Jeremiah 37:19
ਰਾਜੇ ਸਿਦਕੀਯਾਹ, ਕਿੱਥੋ ਨੇ ਤੇਰੇ ਨਬੀ ਹੁਣ? ਉਨ੍ਹਾਂ ਨਬੀਆਂ ਨੇ ਤੈਨੂੰ ਝੂਠੇ ਸੰਦੇਸ਼ ਦਾ ਪ੍ਰਚਾਰ ਕੀਤਾ। ਉਨ੍ਹਾਂ ਆਖਿਆ ਸੀ, ‘ਬਾਬਲ ਦਾ ਰਾਜਾ ਤੇਰੇ ਉੱਤੇ ਜਾਂ ਯਹੂਦਾਹ ਦੀ ਇਸ ਧਰਤੀ ਉੱਤੇ ਹਮਲਾ ਨਹੀਂ ਕਰੇਗਾ।’
Jeremiah 37:19 in Other Translations
King James Version (KJV)
Where are now your prophets which prophesied unto you, saying, The king of Babylon shall not come against you, nor against this land?
American Standard Version (ASV)
Where now are your prophets that prophesied unto you, saying, The king of Babylon shall not come against you, nor against this land?
Bible in Basic English (BBE)
Where now are your prophets who said to you, The king of Babylon will not come against you and against this land?
Darby English Bible (DBY)
And where are your prophets that prophesied unto you, saying, The king of Babylon shall not come against you, nor against this land?
World English Bible (WEB)
Where now are your prophets who prophesied to you, saying, The king of Babylon shall not come against you, nor against this land?
Young's Literal Translation (YLT)
And where `are' your prophets who prophesied to you, saying, The king of Babylon doth not come in against you, and against this land?
| Where | וְאַיֵּו֙ | wĕʾayyēw | veh-ah-YAVE |
| are now your prophets | נְבִ֣יאֵיכֶ֔ם | nĕbîʾêkem | neh-VEE-ay-HEM |
| which | אֲשֶׁר | ʾăšer | uh-SHER |
| prophesied | נִבְּא֥וּ | nibbĕʾû | nee-beh-OO |
| unto you, saying, | לָכֶ֖ם | lākem | la-HEM |
| king The | לֵאמֹ֑ר | lēʾmōr | lay-MORE |
| of Babylon | לֹֽא | lōʾ | loh |
| shall not | יָבֹ֤א | yābōʾ | ya-VOH |
| come | מֶֽלֶךְ | melek | MEH-lek |
| against | בָּבֶל֙ | bābel | ba-VEL |
| you, nor against | עֲלֵיכֶ֔ם | ʿălêkem | uh-lay-HEM |
| this | וְעַ֖ל | wĕʿal | veh-AL |
| land? | הָאָ֥רֶץ | hāʾāreṣ | ha-AH-rets |
| הַזֹּֽאת׃ | hazzōt | ha-ZOTE |
Cross Reference
Jeremiah 28:10
ਯਿਰਮਿਯਾਹ ਨੇ ਆਪਣੀ ਗਰਦਨ ਵਿੱਚ ਜੂਲਾ ਪਾਇਆ ਹੋਇਆ ਸੀ। ਤਾਂ ਨਬੀ ਹਨਨਯਾਹ ਨੇ ਉਸ ਜੂਲੇ ਨੂੰ ਯਿਰਮਿਯਾਹ ਦੀ ਗਰਦਨ ਤੋਂ ਉਤਾਰ ਦਿੱਤਾ। ਹਨਨਯਾਹ ਨੇ ਉਸ ਜੂਲੇ ਨੂੰ ਤੋੜ ਦਿੱਤਾ।
Jeremiah 2:28
ਉਨ੍ਹਾਂ ਬੁੱਤਾਂ ਨੂੰ ਆਕੇ ਤੁਹਾਡੀ ਰੱਖਿਆ ਕਰਨ ਦਿਓ। ਉਹ ਬੁੱਤ ਕਿੱਥੋ ਨੇ ਜਿਹੜੇ ਤੁਸੀਂ ਆਪਣੇ ਲਈ ਸਾਜੇ ਨੇ? ਆਓ ਦੇਖੀਏ ਕੀ ਉਹ ਬੁੱਤ ਆਉਂਦੇ ਨੇ ਅਤੇ ਤੁਹਾਨੂੰ ਬਚਾਉਂਦੇ ਨੇ ਜਦੋਂ ਤੁਸੀਂ ਮੁਸੀਬਤ ਵਿੱਚ ਹੁੰਦੇ ਹੋ। ਯਹੂਦਾਹ, ਤੇਰੇ ਕੋਲ ਬਹੁਤ ਸਾਰੇ ਸ਼ਹਿਰਾਂ ਜਿੰਨੇ ਹੀ ਬੁੱਤ ਨੇ!
2 Kings 3:13
ਤਾਂ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, “ਤੂੰ ਮੈਨੂੰ ਮਿਲਣ ਲਈ ਕਿਉਂ ਆਇਆ ਹੈਂ? ਤੂੰ ਆਪਣੇ ਮਾਪਿਆਂ ਦੇ ਨਬੀਆਂ ਕੋਲ ਜਾ।” ਇਸਰਾਏਲ ਦੇ ਪਾਤਸ਼ਾਹ ਨੇ ਅਲੀਸ਼ਾ ਨੂੰ ਕਿਹਾ, “ਨਹੀਂ! ਅਸੀਂ ਤੈਨੂੰ ਮਿਲਣ ਲਈ ਆਏ ਹਾਂ, ਕਿਉਂ ਕਿ ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਮੋਆਬ ਦੀ ਸ਼ਕਤੀ ਦੇ ਹੱਥੀਂ ਫ਼ੜਵਾਉਣ ਲਈ ਇਕੱਠਿਆਂ ਕੀਤਾ ਹੈ।”
Ezekiel 13:10
“ਉਨ੍ਹਾਂ ਝੂਠੇ ਨਬੀਆਂ ਨੇ ਬਾਰ-ਬਾਰ ਮੇਰੇ ਲੋਕਾਂ ਨਾਲ ਝੂਠ ਬੋਲਿਆ। ਉਨ੍ਹਾਂ ਨਬੀਆਂ ਨੇ ਆਖਿਆ ਕਿ ਇੱਥੇ ਸ਼ਾਂਤੀ ਹੋਵੇਗੀ। ਅਤੇ ਇੱਥੇ ਸ਼ਾਂਤੀ ਨਹੀਂ ਹੈ। ਲੋਕਾਂ ਨੂੰ ਕੰਧਾਂ ਦੀ ਮੁਰੰਮਤ ਕਰਨ ਅਤੇ ਲੜਾਈ ਲਈ ਤਿਆਰ ਰਹਿਣ ਦੀ ਲੋੜ ਹੈ। ਪਰ ਉਹ ਟੁੱਟੀਆਂ ਕੰਧਾਂ ਉੱਤੇ ਪਲਸਤਰ ਦਾ ਪਤਲਾ ਜਿਹਾ ਪੋਚਾ ਹੀ ਫ਼ੇਰਦੇ ਹਨ।
Lamentations 2:14
ਤੇਰੇ ਨਬੀਆਂ ਨੇ ਤੇਰੇ ਲਈ ਦਰਸ਼ਨ ਵੇਖੇ। ਪਰ ਇਹ ਤੇਰੇ ਲਈ ਬੇਕਾਰ ਝੂਠ ਸਨ। ਉਨ੍ਹਾਂ ਨੇ ਤੇਰੇ ਪਾਪਾਂ ਦੇ ਵਿਰੁੱਧ ਪ੍ਰਚਾਰ ਨਹੀਂ ਕੀਤਾ। ਉਨ੍ਹਾਂ ਨੇ ਮਾਹੌਲ ਨੂੰ ਸੁਧਰਨ ਦੀ ਕੋਸ਼ਿਸ਼ ਨਹੀ ਕੀਤੀ। ਉਨ੍ਹਾਂ ਨੇ ਤੇਰੇ ਲਈ ਸੰਦੇਸਾਂ ਦਾ ਪ੍ਰਚਾਰ ਕੀਤਾ। ਪਰ ਇਹ ਝੂਠੇ, ਅਤੇ ਗੁਮਰਾਹ ਕਰਨ ਵਾਲੇ ਸੰਦੇਸ਼ ਸਨ।
Jeremiah 29:31
“ਯਿਰਮਿਯਾਹ, ਇਹ ਸੰਦੇਸ਼ ਬਾਬਲ ਦੇ ਸਾਰੇ ਬੰਦੀਵਾਨਾਂ ਨੂੰ ਦੇਹ: ‘ਯਹੋਵਾਹ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਬਾਰੇ ਇਹ ਆਖਦਾ ਹੈ: ਸ਼ਮਅਯਾਹ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਪਰ ਮੈਂ ਉਸ ਨੂੰ ਨਹੀਂ ਸੀ ਭੇਜਿਆ। ਸ਼ਮਅਯਾਹ ਨੇ ਤੁਹਾਨੂੰ ਇੱਕ ਝੂਠ ਉੱਤੇ ਵਿਸ਼ਵਾਸ ਦਿਵਾਇਆ ਹੈ।
Jeremiah 28:1
ਝੂਠਾ ਨਬੀ ਹਨਨਯਾਹ ਯਹੂਦਾਹ ਵਿੱਚ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਚੌਬੇ ਵਰ੍ਹੇ ਦੇ ਪੰਜਵੇਂ ਮਹੀਨੇ ਵਿੱਚ, ਗਿਬਓਨ ਸ਼ਹਿਰ ਤੋਂ ਅੱਸ਼ੂਰ ਦੇ ਪੁੱਤਰ ਨਬੀ ਹਨਨਯਾਹ ਨੇ ਮੇਰੇ ਨਾਲ ਗੱਲ ਕੀਤੀ। ਉਸ ਨੇ ਜਾਜਕਾਂ ਅਤੇ ਸਾਰੇ ਲੋਕਾਂ ਦੀ ਹਾਜਰੀ ਵਿੱਚ ਪਰਮੇਸ਼ੁਰ ਦੇ ਮੰਦਰ ਵਿੱਚ ਮੇਰੇ ਨਾਲ ਗੱਲ ਕੀਤੀ। ਉਸ ਨੇ ਆਖਿਆ,
Jeremiah 27:14
ਪਰ ਝੂਠੇ ਨਬੀ ਆਖ ਰਹੇ ਹਨ: ‘ਤੁਸੀਂ ਕਦੇ ਵੀ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਹੋਵੋਗੇ।’ “ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਅੱਗੇ ਝੂਠ ਦਾ ਪ੍ਰਚਾਰ ਕਰ ਰਹੇ ਹਨ।
Jeremiah 23:17
ਕੁਝ ਲੋਕ ਯਹੋਵਾਹ ਦੇ ਸੱਚੇ ਸੰਦੇਸ਼ ਨੂੰ ਨਫ਼ਰਤ ਕਰਦੇ ਨੇ। ਇਸ ਲਈ ਉਹ ਨਬੀ, ਉਨ੍ਹਾਂ ਲੋਕਾਂ ਨੂੰ ਹੋਰ ਸੰਦੇਸ਼ ਦਿੰਦੇ ਨੇ। ਉਹ ਆਖਦੇ ਨੇ, ‘ਤੁਹਾਨੂੰ ਸ਼ਾਂਤੀ ਮਿਲੇਗੀ।’ ਕੁਝ ਲੋਕ ਬਹੁਤ ਜ਼ਿੱਦੀ ਹਨ। ਉਹ ਮਨ ਭਾਉਂਦੀਆਂ ਗੱਲਾਂ ਕਰਦੇ ਨੇ। ਇਸ ਲਈ ਉਹ ਨਬੀ ਆਖਦੇ ਨੇ, ‘ਤੁਹਾਡੇ ਨਾਲ ਕੋਈ ਵੀ ਮੰਦੀ ਘਟਨਾ ਨਹੀਂ ਵਾਪਰੇਗੀ!’
Jeremiah 14:13
ਪਰ ਮੈਂ ਯਹੋਵਾਹ ਨੂੰ ਆਖਿਆ, “ਯਹੋਵਾਹ, ਮੇਰੇ ਪ੍ਰਭੂ, ਨਬੀ ਤਾਂ ਲੋਕਾਂ ਨੂੰ ਬਿਲਕੁਲ ਵੱਖਰੀਆਂ ਗੱਲਾਂ ਦੱਸ ਰਹੇ ਸਨ। ਉਨ੍ਹਾਂ ਨੇ ਯਹੂਦਾਹ ਦੇ ਲੋਕਾਂ ਨੂੰ ਦੱਸਿਆ, ‘ਤੁਸੀਂ ਲੋਕੀ ਕਿਸੇ ਦੁਸ਼ਮਣ ਦੀ ਤਲਵਾਰ ਦਾ ਵਾਰ ਨਹੀਂ ਸਹੋਁਗੇ। ਤੁਸੀਂ ਕਦੇ ਵੀ ਭੁੱਖੇ ਨਹੀਂ ਮਰੋਗੇ। ਯਹੋਵਾਹ ਤੁਹਾਨੂੰ ਇਸ ਧਰਤੀ ਉੱਤੇ ਸ਼ਾਂਤੀ ਦੇਵੇਗਾ।’”
Jeremiah 8:11
ਮੇਰੇ ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮ ਮਿਲੇ ਨੇ, ਨਬੀਆਂ ਅਤੇ ਜਾਜਕਾਂ ਨੂੰ ਉਨ੍ਹਾਂ ਜ਼ਖਮਾਂ ਦੀ ਮੱਲ੍ਹਮ ਪੱਟੀ ਕਰਨੀ ਚਾਹੀਦੀ ਹੈ। ਪਰ ਉਹ ਉਨ੍ਹਾਂ ਜ਼ਖਮਾਂ ਦਾ ਇਲਾਜ਼ ਕਰਦੇ ਨੇ ਜਿਵੇਂ ਉਹ ਮਮੂਲੀ ਝਰੀਟਾਂ ਹੀ ਹੋਣ। ਉਹ ਆਖਦੇ ਨੇ, “ਇਹ ਠੀਕ-ਠਾਕ ਹੈ, ਹਰ ਚੀਜ਼ ਬਹੁਤ ਚੰਗੀ ਹੈ!” ਪਰ ਅਸਲ ਵਿੱਚ ਇਹ ਠੀਕ ਨਹੀਂ ਹੈ!
Jeremiah 6:14
ਉਹ ਮੇਰੇ ਲੋਕਾਂ ਦੇ ਗੰਭੀਰ ਜ਼ਖਮਾਂ ਦਾ ਇੰਝ ਇਲਾਜ ਕਰਦੇ ਹਨ ਜਿਵੇਂ ਕਿ ਉਹ ਹਲਕੀਆਂ ਜਿਹੀਆਂ ਝਰੀਟਾਂ ਹੋਣ। ਆਖਦੇ ਨੇ ਉਹ, ‘ਇਹ ਸਭ ਠੀਕ ਹੈ, ਹਰ ਚੀਜ਼ ਵੱਧੀਆ ਹੈ!’ ਪਰ ਠੀਕ ਨਹੀਂ ਹੈ ਸਭ ਕੁਝ!
Deuteronomy 32:36
“ਯਹੋਵਾਹ ਆਪਣੇ ਲੋਕਾਂ ਦਾ ਨਿਆਂ ਕਰੇਗਾ, ਉਹ ਉਸ ਦੇ ਨੌਕਰ ਹਨ; ਅਤੇ ਉਹ ਉਨ੍ਹਾਂ ਉੱਤੇ ਦਿਆਲੂ ਹੋਵੇਗਾ। ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਮੁੱਕ ਚੁੱਕੀ ਹੈ। ਉਹ ਦੇਖਗਾ ਕਿ ਗੁਲਾਮ ਅਤੇ ਆਜ਼ਾਦ ਲੋਕ ਦੋਵੇਂ ਬੇਸਹਾਰਾ ਹਨ।