰੇ।
Ezekiel 1:24
ਫ਼ੇਰ ਮੈਂ ਖੰਭਾਂ ਦੀ ਸਰਸਰਾਹਟ ਸੁਣੀ। ਹਰ ਵਾਰੀ ਜਦੋਂ ਉਹ ਜਾਨਵਰ ਹਿਲਦੇ ਸਨ, ਉਨ੍ਹਾਂ ਦੇ ਖੰਭ ਬਹੁਤ ਉੱਚੀ ਆਵਾਜ਼ ਕਰਦੇ ਸਨ। ਉਹ ਪਾਣੀ ਦੇ ਹੜ੍ਹ ਵਰਗੀ ਆਵਾਜ਼ ਕਰਦੇ ਸਨ। ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਵਾਂਗ ਸ਼ੋਰੀਲੇ ਸਨ। ਉਹ ਇੱਕ ਫ਼ੌਜ ਵਾਂਗ ਜਾਂ ਲੋਕਾਂ ਦੀ ਭੀੜ ਵਾਂਗ ਸ਼ੋਰੀਲੇ ਸਨ ਅਤੇ ਜਦੋਂ ਉਹ ਜਾਨਵਰ ਹਿਲਣੋ ਹਟ ਜਾਂਦੇ ਸਨ, ਉਹ ਆਪਣੇ ਖੰਭਾਂ ਨੂੰ ਆਪਣੇ ਪਾਸਿਆਂ ਤੇ ਸੁੱਟ ਲੈਂਦੇ ਸਨ।
Genesis 11:7
ਇਸ ਲਈ ਸਾਨੂੰ ਹੇਠਾਂ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਸ਼ਾ ਨੂੰ ਉਲਝਾ ਦੇਣਾ ਚਾਹੀਦਾ ਹੈ। ਫ਼ੇਰ ਉਹ ਇੱਕ ਦੂਸਰੇ ਦੀ ਗੱਲ ਨਹੀਂ ਸਮਝ ਸੱਕਣਗੇ।”
Genesis 3:22
ਯਹੋਵਾਹ ਪਰਮੇਸ਼ੁਰ ਨੇ ਆਖਿਆ, “ਦੇਖੋ, ਆਦਮੀ ਸਾਡੇ ਵਾਂਗ ਬਣ ਗਿਆ ਹੈ-ਅਤੇ ਉਹ ਜਾਣਦਾ ਹੈ ਕੀ ਚੰਗਾ ਹੈ ਅਤੇ ਕੀ ਮਾੜਾ ਅਤੇ ਹੁਣ ਸੰਭਵ ਹੈ ਕਿ ਆਦਮ ਜੀਵਨ ਬਿਰੱਖ ਦਾ ਫ਼ਲ ਖਾ ਲਵੇ। ਜੇ ਆਦਮੀ ਨੇ ਉਸ ਰੁੱਖ ਦਾ ਫ਼ਲ ਖਾ ਲਿਆ ਤਾਂ ਉਹ ਸਦਾ ਲਈ ਜਿਉਂਦਾ ਰਹੇਗਾ।”