Job 15:8
ਕੀ ਤੂੰ ਪਰਮੇਸ਼ੁਰ ਦੀਆਂ ਗੁਪਤ ਯੋਜਨਾਵਾਂ ਨੂੰ ਸੁਣਿਆ ਸੀ? ਕੀ ਤੂੰ ਸੋਚਦਾ ਹੈਂ ਕਿ ਤੂੰ ਹੀ ਸਿਆਣਾ ਆਦਮੀ ਹੈਂ।
Job 15:8 in Other Translations
King James Version (KJV)
Hast thou heard the secret of God? and dost thou restrain wisdom to thyself?
American Standard Version (ASV)
Hast thou heard the secret counsel of God? And dost thou limit wisdom to thyself?
Bible in Basic English (BBE)
Were you present at the secret meeting of God? and have you taken all wisdom for yourself?
Darby English Bible (DBY)
Hast thou listened in the secret council of +God? And hast thou absorbed wisdom for thyself?
Webster's Bible (WBT)
Hast thou heard the secret of God? and dost thou restrain wisdom to thyself?
World English Bible (WEB)
Have you heard the secret counsel of God? Do you limit wisdom to yourself?
Young's Literal Translation (YLT)
Of the secret counsel of God dost thou hear? And withdrawest thou unto thee wisdom?
| Hast thou heard | הַבְס֣וֹד | habsôd | hahv-SODE |
| the secret | אֱל֣וֹהַ | ʾĕlôah | ay-LOH-ah |
| of God? | תִּשְׁמָ֑ע | tišmāʿ | teesh-MA |
| restrain thou dost and | וְתִגְרַ֖ע | wĕtigraʿ | veh-teeɡ-RA |
| wisdom | אֵלֶ֣יךָ | ʾēlêkā | ay-LAY-ha |
| to | חָכְמָֽה׃ | ḥokmâ | hoke-MA |
Cross Reference
Romans 11:34
ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਹੈ ਜੋ ਉਸਦਾ ਸਲਾਹੀ ਬਣੇ?”
Jeremiah 23:18
ਪਰ ਉਨ੍ਹਾਂ ਨਬੀਆਂ ਵਿੱਚੋਂ ਕੋਈ ਵੀ ਯਹੋਵਾਹ ਦੀ ਸੰਗਤ ਵਿੱਚ ਸ਼ਾਮਿਲ ਨਹੀਂ ਹੈ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਯਹੋਵਾਹ ਦੇ ਸੰਦੇਸ਼ ਨੂੰ ਦੇਖਿਆ ਸੁਣਿਆ ਨਹੀਂ। ਉਨ੍ਹਾਂ ਵਿੱਚੋਂ ਕਿਸੇ ਨੇ ਵੀ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਨਹੀਂ ਦਿੱਤਾ ਹੈ।
1 Corinthians 2:16
“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਪ੍ਰਭੂ ਨੂੰ ਦੱਸ ਸੱਕਦਾ ਹੈ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ?” ਪਰ ਤੁਹਾਡੇ ਲਈ, ਤੁਹਾਡੇ ਕੋਲ ਮਸੀਹ ਦਾ ਮਨ ਹੈ।
1 Corinthians 2:9
ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।”
Romans 16:25
ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸੱਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸੱਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁੱਢ ਤੋਂ ਹੀ ਗੁਪਤ ਰੱਖਿਆ ਗਿਆ ਸੀ।
John 15:15
ਮੈਂ ਤੁਹਾਨੂੰ ਹੁਣ ਹੋਰ ਨੌਕਰ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
Matthew 13:35
ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।”
Matthew 13:11
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।
Matthew 11:25
ਯਿਸੂ ਆਪਣੇ ਲੋਕਾਂ ਨੂੰ ਵਿਸ਼ਰਾਮ ਦਿੰਦਾ ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ।
Amos 3:7
ਪ੍ਰਭੂ ਮੇਰਾ ਯਹੋਵਾਹ ਭਾਵੇਂ ਕੋਈ ਫ਼ੈਸਲਾ ਲੈ ਲਵੇ ਪਰ ਕੁਝ ਵੀ ਕਰਨ ਤੋਂ ਪਹਿਲਾਂ ਉਹ ਆਪਣੀ ਯੋਜਨਾ ਆਪਣੇ ਸੇਵਕਾਂ, ਨਬੀਆਂ ਨੂੰ ਜ਼ਰੂਰ ਪ੍ਰਗਟਾਵੇਗਾ।
Proverbs 3:32
ਕਿਉਂਕਿ ਯਹੋਵਾਹ ਕਪਟੀ ਲੋਕਾਂ ਨੂੰ ਨਫ਼ਰਤ ਕਰਦਾ ਹੈ, ਪਰ ਆਪਣੀ ਦੋਸਤੀ ਉਹਨਾਂ ਲੋਕਾਂ ਵੱਲ ਵੱਧਾਉਂਦਾ ਹੈ ਜੋ ਇਮਾਨਦਾਰ ਹਨ।
Psalm 25:14
ਯਹੋਵਾਹ ਆਪਣੇ ਭੇਤ ਆਪਣੇ ਚੇਲਿਆਂ ਨੂੰ ਦੱਸਦਾ ਹੈ। ਉਹ ਉਨ੍ਹਾਂ ਨੂੰ ਆਪਣੇ ਕਰਾਰ ਦੀ ਸਿੱਖਿਆ ਦਿੰਦਾ ਹੈ।
Job 29:4
ਮੈਂ ਉਨ੍ਹਾਂ ਦਿਨਾਂ ਨੂੰ ਲੋਚਦਾ ਹਾਂ ਜਦੋਂ ਮੈਂ ਵੱਧੀਆ ਹਲਾਤਾਂ ਵਿੱਚ ਸਾਂ ਅਤੇ ਪਰਮੇਸ਼ੁਰ ਮੇਰਾ ਨਜ਼ਦੀਕੀ ਮਿੱਤਰ ਸੀ। ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੀ ਅਸੀਸ ਮੇਰੇ ਘਰ ਉੱਤੇ ਸੀ।
Job 13:5
ਕਾਸ਼ ਕਿ ਤੁਸੀਂ ਸਿਰਫ਼ ਖਾਮੋਸ਼ ਹੋ ਜਾਁਦੇ। ਇਹੀ ਸਭ ਤੋਂ ਸਿਆਣਪ ਭਰੀ ਗੱਲ ਹੁੰਦੀ ਜਿਹੜੀ ਤੁਸੀਂ ਕਰ ਸੱਕਦੇ ਸੀ।
Job 12:2
“ਮੈਨੂੰ ਯਕੀਨ ਹੈ ਕਿ ਤੁਸੀਂ ਸੋਚਦੇ ਹੋ ਕਿ ਸਿਰਫ ਤੁਸੀਂ ਹੀ ਸਿਆਣੇ ਆਦਮੀ ਹੋ। ਤੁਸੀਂ ਸੋਚਦੇ ਹੋ ਕਿ ਜਦੋਂ ਤੁਸੀਂ ਮਰੋਗੇ ਸਿਆਣਪ ਵੀ ਤੁਹਾਡੇ ਨਾਲ ਹੀ ਚਲੀ ਜਾਵੇਗੀ।
Job 11:6
ਪਰਮੇਸ਼ੁਰ ਤੈਨੂੰ ਸਿਆਣਪ ਦਾ ਰਹੱਸ ਦੱਸ ਸੱਕਦਾ। ਉਹ ਤੈਨੂੰ ਦੱਸ ਸੱਕਦਾ ਕਿ ਹਰ ਕਹਾਣੀ ਦੇ ਦੋ ਪਾਸੇ ਹੁੰਦੇ ਨੇ। ਅੱਯੂਬ ਸੁਣ ਮੇਰੀ ਗੱਲ, ਪਰਮੇਸ਼ੁਰ ਤੈਨੂੰ ਓਨੀ ਸਜ਼ਾ ਨਹੀਂ ਦੇ ਰਿਹਾ ਜਿੰਨੀ ਉਸ ਨੂੰ ਤੈਨੂੰ ਦੇਣੀ ਚਾਹੀਦੀ ਹੈ।”
Deuteronomy 29:29
“ਕੁਝ ਹੋਰ ਵੀ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਨੂੰ ਯਹੋਵਾਹ ਸਾਡੇ ਪਰਮੇਸ਼ੁਰ ਨੇ ਗੁਪਤ ਰੱਖਿਆ ਹੈ। ਸਿਰਫ਼ ਉਹੀ ਉਨ੍ਹਾਂ ਗੱਲਾਂ ਬਾਰੇ ਜਾਣਦਾ ਹੈ। ਪਰ ਯਹੋਵਾਹ ਨੇ ਸਾਨੂੰ ਕੁਝ ਗੱਲਾਂ ਦੱਸ ਦਿੱਤੀਆਂ ਹਨ। ਅਤੇ ਉਹ ਸਿੱਖਿਆਵਾ ਸਾਡੇ ਲਈ ਅਤੇ ਸਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹਨ! ਅਤੇ ਸਾਨੂੰ ਸਾਰਿਆਂ ਨੂੰ ਉਸ ਨੇਮ ਦੇ ਸਾਰੇ ਆਦੇਸ਼ ਮੰਨਣੇ ਚਾਹੀਦੇ ਹਨ।