Jeremiah 47:6 in Punjabi

Punjabi Punjabi Bible Jeremiah Jeremiah 47 Jeremiah 47:6

Jeremiah 47:6
“ਯਹੋਵਾਹ ਦੀਏ ਤਲਵਾਰੇ, ਤੂੰ ਰੁਕੀ ਨਹੀਂ ਹਁੈ। ਤੂੰ ਕਿੰਨਾ ਕੁ ਚਿਰ ਲੜਦੀ ਰਹੇਂਗੀ? ਆਪਣੇ ਮਿਆਨ ਅੰਦਰ ਚਲੀ ਜਾਵੇਗੀ! ਰੁਕ ਜਾ! ਖਾਮੋਸ਼ ਹੋ ਜਾ!

Jeremiah 47:5Jeremiah 47Jeremiah 47:7

Jeremiah 47:6 in Other Translations

King James Version (KJV)
O thou sword of the LORD, how long will it be ere thou be quiet? put up thyself into thy scabbard, rest, and be still.

American Standard Version (ASV)
O thou sword of Jehovah, how long will it be ere thou be quiet? put up thyself into thy scabbard; rest, and be still.

Bible in Basic English (BBE)
O sword of the Lord, how long will you have no rest? put yourself back into your cover; be at peace, be quiet.

Darby English Bible (DBY)
Alas! sword of Jehovah, how long wilt thou not be quiet? Withdraw into thy scabbard, rest, and be still.

World English Bible (WEB)
You sword of Yahweh, how long will it be before you be quiet? put up yourself into your scabbard; rest, and be still.

Young's Literal Translation (YLT)
Ho, sword of Jehovah, till when art thou not quiet? Be removed unto thy sheath, rest and cease.

O
ה֗וֹיhôyhoy
thou
sword
חֶ֚רֶבḥerebHEH-rev
of
the
Lord,
לַֽיהוָ֔הlayhwâlai-VA
long
how
עַדʿadad

אָ֖נָהʾānâAH-na
will
it
be
ere
לֹ֣אlōʾloh
quiet?
be
thou
תִשְׁקֹ֑טִיtišqōṭîteesh-KOH-tee
put
up
thyself
הֵאָֽסְפִי֙hēʾāsĕpiyhay-ah-seh-FEE
into
אַלʾalal
scabbard,
thy
תַּעְרֵ֔ךְtaʿrēkta-RAKE
rest,
הֵרָגְעִ֖יhērogʿîhay-roɡe-EE
and
be
still.
וָדֹֽמִּי׃wādōmmîva-DOH-mee

Cross Reference

Ezekiel 21:3
ਇਸਰਾਏਲ ਦੀ ਧਰਤੀ ਨੂੰ ਆਖ, ‘ਯਹੋਵਾਹ ਨੇ ਇਹ ਗੱਲਾਂ ਆਖੀਆਂ: ਮੈਂ ਤੇਰੇ ਵਿਰੁੱਧ ਹਾਂ! ਮੈਂ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ! ਮੈਂ ਤੇਰੇ ਵਿੱਚਲੇਁ ਸਾਰੇ ਲੋਕਾਂ ਨੂੰ ਹਟਾ ਦਿਆਂਗਾ-ਚੰਗੇ ਬੰਦਿਆਂ ਨੂੰ ਵੀ ਅਤੇ ਮੰਦੇ ਬੰਦਿਆਂ ਨੂੰ ਵੀ!

Jeremiah 12:12
ਫ਼ੌਜੀ ਮਾਰੂਬਲ ਦੀਆਂ ਚੀਜ਼ਾਂ ਖੋਹਣ ਲਈ ਬੰਜਰ ਪਹਾੜੀਆਂ ਤੋਂ ਆਏ। ਯਹੋਵਾਹ ਨੇ ਉਨ੍ਹਾਂ ਫ਼ੌਜਾਂ ਦਾ ਇਸਤੇਮਾਲ ਉਸ ਧਰਤੀ ਨੂੰ ਸਜ਼ਾ ਦੇਣ ਲਈ ਕੀਤਾ। ਧਰਤੀ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੀਕ ਲੋਕਾਂ ਨੂੰ ਸਜ਼ਾ ਦਿੱਤੀ ਗਈ। ਕੋਈ ਵੀ ਬੰਦਾ ਸੁਰੱਖਿਅਤ ਨਹੀਂ ਸੀ।

John 18:11
ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”

Ezekiel 21:30
ਬਾਬਲ ਦੇ ਵਿਰੁੱਧ ਭਵਿੱਖਬਾਣੀ “‘ਪਾ ਲਵੋ ਵਾਪਸ ਤਲਵਾਰ (ਬਾਬਲ) ਨੂੰ ਮਿਆਨ ਅੰਦਰ। ਬਾਬਲ ਮੈਂ ਤੇਰਾ ਨਿਆਂ ਓੱਥੇ ਹੀ ਕਰਾਂਗਾ ਜਿੱਥੇ ਤੂੰ ਸਾਜਿਆ ਗਿਆ ਸੀ, ਜਿਸ ਧਰਤੀ ਉੱਤੇ ਤੂੰ ਜੰਮਿਆ ਸੀ।

Ezekiel 14:17
ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਨਾਲ ਲੜਨ ਲਈ ਕੋਈ ਦੁਸ਼ਮਣ ਫ਼ੌਜ ਭੇਜਾਂ। ਉਹ ਫ਼ੌਜੀ ਉਸ ਦੇਸ ਨੂੰ ਤਬਾਹ ਕਰ ਦੇਣਗੇ-ਮੈਂ ਉਸ ਦੇਸ ਵਿੱਚ ਸਾਰੇ ਬੰਦਿਆਂ ਅਤੇ ਜਾਨਵਰਾਂ ਨੂੰ ਦੂਰ ਕਰ ਦਿਆਂਗਾ।

Jeremiah 51:20
ਯਹੋਵਾਹ ਆਖਦਾ ਹੈ, “ਬਾਬਲ, ਤੂੰ ਮੇਰੀ ਗਰਜ਼ ਹੈਂ, ਮੈਂ ਤੇਰਾ ਇਸਤੇਮਾਲ ਕੌਮਾਂ ਨੂੰ ਭੰਨਣ ਲਈ ਕੀਤਾ ਹੈ। ਮੈਂ ਤੇਰਾ ਇਸਤੇਮਾਲ ਕੌਮਾਂ ਨੂੰ ਤਬਾਹ ਕਰਨ ਲਈ ਕੀਤਾ ਹੈ।

Jeremiah 25:27
“ਯਿਰਮਿਯਾਹ, ਉਨ੍ਹਾਂ ਕੌਮਾਂ ਨੂੰ ਆਖ, ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, ‘ਮੇਰੇ ਕਹਿਰ ਦੇ ਇਸ ਪਿਆਲੇ ਨੂੰ ਪੀਵੋ। ਇਸ ਨੂੰ ਪੀਕੇ ਬਦਮਸਤ ਹੋ ਜਾਵੋ ਅਤੇ ਉਲਟੀਆਂ ਕਰੋ! ਢਹਿ ਪਵੋ ਅਤੇ ਫ਼ੇਰ ਉੱਠੋ ਨਾ। ਉੱਠੋ ਨਾ ਕਿਉਂ ਕਿ ਮੈਂ ਤੁਹਾਡੇ ਮਾਰਨ ਲਈ ਤਲਵਾਰ ਭੇਜ ਰਿਹਾ ਹਾਂ।’

Jeremiah 15:3
ਮੈਂ ਉਨ੍ਹਾਂ ਦੇ ਖਿਲਾਫ਼ ਚਾਰ ਤਰ੍ਹਾਂ ਦੀ ਤਬਾਹੀ ਲਿਆਉਣ ਵਾਲਿਆਂ ਨੂੰ ਭੇਜਾਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ‘ਮੈਂ ਦੁਸ਼ਮਣ ਨੂੰ ਤਲਵਾਰ ਨਾਲ ਮਾਰਨ ਲਈ ਭੇਜਾਂਗਾ। ਮੈਂ ਕੁਤਿਆਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਘੜੀਸਨ ਲਈ ਭੇਜਾਂਗਾ। ਮੈਂ ਹਵਾ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਖਾਣ ਅਤੇ ਬਰਬਾਦ ਕਰਨ ਲਈ ਭੇਜਾਂਗਾ।

Jeremiah 12:4
ਧਰਤੀ ਕਿੰਨਾ ਚਿਰ ਖੁਸ਼ਕ ਰਹੇਗੀ? ਹੋਰ ਕਿੰਨਾ ਚਿਰ, ਘਾਹ ਸੁੱਕਾ ਅਤੇ ਮੁਰਝਾਇਆ ਰਹੇਗਾ? ਇਨ੍ਹਾਂ ਦੁਸ਼ਟ ਲੋਕਾਂ ਦੇ ਅਮਲਾਂ ਕਾਰਣ, ਧਰਤੀ ਦੇ ਪੰਛੀ ਅਤੇ ਪਸ਼ੂ ਮਰ ਗਏ ਹਨ। ਫ਼ੇਰ ਵੀ ਉਹ ਮੰਦੇ ਲੋਕ ਆਖ ਰਹੇ ਨੇ, “ਯਿਰਮਿਯਾਹ ਇਹ ਦੇਖਣ ਲਈ ਜਿਉਂਦਾ ਨਹੀਂ ਰਹੇਗਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”

Jeremiah 4:21
ਯਹੋਵਾਹ, ਹੋਰ ਕਿੰਨਾ ਕੁ ਚਿਰ ਮੈਂ ਜੰਗ ਦੇ ਝੰਡਿਆਂ ਨੂੰ ਦੇਖਾਂਗਾ? ਹੋਰ ਕਿੰਨਾ ਕੁ ਚਿਰ ਮੈਨੂੰ ਜੰਗ ਦੀਆਂ ਤੁਰ੍ਹੀਆਂ ਨੂੰ ਸੁਣਨਾ ਪਵੇਗਾ?

Isaiah 10:15
ਕੋਈ ਵੀ ਕੁਹਾੜਾ ਉਸ ਬੰਦੇ ਨਾਲੋਂ ਬਿਹਤਰ ਨਹੀਂ ਜਿਹੜਾ ਉਸ ਨੂੰ ਕੱਟਣ ਲਈ ਵਰਤਦਾ ਹੈ। ਕੋਈ ਵੀ ਕੁਹਾੜਾ ਉਸ ਬੰਦੇ ਨਾਲੋਂ ਬਿਹਤਰ ਨਹੀਂ ਜਿਹੜਾ ਉਸ ਨੂੰ ਚੀਰਨ ਲਈ ਵਰਤਦਾ ਹੈ। ਇਹ ਇਸੇ ਤਰ੍ਹਾਂ ਦੀ ਗੱਲ ਹੈ ਕਿ ਜਿਵੇਂ ਉਹ ਡੰਡਾ ਉਸ ਬੰਦੇ ਨਾਲੋਂ ਵੱਧੇਰੇ ਮਹੱਤਵਪੂਰਣ ਅਤੇ ਤਾਕਤਵਰ ਹੋਵੇ ਜਿਹੜਾ ਉਸ ਨੂੰ ਕਿਸੇ ਨੂੰ ਸਜ਼ਾ ਦੇਣ ਲਈ ਵਰਤਦਾ ਹੈ,

Isaiah 10:5
ਪਰਮੇਸ਼ੁਰ ਅੱਸ਼ੂਰ ਨੂੰ ਸਜ਼ਾ ਦੇਵੇਗਾ ਪਰਮੇਸ਼ੁਰ ਆਖੇਗਾ, “ਮੈਂ ਅੱਸ਼ੂਰ ਨੂੰ ਇੱਕ ਸੋਟੀ ਵਾਂਗ ਵਰਤਾਂਗਾ। ਗੁੱਸੇ ਵਿੱਚ, ਮੈਂ ਅੱਸ਼ੂਰ ਨੂੰ ਇਸਰਾਏਲ ਨੂੰ ਸਜ਼ਾ ਦੇਣ ਲਈ ਵਰਤਾਂਗਾ।

Psalm 17:13
ਯਹੋਵਾਹ ਉੱਠੋ, ਅਤੇ ਦੁਸ਼ਮਣ ਵੱਲ ਜਾਵੋ, ਉਨ੍ਹਾਂ ਕੋਲੋਂ ਸਮਰਪਣ ਕਰਾਉ। ਆਪਣੀ ਤਲਵਾਰ ਵਰਤੋਂ ਅਤੇ ਉਨ੍ਹਾਂ ਦੁਸ਼ਟ ਲੋਕਾਂ ਕੋਲੋਂ ਮੇਰੀ ਰੱਖਿਆ ਕਰੋ।

1 Chronicles 21:27
ਉਸ ਵੇਲੇ ਯਹੋਵਾਹ ਨੇ ਉਸ ਦੂਤ ਨੂੰ ਆਗਿਆ ਦਿੱਤੀ ਕਿ ਉਹ ਆਪਣੀ ਤਲਵਾਰ ਫ਼ਿਰ ਮਿਆਨ ਵਿੱਚ ਪਾ ਲਵੇ।

2 Samuel 2:26
ਅਬਨੇਰ ਨੇ ਯੋਆਬ ਨੂੰ ਲਲਕਾਰਿਆ ਅਤੇ ਕਿਹਾ, “ਕੀ ਸਾਨੂੰ ਲੜਨਾ ਚਾਹੀਦਾ ਹੈ? ਤੇ ਇੱਕ ਦੂਜੇ ਨੂੰ ਹਮੇਸ਼ਾ-ਹਮੇਸ਼ਾ ਲਈ ਖਤਮ ਕਰਨਾ ਹੋਵੇਗਾ? ਤੂੰ ਚੰਗੀ ਤਰ੍ਹਾਂ ਜਾਣਦਾ ਹੈਂ ਇਹ ਗੱਲ ਕਿ ਇਸਦਾ ਅੰਤ ਦੁੱਖਦਾਈ ਹੋਵੇਗਾ। ਜਾ ਅਤੇ ਜਾਕੇ ਲੋਕਾਂ ਨੂੰ ਸਮਝਾ ਕਿ ਆਪਣੇ ਭਰਾਵਾਂ ਦਾ ਪਿੱਛਾ ਕਰਨਾ ਬੰਦ ਕਰਨ।”

Deuteronomy 32:41
ਮੈਂ ਆਪਣੀ ਤਲਵਾਰ ਤੇਜ਼ ਕਰਾਂਗਾ ਅਤੇ ਮੈਂ ਇਸ ਨੂੰ ਬਦਲਾ ਲੈਣ ਲਈ ਆਪਣੇ ਦੁਸ਼ਮਣਾ ਖਿਲਾਫ਼ ਵਰਤਾਂਗਾ। ਮੈਂ ਉਨ੍ਹਾਂ ਨੂੰ ਸਜ਼ਾ ਦੇਵਾਂਗਾ, ਜਿਸ ਦੇ ਉਹ ਅਧਿਕਾਰੀ ਹਨ।