Lamentations 3:17
ਮੈਂ ਸੋਚਿਆ ਮੈਨੂੰ ਫ਼ੇਰ ਕਦੇ ਵੀ ਸ਼ਾਂਤੀ ਨਹੀਂ ਮਿਲੇਗੀ। ਮੈਂ ਚੰਗੀਆਂ ਚੀਜ਼ਾਂ ਬਾਰੇ ਭੁੱਲ ਗਿਆ।
Lamentations 3:17 in Other Translations
King James Version (KJV)
And thou hast removed my soul far off from peace: I forgat prosperity.
American Standard Version (ASV)
And thou hast removed my soul far off from peace; I forgat prosperity.
Bible in Basic English (BBE)
My soul is sent far away from peace, I have no more memory of good.
Darby English Bible (DBY)
And thou hast removed my soul far off from peace: I have forgotten prosperity.
World English Bible (WEB)
You have removed my soul far off from peace; I forgot prosperity.
Young's Literal Translation (YLT)
And Thou castest off from peace my soul, I have forgotten prosperity.
| And thou hast removed off | וַתִּזְנַ֧ח | wattiznaḥ | va-teez-NAHK |
| my soul | מִשָּׁל֛וֹם | miššālôm | mee-sha-LOME |
| peace: from far | נַפְשִׁ֖י | napšî | nahf-SHEE |
| I forgat | נָשִׁ֥יתִי | nāšîtî | na-SHEE-tee |
| prosperity. | טוֹבָֽה׃ | ṭôbâ | toh-VA |
Cross Reference
Isaiah 59:11
ਅਸੀਂ ਸਾਰੇ ਬਹੁਤ ਉਦਾਸ ਹਾਂ, ਅਸੀਂ ਘੁੱਗੀ ਅਤੇ ਰਿੱਛਾਂ ਵਾਂਗ ਉਦਾਸ ਅਵਾਜ਼ਾਂ ਕੱਢ ਰਹੇ ਹਾਂ। ਅਸੀਂ ਉਸ ਸਮੇਂ ਦਾ ਇੰਤਜ਼ਾਰ ਕਰ ਰਹੇ ਹਾਂ ਜਦੋਂ ਸਾਰੇ ਲੋਕੀਂ ਨਿਰਪੱਖ ਹੋਣਗੇ। ਪਰ ਇੱਥੇ ਹਾਲੇ ਨਿਰਪੱਖਤਾ ਨਹੀਂ। ਅਸੀਂ ਬਚਾਏ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ ਪਰ ਮੁਕਤੀ ਹਾਲੇ ਤੱਕ ਬਹੁਤ ਦੂਰ ਹੈ।
Zechariah 8:10
ਇਸ ਸਮੇਂ ਤੋਂ ਪਹਿਲਾਂ, ਲੋਕਾਂ ਕੋਲ ਮਜ਼ਦੂਰੀ ਲਈ ਪੈਸਾ ਨਹੀਂ ਸੀ। ਨਾ ਹੀ ਉਨ੍ਹਾਂ ਕੋਲ ਪਸ਼ੂਆਂ ਨੂੰ ਭਾੜੇ ਤੇ ਲੈਣ ਲਈ ਪੈਸੇ ਸਨ। ਲੋਕਾਂ ਲਈ ਅੰਦਰ ਬਾਹਰ ਜਾਣਾ ਵੀ ਸੁਰੱਖਿਅਤ ਨਹੀਂ ਸੀ। ਉੱਥੇ ਕਿਸੇ ਵਾਸਤੇ ਸੁਰੱਖਿਆ ਨਹੀਂ ਸੀ। ਮੈਂ ਹਰ ਮਨੁੱਖ ਨੂੰ ਉਸ ਦੇ ਗੁਆਂਢੀ ਦੇ ਖਿਲਾਫ਼ ਕਰ ਦਿੱਤਾ ਸੀ।
Lamentations 1:16
“ਮੈਂ ਇਨ੍ਹਾਂ ਸਾਰੀਆਂ ਗੱਲਾਂ ਲਈ ਰੋਦੀ ਹਾਂ। ਮੇਰੀਆਂ ਅੱਖਾਂ ਹੰਝੂਆਂ ਨਾਲ ਭਰੀਆਂ ਹੋਈਆਂ ਹਨ। ਇੱਥੇ ਮੇਰੇ ਨਜ਼ਦੀਕ ਕੋਈ ਅਜਿਹਾ ਵਿਅਕਤੀ ਨਹੀਂ ਜੋ ਮੈਨੂੰ ਸੁੱਖ ਅਤੇ ਹੌਂਸਲਾ ਦੇ ਸੱਕੇ। ਮੇਰੇ ਬੱਚੇ ਬੰਜਰ ਧਰਤੀ ਵਾਂਗਰਾਂ ਨੇ। ਉਹ ਇਸ ਤਰ੍ਹਾਂ ਨੇ ਕਿਉਂ ਕਿ ਦੁਸ਼ਮਣ ਜਿੱਤ ਗਿਆ ਹੈ।”
Jeremiah 20:14
ਯਿਰਮਿਯਾਹ ਦੀ ਛੇਵੀਁ ਸ਼ਿਕਾਇਤ ਉਸ ਦਿਨ ਨੂੰ ਸਰਾਪ ਦਿਓ ਜਿਸ ਦਿਨ ਮੈਂ ਜੰਮਿਆ ਸਾਂ! ਉਸ ਦਿਨ ਨੂੰ ਅਸੀਸ ਨਾ ਦਿਓ, ਜਦੋਂ ਮੇਰੀ ਮਾਂ ਨੇ ਮੈਨੂੰ ਜੰਮਿਆ।
Jeremiah 16:5
ਇਸ ਲਈ ਯਹੋਵਾਹ ਆਖਦਾ ਹੈ: “ਯਿਰਮਿਯਾਹ, ਉਸ ਘਰ ਵਿੱਚ ਨਾ ਜਾਵੀਂ ਜਿੱਥੇ ਲੋਕ ਅੰਤਿਮ ਸੰਸਾਰ ਦਾ ਭੋਜਨ ਖਾ ਰਹੇ ਹੋਣ। ਓੱਥੇ ਮਰੇ ਹੋਏ ਲਈ ਰੋਣ ਨਾ ਜਾਵੀਂ ਅਤੇ ਨਾ ਸੋਗ ਕਰਨ ਜਾਵੀਂ। ਇਹ ਗੱਲਾਂ ਨਾ ਕਰੀਂ। ਕਿਉਂ? ਕਿਉਂ ਕਿ ਮੈਂ ਆਪਣੀਆਂ ਅਸੀਸਾਂ ਵਾਪਸ ਲੈ ਲਈਆਂ ਹਨ। ਮੈਂ ਯਹੂਦਾਹ ਦੇ ਇਨ੍ਹਾਂ ਲੋਕਾਂ ਉੱਪਰ ਮਿਹਰ ਨਹੀਂ ਕਰਾਂਗਾ। ਮੈਂ ਉਨ੍ਹਾਂ ਲਈ ਅਫ਼ਸੋਸ ਨਹੀਂ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Jeremiah 14:19
ਲੋਕ ਆਖਦੇ ਨੇ, “ਯਹੋਵਾਹ ਜੀ, ਕੀ ਤੁਸੀਂ ਪੂਰੀ ਤਰ੍ਹਾਂ ਯਹੂਦਾਹ ਦੀ ਕੌਮ ਨੂੰ ਰੱਦ ਕਰ ਦਿੱਤਾ ਹੈ? ਯਹੋਵਾਹ ਜੀ, ਕੀ ਤੁਸੀਂ ਸੀਯੋਨ ਨੂੰ ਨਫ਼ਰਤ ਕਰਦੇ ਹੋ? ਤੁਸੀਂ ਸਾਨੂੰ ਬੁਰੀ ਤਰ੍ਹਾਂ ਮਾਰਿਆ ਹੈ ਕਿ ਅਸੀਂ ਫ਼ੇਰ ਤੋਂ ਰਾਜ਼ੀ ਨਹੀਂ ਹੋ ਸੱਕਦੇ। ਤੁਸੀਂ ਇਸ ਤਰ੍ਹਾਂ ਕਿਉਂ ਕੀਤਾ? ਅਸੀਂ ਸ਼ਾਂਤੀ ਦੀ ਉਮੀਦ ਕਰ ਰਹੇ ਸਾਂ, ਪਰ ਕੁਝ ਵੀ ਚੰਗਾ ਨਹੀਂ ਵਾਪਰਿਆ। ਅਸੀਂ ਸ਼ਫ਼ਾ ਦੇ ਵਕਤ ਦੀ ਉਮੀਦ ਕਰ ਰਹੇ ਸਾਂ, ਪਰ ਸਾਨੂੰ ਆਤੰਕ ਹੀ ਮਿਲਿਆ।
Jeremiah 8:15
ਅਸੀਂ ਸ਼ਾਂਤੀ ਦੀ ਆਸ ਕੀਤੀ ਸੀ, ਪਰ ਅਜੇ ਤੀਕ ਕੁਝ ਵੀ ਚੰਗਾ ਨਹੀਂ ਵਾਪਰਿਆ। ਸਾਨੂੰ ਉਮੀਦ ਸੀ ਕਿ ਉਹ ਮਾਫ਼ ਕਰ ਦੇਵੇਗਾ, ਪਰ ਸਿਰਫ਼ ਤਬਾਹੀ ਹੀ ਆਈ।
Isaiah 54:10
ਯਹੋਵਾਹ ਆਖਦਾ ਹਾਂ, “ਭਾਵੇਂ ਪਰਬਤ ਅਲੋਪ ਹੋ ਜਾਣ ਤੇ ਭਾਵੇਂ ਪਹਾੜੀਆਂ ਖਾਕ ਹੋ ਜਾਣ। ਪਰ ਕਦੇ ਵੀ ਮੇਰੀ ਮਿਹਰ ਤੇਰੇ ਕੋਲੋਂ ਦੂਰ ਨਹੀਂ ਹੋਵੇਗੀ। ਮੈਂ ਤੇਰੇ ਨਾਲ ਅਮਨ ਕਾਇਮ ਕਰਾਂਗਾ ਤੇ ਇਹ ਕਦੇ ਖਤਮ ਨਹੀਂ ਹੋਵੇਗਾ।” ਯਹੋਵਾਹ ਤੇਰੇ ਉੱਤੇ ਮਿਹਰ ਕਰਦਾ ਹੈ। ਅਤੇ ਉਹੀ ਸੀ ਜਿਸਨੇ ਇਹ ਗੱਲਾਂ ਆਖੀਆਂ ਸਨ।
Isaiah 38:17
ਦੇਖੋ, ਮੇਰੀਆਂ ਮੁਸੀਬਤਾਂ ਮੁੱਕ ਗਈਆਂ ਹਨ! ਹੁਣ ਮੈਂ ਅਮਨ ਵਿੱਚ ਹਾਂ। ਤੂੰ ਮੈਨੂੰ ਬਹੁਤ ਪਿਆਰ ਕਰਦਾ ਹੈਂ। ਤੂੰ ਮੈਨੂੰ ਕਬਰ ਅੰਦਰ ਨਹੀਂ ਸੜਨ ਦਿੱਤਾ। ਤੂੰ ਮੇਰੇ ਸਾਰੇ ਪਾਪ ਬਖਸ਼ ਦਿੱਤੇ। ਤੂੰ ਮੇਰੇ ਪਾਪਾਂ ਨੂੰ ਦੂਰ ਸੁੱਟ ਦਿੱਤਾ।
Psalm 119:155
ਬੁਰੇ ਲੋਕ ਨਹੀਂ ਜਿੱਤਣਗੇ ਕਿਉਂਕਿ ਉਹ ਤੁਹਾਡੇ ਨੇਮਾਂ ਉੱਤੇ ਨਹੀਂ ਚੱਲਦੇ।
Job 7:7
ਹੇ ਪਰਮੇਸ਼ੁਰ ਯਾਦ ਰੱਖਣਾ ਮੇਰਾ ਜੀਵਨ ਸਿਰ ਇੱਕ ਸਾਹ ਹੈ। ਮੈਂ ਫ਼ੇਰ ਕਦੇ ਵੀ ਕੋਈ ਚੰਗੀ ਚੀਜ਼ ਨਹੀਂ ਦੇਖਾਂਗਾ।
Genesis 41:30
ਪਰ ਫ਼ੇਰ ਸੱਤ ਵਰ੍ਹੇ ਅਕਾਲ ਦੇ ਹੋਣਗੇ। ਮਿਸਰ ਦੇ ਲੋਕ ਇਸ ਗੱਲ ਨੂੰ ਭੁੱਲ ਜਾਣਗੇ ਕਿ ਉਨ੍ਹਾਂ ਕੋਲ ਪਿੱਛਲੇ ਸਮੇਂ ਵਿੱਚ ਕਿੰਨਾ ਭੋਜਨ ਸੀ। ਇਹ ਅਕਾਲ ਦੇਸ਼ ਨੂੰ ਬਰਬਾਦ ਕਰ ਦੇਵੇਗਾ।