Jeremiah 6:25
ਖੇਤਾਂ ਅੰਦਰ ਨਾ ਜਾਵੋ। ਸੜਕਾਂ ਉੱਤੇ ਨਾ ਜਾਓ। ਕਿਉਂ ਕਿ ਦੁਸ਼ਮਣ ਕੋਲ ਤਲਵਾਰਾਂ ਨੇ ਅਤੇ ਹਰ ਥਾਂ ਖਤਰਾ ਮੰਡਲਾ ਰਿਹਾ ਹੈ।
Jeremiah 6:25 in Other Translations
King James Version (KJV)
Go not forth into the field, nor walk by the way; for the sword of the enemy and fear is on every side.
American Standard Version (ASV)
Go not forth into the field, nor walk by the way; for the sword of the enemy, `and' terror, are on every side.
Bible in Basic English (BBE)
Go not out into the field or by the way; for there is the sword of the attacker, and fear on every side.
Darby English Bible (DBY)
Go not forth into the field, nor walk by the way; for [there is] the sword of the enemy, terror is on every side.
World English Bible (WEB)
Don't go forth into the field, nor walk by the way; for the sword of the enemy, [and] terror, are on every side.
Young's Literal Translation (YLT)
Go not forth to the field, And in the way walk not, For a sword hath the enemy, fear `is' round about.
| Go not forth | אַל | ʾal | al |
| תֵּֽצְאיּ֙ | tēṣĕy | tay-TSEH | |
| field, the into | הַשָּׂדֶ֔ה | haśśāde | ha-sa-DEH |
| nor | וּבַדֶּ֖רֶךְ | ûbadderek | oo-va-DEH-rek |
| walk | אַל | ʾal | al |
| by the way; | תֵּלֵ֑כיּ | tēlēky | tay-LAKE-y |
| for | כִּ֚י | kî | kee |
| the sword | חֶ֣רֶב | ḥereb | HEH-rev |
| of the enemy | לְאֹיֵ֔ב | lĕʾōyēb | leh-oh-YAVE |
| fear and | מָג֖וֹר | māgôr | ma-ɡORE |
| is on every side. | מִסָּבִֽיב׃ | missābîb | mee-sa-VEEV |
Cross Reference
Jeremiah 49:29
ਉਨ੍ਹਾਂ ਦੇ ਤੰਬੂ ਅਤੇ ਇੱਜੜ ਖੋਹ ਲੇ ਜਾਣਗੇ। ਉਨ੍ਹਾਂ ਦੇ ਤੰਬੂ ਅਤੇ ਸਾਰੀਆਂ ਦੌਲਤਾਂ ਲੁੱਟ ਲਈਆਂ ਜਾਣਗੀਆਂ। ਦੁਸ਼ਮਣ ਉਨ੍ਹਾਂ ਦੇ ਊਠ ਲੁੱਟ ਲਵੇਗਾ। ਲੋਕ ਉੱਚੀ ਪੁਕਾਰ ਕੇ ਉਨ੍ਹਾਂ ਨੂੰ ਆਖਣਗੇ: ‘ਸਾਡੇ ਹਰ ਪਾਸੇ ਭਿਆਨਕ ਗੱਲਾਂ ਵਾਪਰ ਰਹੀਆਂ ਨੇ।’
Jeremiah 20:10
ਮੈਂ ਲੋਕਾਂ ਨੂੰ ਮੇਰੇ ਵਿਰੁੱਧ ਕਾਨਾਫ਼ੂਸੀ ਕਰਦਿਆਂ ਸੁਣਦਾ ਹਾਂ। ਮੈਂ ਹਰ ਥਾਂ ਉਹ ਗੱਲਾਂ ਸੁਣਦਾ ਹਾਂ, ਜੋ ਮੈਨੂੰ ਭੈਭੀਤ ਕਰਦੀਆਂ ਨੇ। ਮੇਰੇ ਦੋਸਤ ਵੀ ਮੇਰੇ ਖਿਲਾਫ਼ ਗੱਲਾਂ ਕਰ ਰਹੇ ਨੇ। ਲੋਕ ਬਸ ਮੇਰੇ ਕੋਲੋਂ ਕਿਸੇ ਗੱਲ ਦੀ ਭੁੱਲ ਕਰਨ ਦੀ ਉਡੀਕ ਕਰ ਰਹੇ ਨੇ। ਉਹ ਆਖ ਰਹੇ ਨੇ, “ਆਓ ਝੂਠ ਬੋਲੀਏ ਅਤੇ ਆਖੀਏ ਕਿ ਉਸ ਨੇ ਕੁਝ ਮੰਦਾ ਕੀਤਾ ਸੀ, ਸ਼ਾਇਦ ਅਸੀਂ ਯਿਰਮਿਯਾਹ ਨਾਲ ਚਲਾਕੀ ਕਰ ਲਈਏ। ਫ਼ੇਰ ਅਸੀਂ ਉਸ ਨੂੰ ਕਾਬੂ ਕਰ ਲਵਾਂਗੇ। ਆਖਰਕਾਰ ਅਸੀਂ ਉਸ ਕੋਲੋਂ ਛੁਟਕਾਰਾ ਪਾ ਲਵਾਂਗੇ। ਫ਼ੇਰ ਅਸੀਂ ਉਸ ਨੂੰ ਫ਼ੜ ਲਵਾਂਗੇ ਅਤੇ ਉਸ ਕੋਲੋਂ ਬਦਲਾ ਲਵਾਂਗੇ।”
Jeremiah 14:18
ਜੇ ਮੈਂ ਦੇਸ਼ ਅੰਦਰ ਜਾਂਦਾ ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਦੇਖਦਾ ਹਾਂ ਜਿਹੜੇ ਤਲਵਾਰਾਂ ਨਾਲ ਮਾਰੇ ਗਏ ਸਨ। ਜੇ ਮੈਂ ਸ਼ਹਿਰ ਅੰਦਰ ਜਾਂਦਾ ਹਾਂ। ਮੈਂ ਬਹੁਤ ਬਿਮਾਰੀਆਂ ਦੇਖਦਾ ਹਾਂ ਕਿਉਂ ਕਿ ਲੋਕਾਂ ਕੋਲ ਭੋਜਨ ਨਹੀਂ। ਜਾਜਕ ਅਤੇ ਨਬੀ ਵਿਦੇਸ਼ਾਂ ਅੰਦਰ ਭੇਜ ਦਿੱਤੇ ਗਏ ਨੇ।’”
Psalm 31:13
ਮੈਂ ਟਿਪਣੀਆਂ ਸੁਣਦਾ ਹਾਂ, ਜਿਹੜੀਆਂ ਲੋਕ ਮੇਰੇ ਬਾਰੇ ਆਖਦੇ ਹਨ। ਉਹ ਲੋਕੀਂ ਮੇਰੇ ਖਿਲਾਫ਼ ਹੋ ਗਏ ਹਨ ਅਤੇ ਮੈਨੂੰ ਮਾਰਨ ਦੀਆਂ ਵਿਉਂਤਾਂ ਬਣਾ ਰਹੇ ਹਨ।
Job 18:11
ਡਰ ਉਸ ਦਾ ਸਾਰੀਁ-ਪਾਸੀਁ ਇੰਤਜ਼ਾਰ ਕਰ ਰਿਹਾ ਹੈ। ਡਰ ਉਸ ਦੇ ਵੱਧਾੇ ਹਰ ਕਦਮ ਦਾ ਪਿੱਛਾ ਕਰਨਗੇ।
Luke 19:43
ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ।
Jeremiah 20:3
ਅਗਲੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਲੱਕੜ ਦੇ ਫ਼ਟਿਆਂ ਵਿੱਚੋਂ ਬਾਹਰ ਕੱਢਿਆ। ਤਾਂ ਯਿਰਮਿਯਾਹ ਨੇ ਪਸ਼ਹੂਰ ਨੂੰ ਆਖਿਆ, “ਤੇਰੇ ਲਈ ਯਹੋਵਾਹ ਦਾ ਨਾਮ ਪਸ਼ਹੂਰ ਨਹੀਂ। ਹੁਣ ਯਹੋਵਾਹ ਦਾ ਤੇਰੇ ਲਈ ਨਾਮ ਹੈ ‘ਚੁਫ਼ੇਰੇ ਦਾ ਆਤੰਕ।’
Jeremiah 8:14
“‘ਅਸੀਂ ਇੱਥੇ ਸਿਰਫ਼ ਕਿਉਂ ਬੈਠੇ ਹੋਏ ਹਾਂ? ਆਓ ਮਜ਼ਬੂਤ ਸ਼ਹਿਰ ਵੱਲ ਨੱਸ ਚੱਲੀਏ। ਜੇ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਮਾਰ ਦੇਣਾ ਹੀ ਲੋਚਦਾ ਹੈ ਤਾਂ ਆਓ ਅਸੀਂ ਓੱਥੇ ਹੀ ਮਰੀਏ। ਅਸੀਂ ਯਹੋਵਾਹ ਦੇ ਵਿਰੁੱਦ ਪਾਪ ਕੀਤਾ ਹੈ, ਇਸ ਲਈ ਯਹੋਵਾਹ ਨੇ ਸਾਨੂੰ ਪੀਣ ਲਈ ਜ਼ਹਿਰ ਪਿਆਲਾ ਦਿੱਤਾ ਹੈ।
Jeremiah 4:10
ਫ਼ੇਰ ਮੈਂ, ਯਿਰਮਿਯਾਹ ਨੇ ਆਖਿਆ, “ਪ੍ਰਭੂ ਮੇਰੇ ਯਹੋਵਾਹ, ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਸੱਚਮੁੱਚ ਧੋਖਾ ਦਿੱਤਾ ਹੈ। ਤੁਸੀਂ ਉਨ੍ਹਾਂ ਨੂੰ ਆਖਿਆ ਸੀ, ‘ਤੁਹਾਨੂੰ ਸ਼ਾਂਤੀ ਮਿਲੇਗੀ।’ ਪਰ ਹੁਣ ਉਨ੍ਹਾਂ ਦੇ ਸਿਰਾਂ ਉੱਤੇ ਤਲਵਾਰ ਲਟਕ ਰਹੀ ਹੈ।”
Jeremiah 4:5
ਉੱਤਰ ਵੱਲੋਂ ਆਉਂਦੀ ਤਬਾਹੀ “ਇਸ ਸੰਦੇਸ਼ ਯਹੂਦਾਹ ਦੇ ਲੋਕਾਂ ਨੂੰ ਦੇਵੋ ਯਰੂਸ਼ਲਮ ਸ਼ਹਿਰ ਦੇ ਹਰ ਬੰਦੇ ਨੂੰ ਦੱਸ ਦਿਓ, ‘ਸਾਰੇ ਦੇਸ਼ ਅੰਦਰ ਤੁਰ੍ਹੀ ਵਜਾ ਦਿਓ।’ ਉੱਚੀ-ਉੱਚੀ ਪੁਕਾਰੋ ਤੇ ਆਖੋ, ‘ਇਕੱਠੇ ਹੋਕੇ ਆਓ! ਆਓ ਸੁਰੱਖਿਆ ਲਈ ਮਜ਼ਬੂਤ ਸ਼ਹਿਰ ਵੱਲ ਬਚ ਨਿਕਲੀ।’
Isaiah 1:20
ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
2 Chronicles 15:5
ਅਤੇ ਉਨ੍ਹਾਂ ਵੇਲਿਆਂ ਵਿੱਚ ਉਸ ਔਖੀ ਘੜੀ ਵਿੱਚ ਕੋਈ ਵੀ ਸੁਰੱਖਿਆ ਪੂਰਵਕ ਸਫ਼ਰ ਨਹੀਂ ਸੀ ਕਰ ਸੱਕਦਾ। ਸਾਰੇ ਹੀ ਰਾਜਾਂ ਵਿੱਚ ਬੜੀ ਮੁਸੀਬਤ ਪਈ ਹੋਈ ਸੀ।
Judges 5:6
“ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਅੰਦਰ, ਮੁਖ ਸੜਕਾਂ ਸਨ ਸੱਖਣੀਆਂ। ਕਾਰਵਾਨ ਅਤੇ ਮੁਸਾਫ਼ਰ ਸਫ਼ਰ ਕਰਦੇ ਸਨ ਪਿੱਛਲੀਆਂ ਸੜਕਾਂ ਉੱਤੇ।