Job 29:3
ਉਸ ਵੇਲੇ ਪਰਮੇਸ਼ੁਰ ਦੀ ਰੌਸ਼ਨੀ ਮੇਰੇ ਉੱਤੇ ਚਮਕਦੀ ਸੀ, ਤਾਂ ਜੋ ਮੈਂ ਹਨੇਰੇ ਵਿੱਚ ਤੁਰ ਸੱਕਾਂ। ਪਰਮੇਸ਼ੁਰ ਨੇ ਮੈਨੂੰ ਸਹੀ ਜੀਵਨ ਢੰਗ ਦਰਸਾਇਆ ਸੀ।
Job 29:3 in Other Translations
King James Version (KJV)
When his candle shined upon my head, and when by his light I walked through darkness;
American Standard Version (ASV)
When his lamp shined upon my head, And by his light I walked through darkness;
Bible in Basic English (BBE)
When his light was shining over my head, and when I went through the dark by his light.
Darby English Bible (DBY)
When his lamp shone over my head, [and] by his light I walked through darkness;
Webster's Bible (WBT)
When his candle shined upon my head, and when by his light I walked through darkness;
World English Bible (WEB)
When his lamp shone on my head, And by his light I walked through darkness;
Young's Literal Translation (YLT)
In His causing His lamp to shine on my head, By His light I walk `through' darkness.
| When his candle | בְּהִלּ֣וֹ | bĕhillô | beh-HEE-loh |
| shined | נֵ֭רוֹ | nērô | NAY-roh |
| upon | עֲלֵ֣י | ʿălê | uh-LAY |
| my head, | רֹאשִׁ֑י | rōʾšî | roh-SHEE |
| light his by when and | לְ֝אוֹרוֹ | lĕʾôrô | LEH-oh-roh |
| I walked | אֵ֣לֶךְ | ʾēlek | A-lek |
| through darkness; | חֹֽשֶׁךְ׃ | ḥōšek | HOH-shek |
Cross Reference
Psalm 18:28
ਯਹੋਵਾਹ, ਤੁਸੀਂ ਮੇਰਾ ਦੀਵਾ ਰੌਸ਼ਨ ਕਰੋ। ਮੇਰਾ ਪਰਮੇਸ਼ੁਰ, ਮੇਰੇ ਚਾਰ-ਚੁਫ਼ੇਰੇ ਫ਼ੈਲੇ ਅੰਧਕਾਰ ਨੂੰ ਰੌਸ਼ਨ ਕਰਦਾ ਹੈ।
Job 18:6
ਉਸ ਦੇ ਘਰ ਦੀ ਰੋਸ਼ਨੀ ਹਨੇਰਾ ਹੋ ਜਾਵੇਗੀ। ਉਸ ਦੇ ਨੇੜੇ ਦਾ ਦੀਵਾ ਬੁਝ ਜਾਵੇਗਾ।
Ephesians 5:8
ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ।
John 12:46
ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ।
John 8:12
ਯਿਸੂ ਦੁਨੀਆਂ ਦਾ ਚਾਨਣ ਹੈ ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”
Ephesians 5:14
ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”
Isaiah 2:4
ਫ਼ੇਰ ਪਰਮੇਸ਼ੁਰ ਸਾਰੀਆਂ ਕੌਮਾਂ ਦਾ ਨਿਆਂਪਾਲਕ ਹੋਵੇਗਾ। ਪਰਮੇਸ਼ੁਰ ਬਹੁਤ ਸਾਰੇ ਲੋਕਾਂ ਦੇ ਝਗੜ੍ਹੇ ਮੁਕਾ ਦੇਵੇਗਾ। ਉਹ ਲੋਕ ਲੜਾਈ ਕਰਨ ਲਈ ਹਬਿਆਰਾਂ ਦੀ ਵਰਤੋਂ ਕਰਨੀ ਛੱਡ ਦੇਣਗੇ। ਉਹ ਆਪਣੀਆਂ ਤਲਵਾਰਾਂ ਦੇ ਹੱਲ ਬਣਾ ਲੈਣਗੇ। ਅਤੇ ਉਹ ਆਪਣੇ ਨੇਜਿਆਂ ਦੀਆਂ ਦਾਤੀਆਂ ਬਣਾ ਲੈਣਗੇ। ਲੋਕ ਇੱਕ ਦੂਸਰੇ ਦੇ ਖਿਲਾਫ਼ ਲੜਨੋ ਹਟ ਜਾਣਗੇ। ਲੋਕ ਫ਼ੇਰ ਕਦੇ ਵੀ ਯੁੱਧ ਲਈ ਤਿਆਰੀ ਨਹੀਂ ਕਰਨਗੇ।
Psalm 84:11
ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ। ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।
Job 22:28
ਜੇ ਤੂੰ ਕੁਝ ਕਰਨ ਦਾ ਨਿਆਂ ਕਰੇਂਗਾ ਇਹ ਸਫ਼ਲ ਹੋਵੇਗਾ। ਤੇ ਸੱਚਮੁੱਚ ਤੇਰਾ ਭਵਿੱਖ ਰੌਸ਼ਨ ਹੋਵੇਗਾ।
Job 11:17
ਫੇਰ ਤੇਰਾ ਜੀਵਨ ਦੁਪਹਿਰ ਦੀ ਧੁੱਪ ਨਾਲੋਂ ਵੀ ਵੱਧੇਰੇ ਚਮਕੀਲਾ ਹੁੰਦਾ। ਜੀਵਨ ਦੀਆਂ ਸਭ ਤੋਂ ਹਨੇਰੀਆਂ ਘੜੀਆਂ ਵੀ ਸਵੇਰ ਦੇ ਸੂਰਜ ਵਾਂਗ ਚਮਕਦੀਆਂ।
Proverbs 24:20
ਕਿਉਂਕਿ ਇੱਕ ਬਦ ਇਨਸਾਨ ਦਾ ਕੋਈ ਭਵਿੱਖ ਨਹੀਂ ਹੁੰਦਾ, ਅਤੇ ਦੁਸ਼ਟ ਦਾ ਦੀਵਾ ਬੁਝਾ ਦਿੱਤਾ ਜਾਵੇਗਾ।
Proverbs 20:20
ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।
Proverbs 13:9
ਧਰਮੀ ਲੋਕ ਚਮਕਦਾਰ ਰੌਸ਼ਨੀ ਵਾਂਗ ਹਨ, ਪਰ ਦੁਸ਼ਟ ਲੋਕਾਂ ਦਾ ਦੀਵਾ ਬੁਝਾਇਆ ਹੀ ਜਾਣ ਵਾਲਾ ਹੈ।
Psalm 27:1
ਦਾਊਦ ਦਾ ਇੱਕ ਗੀਤ। ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।
Psalm 23:4
ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ। ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।
Psalm 4:6
ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।”
Job 21:17
ਪਰ, ਕਿੰਨੀ ਵਾਰੀ ਬਦ ਲੋਕਾਂ ਦੀ ਰੌਸ਼ਨੀ ਬੁਝਾਈ ਗਈ ਹੈ? ਕਿੰਨੀ ਕੁ ਵਾਰੀ ਬਦ ਲੋਕਾਂ ਉੱਤੇ ਮੁਸੀਬਤ ਆਉਂਦੀ ਹੈ। ਕਦੋਂ ਪਰਮੇਸ਼ੁਰ ਉਨ੍ਹਾਂ ਉੱਤੇ ਕ੍ਰੋਧਵਾਨ ਹੁੰਦਾ ਹੈ ਤੇ ਉਨ੍ਹਾਂ ਨੂੰ ਦੰਡ ਦਿੰਦਾ ਹੈ?