Jeremiah 3:9
ਯਹੂਦਾਹ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਕਿ ਉਹ ਵੇਸਵਾ ਵਰਗੇ ਕੰਮ ਕਰ ਰਹੀ ਸੀ। ਇਸ ਲਈ ਉਸ ਨੇ ਆਪਣੇ ਦੇਸ ਨੂੰ ‘ਨਾਪਾਕ’ ਕਰ ਦਿੱਤਾ। ਉਸ ਨੇ ਪੱਥਰ ਅਤੇ ਲਕੜੀ ਦੇ ਬਣੇ ਬੁੱਤਾਂ ਦੀ ਉਪਾਸਨਾ ਕਰਕੇ ਵਿਭਚਾਰ ਦਾ ਪਾਪ ਕੀਤਾ।
Jeremiah 3:9 in Other Translations
King James Version (KJV)
And it came to pass through the lightness of her whoredom, that she defiled the land, and committed adultery with stones and with stocks.
American Standard Version (ASV)
And it came to pass through the lightness of her whoredom, that the land was polluted, and she committed adultery with stones and with stocks.
Bible in Basic English (BBE)
So that through all her loose behaviour the land became unclean, and she was untrue, giving herself to stones and trees.
Darby English Bible (DBY)
And it came to pass through the lightness of her fornication that she polluted the land, and committed adultery with stones and with stocks.
World English Bible (WEB)
It happened through the lightness of her prostitution, that the land was polluted, and she committed adultery with stones and with stocks.
Young's Literal Translation (YLT)
And it hath come to pass, from the vileness of her fornication, that the land is defiled, and she committeth fornication with stone and with wood.
| And it came to pass | וְהָיָה֙ | wĕhāyāh | veh-ha-YA |
| lightness the through | מִקֹּ֣ל | miqqōl | mee-KOLE |
| of her whoredom, | זְנוּתָ֔הּ | zĕnûtāh | zeh-noo-TA |
| defiled she that | וַתֶּחֱנַ֖ף | watteḥĕnap | va-teh-hay-NAHF |
| אֶת | ʾet | et | |
| the land, | הָאָ֑רֶץ | hāʾāreṣ | ha-AH-rets |
| adultery committed and | וַתִּנְאַ֥ף | wattinʾap | va-teen-AF |
| with | אֶת | ʾet | et |
| stones | הָאֶ֖בֶן | hāʾeben | ha-EH-ven |
| and with | וְאֶת | wĕʾet | veh-ET |
| stocks. | הָעֵֽץ׃ | hāʿēṣ | ha-AYTS |
Cross Reference
Jeremiah 2:27
ਉਹ ਲੱਕੜ ਦੇ ਟੁਕੜਿਆਂ ਨਾਲ ਗੱਲਾਂ ਕਰਦੇ ਨੇ! ਉਹ ਆਖਦੇ ਨੇ, ‘ਤੂੰ ਮੇਰਾ ਪਿਤਾ ਹੈਂ।’ ਉਹ ਪੱਥਰ ਦੇ ਟੁਕੜੇ ਨਾਲ ਗੱਲਾਂ ਕਰਦੇ ਨੇ। ਉਹ ਆਖਦੇ ਨੇ, ‘ਤੂੰ ਮੈਨੂੰ ਜਨਮ ਦਿੱਤਾ ਸੀ।’ ਉਹ ਸਾਰੇ ਹੀ ਲੋਕ ਸ਼ਰਮਸਾਰ ਹੋਣਗੇ। ਉਹ ਲੋਕ ਮੇਰੇ ਵੱਲ ਨਹੀਂ ਦੇਖਦੇ। ਉਨ੍ਹਾਂ ਨੇ ਮੇਰੇ ਵੱਲ ਪਿਠ੍ਠਾ ਕਰ ਲਈਆਂ ਨੇ। ਪਰ ਜਦੋਂ ਯਹੂਦਾਹ ਦੇ ਲੋਕ ਮੁਸੀਬਤ ਵਿੱਚ ਹੁੰਦੇ ਨੇ, ਉਹ ਮੈਨੂੰ ਆਖਦੇ ਨੇ, ‘ਆਓ! ਸਾਨੂੰ ਬਚਾਓ!’
Isaiah 57:6
ਤੁਹਾਨੂੰ ਨਦੀ ਦੇ ਕੂਲੇ ਪੱਥਰ ਦੀ ਉਪਾਸਨਾ ਕਰਨੀ ਪਸੰਦ ਹੈ। ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨ ਲਈ ਉਨ੍ਹਾਂ ਉੱਤੇ ਮੈਅ ਛਿੜਕਦੇ ਹੋ। ਤੁਸੀਂ ਉਨ੍ਹਾਂ ਉੱਤੇ ਬਲੀਆਂ ਚੜ੍ਹਾਉਂਦੇ ਹੋ ਪਰ ਤੁਹਾਨੂੰ ਸਿਰਫ਼ ਪੱਥਰ ਹੀ ਮਿਲਦੇ ਨੇ। ਤੁਸੀਂ ਕੀ ਸੋਚਦੇ ਹੋ ਕਿ ਇਸ ਨਾਲ ਮੈਨੂੰ ਪ੍ਰਸੰਨਤਾ ਮਿਲਦੀ ਹੈ? ਨਹੀਂ! ਇਸ ਨਾਲ ਮੈਨੂੰ ਪ੍ਰਸੰਨਤਾ ਨਹੀਂ ਮਿਲਦੀ।
Jeremiah 3:2
“ਨੰਗੀਆਂ ਪਹਾੜੀਆਂ ਦੀਆਂ ਸਿਖਰਾਂ ਵੱਲ ਦੇਖ, ਯਹੂਦਾਹ। ਕੀ ਉੱਥੇ ਕੋਈ ਅਜਿਹੀ ਥਾਂ ਹੈ, ਜਿੱਥੇ ਤੂੰ ਆਪਣੇ ਪ੍ਰੇਮੀਆਂ ਨਾਲ ਭੋਗ ਨਹੀਂ ਕੀਤਾ? ਤੂੰ ਆਪਣੇ ਪ੍ਰੇਮੀਆਂ ਦੇ ਇੰਤਜ਼ਾਰ ਵਿੱਚ ਸੜਕ ਕੰਢੇ ਬੈਠ ਰਿਹਾ ਹੈਂ, ਜਿਵੇਂ ਕੋਈ ਅਰਬ ਵਾਸੀ ਮਾਰੂਬਲ ਅੰਦਰ ਇੰਤਜ਼ਾਰ ਕਰਦਾ ਹੈ। ਤੂੰ ਉਹ ਧਰਤੀ ਨਾਪਾਕ ਕਰ ਦਿੱਤੀ! ਕਿਵੇਂ? ਤੂੰ ਬਹੁਤ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ ਅਤੇ ਤੂੰ ਮੇਰੇ ਨਾਲ ਬੇਵਫ਼ਾ ਸੈਂ।
Jeremiah 2:7
ਯਹੋਵਾਹ ਆਖਦਾ ਹੈ, “ਮੈਂ ਤੁਹਾਨੂੰ ਚੰਗੀ ਫ਼ਸਲ ਵਾਲੀ ਜ਼ਮੀਨ ਤੇ ਲਿਆਂਦਾ ਅਤੇ ਉਸ ਜ਼ਮੀਨ ਵਿੱਚ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਅਜਿਹਾ ਮੈਂ ਇਸ ਵਾਸਤੇ ਕੀਤਾ, ਤਾਂ ਜੋ ਤੁਸੀਂ ਉਹ ਫ਼ਲ ਅਤੇ ਫ਼ਸਲਾਂ ਖਾ ਸੱਕੋ ਜਿਹੜੀਆਂ ਓੱਥੇ ਉਗਦੀਆਂ ਹਨ। ਪਰ ਤੁਸੀਂ ਮੇਰੀ ਜ਼ਮੀਨ ਨੂੰ ‘ਨਾਪਾਕ’ ਹੀ ਕੀਤਾ ਸੀ। ਮੈਂ ਤੈਨੂੰ ਇੱਕ ਚੰਗੀ ਜ਼ਮੀਨ ਦਿੱਤੀ ਪਰ ਤੂੰ ਇਸ ਨੂੰ ਮੰਦੀ ਜਗ੍ਹਾ ਬਣਾ ਦਿੱਤਾ।
Jeremiah 10:8
ਹੋਰਨਾਂ ਕੌਮਾਂ ਦੇ ਸਾਰੇ ਲੋਕ ਮੂਰਖ ਅਤੇ ਮੂਢ਼ ਹਨ। ਉਨ੍ਹਾਂ ਦੀਆਂ ਸਾਖੀਆਂ ਨਿਕੰਮੀਆਂ ਹਨ, ਉਨ੍ਹਾਂ ਦੇ ਦੇਵਤੇ ਸਿਰਫ਼ ਲੱਕੜ ਦੀਆਂ ਮੂਰਤਾਂ ਹਨ।
Ezekiel 16:17
ਫ਼ੇਰ ਤੂੰ ਆਪਣੇ ਉਹ ਸੁੰਦਰ ਗਹਿਣੇ ਲਾਹ ਦਿੱਤੇ ਜਿਹੜੇ ਮੈਂ ਤੈਨੂੰ ਦਿੱਤੇ ਸਨ। ਅਤੇ ਤੂੰ ਉਸ ਸੋਨੇ ਚਾਂਦੀ ਨੂੰ ਆਦਮੀਆਂ ਦੀਆਂ ਮੂਰਤੀਆਂ ਬਨਾਉਣ ਲਈ ਵਰਤਿਆ। ਅਤੇ ਤੂੰ ਉਨ੍ਹਾਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ।
Ezekiel 23:10
ਉਨ੍ਹਾਂ ਨੇ ਉਸ ਨਾਲ ਬਲਾਤਕਾਰ ਕੀਤਾ। ਉਨ੍ਹਾਂ ਨੇ ਉਸ ਦੇ ਬੱਚੇ ਖੋਹ ਲੇ। ਅਤੇ ਉਨ੍ਹਾਂ ਨੇ ਆਪਣੀ ਤਲਵਾਰ ਵਰਤੀ ਅਤੇ ਉਸ ਨੂੰ ਕਤਲ ਕਰ ਦਿੱਤਾ। ਉਨ੍ਹਾਂ ਨੇ ਉਸ ਨੂੰ ਸਜ਼ਾ ਦਿੱਤੀ। ਅਤੇ ਔਰਤਾਂ ਹਾਲੇ ਵੀ ਉਸ ਬਾਰੇ ਗੱਲਾਂ ਕਰਦੀਆਂ ਹਨ।
Hosea 4:12
ਮੇਰੇ ਲੋਕ ਲੱਕੜੀ ਦੀਆਂ ਸੋਟੀਆਂ ਤੋਂ ਸਲਾਹਾਂ ਪੁੱਛਦੇ ਹਨ। ਉਹ ਸੋਚਦੇ ਹਨ ਕਿ ਇਹ ਸੋਟੀਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਉੱਤਰ ਦੇ ਸੱਕਦੀਆਂ ਹਨ। ਕਿਉਂ ਕਿ ਉਹ ਵੇਸਵਾਵਾਂ ਵਾਂਗ ਝੂਠੇ ਦੇਵਤਿਆਂ ਮਗਰ ਭੱਜਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਨੂੰ ਛੱਡ ਦਿੱਤਾ ਅਤੇ ਵੇਸਵਾਵਾਂ ਵਾਂਗ ਵਿਖਾਵਾ ਕੀਤਾ।
Habakkuk 2:19
ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ ਜੋ ਇੱਕ ਲੱਕੜ ਦੀ ਮੂਰਤੀ ਨੂੰ ਆਖਦਾ, “ਉੱਠ!” ਉਸ ਮਨੁੱਖ ਲਈ ਵੀ ਇਹ ਬਹੁਤ ਮਾੜਾ ਹੋਵੇਗਾ ਜੋ ਪੱਥਰ ਦੀ ਮੂਰਤੀ ਨੂੰ ਕੁਝ ਸਿੱਖਾਉਣ ਲਈ ਕਹਿੰਦਾ ਹੈ! ਉਹ ਮੂਰਤੀਆਂ ਉਸ ਨੂੰ ਕੋਈ ਮਦਦ ਨਹੀਂ ਦੇ ਸੱਕਦੀਆਂ। ਭਾਵੇਂ ਉਹ ਮੂਰਤਾਂ ਸੋਨੇ-ਚਾਂਦੀ ਨਾਲ ਢੱਕੀਆਂ ਹੋਈਆਂ, ਉਹ ਬੇਜਾਨ ਹਨ।