Leviticus 10:11
ਯਹੋਵਾਹ ਨੇ ਆਪਣੇ ਨੇਮ ਮੂਸਾ ਨੂੰ ਦਿੱਤੇ, ਅਤੇ ਮੂਸਾ ਨੇ ਇਹ ਨੇਮ ਲੋਕਾਂ ਨੂੰ ਦਿੱਤੇ। ਹਾਰੂਨ, ਤੈਨੂੰ ਲੋਕਾਂ ਨੂੰ ਇਨ੍ਹਾਂ ਸਾਰੇ ਨੇਮਾਂ ਬਾਰੇ ਸਿੱਖਿਆ ਦੇਣੀ ਚਾਹੀਦੀ ਹੈ।”
Leviticus 10:11 in Other Translations
King James Version (KJV)
And that ye may teach the children of Israel all the statutes which the LORD hath spoken unto them by the hand of Moses.
American Standard Version (ASV)
and that ye may teach the children of Israel all the statutes which Jehovah hath spoken unto them by Moses.
Bible in Basic English (BBE)
Teaching the children of Israel all the laws which the Lord has given them by the hand of Moses.
Darby English Bible (DBY)
and that ye may teach the children of Israel all the statutes which Jehovah hath spoken to them by the hand of Moses.
Webster's Bible (WBT)
And that ye may teach the children of Israel all the statutes which the LORD hath spoken to them by the hand of Moses.
World English Bible (WEB)
and that you are to teach the children of Israel all the statutes which Yahweh has spoken to them by Moses."
Young's Literal Translation (YLT)
and to teach the sons of Israel all the statutes which Jehovah hath spoken unto them by the hand of Moses.'
| And that ye may teach | וּלְהוֹרֹ֖ת | ûlĕhôrōt | oo-leh-hoh-ROTE |
| אֶת | ʾet | et | |
| children the | בְּנֵ֣י | bĕnê | beh-NAY |
| of Israel | יִשְׂרָאֵ֑ל | yiśrāʾēl | yees-ra-ALE |
| אֵ֚ת | ʾēt | ate | |
| all | כָּל | kāl | kahl |
| statutes the | הַ֣חֻקִּ֔ים | haḥuqqîm | HA-hoo-KEEM |
| which | אֲשֶׁ֨ר | ʾăšer | uh-SHER |
| the Lord | דִּבֶּ֧ר | dibber | dee-BER |
| hath spoken | יְהוָ֛ה | yĕhwâ | yeh-VA |
| unto | אֲלֵיהֶ֖ם | ʾălêhem | uh-lay-HEM |
| them by the hand | בְּיַד | bĕyad | beh-YAHD |
| of Moses. | מֹשֶֽׁה׃ | mōše | moh-SHEH |
Cross Reference
Malachi 2:7
ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।”
Deuteronomy 24:8
“ਜੇਕਰ ਤੁਹਾਨੂੰ ਕੋਈ ਭਿਆਨਕ ਚਮੜੀ ਦਾ ਰੋਗ ਹੈ, ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨਣ ਵਿੱਚ ਹੁਸ਼ਿਆਰ ਰਹਿਣਾ ਚਾਹੀਦਾ ਜਿਹੜੀਆਂ ਲੇਵੀ ਜਾਜਕ ਆਖਦੇ ਹਨ। ਉਹੀ ਕਰੋ ਜਿਸਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਹੈ।
Jeremiah 18:18
ਯਿਰਮਿਯਾਹ ਦੀ ਚੌਥੀ ਸ਼ਿਕਾਇਤ ਫ਼ੇਰ ਯਿਰਮਿਯਾਹ ਦੇ ਦੁਸ਼ਮਣਾਂ ਨੇ ਆਖਿਆ, “ਆਓ ਯਿਰਮਿਯਾਹ ਦੇ ਖਿਲਾਫ਼ ਸਾਜ਼ਿਸ਼ਾਂ ਘੜੀੇ। ਯਕੀਨਨ ਜਾਜਕ ਵੱਲੋਂ ਬਿਵਸਬਾ ਗੁੰਮ ਨਹੀਂ ਹੋਵੇਗੀ। ਅਤੇ ਸਿਆਣੇ ਬੰਦਿਆਂ ਦੀ ਨਸੀਹਤ ਹਾਲੇ ਵੀ ਸਾਡੇ ਅੰਗ-ਸੰਗ ਹੋਵੇਗੀ। ਸਾਡੇ ਕੋਲ ਹਾਲੇ ਵੀ ਨਬੀਆਂ ਦੇ ਸ਼ਬਦ ਹੋਣਗੇ। ਇਸ ਲਈ ਆਓ ਅਸੀਂ ਉਸ ਬਾਰੇ ਝੂਠ ਆਖੀਏ। ਇਹ ਉਸ ਨੂੰ ਤਬਾਹ ਕਰ ਦੇਵੇਗਾ। ਜੋ ਕੁਝ ਉਹ ਆਖਦਾ ਹੈ ਅਸੀਂ ਉਸ ਵੱਲ ਕੋਈ ਧਿਆਨ ਨਹੀਂ ਦੇਵਾਂਗੇ।”
Nehemiah 8:8
ਉਨ੍ਹਾਂ ਲੇਵੀਆਂ ਨੇ ਬਿਵਸਬਾ ਦੀ ਪੋਥੀ ਨੂੰ ਪੜ੍ਹ ਕੇ ਸੁਣਾਇਆ ਅਤੇ ਸਰਲ ਤਰੀਕੇ ’ਚ ਉਸਦੀ ਵਿਆਖਿਆ ਕੀਤੀ ਤਾਂ ਜੋ ਉਹ ਸਮਝ ਸੱਕਣ। ਇਉਂ ਉਨ੍ਹਾਂ ਨੇ ਇਸ ਲਈ ਕੀਤਾ ਤਾਂ ਕਿ ਜੋ ਕੁਝ ਉਚਾਰਿਆ ਗਿਆ ਹੈ ਉਹ ਲੋਕਾਂ ਦੀ ਸਮਝੀ ਪੈ ਜਾਵੇ।
Nehemiah 8:2
ਤਾਂ ਅਜ਼ਰਾ ਜਾਜਕ ਨੇ ਉਨ੍ਹਾਂ ਇਕੱਠੇ ਹੋਏ ਲੋਕਾਂ ਸਾਹਮਣੇ ਉਹ ਬਿਵਸਬਾ ਪੇਸ਼ ਕੀਤੀ। ਇਹ ਸੱਤਵੇਂ ਮਹੀਨੇ ਦੀ ਪਹਿਲੇ ਦਿਨ ਨੂੰ ਹੋਇਆ। ਇਸ ਬਿਵਸਬਾ ਨੂੰ ਔਰਤਾਂ, ਮਰਦਾਂ ਅਤੇ ਹੋਰ ਸਾਰੇ ਮਨੁੱਖਾਂ ਦੇ ਲਈ, ਅੱਗੇ ਲਿਆਂਦਾ ਗਿਆ ਜਿਹੜੇ ਕਿ ਸੁਣ ਅਤੇ ਸਮਝ ਸੱਕਣ ਦੇ ਯੋਗ ਸਨ।
Deuteronomy 33:10
ਉਹ ਤੁਹਾਡੇ ਯਾਕੂਬ ਨੂੰ ਬਿਧੀਆਂ ਸਿੱਖਾਉਣਗੇ। ਉਹ ਇਸਰਾਏਲ ਨੂੰ ਤੁਹਾਡੀ ਬਿਧੀ ਸਿੱਖਾਉਣਗੇ। ਉਹ ਤੁਹਾਡੇ ਸਾਹਮਣੇ ਧੂਫ਼ ਧੁਖਾਉਣਗੇ। ਉਹ ਤੁਹਾਡੀ ਜਗਵੇਦੀ ਉੱਤੇ ਹੋਮ ਦੀ ਭੇਟ ਚੜ੍ਹਾਉਣਗੇ।
1 Thessalonians 4:2
ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ।
Acts 20:27
ਮੈਂ ਇਹ ਗੱਲ ਇਸ ਲਈ ਆਖ ਰਿਹਾ ਹਾਂ ਕਿਉਂਕਿ ਜੋ ਕੁਝ ਪਰਮੇਸ਼ੁਰ ਤੁਹਾਨੂੰ ਦੱਸਣਾ ਚਾਹੁੰਦਾ ਸੀ ਉਹ ਸਭ ਕੁਝ ਮੈਂ ਤੁਹਾਨੂੰ ਦੱਸ ਚੁੱਕਾ ਹਾਂ।
Matthew 28:20
ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
Jeremiah 2:8
“ਜਾਜਕਾਂ ਨੇ ਨਹੀਂ ਪੁੱਛਿਆ, ‘ਯਹੋਵਾਹ ਕਿੱਥੋ ਹੈ?’ ਜਿਹੜੇ ਲੋਕ ਬਿਵਸਬਾ ਨੂੰ ਜਾਣਦੇ ਸਨ ਉਹ ਮੈਨੂੰ ਜਾਨਣਾ ਨਹੀਂ ਚਾਹੁੰਦੇ ਸਨ। ਇਸਰਾਏਲ ਦੇ ਲੋਕਾਂ ਦੇ ਆਗੂ ਮੇਰੇ ਖਿਲਾਫ਼ ਹੋ ਗਏ। ਨਬੀ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀ ਕਰਦੇ ਸਨ। ਉਹ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ।”
Nehemiah 9:13
ਫ਼ੇਰ ਤੂੰ ਸੀਨਈ ਪਹਾੜੀ ਤੇ ਉੱਤਰਿਆ। ਤੂੰ ਅਕਾਸ਼ ਤੋਂ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਉਨ੍ਹਾਂ ਨੂੰ ਚੰਗੇ ਨਿਆਉਂ ਅਤੇ ਸੱਚੀਆਂ ਬਿਵਸਬਾਂ ਅਤੇ ਚੰਗੀਆਂ ਬਿਧੀਆਂ ਅਤੇ ਹੁਕਮ ਦਿੱਤੇ।
2 Chronicles 30:22
ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਲੇਵੀਆਂ ਨੂੰ ਬੜਾ ਉਤਸਾਹ ਦਿੱਤਾ ਕਿਉਂ ਕਿ ਉਹ ਯਹੋਵਾਹ ਦੀ ਸੇਵਾ ਕਰਨੀ ਖੂਬ ਜਾਣਦੇ ਸਨ ਕਿ ਕਿਵੇਂ ਕਰਨੀ ਚਾਹੀਦੀ ਹੈ। ਲੋਕਾਂ ਨੇ ਸੱਤ ਦਿਨ ਇਹ ਪਰਬ ਮਨਾਇਆ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਲਈ ਧੰਨਵਾਦ ਕਰਦੇ ਰਹੇ।
2 Chronicles 17:9
ਉਨ੍ਹਾਂ ਆਗੂਆਂ, ਲੇਵੀਆਂ ਅਤੇ ਜਾਜਕਾਂ ਨੇ ਯਹੂਦਾਹ ਵਿੱਚ ਉਨ੍ਹਾਂ ਲੋਕਾਂ ਨੂੰ ਸਿੱਖਿਆ ਦਿੱਤੀ। ਪਰਮੇਸ਼ੁਰ ਦੇ ਨਿਆਂ ਦੀ ਪੋਥੀ ਉਨ੍ਹਾਂ ਦੇ ਕੋਲ ਹੁੰਦੀ ਤੇ ਇਉਂ ਯਹੂਦਾਹ ਦੇ ਨਗਰ-ਨਗਰ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਸਿੱਖਿਆ ਦਿੱਤੀ।