Judges 16:20
ਫ਼ੇਰ ਦਲੀਲਾਹ ਨੇ ਉਸ ਨੂੰ ਪੁਕਾਰਿਆ, “ਸਮਸੂਨ, ਫ਼ਲਿਸਤੀ ਬੰਦੇ ਤੈਨੂੰ ਫ਼ੜਨ ਵਾਲੇ ਹਨ।” ਉਹ ਜਾਗ ਪਿਆ ਅਤੇ ਉਸ ਨੇ ਸੋਚਿਆ, “ਮੈਂ ਪਹਿਲਾਂ ਵਾਂਗ ਹੀ ਆਪਣੇ-ਆਪ ਨੂੰ ਛੁਡਾ ਲਵਾਂਗਾ।” ਪਰ ਸਮਸੂਨ ਨੂੰ ਨਹੀਂ ਸੀ ਪਤਾ ਕਿ ਯਹੋਵਾਹ ਨੇ ਉਸ ਨੂੰ ਛੱਡ ਦਿੱਤਾ ਸੀ।
Judges 16:20 in Other Translations
King James Version (KJV)
And she said, The Philistines be upon thee, Samson. And he awoke out of his sleep, and said, I will go out as at other times before, and shake myself. And he wist not that the LORD was departed from him.
American Standard Version (ASV)
And she said, The Philistines are upon thee, Samson. And he awoke out of his sleep, and said, I will go out as at other times, and shake myself free. But he knew not that Jehovah was departed from him.
Bible in Basic English (BBE)
Then she said, The Philistines are on you, Samson. And awaking from his sleep, he said, I will go out as at other times, shaking myself free. But he was not conscious that the Lord had gone from him.
Darby English Bible (DBY)
And she said, "The Philistines are upon you, Samson!" And he awoke from his sleep, and said, "I will go out as at other times, and shake myself free." And he did not know that the LORD had left him.
Webster's Bible (WBT)
And she said, the Philistines are upon thee, Samson. And he awoke out of his sleep, and said, I will go out as at other times before, and shake myself. And he knew not that the LORD had departed from him.
World English Bible (WEB)
She said, The Philistines are on you, Samson. He awoke out of his sleep, and said, I will go out as at other times, and shake myself free. But he didn't know that Yahweh had departed from him.
Young's Literal Translation (YLT)
and she saith, `Philistines `are' upon thee, Samson;' and he awaketh out of his sleep, and saith, `I go out as time by time, and shake myself;' and he hath not known that Jehovah hath turned aside from off him.
| And she said, | וַתֹּ֕אמֶר | wattōʾmer | va-TOH-mer |
| The Philistines | פְּלִשְׁתִּ֥ים | pĕlištîm | peh-leesh-TEEM |
| upon be | עָלֶ֖יךָ | ʿālêkā | ah-LAY-ha |
| thee, Samson. | שִׁמְשׁ֑וֹן | šimšôn | sheem-SHONE |
| awoke he And | וַיִּקַ֣ץ | wayyiqaṣ | va-yee-KAHTS |
| out of his sleep, | מִשְּׁנָת֗וֹ | miššĕnātô | mee-sheh-na-TOH |
| and said, | וַיֹּ֙אמֶר֙ | wayyōʾmer | va-YOH-MER |
| out go will I | אֵצֵ֞א | ʾēṣēʾ | ay-TSAY |
| before, times other at as | כְּפַ֤עַם | kĕpaʿam | keh-FA-am |
| בְּפַ֙עַם֙ | bĕpaʿam | beh-FA-AM | |
| and shake myself. | וְאִנָּעֵ֔ר | wĕʾinnāʿēr | veh-ee-na-ARE |
| he And | וְהוּא֙ | wĕhûʾ | veh-HOO |
| wist | לֹ֣א | lōʾ | loh |
| not | יָדַ֔ע | yādaʿ | ya-DA |
| that | כִּ֥י | kî | kee |
| Lord the | יְהוָ֖ה | yĕhwâ | yeh-VA |
| was departed | סָ֥ר | sār | sahr |
| from | מֵֽעָלָֽיו׃ | mēʿālāyw | MAY-ah-LAIV |
Cross Reference
1 Samuel 16:14
ਇੱਕ ਬੁਰਾ ਆਤਮਾ ਸ਼ਾਊਲ ਨੂੰ ਸਤਾਉਂਦਾ ਰਿਹਾ ਯਹੋਵਾਹ ਦੇ ਆਤਮੇ ਨੇ ਸ਼ਾਊਲ ਨੂੰ ਤਿਆਗ ਦਿੱਤਾ ਅਤੇ ਫ਼ਿਰ ਉਸ ਨੇ ਇੱਕ ਬੁਰਾ ਆਤਮਾ ਸ਼ਾਊਲ ਅੰਦਰ ਦਾਖਲ ਕਰ ਦਿੱਤਾ। ਇਸਨੇ ਸ਼ਾਊਲ ਨੂੰ ਬਹੁਤ ਕਸ਼ਟ ਦਿੱਤੇ।
Joshua 7:12
ਇਹੀ ਕਾਰਣ ਹੈ ਕਿ ਇਸਰਾਏਲ ਦੀ ਫ਼ੌਜ ਆਪਣੀ ਪਿੱਠ ਦਿਖਾਕੇ ਭੱਜ ਗਈ। ਕਿਉਂਕਿ ਉਨ੍ਹਾਂ ਨੇ ਪਾਪ ਕੀਤਾ ਸੀ ਇਸ ਲਈ ਉਨ੍ਹਾਂ ਨੂੰ ਤਬਾਹ ਕੀਤਾ ਜਾਣਾ ਚਾਹੀਦਾ। ਮੈਂ ਹੋਰ ਵੱਧੇਰੇ ਤੁਹਾਡੇ ਸੰਗ ਨਹੀਂ ਹੋਵਾਂਗਾ ਜਦੋਂ ਤੀਕ ਕਿ ਤੁਸੀਂ ਉਹ ਸਾਰੀਆਂ ਚੀਜ਼ਾਂ ਤਬਾਹ ਨਹੀਂ ਕਰ ਦਿੰਦੇ ਜਿਨ੍ਹਾਂ ਨੂੰ ਮੈਂ ਤੁਹਾਨੂੰ ਤਬਾਹ ਕਰਨ ਦਾ ਹੁਕਮ ਦਿੱਤਾ ਹੈ।
Numbers 14:42
ਉਸ ਧਰਤੀ ਉੱਤੇ ਨਾ ਜਾਵੋ। ਯਹੋਵਾਹ ਤੁਹਾਡੇ ਨਾਲ ਨਹੀਂ ਹੈ ਇਸ ਲਈ ਤੁਹਾਡੇ ਦੁਸ਼ਮਣ ਤੁਹਾਨੂੰ ਆਸਾਨੀ ਨਾਲ ਹਰਾ ਦੇਣਗੇ।
1 Samuel 18:12
ਯਹੋਵਾਹ ਦਾਊਦ ਦੇ ਨਾਲ ਸੀ ਅਤੇ ਯਹੋਵਾਹ ਨੇ ਸ਼ਾਊਲ ਨੂੰ ਛੱਡ ਦਿੱਤਾ ਸੀ ਇਸ ਲਈ ਹੁਣ ਸ਼ਾਊਲ ਦਾਊਦ ਕੋਲੋਂ ਭੈਅ ਖਾਂਦਾ ਸੀ।
Hosea 7:9
ਅਜਨਬੀ ਉਸਦੀ ਸ਼ਕਤੀ ਲੁਟ ਲਿਜਾਂਦੇ ਹਨ ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ। ਉਸ ਦੇ ਧੌਲੇ ਆਉਣ ਲੱਗ ਪਏ ਹਨ, ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ।
Isaiah 59:1
ਮੰਦੇ ਲੋਕਾਂ ਨੂੰ ਆਪਣੇ ਜੀਵਨ ਬਦਲਣੇ ਚਾਹੀਦੇ ਹਨ ਦੇਖੋ, ਯਹੋਵਾਹ ਵਿੱਚ ਤੁਹਾਨੂੰ ਬਚਾਉਣ ਲਈ ਕਾਫ਼ੀ ਤਾਕਤ ਹੈ। ਜਦੋਂ ਤੁਸੀਂ ਉਸਤੋਂ ਸਹਾਇਤਾ ਮੰਗਦੇ ਹੋ ਉਹ ਤੁਹਾਡੀ ਗੱਲ ਸੁਣ ਸੱਕਦਾ ਹੈ।
Isaiah 42:24
ਕਿਸ ਨੇ ਲੋਕਾਂ ਨੂੰ ਯਾਕੂਬ ਅਤੇ ਇਸਰਾਏਲ ਦੀ ਦੌਲਤ ਲੁੱਟਣ ਦਿੱਤੀ? ਇਸਦੀ ਇਜਾਜ਼ਤ ਉਨ੍ਹਾਂ ਨੂੰ ਪਰਮੇਸ਼ੁਰ ਨੇ ਦਿੱਤੀ! ਅਸੀਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ। ਇਸ ਲਈ ਯਹੋਵਾਹ ਨੇ ਲੋਕਾਂ ਨੂੰ ਇਜਾਜ਼ਤ ਦੇ ਦਿੱਤੀ ਉਹ ਸਾਡੀ ਦੌਲਤ ਲੈ ਜਾਣ। ਇਸਰਾਏਲ ਦੇ ਲੋਕਾਂ ਨੇ ਉਸ ਤਰ੍ਹਾਂ ਜਿਉਣਾ ਨਹੀਂ ਚਾਹਿਆ ਜਿਵੇਂ ਯਹੋਵਾਹ ਦੀ ਰਜ਼ਾ ਸੀ। ਇਸਰਾਏਲ ਦੇ ਲੋਕਾਂ ਨੇ ਉਸਦੀ ਸਿੱਖਿਆ ਨਹੀਂ ਸੁਣੀ।
2 Chronicles 15:2
ਅਜ਼ਰਯਾਹ ਆਸਾ ਨੂੰ ਮਿਲਣ ਆਇਆ ਅਤੇ ਕਹਿਣ ਲੱਗਾ, “ਹੇ ਆਸਾ! ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ ਮੇਰੀ ਸੁਣੋ! ਜਦ ਤੀਕ ਤੁਸੀਂ ਯਹੋਵਾਹ ਦੇ ਨਾਲ ਹੋ ਉਹ ਤੁਹਾਡੇ ਨਾਲ ਹੈ। ਜੇਕਰ ਤੁਸੀਂ ਉਸ ਦੇ ਚਾਹਵਾਨ ਹੋ ਤਾਂ ਉਹ ਤੁਹਾਨੂੰ ਜ਼ਰੂਰ ਮਿਲੇਗਾ ਪਰ ਜੇਕਰ ਤੁਸੀਂ ਉਸ ਨੂੰ ਛੱਡ ਜਾਵੋਂਗੇ ਤਾਂ ਉਹ ਤੁਹਾਨੂੰ ਛੱਡ ਦੇਵੇਗਾ।
Judges 16:14
ਬਾਦ ਵਿੱਚ ਸਮਸੂਨ ਸੌਂ ਗਿਆ। ਇਸ ਲਈ ਦਲੀਲਾਹ ਨੇ ਉਸ ਦੇ ਸਿਰ ਦੀਆਂ ਸੱਤ ਲਿਟਾਂ ਨੂੰ ਬੁਣਿਆ। ਫ਼ੇਰ ਦਲੀਲਾਹ ਨੇ ਤੰਬੂ ਦੇ ਕਿੱਲੇ ਨੂੰ ਧਰਤੀ ਵਿੱਚ ਗੱਡ ਦਿੱਤਾ ਅਤੇ ਉਸ ਨਾਲ ਉਸ ਦੇ ਵਾਲ ਬੰਨ੍ਹ ਦਿੱਤੇ। ਇੱਕ ਵਾਰੀ ਫ਼ੇਰ ਉਸ ਨੇ ਉਸ ਨੂੰ ਆਵਾਜ਼ ਦਿੱਤੀ, “ਸਮਸੂਨ, ਫ਼ਲਿਸਤੀ ਬੰਦੇ ਤੈਨੂੰ ਫ਼ੜਨ ਵਾਲੇ ਹਨ!” ਸਮਸੂਨ ਆਪਣੀ ਨੀਂਦ ਵਿੱਚੋਂ ਜਾਗਿਆ ਅਤੇ ਧਰਤੀ ਵਿੱਚੋਂ ਕਿੱਲੇ ਨੂੰ ਖੱਡੀ ਅਤੇ ਫ਼ਿਰਕੀ ਸਮੇਤ ਪੁੱਟ ਲਿਆ।
2 Corinthians 3:5
ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸੱਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸੱਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ।
Matthew 17:20
ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”
Matthew 17:16
ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸੱਕੇ।”
Jeremiah 9:23
ਯਹੋਵਾਹ ਆਖਦਾ ਹੈ: “ਸਿਆਣੇ ਲੋਕਾਂ ਨੂੰ ਆਪਣੀ ਸਿਆਣਪ ਦੀਆਂ ਫੜਾਂ ਨਹੀਂ ਮਾਰਨੀਆਂ ਚਾਹੀਦੀਆਂ। ਤਾਕਤਵਰ ਲੋਕਾਂ ਨੂੰ ਆਪਣੀ ਤਾਕਤ ਦੀਆਂ ਫਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ। ਅਮੀਰ ਲੋਕਾਂ ਨੂੰ ਆਪਣੀ ਦੌਲਤ ਦੀਆਂ ਫ਼ਢ਼ਾਂ ਨਹੀਂ ਮਾਰਨੀਆਂ ਚਾਹੀਦੀਆਂ।
1 Samuel 28:14
ਸ਼ਾਊਲ ਨੇ ਪੁੱਛਿਆ, “ਉਹ ਕਿਵੇਂ ਦੀ ਲੱਗਦੀ ਸੀ?” ਉਸ ਔਰਤ ਨੇ ਜਵਾਬ ’ਚ ਕਿਹਾ, “ਉਹ ਇੱਕ ਬੁੱਢਾ ਆਦਮੀ ਖਾਸ ਕਿਸਮ ਦਾ ਚੋਲਾ ਪਾਇਆ ਲੱਗਦਾ ਸੀ।” ਤਦ ਸ਼ਾਊਲ ਜਾਣ ਗਿਆ ਕਿ ਇਹ ਸਮੂਏਲ ਹੀ ਸੀ। ਸ਼ਾਊਲ ਨੇ ਝੁਕ ਕੇ ਮੱਥਾ ਟੇਕਿਆ।
Judges 16:9
ਕੁਝ ਲੋਕ ਦੂਸਰੇ ਕਮਰੇ ਵਿੱਚ ਛੁੱਪੇ ਹੋਏ ਸਨ। ਦਲੀਲਾਹ ਨੇ ਸਮਸੂਨ ਨੂੰ ਆਖਿਆ, “ਸਮਸੂਨ ਫ਼ਲਿਸਤੀ ਲੋਕ ਤੈਨੂੰ ਫ਼ੜਨ ਵਾਲੇ ਹਨ!” ਪਰ ਸਮਸੂਨ ਨੇ ਆਸਾਨੀ ਨਾਲ ਧਾਗਿਆਂ ਨੂੰ ਤੋੜ ਦਿੱਤਾ। ਉਹ ਉਸ ਧਾਗੇ ਵਾਂਗ ਟੁੱਟ ਗਏ ਜਿਹੜਾ ਲਾਟ ਦੇ ਬਹੁਤ ਨੇੜੇ ਆ ਜਾਂਦਾ ਹੈ। ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਤਾਕਤ ਦਾ ਭੇਤ ਨਹੀਂ ਪਾਇਆ।
Judges 16:3
ਪਰ ਸਮਸੂਨ ਸਿਰਫ਼ ਅੱਧੀ ਰਾਤ ਤੱਕ ਹੀ ਵੇਸਵਾ ਕੋਲ ਠਹਿਰਿਆ। ਸਮਸੂਨ ਨੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਦਰਵਾਜ਼ਿਆਂ ਨੂੰ ਹੱਥਾਂ ਵਿੱਚ ਫ਼ੜਿਆ ਅਤੇ ਉਨ੍ਹਾਂ ਨੂੰ ਦਰਵਾਜ਼ੇ ਦੇ ਢਾਂਚੇ, ਦਰਵਾਜ਼ੇ ਉੱਤੇ ਤਾਲਾ ਲਾਉਣ ਵਾਲੀ ਛੜ ਸਮੇਤ ਕੰਧਾਂ ਵਿੱਚੋਂ ਬਾਹਰ ਖਿੱਚ ਲਿਆ। ਸਮਸੂਨ ਉਨ੍ਹਾਂ ਚੀਜ਼ਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਹਬਰੋਨ ਸ਼ਹਿਰ ਦੇ ਨੇੜੇ ਦੀ ਪਹਾੜੀ ਦੀ ਚੋਟੀ ਉੱਤੇ ਲੈ ਗਿਆ।
Deuteronomy 32:30
ਕੀ ਇੱਕਲਾ ਬੰਦਾ 1,000 ਬੰਦਿਆ ਨੂੰ ਭਜਾ ਸੱਕਦਾ ਹੈ? ਕੀ ਦੋ ਬੰਦੇ 10,000 ਬੰਦਿਆ ਨੂੰ ਭਜਾ ਸੱਕਦੇ ਹਨ? ਇਹ ਉਦੋਂ ਹੀ ਵਾਪਰੇਗਾ ਜਦੋਂ ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦਿਆਂ ਦੁਸ਼ਮਣਾ ਨੂੰ ਸੌਂਪ ਦੇਵੇਗਾ ਇਹ ਉਦੋਂ ਹੀ ਵਾਪਰੇਗਾ ਜੇ ਉਨ੍ਹਾਂ ਦੀ ਚੱਟਾਨ (ਪਰਮੇਸ਼ੁਰ) ਉਨ੍ਹਾਂ ਨੂੰ ਗੁਲਾਮਾ ਵਾਂਗ ਵੇਚ ਦੇਵੇਗੀ!